ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਮਿੱਤਰ ਹੈ – ਡਾਕਟਰ ਪਰਦੀਪ ਕੁਮਾਰ ਮਹਿੰਦਰਾ
ਮੋਗਾ, 7 ਅਪ੍ਰੈਲ: ਵਿਸ਼ਵ ਸਿਹਤ ਦਿਵਸ ਮੌਕੇ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਦੋਸਤ ਹੈ । ਇਸ ਮੌਕੇ ਸਿਹਤ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ।ਐਲ ਐਲ ਆਰ ਨਰਸਿੰਗ ਕਾਲਜ ਮੋਗਾ ਦੇ ਵਿਦਿਆਰਥੀਆਂ ਨੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕੀਤਾ ।ਇਸ ਮੌਕੇ ਪ੍ਰਿੰਸੀਪਲ ਰੁਪਿੰਦਰ ਕੌਰ ਐਲ ਐਲ ਆਰ ਨਰਸਿੰਗ ਕਾਲਜ ਮੋਗਾ ਨੇ ਸਿਹਤ ਵਿਭਗ ਦੇ ਅਧਿਕਾਰੀਆਂ ਨੂੰ ਜੀ ਆਇਆ ਨੂੰ ਕਿਹਾ ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ
ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਲੋਕਾਂ ਨੂੰ ਪੋਸ਼ਟਿਕ ਭੋਜਨ ਅਤੇ ਮੋਟੇ ਅਨਾਜਾਂ ਦੇ ਮਹੱਤਵ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਕੀਤਾ ਗਿਆ ।ਇਸ ਮੌਕੇ ਓਹਨਾ ਕਿਹਾ ਕਿ ਕਿਹਾ ਕਿ ਗ਼ਲਤ ਖਾਣ ਪੀਣ ਨਾਲ ਨਾਲ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਸੰਦੀਪ ਕੁਮਾਰ ਜਿਲਾ ਸਿਹਤ ਅਫਸਰ ਨੇ ਕਿਹਾ ਕਿਚੰਗੀ ਸਿਹਤ ਅਤੇ ਕੁਪੋਸ਼ਣ ਦੇ ਖ਼ਾਤਮੇ ਲਈ ਸਾਨੂੰ ਮੋਟੇ ਅਨਾਜਾਂ ਦੀ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇ...








