ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਭਰ ‘ਚ ਡੀਵੌਰਮਿੰਗ ਮੁਹਿੰਮ ਦਾ ਆਗ਼ਾਜ਼
ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਸੂਬੇ ਭਰ ਵਿੱਚ ਡੀਵੌਰਮਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਤੋਂ ਕੀਤੀ ਗਈ। ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 7.78 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਪਸ਼ੂਧਨ ਨੂੰ ਮਲੱਪ ਰਹਿਤ ਕਰਨ ਲਈ ਡੀਵੌਰਮਿੰਗ ਦਵਾਈ ਖਰੀਦੀ ਹੈ ਅਤੇ ਇਹ ਦਵਾਈ ਸੂਬੇ ਭਰ ਦੇ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ।ਅਧਿਕਾਰੀਆਂ ਨੂੰ ਇਸੇ ਹਫ਼ਤੇ ਦੇ ਅੰਦਰ ਡੀਵੌਰਮਿੰਗ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਨੇ ਦਵਾਈ ਸਿੱਧੀ ਕਿਸਾਨਾਂ ਨੂੰ ਪਹੁੰਚਾਉਣ ਲਈ 2000 ਤੋਂ ਵੱਧ ਟੀਮਾਂ ਗਠਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨ ਦਵਾਈ ਲੈਣ ਤੋਂ ਖੁੰਝ ਜਾਣਗੇ, ਉਹ ਬਾਅਦ ਵਿੱਚ ਆਪਣੇ ਕਿਸੇ ਵੀ ਨਜ਼ਦੀਕੀ ਵੈਟਰਨਰੀ ਇੰਸਟੀਚਿਊਟ ‘ਚੋਂ ਇਹ ਦਵਾਈ ਮੁਫ਼ਤ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਗਾਵਾਂ/ਮੱਝਾਂ, ਕੱਟੇ/ਕੱਟ...