Sunday, August 9Malwa News
Shadow

Author: admin

Haryana will be made a hub of manufacturing: Nayab Singh Saini

English, Haryana
Chandigarh, April 18 - Haryana Chief Minister Sh. Nayab Singh Saini said moving forward on the resolution of building a ‘Viksit Bharat’, Haryana will be made a hub of manufacturing in the coming days. In the last 10 years, due to industry-friendly and labour welfare policies, Haryana has established itself as one of the most progressive industrial power centres of India. The Chief Minister said this while addressing a post-budget meeting with representatives of the industry at the Indian Institute of Corporate Affairs in Manesar, Gurugram on Friday.Sh. Nayab Singh Saini wished the representatives of the industry from across the state on the occasion of Prakash Parv of Sri Guru Tegh Bahadur Ji. He paid his respects remembering the sacrifice of Sri Guru Tegh Bahadur Ji. He said Prime Ministe...

4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਉਦਘਾਟਨ

Hot News
ਮਲੋਟ 18 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ,ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਘੁਮਿਆਰਾਂ ਖੇੜਾ, ਜੰਡਵਾਲਾ,ਬੱਲਮਗੜ੍ਹ, ਲੱਖੇਵਾਲੀ, ਮੌੜ, ਫਕਰਸਰ ਅਤੇ ਥੇੜੀ ਵਿਖੇ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਜਾਣ ਵਾਲੇ ਖਾਲਿਆਂ ਦਾ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਕੰਮ ਸ਼ੁਰੂ ਕਰਨ ਲਈ ਜੋ ਵਾਅਦੇ ਕੀਤੇ ਗਏ ਸਨ, ਇਹ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ। ਉਹਨਾਂ ਮਲੋਟ ਰਜਬਾਹਾ ਨੂੰ ਲੱਗਦੇ ਪਿੰਡ ਜੰਡਵਾਲਾ ਵਿਖੇ 66.32 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਬਨਣ ਵਾਲੇ ਖਾਲੇ ਦੇ ਕੰਮ ਦੀ ਸ਼ੁਰੂਆਤ ਕੀਤੀ।ਇਸੇ ਤਰ੍ਹਾਂ ਹੀ ਉਹਨਾਂ ਆਪਣੇ ਦੌਰੇ ਦੌਰਾਨ ਲਾਲਬਾਈ ਰਜਬਾਹਾ ਨਾਲ ਲੱਗਦੇ ਪਿੰਡ ਘੁਮਿਆਰਾਂ ਖੇੜਾ ਦੇ ਕੱਚੇ ਖਾਲੇ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ, ਜਿਸ ਤੇ ਸਰਕਾਰ ਵਲੋਂ 77.09 ਲੱਖ ਰੁਪਏ ਖਰਚ ਕੀਤੇ ਜਾਣ...

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ  ਦੀ ਮਲਕੀਅਤ : ਹਰਭਜਨ ਸਿੰਘ ਈਟੀਓ

Hot News
ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਰਾਜ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਵੱਲੋਂ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਦਿੱਤੇ ਗਏ ਬਿਆਨ ਨੂੰ ਮੁੱਢੋਂ ਰੱਦ ਕਰਦਿਆਂ, ਕਿਹਾ ਕਿ ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਰਾਜ ਦੀ ਮਲਕੀਅਤ ਹੈ ਅਤੇ ਇਸ ਉਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਦਾ ਕੋਈ ਹੱਕ ਨਹੀਂ ਬਣਦਾ।ਉਨ੍ਹਾਂ ਕਿਹਾ ਕਿ ਸ੍ਰੀ ਅਗਨੀਹੋਤਰੀ ਨੂੰ ਸ਼ਾਨਨ ਪ੍ਰੋਜੈਕਟ ਸਬੰਧੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਤੋਂ ਜਾਣੂ ਹੋ ਜਾਣਾ ਚਾਹੀਦਾ ਸੀ। ਤੱਥਾਂ ਤੋਂ ਅਣਜਾਣ ਹੋਣ ਕਾਰਨ ਸ੍ਰੀ ਅਗਨੀਹੋਰਤੀ ਗਲ਼ਤ ਬਿਆਨਬਾਜ਼ੀ ਕਰਕੇ ਦੋ ਰਾਜਾਂ ਦੇ ਆਪਸੀ ਸਬੰਧਾਂ ਨੂੰ ਖਰਾਬ ਕਰਨ ਦਾ ਕੰਮ ਕਰ ਰਹੇ ਹਨ।ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੈਂ ਸ੍ਰੀ ਅਗਨੀਹੋਤਰੀ ਦੀ ਜਾਣਕਾਰੀ ਲਈ ਦੱਸਣਾਂ ਚਾਹੁੰਦਾ ਹਾਂ ਕਿ 1966 ਵਿੱਚ ਪੰਜਾਬ ਰਾਜ ਦਾ ਪੁਨਰਗਠਨ ਹੋਇਆ ਸੀ , ਜਿਸ ਉਪਰੰਤ ਭਾਰਤ ਸਰਕਾਰ ਨੇ ਪੁਨਰਗਠਿਤ ਰਾਜਾਂ ਦੀਆਂ ਜਾਇਦਾਦਾਂ ਅਤੇ ਦੇਣਦਾਰੀਆਂ ਦੀ ਮਾਲਕੀ ਸਬੰਧੀ ਮਿਤੀ 01-05-1967 ਦਾ ਨੋਟੀਫਿਕੇਸ਼ਨ...

49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 18 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 49ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਅਤੇ 2.02 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 49 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6573 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਵਿੱਚ ਚਲਾਇਆ ਗਿਆ। ਪੁਲਿਸ ਟੀਮਾਂ ਨੇ ਸਾਰੇ 28 ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਾਂ 'ਤੇ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਇੱਕੋ ਸਮੇਂ ਵਿਸ਼ੇਸ਼ ਘੇਰਾਬੰਦੀ ਅਤੇ ਖੋਜ ਮੁਹਿੰਮ ਵੀ ਚਲਾਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ...

ਹੈਪੀ ਪਾਸੀਆਂ ਅਮਰੀਕਾ ਤੋਂ ਘੜਦਾ ਸੀ ਹਮਲਿਆਂ ਦੀ ਸਾਜ਼ਿਸ਼: ਗੌਰਵ ਯਾਦਵ

Breaking News
ਚੰਡੀਗੜ੍ਹ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚੱਲ ਰਹੀ ਜੰਗ ਵਿੱਚ ਪੰਜਾਬ ਪੁਲਿਸ ਦੀ ਮੁਸਤੈਦ ਤੇ ਨਿਰੰਤਰ ਪੈਰਵਾਈ ਸਦਕਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ, ਜੋ ਕਿ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦਾ ਅਮਰੀਕਾ ਅਧਾਰਤ ਮੁੱਖ ਸੰਚਾਲਕ ਹੈ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਨੂੰ ਸੈਕਰਾਮੈਂਟੋ, ਅਮਰੀਕਾ ਵਿੱਚ ਗ੍ਰਿਫਤਾਰ ਕਰਨ ਵਿੱਚ ਵੱਡੀ ਸਫ਼ਲਤਾ ਮਿਲੀ ਹੈ।ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਸਨੂੰ ਇੱਕ ਵੱਡੀ ਸਫਲਤਾ ਕਰਾਰ ਦਿੰਦਿਆਂ ਕਿਹਾ , ‘‘ ਅਮਰੀਕੀ ਅਥਾਰਟੀਆਂ ਵੱਲੋਂ ਹੈਪੀ ਪਾਸੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਘੋਸ਼ਣਾ ਕਰਨ ਦੇ ਨਾਲ, ਅੱਜ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕਾਂ ’ਤੇ ਸ਼ਿਕੰਜਾ ਕੱਸਣ ਵਿੱਚ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ। ਇਹ ਅਮਰੀਕਾ ਅਤੇ ਭਾਰਤ ਵਿਚਕਾਰ ਸ਼ਾਨਦਾਰ ਅੰਤਰਰਾਸ਼ਟਰੀ ਸਹਿਯੋਗ ਅਤੇ ਸੂਚਨਾ ਦੇ ਆਦਾਨ-ਪ੍ਰਦਾਨ ਦਾ ਨਤੀਜਾ ਹੈ,’’ । ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਨਿਰੰਤਰ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

Hot News
ਲੰਬੀ, 17 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਭਰ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਪਸ਼ੂਆਂ ਲਈ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਇਸ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਟਿਆਲਾ, ਅੰਮ੍ਰਿਤਸਰ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਵੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਉਪਕਰਣ ਪ੍ਰਦਾਨ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਪ੍ਰਬੰਧਨ, ਸ...

ਅੱਤਵਾਦੀ ਪੰਨੂ ਨੇ ਕਾਂਗਰਸੀ ਨੇਤਾ ਦੇ ਬਿਆਨ ਦਾ ਕੀਤਾ ਸਮਰਥਨ, ਆਮ ਆਦਮੀ ਪਾਰਟੀ ਨੇ ਪੁੱਛਿਆ ‘ਯੇ ਰਿਸ਼ਤਾ ਕਯਾ ਕਿਹਲਾਤਾ ਹੈ’

Breaking News
ਚੰਡੀਗੜ੍ਹ, 17 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਬਾਜਵਾ ਦੀ ਪੰਜਾਬ ਦੀ ਸ਼ਾਂਤੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਅਤੇ ਸੂਬੇ ਵਿੱਚ ਵਿਰੋਧੀਆਂ ਦੇ ਏਜੰਡੇ ਨਾਲ ਮੇਲ ਖਾਂਦੇ ਲਾਪਰਵਾਹੀ ਵਾਲੇ ਬਿਆਨ ਦੇਣ ਲਈ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਾਂਗਰਸ ਪਾਰਟੀ ਅਤੇ ਭਾਜਪਾ 'ਤੇ ਇਨ੍ਹਾਂ ਭੜਕਾਊ ਟਿੱਪਣੀਆਂ, ਖ਼ਾਸ ਕਰਕੇ ਗੁਰਪਤਵੰਤ ਪੰਨੂ ਵਰਗੇ ਲੋਕਾਂ ਵੱਲੋਂ ਕੀਤੀ ਟਿੱਪਣੀਆਂ 'ਤੇ ਆਪਣੀ ਸਥਿਤੀ ਸਪੱਸ਼ਟ ਕਰਨ ਵਿੱਚ ਅਸਫਲ ਰਹਿਣ ਦਾ ਵੀ ਦੋਸ਼ ਲਗਾਇਆ। ਵੀਰਵਾਰ ਨੂੰ ਚੰਡੀਗੜ੍ਹ ਦਫ਼ਤਰ ਵਿਖੇ ਸੀਨੀਅਰ ਬੁਲਾਰਾ ਨੀਲ ਗਰਗ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਕੁਝ ਰਾਜਨੀਤਿਕ ਨੇਤਾ (ਪ੍ਰਤਾਪ ਬਾਜਵਾ ਦਾ ਹਵਾਲਾ ਦਿੰਦੇ ਹੋਏ), ਆਪਣੀ ਘੱਟ ਰਹੀ ਰਾਜਨੀਤਿਕ ਸਾਖ ਨੂੰ ਮੁੜ ਸੁਰਜੀਤ ਕਰਨ ਲਈ ਬੇਤਾਬ ਹਨ। ਇਸ ਲਈ ਉਹ ਅਜਿਹੇ ਲਾਪਰਵਾਹੀ ਅਤੇ ਖ਼ਤਰਨਾਕ ਬਿਆਨਾਂ ਦਾ ਸਹਾਰਾ ਲੈ ਰਹੇ ਹਨ। ਇਹ ਸਿਆਸਤਦਾਨ, ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ, ਆਪਣੇ ਰਾਜਨੀਤਿਕ ਏਜੰਡਿਆਂ ਨੂੰ ਅੱਗੇ ਵਧਾਉਣ ਲਈ ਬੇਬੁ...

“ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ

Hot News
ਖੰਨਾ, 17 ਅਪ੍ਰੈਲ : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਖੰਨਾ ਵਿਖੇ ਸਰਕਾਰੀ ਸਕੂਲ ਅੰਦਰ ਬਣੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਹੈ। ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ ਬਣਾਈ ਗਈ ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੇ ਕਿਸੇ ਸਰਕਾਰੀ ਸਕੂਲ ਅੰਦਰ ਬਣੀ ਪਹਿਲੀ ਸ਼ੂਟਿੰਗ ਰੇਂਜ ਹੈ। ਪੰਜ ਟਾਰਗੇਟ ਦੀ ਇਸ ਸ਼ੂਟਿੰਗ ਰੇਂਜ 'ਤੇ 5 ਲੱਖ ਰੁਪਏ ਦਾ ਖਰਚਾ ਆਇਆ ਹੈ। ਸ਼ੂਟਿੰਗ ਰੇਂਜ ਸਮੇਤ ਕੁੱਲ 71.15 ਲੱਖ ਰੁਪਏ ਨਾਲ ਹਲਕੇ ਦੇ ਪੰਜ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ੂਟਿੰਗ ਖੇਡ ਵਿੱਚ ਪੰਜਾਬ ਦੇ ਖਿਡਾਰੀ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ। ਹੁਣ ਇਸ ਖੇਡ ਦੀ ਸਕੂਲ ਪੱਧਰ ਤੋਂ ਸਿਖਲਾਈ ਸ਼ੁਰੂ ਕਰਵਾ ਕੇ ਕੌਮੀ ਤੇ...
ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ‘ਤੇ ਕੀਤਾ ਪਲਟਵਾਰ: ਕਿਹਾ- ਮੈਂ ਨਿੱਜੀ ਹਮਲਿਆਂ ਤੋਂ ਨਹੀਂ ਡਰਦਾ, ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ

Breaking News
ਚੰਡੀਗੜ੍ਹ, 16 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹਾਲੀਆ ਵਿਵਾਦਿਤ ਬਿਆਨ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 50 ਬੰਬ ਦਾਖਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਪਹਿਲਾਂ ਹੀ ਫੱਟ ਚੁੱਕੇ ਹਨ ਅਤੇ 32 ਅਜੇ ਫਟਣੇ ਬਾਕੀ ਹਨ, ਨੂੰ ਲਾਪਰਵਾਹੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ, ਜਿਸ ਦਾ ਉਦੇਸ਼ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨਾ ਹੈ। ਅਰੋੜਾ ਨੇ ਬਾਜਵਾ ਦੀ ਪੁਲਿਸ ਨਾਲ ਸਹਿਯੋਗ ਕਰਨ ਦੀ ਬਜਾਏ ਨਿੱਜੀ ਹਮਲੇ ਕਰਨ ਦੀ ਵੀ ਆਲੋਚਨਾ ਕੀਤੀ। ਬੁੱਧਵਾਰ ਨੂੰ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਸੰਬੋਧਿਤ ਕਰਦਿਆਂ ਅਰੋੜਾ ਨੇ ਕਿਹਾ ਕਿ ਜੇਕਰ ਅਜਿਹੇ ਬਿਆਨ ਭਰੋਸੇਯੋਗ ਜਾਣਕਾਰੀ 'ਤੇ ਆਧਾਰਿਤ ਹਨ, ਤਾਂ ਉਨ੍ਹਾਂ ਨੂੰ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਨਾਲ ਤੁਰੰਤ ਸਹਿਯੋਗ ਕਰਨਾ ਚਾਹੀਦਾ ਹੈ। ਅਰੋੜਾ ਨੇ ਬਾਜਵਾ ਦੀ ਜਾਣਕਾਰੀ ਦੇ ਸਰੋਤ ਨੂੰ ਪੰਜਾਬ ਪੁਲਿਸ ਅਤੇ ਖ਼ੁਫ਼ੀਆ ਅਧਿਕਾਰੀਆਂ ਨਾਲ ਸਾਂਝਾ ਨਾ ਕਰਨ ਲਈ ਵੀ ਨਿੰਦਾ ਕੀਤੀ। ਅਰੋੜਾ ਨੇ ਕਿਹਾ, "ਜੇਕਰ ਬਾਜਵਾ ਕੋਲ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ...

ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 16 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਮੇਂ ਸਿਰ ਅਤੇ ਨਿਰਵਿਘਨ ਢੰਗ ਨਾਲ ਪ੍ਰਦਾਨ ਕਰਨ ਦੀ ਪ੍ਰਮੁੱਖ ਤਰਜੀਹ ਦੇ ਹਿੱਸੇ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਮਾਲ ਵਿਭਾਗ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੂੰ ਵੀ 25 ਅਪ੍ਰੈਲ, 2025 ਤੱਕ ਮੁਹਿੰਮ ਦੇ ਆਧਾਰ 'ਤੇ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਸਾਰੀਆਂ ਲੰਬਿਤ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵਾਹਨ ਅਤੇ ਸਾਰਥੀ ਸੇਵਾਵਾਂ ਸਮੇਤ ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਬਕਾਇਆ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ. ਚੀਮਾ ਨੇ ਕਿਹਾ ਕਿ 25 ਅਪ੍ਰੈਲ ਤੋਂ ਬਾਅਦ ਵਿਭਾਗ ਵੱਲੋਂ ਇਹ ਸਾਰੀਆਂ ਸੇਵਾਵਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪ੍ਰਦਾਨ...