Sunday, August 9Malwa News
Shadow

Author: admin

ਪੁਲੀਸ ਇਨਕਾਊਂਟਰ ਤੋਂ ਬਾਅਦ ਕਾਬੂ ਕੀਤਾ ਅਰਸ਼ ਡੱਲਾ ਦਾ ਸਾਥੀ

Breaking News
ਲੁਧਿਆਣਾ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਫਿਰੋਜ਼ਪੁਰ ਦੇ ਜ਼ੀਰਾ ਦੀ ਬਸਤੀ ਮਨਸੀਆਂ ਵਾਲੀ ਦੇ ਕ੍ਰਿਸ਼ਨ ਵਜੋਂ ਹੋਈ ਹੈ, ਵਿਦੇਸ਼-ਅਧਾਰਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦਾ ਕਾਰਕੁਨ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ।ਜਾਣਕਾਰੀ ਅਨੁਸਾਰ 5 ਮਾਰਚ, 2025 ਨੂੰ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਉਸਦੀ ਦੁਕਾਨ 'ਤੇ ਦੋ ਬਾਈਕ ਸਵਾਰ ਵਿ...

ਝੁੱਗੇ ਹਜਾਰਾ ‘ਚ ਪੁਲੀਸ ਦੀ ਵੱਡੀ ਕਾਰਵਾਈ

Breaking News
ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਐੱਸ.ਐੱਸ.ਪੀ. ਫਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਿੰਡ ਝੁੱਗੇ ਹਜ਼ਾਰਾ ਪੁਲਿਸ ਸਟੇਸ਼ਨ ਫਿਰੋਜ਼ਪੁਰ ਸਦਰ ਵਿੱਚ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਨਜਾਇਜ਼ ਘਰ ਬਣਾਈ ਬੈਠੇ ਨਸ਼ਾ ਤਸਕਰ ਗੁਰਚਰਨ ਸਿੰਘ ਪੁੱਤਰ ਸੁਰਜੀਤ ਸਿੰਘ ਦਾ ਘਰ ਜੇ.ਸੀ.ਬੀ. ਮਸ਼ੀਨ ਨਾਲ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨਸ਼ਾ ਤਸਕਰ ਭਗੌੜਾ ਹੈ ਅਤੇ ਇਸ ਖਿਲਾਫ਼ ਤਿੰਨ ਕੇਸ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਵੀ ਇਸ ਦਾ ਕਬਜ਼ਾ ਕੀਤਾ ਹੋਇਆ ਹੈ ਜੋ ਕੇ ਜਲਦੀ ਹੀ ਛੁੜਾ ਲਿਆ ਜਾਵੇਗਾ। ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰ...

ਪੰਜਾਬ ਦੇ ਸ਼ਹਿਰਾਂ ‘ਚ ਬਨਣਗੀਆਂ ਵਿਸ਼ਵ ਪੱਧਰੀ ਸੜਕਾਂ : ਚੀਮਾ

Punjab Development
ਚੰਡੀਗੜ੍ਹ, 15 ਮਾਰਚ : ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ...

ਕੇਂਦਰ ਦੀ ਭਾਜਪਾ ਆਪਣੇ ਵਿਰੋਧੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ‘ਚ : ਭਗਵੰਤ ਮਾਨ

Punjab Politics
ਚੰਡੀਗੜ੍ਹ, 15 ਮਾਰਚ: ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 72 ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਫਿਨਲੈਂਡ ਲਈ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਪਣਾਇਆ ਗਿਆ ਗੈਰ-ਜਮਹੂਰੀ ਤਰੀਕਾ ਭਾਜਪਾ ਅਤੇ ਇਸ ਦੀ ਜੁੰਡਲੀ ਦੇ ਇਰਾਦੇ ਬਾਰੇ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਰਣਨੀਤਕ ਤੌਰ 'ਤੇ ਉਨ੍ਹਾਂ ਸੂਬਿਆਂ ਦੀਆਂ ਸੀਟਾਂ ਘੱਟ ਕੀਤੀਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਅਤੇ ਇਸ ਦੇ ਸਹਿਯੋਗੀ ਕਮਜ਼ੋਰ ਹਨ, ਜਦੋਂ ਕਿ ਉਨ੍ਹਾਂ ਰਾਜਾਂ ਦੀਆਂ ਸੀਟਾਂ ਵਧਾਈਆਂ ਜਾ ਰਹੀਆਂ ਹਨ, ਜਿੱਥੇ ਭਾਜਪਾ ਦਾ ਫੁੱਟ ਪਾਊ ਏਜੰਡਾ ਪ੍ਰਫੁੱਲਤ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਮੂੰਹ ਬੰਦ ਕਰਨ ਵਾਲੇ ਕੇਂਦਰ ਸਰਕਾਰ ਦੇ ਇਸ ਕਦ...

ਪੰਜਾਬ ‘ਚੋਂ ਨਸ਼ਿਆਂ ਦਾ ਖਾਤਮਾ ਜਲਦੀ : ਅਰੋੜਾ

Breaking News
ਚੰਡੀਗੜ੍ਹ, 15 ਮਾਰਚ : 'ਆਪ' ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸੂਬੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਪ੍ਰਭਾਵਸ਼ਾਲੀ ਨਤੀਜਿਆਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੀ ਗਈ ਵਿਆਪਕ ਰਣਨੀਤੀ 'ਤੇ ਚਾਨਣਾ ਪਾਇਆ, ਜਿਸ ਨੇ ਦਹਾਕਿਆਂ ਤੋਂ ਪੰਜਾਬ ਨੂੰ ਪ੍ਰਭਾਵਿਤ ਕੀਤਾ ਹੈ। ਮੰਤਰੀ ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਨੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਅਟੱਲ ਵਚਨਬੱਧਤਾ ਨਾਲ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਸਪਲਾਈ ਅਤੇ ਮੰਗ ਘਟਾਉਣ 'ਤੇ ਕੇਂਦਰਿਤ ਦੋ-ਪੱਖੀ ਪਹੁੰਚ ਨਾਲ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਾ ਸਪਲਾਇਰਾਂ ਅਤੇ ਤਸਕਰਾਂ 'ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਪਿਛਲੇ 15 ਦਿਨਾਂ ਵਿੱਚ, ਐਨਡੀਪੀਐਸ ਐਕਟ ਤਹਿਤ 1,488 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਨਸ਼ਾ ਤਸਕਰੀ ਵਿੱਚ ਸ਼ਾਮਲ 2,04...

ਬੱਬਰ ਖਾਲਸਾ ਦੇ ਤਿੰਨ ਕਾਰਕੁੰਨ ਬਿਹਾਰ ‘ਚੋਂ ਗ੍ਰਿਫਤਾਰ

Breaking News
ਅੰਮ੍ਰਿਤਸਰ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਯਾਦਵ (21), ਮੁਕੇਸ਼ ਕੁਮਾਰ (29) ਅਤੇ ਸਾਜਨ ਸਿੰਘ (24), ਸਾਰੇ ਵਾਸੀ ਖੰਡਵਾਲਾ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਅਤੇ 700 ਨੇਪਾਲੀ ਕਰੰਸੀ ਨੋਟ ਵੀ ਬਰਾਮਦ ਕੀਤੇ ਹਨ। ਇਹ ਸਫ਼ਲਤਾ ਜੋਬਨ ਸਿੰਘ ਉਰਫ਼ ਜੋਬਨ ਅਤੇ ਗੁਰਬਖਸ਼ ਸਿੰਘ ਉਰਫ਼ ਲਾਲਾ, ਜਿਨ੍ਹਾਂ ਕੋਲੋਂ 290 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ, ਦੀ ...

ਪੰਜਾਬ ਪੁਲਿਸ ਵੱਲੋਂ 15ਵੇਂ ਦਿਨ 557 ਥਾਵਾਂ ‘ਤੇ ਛਾਪੇਮਾਰੀ

Hot News
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 15 ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 557 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 72 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 15 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1936 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 945 ਗ੍ਰਾਮ ਹੈਰੋਇਨ, 43 ਕਿਲੋ ਭੁੱਕੀ, 3098 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 76310 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ...

ਖੁਰਾਕ ਸਪਲਾਈ ਵਿਭਾਗ ਵਲੋਂ ਕੇ ਵਾਈ ਸੀ ਕਰਵਾਉਣ ਦੇ ਨਿਰਦੇਸ਼

Hot News
ਚੰਡੀਗੜ੍ਹ, ਮਾਰਚ 15: ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡਿਪੂਆਂ ਵਿੱਚ ਜਾਣ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ...

ਪੰਜਾਬ ਸਰਕਾਰ ਖਰੀਦੇਗੀ ਸੈਕਸਡ ਸੀਮਨ ਦੀਆਂ ਦੋ ਲੱਖ ਖੁਰਾਕਾਂ : ਖੁੱਡੀਆਂ

Breaking News
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 2 ਲੱਖ ਸੈਕਸਡ ਸੀਮਨ ਖੁਰਾਕਾਂ ਖ਼ਰੀਦੇਗੀ। ਕੈਬਨਿਟ ਮੰਤਰੀ ਇੱਥੇ ਕਿਸਾਨ ਭਵਨ ਵਿਖੇ "ਪੰਜਾਬ ਦੇ ਪਸ਼ੂ ਪਾਲਕਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਪਸ਼ੂ ਪਾਲਣ ਵਿਭਾਗ ਦੀ ਭੂਮਿਕਾ" ਵਿਸ਼ੇ ਉਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮਹੀਨੇ ਸੈਕਸਡ ਸੀਮਨ ਦੀਆਂ 50,000 ਖੁਰਾਕਾਂ ਖ਼ਰੀਦੀਆਂ ਜਾਣਗੀਆਂ ਅਤੇ ਜੂਨ 2025 ਤੱਕ ਇਸ ਦੀਆਂ 1.50 ਲੱਖ ਹੋਰ ਖੁਰਾਕਾਂ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਸੂਬਾ ਸਰਕਾਰ ਨੇ ਗਾਵਾਂ ਅਤੇ ਮੱਝਾਂ ਲਈ ਸੈਕਸਡ ਸੀਮਨ ਦੀਆਂ 1.75 ਲੱਖ ਖੁਰਾਕਾਂ ਸਪਲਾਈ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 1.58 ਲੱਖ ਖੁਰਾਕਾਂ ਦੀ ਵਰਤੋਂ ਹੋ ਚੁੱਕ...

ਫਿਨਲੈਂਡ ਜਾ ਰਹੇ ਅਧਿਆਪਕਾਂ ਦੇ ਵਫਦ ਨੂੰ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

Breaking News
ਚੰਡੀਗੜ੍ਹ, 15 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ ਦੇ ਬੈਚ ਨੂੰ ਫ਼ਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੌਰਾਨ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਹੋਰਨਾਂ ਪਾਰਟੀਆਂ ਦੇ ਸਿਆਸੀ ਏਜੰਡਿਆਂ ਵਿੱਚ ਕੇਂਦਰੀ ਧੁਰਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਇਨ੍ਹਾਂ ਮੁੱਖ ਖੇਤਰਾਂ ਬਾਰੇ ਕਦੇ ਚਿੰਤਾ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਹੁਣ ਤੱਕ 234 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਨੂੰ ਪੰਜ ਦਿਨਾਂ ਲੀਡਰਸ...