Sunday, August 9Malwa News
Shadow

Author: admin

ਹੁਣ ਪੰਜਾਬ ‘ਚ ਵੀ ਚੱਲਣਗੀਆਂ ਈ.ਵੀ. ਬੱਸਾਂ

Hot News
ਚੰਡੀਗੜ੍ਹ, 3 ਅਪਰੈਲ: ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨੂੰ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਸਬੰਧੀ ਸਰਵੇ ਕਰਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਨਾਗਰਿਕਾਂ ਨੂੰ ਸਾਫ ਵਾਤਾਵਰਣ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣਾ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਦਾ ਸਮਾਂ ਆ ਚੁੱਕਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਤੁਰੰਤ ਕਾਰਜਸ਼ੀਲ ਹੋਣ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ‘ਚ ਅੰਮ੍ਰਿਤਸਰ, ਜਲੰਧਰ, ਲੁਧਿ...

ਆਮ ਆਦਮੀ ਪਾਰਟੀ ਨੇ ਦਿੱਤਾ ਪੰਨੂੰ ਨੂੰ ਠੋਕਵਾਂ ਜਵਾਬ

Punjab Politics
ਜਲੰਧਰ,3 ਅਪ੍ਰੈਲ : ਆਮ ਆਦਮੀ ਪਾਰਟੀ ਦੇ ਆਗੂਆਂ ਨੇ ਗੁਰਪਤਵੰਤ ਪੰਨੂ ਵੱਲੋਂ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿ-ਢੇਰੀ ਕਰਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੱਤਾ ਹੈ। ਜਲੰਧਰ 'ਚ 'ਆਪ' ਆਗੂ ਪਵਨ ਕੁਮਾਰ ਟੀਨੂੰ ਨੇ 'ਆਪ' ਵਿਧਾਇਕ ਬਲਕਾਰ ਸਿੰਘ ਅਤੇ 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਚੰਦਨ ਗਰੇਵਾਲ, ਆਤਮ ਪ੍ਰਕਾਸ਼ ਬਬਲੂ, ਦਿਨੇਸ਼ ਢੱਲ, ਚਰਨਜੀਤ ਚੰਨੀ, ਦੀਪਕ ਸ਼ਾਰਦਾ ਅਤੇ ਤਰਨਦੀਪ ਸਿੰਘ ਸੰਨੀ ਨਾਲ ਇਸ ਮੁੱਦੇ 'ਤੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ।ਟੀਨੂੰ ਨੇ ਕਿਹਾ ਕਿ ਵਿਦੇਸ਼ ਬੈਠੇ ਭਗੌੜੇ ਗੁਰਪਤਵੰਤ ਪੰਨੂ ਦਾ ਘਿਨੌਣਾ ਬਿਆਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਹੀ ਨਹੀਂ ਹੈ। ਇਹ ਦਲਿਤ ਭਾਈਚਾਰੇ ਅਤੇ ਸੰਵਿਧਾਨ ਦੇ ਵੀ ਖ਼ਿਲਾਫ਼ ਹੈ। ਡਾ. ਭੀਮ ਰਾਓ ਅੰਬੇਡਕਰ ਸਿਰਫ਼ ਦਲਿਤਾਂ ਦੇ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਹੀਰੋ ਹਨ। ਡਾ. ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਬਣਾ ਕੇ ਸਾਰੇ ਲੋਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ। ਜੇਕਰ ਅੱਜ ਦੇਸ਼ ਇੱਕਜੁੱਟ ਹੈ ਤਾਂ ਇਹ ਸੰਵਿਧਾਨ ਦੀ ਬਦੌਲਤ...

ਅਮਰੀਕੀ ਟੈਰਿਫ ਮਾਮਲੇ ‘ਚ ਰਾਘਵ ਚੱਢਾ ਨੇ ਕੀਤੀ ਭਾਰਤ ਦੀ ਆਲੋਚਨਾ

Punjab Politics
ਨਵੀਂ ਦਿੱਲੀ, 3 ਅਪ੍ਰੈਲ : ਰਾਜ ਸਭਾ 'ਚ ਅਹਿਮ ਚਰਚਾ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਨੇ ਵੀਰਵਾਰ ਨੂੰ ਅਮਰੀਕੀ ਕੰਪਨੀ ਸਟਾਰਲਿੰਕ ਦੇ ਭਾਰਤ 'ਚ ਦਾਖਲੇ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਭਾਰਤੀ ਸਾਮਾਨ 'ਤੇ ਅਮਰੀਕਾ ਵੱਲੋਂ ਲਗਾਏ ਗਏ ਟੈਰਿਫ 'ਤੇ ਗੰਭੀਰ ਸਵਾਲ ਉਠਾਏ। ਚੱਢਾ ਨੇ ਸਟਾਰਲਿੰਕ ਨੂੰ ਮਨਜ਼ੂਰੀ ਦੇਣ ਤੋਂ ਪਹਿਲਾਂ ਰਾਸ਼ਟਰੀ ਸੁਰੱਖਿਆ, ਡੇਟਾ ਗੋਪਨੀਯਤਾ ਅਤੇ ਇਸਦੀ ਸੰਭਾਵਿਤ ਦੁਰਵਰਤੋਂ ਵਰਗੇ ਮੁੱਦਿਆਂ 'ਤੇ ਸਰਕਾਰ ਦੇ ਸਟੈਂਡ ਨੂੰ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਇਹ ਚਰਚਾ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਭਾਰਤ ਸਰਕਾਰ ਦੇਸ਼ 'ਚ ਬ੍ਰਾਡਬੈਂਡ ਸੇਵਾਵਾਂ ਲਈ ਸਟਾਰਲਿੰਕ ਨੂੰ ਲਾਇਸੈਂਸ ਦੇਣ ਦੀ ਤਿਆਰੀ ਕਰ ਰਹੀ ਹੈ।ਸਰਕਾਰ ਨੇ ਗੂਗਲ ਟੈਕਸ ਮੁਆਫ ਕੀਤਾਰਾਘਵ ਚੱਢਾ ਨੇ ਸੰਸਦ ਵਿੱਚ ਆਪਣੇ ਸਵਾਲਾਂ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਕਿਹਾ ਕਿ ਭਾਰਤ ਨੇ ਹਮੇਸ਼ਾ ਅਮਰੀਕਾ ਪ੍ਰਤੀ ਆਪਣੀ ਦੋਸਤੀ ਅਤੇ ਵਫ਼ਾਦਾਰੀ ਦਿਖਾਈ ਹੈ। ਵਿੱਤ ਮੰਤਰੀ ਵੱਲੋਂ ਵਿੱਤ ਐਕਟ ਵਿੱਚ ਹਾਲ ਹੀ ਵਿੱਚ ਕੀਤੀ ਸੋਧ ਅਤੇ ਗੂਗਲ ਟੈਕਸ ਅਤੇ ਸਮਾਨਤਾ ਲੇਵੀ ਨੂੰ ਹਟਾਉਣ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਕ...

ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਭਗਵੰਤ ਮਾਨ

Breaking News
ਫਿਲੌਰ (ਜਲੰਧਰ), 3 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਹੋ ਸਕੇ। ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਸਾਰੇ 454 ਥਾਣਿਆਂ ਦੇ ਐਸ.ਐਚ.ਓਜ਼. ਨੂੰ ਨਵੇਂ ਵਾਹਨ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪਿਛਲੇ ਰੁਝਾਨਾਂ ਦੇ ਉਲਟ ਹੈ, ਜਦੋਂ ਨਵੇਂ ਵਾਹਨ ਜ਼ਮੀਨੀ ਪੱਧਰਤੇ ਅਧਿਕਾਰੀਆਂ ਦੀ ਬਜਾਏ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲੀ ਚਿਹਰਾ ਹੁੰਦੇ ਹਨ ਕਿਉਂਕਿ ਉਹ ਸਿੱਧੇ ਤੌਰ ਤੇ ਲੋਕਾਂ ਨਾਲ ਜੁੜੇ ਹੁੰਦੇ ਹਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ...

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ

Breaking News
ਲੁਧਿਆਣਾ, 3 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ 'ਤੇ ਹੈ। ਇੱਥੇ ਦੋ ਪ੍ਰਮੁੱਖ ਸੰਸਥਾਵਾਂ ਅਤਿ-ਆਧੁਨਿਕ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਉਤੇ ਆਧਾਰਤ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਅਤੇ ਮਾੜੀ ਭਾਵਨਾ ਕਾਰਨ ਸੂਬਾ ਵਿਕਾਸ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਉਹ ਸਮਾਂ ਸੀ, ਜਦੋਂ ਉਦਯੋਗ ਸੰਕਟ ਵਿੱਚ ਸੀ, ਡਰੱਗ ਮਾਫੀਆ ਅਤੇ ਗੈਂਗਸਟਰ ਪਹਿਲਾਂ ਦੇ ਸ਼ਾਸਕਾਂ ਦੀ ਖੁੱਲ੍ਹੀ ਸਰਪ੍ਰਸਤੀ ਹੇਠ ਵੱਧ-ਫੁੱਲ ਰਹੇ ਸਨ ਅਤੇ ਪੰਜਾਬ ਦਾ ਵਿਕਾਸ ਪਟੜੀ ਤੋਂ ਉਤਰ ਚੁੱਕਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਸੰਪੂਰਨ ਵਿਕਾਸ ਅਤੇ ਲ...

ਆਪ ਪੰਜਾਬ ਨੂੰ ਬਣਾਏਗੀ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ-ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਨੂੰ ਪ੍ਰਭਾਵਿਤ ਕਰਨ ਵਾਲੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ। ਆਪ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੀਨੀਅਰ ਬੁਲਾਰੇ ਨੀਲ ਗਰਗ ਦੇ ਨਾਲ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਮੁੱਖ ਪ੍ਰਾਪਤੀਆਂ ਸਾਂਝੀਆਂ ਕੀਤੀਆਂ।ਨਸ਼ਾ ਤਸਕਰਾਂ ਵਿਰੁੱਧ ਸੂਬੇ ਦੀ ਸਖ਼ਤ ਕਾਰਵਾਈ ਨੂੰ ਉਜਾਗਰ ਕਰਦੇ ਹੋਏ, ਮੰਤਰੀ ਚੀਮਾ ਨੇ ਦੱਸਿਆ ਕਿ ਐਨਡੀਪੀਐਸ ਐਕਟ ਤਹਿਤ ਪੰਜਾਬ ਭਰ ਵਿੱਚ 2,851 ਮਾਮਲੇ ਦਰਜ ਕੀਤੇ ਗਏ ਹਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ 4,765 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਨਸ਼ਿਆਂ ਦੇ ਪੈਸੇ ਦੀ ਵਰਤੋਂ ਕਰਕੇ ਬਣਾਈਆਂ ਗਈਆਂ 55 ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਹੈ ਅਤੇ ਨਸ਼ਾ ਤਸਕਰੀ ਨਾਲ ਸੰਬੰਧਿਤ ਨਾਜਾਇਜ਼ ਜਾਇਦਾਦਾਂ ਜ਼ਬਤ ਕੀਤੀਆਂ ਹਨ। ਹਰਪਾਲ ...

ਮੰਤਰੀ ਨੇੇ ਕਰਵਾਈ ਬੱਸਾਂ ਦੀ ਹੜਤਾਲ ਖਤਮ

Hot News
ਚੰਡੀਗੜ੍ਹ, 3 ਅਪਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਅਤੇ ਆਊਟਸੋਰਸਿੰਗ ਵਰਕਰਜ਼ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਕਾਨੂੰਨ ਅਨੁਸਾਰ ਪੱਕਾ ਕਰਨ ਅਤੇ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਸ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ 7 ਅਪਰੈਲ ਤੋਂ 9 ਅਪਰੈਲ ਤੱਕ ਐਲਾਨੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਇਥੇ ਸਕੱਤਰੇਤ ਵਿਖੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਕੰਟਰੈਕਚੂਅਲ ਅਤੇ ਆਉਣ ਸੋਰਸਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੜਾਅਵਾਰ ਢੰਗ ਨਾਲ ਕਾਨੂੰਨੀ ਪ੍ਰਕਿਰਿਆ ਆਪਣਾ ਕੇ ਪੱਕਾ ਕਰਨ, ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦੇ ਮਾਮਲੇ ਸਮਾਂਬੱਧ ਤਰੀਕੇ ਨਾਲ ਹੱਲ ਕੀਤੇ ਜਾਣਗੇ। ਉਨ੍ਹਾਂ ...

ਮੰਤਰੀ ਨੇ ਕਰਵਾਈ ਮੰਡੀ ‘ਚ ਖਰੀਦ ਸ਼ੁਰੂ

Hot News
ਰਾਜਪੁਰਾ, 3 ਅਪ੍ਰੈਲ: ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸ੍ਰੀ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ ਢੇਰੀ ਦੀ ਬੋਲੀ ਕਰਵਾਉਂਦਿਆਂ ਰਾਜ ਦੇ ਕਿਸਾਨਾਂ ਦਾ ਪੰਜਾਬ ਦੀਆਂ ਮੰਡੀਆਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਆਰ.ਬੀ.ਆਈ ਵਲੋਂ ਪੰਜਾਬ ਨੂੰ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪ੍ਰਾਪਤ ਹੋਈ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ.ਐਸ.ਪੀ. ‘ਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਭਾਗੀਦਾਰੀ ਵਧਾਈ ਜਾਵੇ-ਡਿਪਟੀ ਕਮਿਸ਼ਨਰ

Local
ਫਰੀਦਕੋਟ 3 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਮੂਹ ਵਿਭਾਗਾਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਕੀਤੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਸਮੂਹ ਵਿਭਾਗਾਂ ਨੂੰ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਨੂੰ ਹੇਠਲੇ ਪੱਧਰ ਤੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦਸਵੀਂ ਅਤੇ ਬਾਰਵੀਂ ਜਮਾਤ ਦੇ ਬੱਚਿਆ ਨੂੰ ਮੋਨੀਟਰ ਬਣਾ ਕੇ ਅਤ...

स्वच्छ जल अच्छे स्वास्थ्य के लिए अत्यंत आवश्यक

Local
राजपुरा, 3 मार्च (दीपक कुमार) राजकीय महिला महाविद्यालय लाखनमाजरा में रसायन विभाग एवं भौतिक विभाग के संयुक्त तत्वाधान में 1 अप्रैल को पेयजल उपभोग जागरूकता कार्यक्रम का सफलतापूर्वक आयोजन किया गया l कार्यक्रम में बताया गया कि जल ही जीवन है तथा हमारे जीवन में जल का महत्वपूर्ण स्थान हैlपानी हमारे शरीर का एक अहम हिस्सा हैl यह हमारे शरीर के कई कामों में अहम भूमिका निभाता हैl यह हमें ऊर्जा देता है और पोषक तत्वों को कोशिकाओं तक पहुंचाता है l यह अपशिष्ट पदार्थों से छुटकारा पाने में मदद करता है जल हमारे शरीर का तापमान बनाए रखता है l कार्यक्रम में बताया गया कि पीने योग्य पानी की पीएच संतुलित होनी चाहिएl अगर पानी की pH 7 से कम है तो वह पानी पीने योग्य नहीं होताl पीने के पानी की pH 7 से ज्यादा होनी चाहिएl उन्होंने हमारे शरीर में अल्कलाइन वॉटर की महत्वता को बताया l उन्होंने बताया कि पीने योग्य पानी की टी...