ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੀ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ 'ਤੇ ਨਿਯੁਕਤੀ ਜ਼ਰੀਏ ਉਨ੍ਹਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਲਈ ਆਰਡੀਨੈਂਸ ਜਾਰੀ ਕਰਕੇ ਇਤਿਹਾਸਕ ਫੈਸਲਾ ਲਿਆ ਹੈ, ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇੱਕ ਵੱਡਾ ਕਦਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਹੋਰ ਪਾਰਟੀਆਂ ਨੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਸਸ਼ਕਤ ਨਾ ਬਣਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਵਰਗੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਹਰ ਸੰਭਵ ਕਦਮ ਚੁੱਕਿਆ ਹੈ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੈਬਨਿਟ ‘ਚ ਲਿਆ ਗਿਆ ਫੈਸਲਾ ਇਸ ...








