ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ
ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ "ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਨੂੰ ਪ੍ਰਵਾਨਗੀ ਪੱਤਰ ਭੇਜ ਦਿੱਤਾ ਗਿਆ ਹੈ ਅਤੇ ਭਰਤੀ ਪ੍ਰਕਿਰਿਆ ਯੋਗਤਾ-ਆਧਾਰਤ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਉਤੇ ਚਾਨਣਾ ਪਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਸਕੂਲ ਅਧਿਆਪਕਾਂ ਦੀਆਂ 13 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ, ਜਿਨ੍ਹ...








