ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਭਗਵੰਤ ਮਾਨ
ਚੰਡੀਗੜ੍ਹ, 11 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਫੇਰੀ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਅਤੇ ਇਸ ਮੌਕੇ ਹਰ ਪੰਜਾਬੀ ਬੇਹੱਦ ਖੁਸ਼ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਪੰਜਾਬ ‘ਤੇ ਰਾਸ਼ਟਰਪਤੀ ਦਾ ਸਵਾਗਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਪਣੀ ਫੇਰੀ ਦੌਰਾਨ ਭਾਰਤ ਦੇ ਰਾਸ਼ਟਰਪਤੀ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੇ ਗਵਾਹ ਬਣਨਗੇ।ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਅੱਜ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਅਤੇ ਬੁੱਧਵਾਰ ਨੂੰ ਉਹ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕ...