ਮੰਤਰੀ ਮੰਡਲ ਵਲੋਂ ਅਗਲੇ ਸਾਲ ਦੇ ਬੱਜਟ ਅਨੁਮਾਨਾਂ ਨੂੰ ਪ੍ਰਵਾਨਗੀ
ਚੰਡੀਗੜ੍ਹ, 20 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਦਨ ਵਿੱਚ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ ਦੀ ਰਿਪਰੋਟ ਵੀ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ’ਚ ਮਿਲੇਗਾ 25 ਫੀਸਦੀ ਰਾਖਵਾਂਕਰਨਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਦੀ ਧਾਰਾ 7 (01) ਨੂੰ ਹਟਾਉਣ ਲਈ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ...


