Sunday, August 9Malwa News
Shadow

Author: admin

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਹੋਵੇਗੀ ਕਲਪ ਕਰਨ : ਚੀਮਾ

Hot News
ਸੰਗਰੂਰ, 7 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿੱਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈੰਮੀਨੈਂਸ ਦਿੜ੍ਹਬਾ ਵਿੱਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ 20,000 ਦੇ ਕਰੀਬ ਸਰਕਾਰੀ ਸਕੂਲ ਹਨ ਅਤੇ ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਤਹਿਤ ਲ...

ਦਾਖਾ ਤੇ ਸਾਹਨੇਵਾਲ ਵਿਖੇ 2 ਕਰੋੜ ਰੁਪਏ ਦੇ ਕੰਮਾਂ ਦਾ ਕੀਤਾ ਉਦਘਾਟਨ

Hot News
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ, ਜਦੋਂ ਤੋਂ ‘ਆਪ’ ਸਰਕਾਰ ਦੇ ਸੱਤਾ ਸੰਭਾਲੀ ਹੈ, ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ। ਪੰਜਾਬ ਸਰਕਾਰ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੀ ਹੈ। ਅੱਜ, ਕੈਬਨਿਟ ਮੰਤਰੀ ਮੁੰਡੀਆਂ ਨੇ ਸਾਹਨੇਵਾਲ ਅਤੇ ਦਾਖਾ ਦੇ ਸਕੂਲਾਂ ਵਿੱਚ 2 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ।ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਦਿਨ ਦੱਸਦਿਆਂ, ਕੈਬਨਿਟ ਮੰਤਰੀ ਨੇ ਸਾਹਨੇਵਾਲ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਈ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜੋ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਉਲੀਕੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਵੇਂ ਸਮਾਰਟ ਕਲਾਸਰੂਮ, ਸਾਇੰਸ ਲੈਬ, ਚਾਰਦੀਵਾਰੀ, ਅਤੇ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖ਼ਾਨਿਆਂ ਦੇ ਨਾਲ-ਨਾਲ ਖੇਡ ਮੈਦਾਨ ਵੀ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹ...

ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ : ਸੰਧਵਾਂ

Hot News
ਕੋਟਕਪੂਰਾ, 7 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਆਪਣੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਸਬੰਧ ਵਿੱਚ, ਸੂਬੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕਈ ਹੋਰ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਹੈ ਕਿ ਦੇਸ਼ ਦਾ ਸਰਬਪੱਖੀ ਵਿਕਾਸ ਕਰਨ ਲਈ, ਸਾਨੂੰ ਪਹਿਲਾਂ ਆਪਣੇ ਬੱਚਿਆਂ ਦਾ ਬਿਹਤਰ ਭਵਿੱਖ ਬਣਾਉਣਾ ਚਾਹੀਦਾ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ, ਬੱਚਿਆਂ ਦੇ ਭਵਿੱਖ ਨੂੰ ਸੇਧ ਦੇਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਬਹੁਤ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ...

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ

Hot News
ਅਜਨਾਲਾ 7 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਅਜਨਾਲਾ ਵਿਖੇ ਕਮਰਿਆਂ ਤੇ ਸਕੂਲ ਦੀ ਚਾਰ ਦੁਆਰੀ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਨੇ ਦੱਸਿਆ ਕਿ ਉਕਤ ਸਕੂਲਾਂ ਨੂੰ ਬੀਤੇ ਸਮੇਂ ਦੌਰਾਨ ਕ੍ਰਮਵਾਰ 10 ਲੱਖ ਅਤੇ 20 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਸੀ, ਜਿਨ੍ਹਾਂ ਨਾਲ ਇਹਨਾਂ ਨੇ ਆਪਣੀਆਂ ਲੋੜਾਂ ਅਨੁਸਾਰ ਉਸਾਰੀ ਕਰਵਾਈ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਵਿਸ਼ੇਸ਼ ਧਿਆਨ ਸਿੱਖਿਆ ਤੇ ਸਿਹਤ ਉੱਤੇ ਲੱਗਾ ਹੋਇਆ ਹੈ । ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਸਿੱਖਿਆ ਮੰਤਰੀ ਸ਼੍ਰੀ ਮਨੀਸ਼ ਸਸ਼ੋਦੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚ ਸਿੱਖ...

ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ 225 ਬੱਸ ਅੱਡਿਆਂ ‘ਤੇ ਚਲਾਈ ਗਈ ਤਲਾਸ਼ੀ ਮੁਹਿੰਮ

Hot News
ਚੰਡੀਗੜ੍ਹ, 7 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 38ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 225 ਬੱਸ ਅੱਡਿਆਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਸੂਬੇ ਦੇ ਲਗਭਗ 225 ਬੱਸ ਅੱਡਿਆਂ 'ਤੇ ਤਕਰੀਬਨ 2947 ਲੋਕਾਂ ਦੀ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਪੁਲਿਸ ਟੀਮਾ...

13 ਅਪਰ ਪ੍ਰਾਇਮਰੀ ਸਕੂਲਾਂ ’ਚ 84.47 ਲੱਖ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

Hot News
ਜਲੰਧਰ, 7 ਅਪ੍ਰੈਲ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਅੱਜ ਜਲੰਧਰ ਦੇ 35 ਸਰਕਾਰੀ ਸਕੂਲਾਂ ਵਿੱਚ 2.32 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ, ਜਿਸ ਨਾਲ ਜ਼ਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਨ੍ਹਾਂ ਸਕੂਲਾਂ ਵਿੱਚ 20 ਪ੍ਰਾਇਮਰੀ ਅਤੇ 13 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ, ਜਿਨ੍ਹਾਂ ਵਿੱਚ ਕ੍ਰਮਵਾਰ 1.48 ਕਰੋੜ ਅਤੇ 84.47 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਮੁੱਖ ਤੌਰ ’ਤੇ ਸਮਾਰਟ ਕਲਾਸ ਰੂਮਜ਼, ਚਾਰਦਿਵਾਰੀ, ਕਲੱਸਟਰ ਰੂਮ, ਪਖਾਨੇ ਆਦਿ ਦੇ ਕੰਮ ਸ਼ਾਮਲ ਹਨ।ਇਸੇ ਮੁਹਿੰਮ ਤਹਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਸਥਾਨਕ ਸਰਕਾਰੀ ਮਿਡਲ ਸਕੂਲ ਬਸਤੀ ਸ਼ੇਖ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਬਸਤੀ ਗੁਜ਼ਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਵਿਖੇ 34.49 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ।ਇਨ੍ਹਾਂ ਵਿਕਾਸ ਕਾਰਜਾਂ ...

ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

Hot News
ਹੁਸ਼ਿਆਰਪੁਰ, 7 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਅੱਜ ਗੜ੍ਹਸ਼ੰਕਰ ਹਲਕੇ ਦੇ ਚਾਰ ਸਕੂਲਾਂ ਵਿਚ 81.36 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ, ਸਰਕਾਰੀ ਹਾਈ ਸਕੂਲ ਬੀਰਮਪੁਰ, ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਬਿਲੜੋਂ ਵਿਚ ਵੱਖ-ਵੱਖ ਮੁਕੰਮਲ ਹੋ ਚੁੱਕੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾ ਪੁੱਟੀਆਂ ਗਈਆਂ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਅੰਦਰ ਬੁਨਿਆਦੀ ਹੁ...

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਸਿੱਖਿਆ ਤੇ ਸਿਹਤ ਵਿਕਾਸ ਦਾ ਮੁੱਖ ਧੁਰਾ ਬਣੇ – ਅਮਨ ਅਰੋੜਾ

Punjab Politics
ਸੰਗਰੂਰ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਤਹਿਤ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਇਹਨਾਂ ਦੋਵੇਂ ਖੇਤਰਾਂ, ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੋਲੀ ਰੱਖਿਆ ਪਰ ਮਾਨ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ...

ਚੰਗੀ ਸਿੱਖਿਆ ਹੀ ਬਚਾਏਗੀ ਬੱਚਿਆਂ ਨੂੰ, ਉਹ ਖ਼ੁਦ ਨਸ਼ੇ ਦੀ ਖ਼ਰੀਦੋ-ਫ਼ਰੋਖ਼ਤ ਤੋਂ ਰਹਿਣਗੇ ਦੂਰ!-ਮਨੀਸ਼ ਸਿਸੋਦੀਆ

Breaking News
ਨਵਾਂਸ਼ਹਿਰ, 7 ਅਪ੍ਰੈਲ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਨਵਾਂਸ਼ਹਿਰ ਵਿੱਚ ਨਵੇਂ ਬਣੇ ਸਰਕਾਰੀ ਸਕੂਲ ਦਾ ਦੌਰਾ ਕਰਦੇ ਹੋਏ ਖੁਸ਼ੀ ਅਤੇ ਮਾਣ ਪ੍ਰਗਟ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ, "ਇਸ ਸਕੂਲ ਵਿੱਚ ਕਦਮ ਰੱਖਦਿਆਂ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਇਮਾਰਤ ਇੰਨੀ ਸ਼ਾਨਦਾਰ ਹੈ ਕਿ ਜ਼ਿਆਦਾਤਰ ਪ੍ਰਾਈਵੇਟ ਸਕੂਲ ਵੀ ਇਸ ਦਾ ਮੁਕਾਬਲਾ ਨਹੀਂ ਕਰ ਸਕਦੇ। ਪਰ ਇਕੱਲੀ ਸੁੰਦਰ ਇਮਾਰਤ ਹੀ ਇੱਕ ਵਧੀਆ ਸਕੂਲ ਨਹੀਂ ਬਣਾਉਂਦੀ- ਜੇਕਰ ਅਜਿਹਾ ਹੁੰਦਾ ਤਾਂ ਬੱਚਿਆਂ ਨੂੰ ਪੜ੍ਹਾਉਣ ਲਈ 5-ਸਿਤਾਰਾ ਹੋਟਲ ਅਤੇ ਪੈਲੇਸ ਕਾਫੀ ਹੁੰਦੇ।"ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਭਵਿੱਖ ਉੱਜਵਲ ਅਤੇ ਸੁਰੱਖਿਅਤ ਹੱਥਾਂ ਵਿੱਚ ਹੈ,”ਇਹ ਸ਼ਬਦ ਆਪ ਨੇਤਾ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਨਵਾਂਸ਼ਹਿਰ ਵਿੱਚ ਇੱਕ ਨਵੇਂ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਜੋ ਚੀਜ਼ ਇਸ ਸਕੂਲ ਨੂੰ ਸੱਚਮੁੱਚ ਸ਼ਾਨਦਾਰ ਬਣਾਉਂਦੀ ਹੈ ਉਹ ਸਿਰਫ਼ ਬੁਨਿਆਦੀ ਢਾਂਚਾ ਹੀ ਨਹੀਂ ਸ...

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ : ਇਕੋ ਦਿਨ 24 ਗ੍ਰਿਫਤਾਰ

Breaking News
ਚੰਡੀਗੜ੍ਹ, 7 ਅਪ੍ਰੈਲ : ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ਕੀਤੀ, ਜਿਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਰਵਾਈ ਦੌਰਾਨ ਕੁੱਲ 16 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੇ ਏਜੰਟਾਂ ਤੋਂ 40,900 ਰੁਪਏ ਜ਼ਬਤ ਕੀਤੇ ਹਨ ਜੋ ਡਰਾਈਵਿੰਗ ਲਾਇਸੈਂਸ, ਡਰਾਈਵਿੰਗ ਟੈਸਟ ਅਤੇ ਹੋਰ ਸੇਵਾਵਾਂ ਦੇਣ ਬਦਲੇ ਲੋਕਾਂ ਤੋਂ ਪੈਸੇ ਵਸੂਲਦੇ ਸਨ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਪ੍ਰਾਪਤ ਹੋਈਆਂ ਕਈ ਸ਼ਿਕਾਇਤਾਂ ਤੋਂ ਬਾਅਦ, ਫਲਾਇੰਗ ਸਕੁਐਡ ਅਤੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਸਮੇਤ ਵਿਜੀਲੈਂਸ ਬਿਊਰੋ ਰੇਂਜਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਵਿੱਚ ਆਰਟੀਏ ਅਧਿਕਾਰੀਆਂ ਅਤੇ ਏਜੰਟਾਂ ਲਈ ਚਲਾਇਆ ਗਿਆ, ਜੋ ਏਜੰਟਾਂ ਵਜੋਂ ਕੰਮ ਕਰ ਰਹੇ ਸਨ, ਲਾਇਸੈ...