Sunday, August 9Malwa News
Shadow

Author: admin

ਫਰੀਦਕੋਟ ਦੇ ਸਕੂਲਾਂ ‘ਤੇ ਖਰਚੇ ਜਾਣਗੇ ਇਕ ਕਰੋੜ ਰੁਪਏ

Local
ਫ਼ਰੀਦਕੋਟ 14 ਮਾਰਚ : ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ,ਉਥੇ ਹੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਤਰਜੀਹੀ ਤੌਰ ਤੇ ਵਿਕਾਸ ਕੀਤਾ ਜਾ ਰਿਹਾ ਹੈ ।ਇਹ ਪ੍ਰਗਟਾਵਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਪੰਜਾਬ ਸਰਕਾਰ ਵੱਲੋਂ ਜਿਲੇ ਦੇ ਸੈਕੈਂਡਰੀ ਅਤੇ ਹਾਈ ਸਕੂਲਾਂ ਦੇ ਵਿਕਾਸ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਖਰਚਣ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ ।ਵਿਧਾਇਕ ਸ. ਸੇਖੋ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲੇ ਦੇ ਹਾਈ ਤੇ ਸਕੈਂਡਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇਕ ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਬਾਰਡ ਪ੍ਰੋਜੈਕਟ ਆਰ.ਆਈ.ਡੀ.ਐਫ ਅਧੀਨ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਲਈ 1 ਕਰੋੜ 8 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ...

ਫਰੀਦਕੋਟ ‘ਚ ਪੁਲੀਸ ਮੁਕਾਬਲੇ ਦੌਰਾਨ ਸ਼ੂਟਰ ਮਨਪ੍ਰੀਤ ਕਾਬੂ

Hot News
ਫਰੀਦਕੋਟ 14 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਟੀ ਗੈਗਸਟਰ ਟਾਸਕ ਫੋਰਸ ਅਤੇ ਸੀ.ਆਈ.ਏ ਜੈਤੋ ਦੇ ਇੱਕ ਸਾਝੇ ਆਪਰੇਸ਼ਨ ਵਿੱਚ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਗੁਰਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਭਾਨਗੇਰੀਆ, ਮੋਗਾ ਨੂੰ ਪਿੰਡ ਘੁਗਿਆਣਾ ਤੋ ਸਾਦਿਕ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। ਇਹ ਜਾਣਕਾਰੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦਿੱਤੀ। ਉਹਨਾਂ ਦੱਸਿਆ ਕਿ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਜਿਸ ਉੱਪਰ ਕਤਲ ਅਤੇ ਅਸਲੇ ਐਕਟ ਤਹਿਤ ਮੁਕੱਦਮੇ ਦਰਜ ਰਜਿਸਟਰ ਹਨ, ਸੂਚਨਾ ਮਿਲੀ ਸੀ ਕਿ ਉਹ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਿਹਾ ਹੈ। ਜਿਸ ਤੇ ਏ.ਜੀ.ਟੀ.ਐਫ ਅਤੇ ਸੀ.ਆਈ.ਏ ਜੈਤੋ ਵੱਲੋਂ ਪਿੰਡ ਘੁਗਿਆਣਆ ਤੋ ਸਾਦਿਕ ਰ...
ਪੰਜਾਬ ਦੇ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ

Breaking News
ਚੰਡੀਗੜ੍ਹ, 14 ਮਾਰਚ: ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ ਤੋਂ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਮੂਲ ਲਾਗਤ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗਪਤੀਆਂ ਨੂੰ ਇਹ ਰਾਹਤ, ਜਿਸਦੀ ਲੰਬੇ ਸਮੇਂ ਤੋਂ ਉਡੀਕ ਸੀ, ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ, ਜਿਸ ਨਾਲ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦਾ ਨਿਬੇੜਾ ਹੋਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 3 ਮਾਰਚ, 2025 ਨੂੰ ਹੋਈ ਆਪਣੀ ਮੀਟਿੰਗ ਵਿੱਚ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ) ਲਾਗੂ ਕਰਨ 'ਤੇ ਵਿਚਾਰ ਕੀਤਾ ਸੀ ਅਤੇ 10 ਦਿਨਾਂ ਦੇ ਅੰਦਰ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਅਤੇ ਆਰਥਿਕਤਾ ਨੂੰ ਹੁਲ...

ਬੱਚਾ ਅਗਵਾ ਕਰਨ ਵਾਲਾ ਭੱਜਣ ਦੀ ਕੋਸ਼ਿਸ਼ ਕਰਦਿਆਂ ਫੱਟੜ

Breaking News
ਮਾਲੇਰਕੋਟਲਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ ਸਿੰਘ ਮਾਲੇਰਕੋਟਲਾ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਉਸ ਵੇਲੇ ਜਖ਼ਮੀ ਹੋ ਗਿਆ, ਜਦੋਂ ਉਹ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪਿੰਡ ਸਲਾਰ ਨੇੜੇ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਣ ਸਮੇਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਮਲੇਰਕੋਟਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗਗਨ ਅਜੀਤ ਸਿੰਘ ਨੇ ਦਿੱਤੀ। ਇਹ ਕਾਰਵਾਈ ਪਿੰਡ ਸੀਹਾਂ ਦੌਦ (ਖੰਨਾ) ਤੋਂ ਅਗਵਾ ਕੀਤੇ 7 ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ-ਅੰਦਰ ਸਫ਼ਲਤਾਪੂਰਵਕ ਛੁਡਾਉਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਦੋਸ਼ੀਆਂ ਜਿਨ੍ਹਾਂ ਦੀ ਪਛਾਣ ਅਮਰਗੜ੍ਹ ਦੇ ਪਿੰਡ ਬਾਠਨ ਦੇ ਹਰਪ੍ਰੀਤ ਸਿੰਘ (24) ਅਤੇ ਅਮਰਗੜ੍ਹ ਦੇ ਪਿੰਡ ਜਾਗੋਵਾਲ ਦੇ ਰਵੀ ਭਿੰਡਰ (21) ਵਜੋਂ ਹੋਈ ਹੈ, ਨੂੰ ਗ੍ਰ...

ਪੰਜਾਬ ਦੇ ਹਸਪਤਾਲਾਂ ‘ਚ ਨਾਰਮਲ ਸਲਾਈਨ ਦੀ ਵਰਤੋਂ ‘ਤੇ ਲਾਈ ਪਾਬੰਦੀ

Breaking News
ਸੰਗਰੂਰ, 14 ਮਾਰਚ : ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 14 ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਾਰੇ ਹੀ ਸਿਹਤਯਾਬ ਹਨ। ਉਨ੍ਹਾਂ ਦੱਸਿਆ ਕਿ ਨਾਰਮਲ ਸਲਾਈਨ ਲਗਾਏ ਜਾਣ ਕਾਰਨ ਪਹਿਲਾਂ 3 ਮਰੀਜਾਂ ਨੂੰ ਸਿਹਤ ਸਬੰਧੀ ਕੁਝ ਦਿੱਕਤ ਪੇਸ਼ ਆਈ ਸੀ ਪਰ ਮੌਕੇ ਉੱਤੇ ਮੌਜੂਦ ਡਾਕਟਰਾਂ ਵੱਲੋਂ ਵਧੀਆ ਢੰਗ ਨਾਲ ਇਲਾਜ ਕੀਤਾ ਗਿਆ ਅਤੇ ਕਿਸੇ ਵੀ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਹੀਂ ਪਈ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ਕਰਨ ਉਤੇ ਪੰਜਾਬ ਦੇ ਸਾਰੇ ਹਸਪਤਾਲਾਂ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰੱਗ ਇੰਸਪੈਕਟਰ ਵੱਲੋਂ ਇਸਦੇ ਨਮੂਨੇ ਲੈ ਕੇ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾ ਰਿਹਾ ਹੈ ਜਿਸ ਦ...

ਡਰੋਨ ਰਾਹੀਂ ਪਾਕਿਸਤਾਨ ਤੋਂ ਲਿਆਂਦੇ ਹਥਿਆਰ ਤੇ ਨਸ਼ਾ ਬਰਾਮਦ

Hot News
ਗੁਰਦਾਸਪੁਰ, 14 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਬੀ.ਐੱਸ.ਐੱਫ ਦੇ ਨਾਲ ਮਿਲ ਕੇ ਖੁਫੀਆ ਜਾਣਕਾਰੀ ਦੇ ਅਧਾਰ `ਤੇ ਸਾਂਝੇ ਓਪਰੇਸ਼ਨ ਦੌਰਾਨ ਦੋਰਾਂਗਲਾ ਖੇਤਰ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਨਸ਼ਿਆਂ ਤੇ ਹਥਿਆਰਾਂ ਦੀ ਖ...

ਹੋਲੀ ਮੌਕੇ ਮੁੱਖ ਮੰਤਰੀ ਨੇ ਟੇਕਿਆ ਸ੍ਰੀ ਕੇਸਗੜ ਸਾਹਿਬ ਵਿਖੇ ਮੱਥਾ

Breaking News
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ 'ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ 'ਹੋਲਾ ਮੁਹੱਲਾ' ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ ਯਾਦ ਦਿਵਾਉਂਦਾ ਹੈ, ਜੋ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਚਾਰਧਾਰਾ ਅਤੇ ਸਿੱਖ ਸੰਗਤ ਵਿੱਚ ਚੜ੍ਹਦੀ ਕਲਾ ਦੀ ਭਾਵਨਾ ਭਰਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਵੱਲੋਂ ਦਿਖਾਏ ਰਸਤੇ 'ਤੇ ਚੱਲ ਕੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ, ਦੇਸ਼ ਦਾ ਇਕਲੌਤਾ ਸੂਬਾ ਹੈ ਜੋ 'ਸਮਾਜਵਾਦ ਅਤੇ ਧਰਮ ਨਿਰਪੱਖਤਾ' ਦੀ ਵੱਡੀ ਮਿਸਾਲ ਹੋਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ।ਮੁੱਖ ਮੰਤਰੀ ਨੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰ...

ਪੰਜਾਬ ਕੈਬਨਿਟ ‘ਚ ਕੀਤੇ ਵੱਡੇ ਫੈਸਲੇ

Breaking News
ਚੰਡੀਗੜ੍ਹ, 13 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ, ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ।ਕਾਲਜ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਲਾਗੂ ਕਰਨ ਦੀ ਸਹਿਮਤੀਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਵਿੱਚ ਸੁਧਾਰ ਕਰ ਕੇ ਉਨ੍ਹਾਂ ਨੂੰ ਭਵਿੱਖ ਵਿੱਚ ...

ਹੁਣ ਪੰਜਾਬ ਤੇ ਦੁਬਈ ਵਿਚਕਾਰ ਹੋਵੇਗਾ ਵਪਾਰ

Breaking News
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ, ਇਸ ਦੇ ਮਜ਼ਬੂਤ ​​ਖੇਤੀਬਾੜੀ ਆਧਾਰ ਉਦਯੋਗਿਕ ਸੰਭਾਵਨਾ ਅਤੇ ਤੇਜ਼ੀ ਨਾਲ ਵਧ ਰਹੇ ਵਪਾਰਕ ਮਾਹੌਲ ਨੂੰ ਉਜਾਗਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰ ਅਤੇ ਵਣਜ ਲਈ ਕੁਦਰਤੀ ਸਾਂਝ ਹੈ, ਜਿਸ ਨੂੰ ਆਪਸੀ ਲਾਭ ਲਈ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਅਨਾਜ ਉਤਪਾਦਨ, ਡੇਅਰੀ ਅਤੇ ਖੇਤੀ-ਪ੍ਰੋਸੈਸਿੰਗ ਦੇ ਗੜ੍ਹ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪੰਜਾਬ ਯੂ.ਏ.ਈ. ਦੀਆਂ ਖੁਰਾਕ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਆਈ.ਟੀ., ਲੌਜਿਸਟਿਕਸ, ਸਿਹਤ ਸੰਭਾਲ ਅਤੇ ਸਿੱਖਿਆ ਵਿੱਚ ਸਹਿਯੋਗ ਦੀ ਸ...

ਦਿਵਿਆਂਗਜਨਾਂ ਲਈ ਰੱਖਿਆ 461 ਕਰੋੜ ਦਾ ਬੱਜਟ : ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 12 ਮਾਰਚ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ...