Sunday, August 9Malwa News
Shadow

Author: admin

ਫਰਿਸ਼ਤੇ ਸਕੀਮ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੁੜਨ ਦੀ ਅਪੀਲ- ਡਾਕਟਰ ਰਾਜੇਸ਼ ਮਿੱਤਲ

Local
ਮੋਗਾ, 9 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆ ਕੀਮਤੀ ਜਾਨ ਦੀ ਬਚਾਉਣ ਲਈ ਲਈ ਫਰਿਸ਼ਤੇ ਸਕੀਮ ਚਲਾਈ ਗਈ ਹੈ ਫਰਿਸ਼ਤੇ ਸਕੀਮ ਤਹਿਤ ਸੜਕ ਦੁਰਘਟਨਾਵਾਂ ਦੇ ਵਿੱਚ ਜਖਮੀ ਹੋਏ ਮਰੀਜ਼ ਦਾ ਇਲਾਜ ਬਿਲਕੁਲ ਫਰੀ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਦੀ ਯੋਗ ਅਗਵਾਈ ਹੇਠ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਚਲਾਈ ਗਈ ਫਰਿਸ਼ਤੇ ਸਕੀਮ ਬਾਰੇ ਵੱਧ ਤੋਂ ਵੱਧ ਲੋਕ ਜਾਣੂ ਹੋਣ ਅਤੇ ਇਸ ਸਕੀਮ ਨਾਲ ਜੁੜਨ ਦੀ ਅਪੀਲ ਕੀਤੀ ਹੈ। ਹੈ। ਇਸ ਮੌਕੇ ਡਾਕਟਰ ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਨੇ ਹੋਰ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦਸਿਆ ਕੇ ਫਰਿਸ਼ਤੇ ਸਕੀਮ ਤਹਿਤ ਮੋਗਾ ਜਿਲੇ ਵਿੱਚ ਸਾਰੇ ਸਰਕਾਰੀ ਅਤੇ 12 ਪ੍ਰਾਈਵੇਟ ਹਸਪਤਾਲ ਹਨ ਇਸ ਸਕੀਮ ਤਹਿਤ ਮਰੀਜ਼ ਨ...

प्रथम स्वैच्छिक रक्तदान शिविर

Hindi
राजपुरा, 9 अप्रैल (दीपक कुमार) राजकीय महिला महाविद्यालय लाखन माजरा में राष्ट्रीय सेवा इकाई क्रमशः एक दो एवं यूथ रेड क्रॉस के संयुक्त तत्वाधान में प्रथम स्वैच्छिक रक्तदान शिविर का सफल आयोजन किया गया ।इस शिविर का उद्देश्य जरूरतमंद मरीजों के लिए रक्त की उपलब्धता सुनिश्चित करना व लोगों को रक्तदान के प्रति जागरूक करना था ।रक्तदान शिविर की मुख्य अतिथि महाविद्यालय प्राचार्या डॉक्टर इंदु सपरा ने बताया कि रक्तदान महादान है यह किसी की जान बचा सकता है। हम भविष्य में भी इस प्रकार के कार्यों को जारी रखेंगे । इस शिविर में विशेष रूप से महाविद्यालय स्टाफ सदस्यो, छात्राओं तथा स्थानीय नागरिकों का की उत्साह पूर्ण भागीदारी देखने को मिली । इस रक्त संग्रहण की प्रक्रिया को NIC, AIIMS बाढसा टीम द्वारा पूर्ण स्वस्थ व सुरक्षित तरीके से संपन्न किया गया । रक्त संचय टीम ने NSS व YRC की छात्राओं के सहयोग द्वारा महाविद्...

Fairspin Revisao

Punjab News
Fairspin Revisao Fairspin casino é um dos criptocasinos disponíveis para os apostadores em Portugal que desejam passar uma ótima experiência. Este bitcoin casino é relativamente recente, sendo que apenas está disponível desde 2018. No entanto, já é tempo suficiente para percebermos que Fairspin Portugal é uma opção a não perder.Com grande diversidade de jogos, ainda que este seja conhecido pelas criptomoedas, aceita ainda moedas FIAT de modo a agradar todos os tipos de jogadores.Se deseja saber mais, leia já a nossa avaliação Fairspin casino e descubra tudo o que este casino tem para lhe oferecer. Principais Vantagens e Funcionalidades De Fairspin Sempre que procuramos uma casa de apostas desejamos, claro, que este nos ofereça várias vantagens. Mas, será que Fair Spin tem vantagens sufic...

ਮਿਡ ਡੇ ਮੀਲ ਸਟਾਫ਼ ਨੂੰ ਟ੍ਰੇਨਿੰਗ ਦਿੱਤੀ

Local
ਮੋਗਾ, 9 ਅਪ੍ਰੈਲ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਚੇਅਰਮੈਨ ਸਟੇਟ ਫੂਡ ਸੇਫਟੀ ਕਮਿਸ਼ਨਰ ਪੰਜਾਬ ਬਾਲ ਮੁਕੰਦ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਮਿਡ ਡੇ ਮੀਲ ਬਣਾਉਣ ਵਾਲੇ ਸਮੂਹ ਸਟਾਫ ਨੂੰ ਵਿਸ਼ੇਸ਼ ਟ੍ਰੇਨਿੰਗ ਆਰ ਕੇ ਐੱਸ ਪਬਲਿਕ ਸਕੂਲ ਮੋਗਾ ਦੇ ਟ੍ਰੇਨਿੰਗ ਹਾਲ ਵਿਚ ਦਿੱਤੀ ਗਈ।ਇਸ ਮੌਕੇ ਜਿਲਾ ਸਿਹਤ ਅਫਸਰ ਡਾਕਟਰ ਸੰਦੀਪ ਕੁਮਾਰ ਨੇ ਕਿਹਾ ਕਿ ਬੱਚਿਆਂ ਦਾ ਖਾਣਾ ਬਣਾਉਣ ਸਮੇਂ ਸਕੂਲਾਂ ਵਿੱਚ ਸਾਫ ਸਫਾਈ ਦਾ ਖਾਸ ਧਿਆਨ ਰੱਖਣਾ ਜਰੂਰੀ ਹੈ ਅਤੇ ਬੱਚਿਆਂ ਦੀ ਸਿਹਤ ਲਈ ਸਿਹਤ ਮੰਦ ਭੋਜਨ ਭੋਜਨ ਹੀ ਤਿਆਰ ਕਰਨ ਲਈ ਕਿਹਾ ਅਤੇ ਕਿਹਾ ਕਿ ਭੋਜਨ ਦੀ ਕੁਆਲਟੀ ਅਤੇ ਨਿਊਟਰੀਸ਼ਨ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਯੋਗੇਸ਼ ਗੋਇਲ ਫੂਡ ਸੇਫਟੀ ਅਫਸਰ ਨੇ ਖਾਣ ਪੀਣ ਵਾਲੀਆਂ ਚੀਜ਼ਾਂ ਦਾ ਤਕਨੀਕੀ ਤੌਰ ਤੇ ਧਿਆਨ ਰੱਖਣਾ ਹੈ ਅਤੇ ਡੱਬਾ ਬੰਦ ਚੀਜ਼ਾਂ ਤੋਂ ਪਰਹੇਜ਼ ਕਰਨ ਲਈ ਕਿਹਾ ਅਤੇ ਇਹਨਾਂ ਦੀ ਐਕਸਪੈਰੀ ਡੇਟਾਂ ਵੱਲ ਜਰੂਰ ਧਿਆਨ ਦੇਣ ਲਈ ਕਿਹਾ। ਉਹਨਾਂ ਨੇ ਹੋਰ ਵੀ ਕਈ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਮੌਕੇ ਲਵਦੀਪ ਸਿੰਘ ਫੂਡ ਸੇਫਟੀ ਅਫਸਰ ਨੇ ਕਿਹਾ ਕਿ ਜੇਕਰ ਖਾਨਾ ਬਣਾਉਣ ਵਾਲੇ...

ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ 8 ਅ੍ਰਪੈਲ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ ਨਵੀਨ ਕੁਮਾਰ, ਵਾਸੀ ਐਨ.ਐਫ ਐਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ, ਵਾਸੀ ਧੋਬੀਆਣਾ ਰੋਡ, ਬਠਿੰਡਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦਫਤਰ ਦੀ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਨੇ ਪਿਛਲੇ ਦਿਨੀ 1993 ਤੇ 1996 ਮਾਡਲ ਦੀਆਂ ਮਹਿੰਦਰਾ ਐਡ ਮਹਿੰਦਰਾ ਕੰਪਨੀ ਦੀਆਂ 5 ਕੰਡ...

ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ

Breaking News
ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 4 ਅਪ੍ਰੈਲ ਨੂੰ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦੇ ਮਹਿਜ਼ ਤਿੰਨ ਦਿਨਾਂ ਦੇ ਅੰਦਰ ਹੀ 100 ਆਈ.ਏ.ਐਸ., ਆਈ.ਪੀ.ਐਸ. ਅਤੇ ਪੀ.ਸੀ.ਐਸ. ਸਮੇਤ ਹੋਰ ਅਫਸਰਾਂ ਨੇ ਸਕੂਲਾਂ ਲਈ ਆਪਣੀਆਂ ਸੇਵਾਵਾਂ ਦੇਣ ਵਾਸਤੇ ਅਪਲਾਈ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਪਣੀ ਕਿਸਮ ਦਾ ਪਹਿਲਾ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਸ਼ੁਰੂ ਕੀਤਾ ਹੈ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਲਈ ਪ੍ਰੇਰਿਤ ਕਰਨ ਅਤੇ ਮਾਰਗਦਰਸ਼ਨ ਕਰਨ ਵਾਸਤੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉੱਚ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੇ ਸੁਪਨਿਆਂ ਅਤੇ ਮੌਕਿਆਂ ਦਰਮਿਆਨ ਪਾੜੇ ਨੂੰ ਪੂਰਨਾ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋ...

ਮਨੋਰੰਜਨ ਕਾਲੀਆ ਦੇ ਘਰ ਨੇੜੇ ਹਮਲੇ ਦੀ ਸਾਜਿਸ਼ ਬੇਨਕਾਬ : ਦੋ ਗ੍ਰਿਫਤਾਰ

Breaking News
ਜਲੰਧਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ, ਘੜੀ ਸਾਜ਼ਿਸ਼ ਤਹਿਤ ਭਾਜਪਾ ਨੇਤਾ ਦੇ ਘਰ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਮਹਿਜ਼ 12 ਘੰਟਿਆਂ ਤੋਂ ਵੀ ਘੱਟ ਸਮੇਂ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਸਪੈਸ਼ਲ ਡੀਜੀਪੀ ਨੇ ਕਿਹਾ , “ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਪੰਜਾਬ ਵਿੱਚ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਲਈ ਵੱਡੀ ਸਾਜ਼ਿਸ਼ ਰਚੀ ਗਈ ਸੀ। ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਸਥਿਤ ਆਈਐਸਆਈ-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ...

ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ

Hot News
ਚੰਡੀਗੜ੍ਹ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਲਈ ਜਾਰੀ ਜੰਗ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਸਰਗਰਮ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਕੈਲੀਬਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਜਸ਼ਨ ਸੰਧੂ ਵਾਸੀ ਪਿੰਡ 25 ਮਲ, ਜ਼ਿਲ੍ਹਾ ਸ੍ਰੀ ਗੰਗਾਨਗਰ, ਰਾਜਸਥਾਨ ਅਤੇ ਗੁਰਸੇਵਕ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਜਸ਼ਨ ਸੰਧੂ ਰਾਜਸਥਾਨ ਦੇ ਗੰਗਾਨਗਰ ਵਿੱਚ ਸਾਲ 2023 ਦੇ ਕਤਲ ਕੇਸ ਵਿੱਚ ਲੋੜੀਂਦਾ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਜਾਰਜੀਆ, ਅਜ਼ਰਬਾਈਜਾਨ, ਸਾਊਦੀ ਅਰਬ ਅਤੇ ਦੁਬਈ ਵਿੱਚ ਲਗਾਤਾਰ ਠਿਕਾਣੇ ਬਦਲ ਰਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ, ਆਪਣੇ ਹੈਂਡਲਰਾਂ ਦੇ ਨਿਰ...

ਭਾਜਪਾ ਪੰਜਾਬ ਨੂੰ ਅਸਥਿਰ ਕਰਨ ਲਈ ਪਾਕਿਸਤਾਨ ਦੀ ਭਾਸ਼ਾ ਬੋਲ ਰਹੀ ਹੈ: ਅਮਨ ਅਰੋੜਾ

Breaking News
ਚੰਡੀਗੜ੍ਹ, 8 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ 'ਤੇ ਹੋਏ ਗ੍ਰਨੇਡ ਹਮਲੇ ਦਾ ਰਾਜਨੀਤੀਕਰਨ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਅੱਜ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ 'ਤੇ ਲਗਾਏ ਗਏ ਬੇਬੁਨਿਆਦ ਦੋਸ਼ਾਂ ਦੀ ਨਿੰਦਾ ਕੀਤੀ, ਉਨ੍ਹਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਦੱਸਿਆ। ਅਰੋੜਾ ਨੇ ਮਾਮਲੇ ਦੀ ਜਾਂਚ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਤੇਜ਼ ਕਾਰਵਾਈ ਦਾ ਵੇਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ਦੇ 12 ਘੰਟਿਆਂ ਦੇ ਅੰਦਰ, ਪੁਲਿਸ ਨੇ ਦੋ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਕਿ ਹਮਲੇ ਦਾ ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਸੀ। ਅਰੋੜਾ ਨੇ ਕਿਹਾ, "ਪੰਜਾਬ ਪੁਲਿਸ ਵੱਲੋਂ ਕੀਤੀ ਗਈ ਇਹ ਮਿਸਾਲੀ ਕਾਰਵਾਈ ਉਨ੍ਹਾਂ ਦੀ ਪੇਸ਼ੇਵਰਤਾ ਅਤੇ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ...

ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ – ਡਾ. ਬਲਬੀਰ ਸਿੰਘ

Hot News
ਚੰਡੀਗੜ੍ਹ, 8 ਅਪ੍ਰੈਲ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਗ਼ਲਤ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਨੂ ਵਰਗੀਆਂ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹਿਆਂ ਹਨ। ਇਸੇ ਲਈ ਉਹ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਆਪ ਸਰਕਾਰ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ। ਡਾ. ਬਲਬੀਰ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਕਿਸੇ ਇੱਕ ਜਾਤ ਜਾਂ ਧਰਮ ਨਾਲ ਸਬੰਧਿਤ ਨਹੀਂ ਸਨ। ਉਹ ਪੂਰੇ ਦੇਸ਼ ਦੇ ਹਨ ਅਤੇ ਉਨ੍ਹਾਂ ਦੀ ਜਨਮ ਜਯੰਤੀ ਦੇਸ਼ ਭਰ ਵਿੱਚ ਮਨਾਈ ਜਾਂਦੀ ਹੈ। ਇਸ ਲਈ, ਇਹ ਬਿਆਨ ਸਿਰਫ਼ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਲਈ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਨੂੰ ਸਤਿਕਾਰ ਦਿੱਤਾ ਹੈ। 'ਆਪ' ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸਾਡੀ ਸਰਕਾਰ ਉਨ...