ਸਿੱਖਿਆ ਅਧਿਕਾਰੀ ਨੇ ਕੀਤੀ ਸਕੂਲ ਮੁਖੀਆਂ ਨਾਲ ਮੀਟਿੰਗ
ਰਾਜਪੁਰਾ, 4 ਅਪ੍ਰੈਲ (ਦੀਪਕ ਕੁਮਾਰ) ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਦੇਖ-ਰੇਖ ਵਿੱਚ ਸਿੱਖਿਆ ਬਲਾਕ ਰਾਜਪੁਰਾ-1, ਰਾਜਪੁਰਾ-2, ਘਨੌਰ ਅਤੇ ਡਾਹਰੀਆਂ ਬਲਾਕਾਂ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਇਕ ਅਹਿਮ ਮੀਟਿੰਗ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐੱਨ ਟੀ ਸੀ ਰਾਜਪੁਰਾ ਟਾਊਨ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਡੀਈਓ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਡਾ: ਰਵਿੰਦਰਪਾਲ ਸ਼ਰਮਾ ਨੇ ਕੀਤੀ।ਡੀਈਓ ਸੰਜੀਵ ਸ਼ਰਮਾ ਨੇ ਕਿਹਾ ਕਿ ਸਕੂਲ ਮੁਖੀ, ਅਧਿਆਪਕ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਨਾਲ ਮਿਲ ਕੇ ਸਕੂਲਾਂ ਵਿੱਚ ਹੋਣ ਵਾਲੇ ਕਾਰਜਾਂ ਅਤੇ ਪ੍ਰੋਗਰਾਮਾਂ ਬਾਰੇ ਮਿਸਾਲੀ ਕਾਰਜ ਕਰਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਕੂਲਾਂ ਵਿੱਚ ਸ਼ਾਨਦਾਰ ਵਿੱਦਿਅਕ ਮਾਹੌਲ, ਸੋਹਣੇ ਸਕੂਲ ਕੈਂਪਸ ਅਤੇ ਸਰਕਾਰੀ ਗਰਾਂਟਾਂ ਦੀ ਉਚਿਤ ਵਰਤੋਂ ਕਰਕੇ ਸਕੂਲਾਂ ਨੂੰ ਨਿਖਾਰਿਆ ਜਾਵੇ। ਜ਼ਿਲ੍ਹਾ ਪਟਿਆਲਾ ਦੇ ਸਿੱਖਿਆ ਅਧਿਕਾਰੀਆਂ ਨੇ ਆਉਣ ਵਾਲੇ...