ਸੰਗਰੂਰ ਵਿਚ ਵੀ ਚੱਲਿਆ ਪੀਲਾ ਪੰਜਾ
ਸੰਗਰੂਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ 'ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ।ਇਸ ਮੁਹਿੰਮ ਦੀ ਅਗਵਾਈ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕੀਤੀ ਜਦਕਿ ਇਸ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਸੁਖਦੇਵ ਸਿੰਘ ਅਤੇ ਤਹਿਸੀਲਦਾਰ ਵਿਸ਼ਵਜੀਤ ਸਿੰਘ, ਸਹਾਇਕ ਟਾਊਨ ਪਲਾਨਰ ਸੁਸ਼ੀਲ ਕੁਮਾਰ, ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ ਵੀ ਮੌਜੂਦ ਸਨ।ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਅੱਜ ਬੁਲਡੋਜ਼ਰ ਨਾਲ ਨਜ਼ਾਇਜ਼ ਇਮਾਰਤਾਂ ਢਾਹੁਣ ਦੀ ਪ੍ਰਸ਼ਾਸਨ ਵੱਲੋਂ ਇਹ ਦੂਜੀ ਕਾਰਵਾ...





