Sunday, August 9Malwa News
Shadow

Author: admin

ਸੱਤਵੇਂ ਦਿਨ 687 ਛਾਪੇਮਾਰੀਆਂ ਤੋਂ ਬਾਅਦ 111 ਨਸ਼ਾ ਤਸਕਰਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਦੇ ਮੁਕੰਮਲ ਖ਼ਤਮੇ ਲਈ ਵਿੱਢੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਨੂੰ ,ਲਗਾਤਾਰ ਸੱਤਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-9’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਸਰਹੱਦੀ ਜ਼ਿਲਿ੍ਹਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਾਰੇ ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਏ ਜਾਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾਵੇ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ...

ਪਿੰਡ ਪੱਧਰ ’ਤੇ ਬਣਾਈਆਂ ਜਾਣਗੀਆਂ 15 ਮੈਂਬਰੀ ਕਮੇਟੀਆਂ: ਡਾ. ਬਲਬੀਰ ਸਿੰਘ

Hot News
ਬਰਨਾਲਾ, 7 ਮਾਰਚ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਸੰਚਾਲਕਾਂ ਨਾਲ ਵੀ ਮੀਟਿੰਗਾਂ ਕੀਤੀਆਂ।ਡਾ. ਬਲਬੀਰ ਸਿੰਘ ਨੇ ਕਿਹਾ ਕਿ, ਨਸ਼ਿਆਂ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖਤਮ ਕਰਨ ਤੱਕ ਹੀ ਸੀਮਤ ਨਹੀਂ ਸਗੋਂ ਪੰਜਾਬ ਸਰਕਾਰ ਇੱਕ ਕਦਮ ਅੱਗੇ ਵਹ ਵਧੀ ਹੈ ਅਤੇ ਨਸ਼ਿਆਂ ਦੇ ਆਦੀ ਮਰੀਜ਼ਾਂ ਨੂੰ ਰੁਜ਼ਗਾਰ ਦੇ ਮੌਕਿਆਂ ਲਈ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਹਰ ਪਿੰਡ ਵਿੱਚ ਜਲਦੀ ਹੀ 15 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ ,ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੀਆਂ ਅਤੇ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਪ੍ਰਤੀ ਸੁਚੇਤ ਕਰਨਗੀਆਂ। ਮੰਤਰੀ ਨੇ ਨਸ਼ਾ...

ਪੰਜਾਬ ਜਲਦ ਹੀ ਨਸ਼ਾ ਮੁਕਤ ਬਣੇਗਾ:  ਤਰੁਨਪ੍ਰੀਤ ਸਿੰਘ ਸੌਂਦ

Hot News
ਬਠਿੰਡਾ, 7 ਮਾਰਚ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਲਵੇ ਦੇ ਦਿਲ ਬਠਿੰਡਾ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ/ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ।ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਅਤੇ ...

ਪੰਜਾਬ ਦੇ 161 ਸਰਕਾਰੀ ਸਕੂਲਾਂ ਨੂੰ ਮਿਲੇ ਬੈਸਟ ਸਕੂਲ ਐਵਾਰਡ

Breaking News
ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ "ਬੈਸਟ ਸਕੂਲ ਐਵਾਰਡ" ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. ਭਵਨ ਵਿਖੇ ਪੁਰਸਕਾਰ ਵੰਡ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰਾਇਮਰੀ ਸਕੂਲ ਨੂੰ 2.5 ਲੱਖ ਰੁਪਏ, ਹਰੇਕ ਮਿਡਲ ਸਕੂਲ ਨੂੰ 5 ਲੱਖ ਰੁਪਏ, ਹਰੇਕ ਹਾਈ ਸਕੂਲ ਨੂੰ 7.5 ਲੱਖ ਰੁਪਏ ਅਤੇ ਹਰੇਕ ਸੀਨੀਅਰ ਸੈਕੰਡਰੀ ਸਕੂਲਾਂ ਨੂੰ 10 ਲੱਖ ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਸਖ਼ਤ ਮਾਪਦੰਡਾਂ ਜਿਵੇਂ ਵ...

Bhullar warns drug peddlers to stop the drug trade and surrender

English
Faridkot, March 7 : The "War Against Drugs" campaign will continue until drugs and drug peddlers are completely eliminated. These remarks were made by Cabinet Minister Mr. Laljit Singh Bhullar during a special meeting with civil and police officials in Faridkot district today as part of the ongoing campaign. Faridkot MLA Sh. Gurdit Singh Sehkhon and Jaito MLA Sh. Amolak Singh were also present at the meeting.Cabinet Minister Mr. Laljit Singh Bhullar stated that under the leadership of Chief Minister Mr. Bhagwant Singh Mann, the Punjab Police have been given full freedom to take strict legal action against anti-social elements involved in the drug trade and to work towards a drug-free society. He warned drug smugglers to immediately stop their illegal activities and surrender. He further em...

ਵੱਖ ਵੱਖ ਸ਼ਹਿਰਾਂ ‘ਚ ਸਥਾਪਿਤ ਹੋਣਗੀਆਂ ਅਰਬਨ ਅਸਟੇਟਸ

Hot News
ਮੁਹਾਲੀ, 6 ਮਾਰਚ : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇਸਮੂਹ ਅਧਿਕਾਰੀਆਂ ਨੂੰ ਰਾਜ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟਾਂ ਬਣਾਉਣ ਦੀ ਹਦਾਇਤ ਕੀਤੀ। ਅੱਜ ਇੱਥੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਅਤੇ ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਡੇ ਸ਼ਹਿਰਾਂ ਦੇ ਨਾਲ-ਨਾਲ ਛੋਟੇ ਸ਼ਹਿਰਾਂ ਵਿੱਚ ਵੀ ਨਵੀਂਆਂ ਅਰਬਨ ਅਸਟੇਟਾਂ ਬਣਾਈਆਂ ਜਾਣ ਅਤੇ ਇਸਲਈ ਲੋੜ ਅਨੁਸਾਰ ਜ਼ਮੀਨ ਐਕੁਆਇਰ ਕੀਤੀ ਜਾਵੇ। ਇਸ ਨਾਲ ਜਿੱਥੇ ਲੋਕਾਂ ਨੂੰ ਸਸਤੇ ਮੁੱਲ ਉਤੇ ਰਿਹਾਇਸ਼ ਉਪਲੱਬਧ ਹੋ ਸਕੇਗੀ, ਇਸ ਦੇ ਨਾਲ ਹੀ ਉਹ ਅਣਅਧਿਕਾਰਤ ਕਲੋ...

ਨਸ਼ਾ ਖਤਮ ਕਰਕੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਾਂਗੇ : ਲਾਲਜੀਤ ਭੁੱਲਰ

Hot News
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾਂ...

ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀ ਮੰਤਰੀ ਨਾਲ ਮੀਟਿੰਗ

Hot News
ਚੰਡੀਗੜ੍ਹ 6 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਦੇ ਨਾਲ ਸੁਣਿਆ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਹਲ ਕਰਨ ਦਾ ਆਸ਼ਵਾਸਨ ਦਿੱਤਾ। ਡਾ: ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਮੀਟਿੰਗ ਸਦਭਾਵਨਾ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ। ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕਾਂ ਅਤੇ ਸੀਵਰਮ...

ਜਲੰਧਰ ਨੂੰ ਨਸ਼ਾਮੁਕਤ ਬਣਾਉਣ ਲਈ ਰੋਡ ਮੈਪ ਤਿਆਰ : ਅਰੋੜਾ

Breaking News
ਜਲੰਧਰ, 6 ਮਾਰਚ : ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫੂਲਪਰੂਫ ਰੋਡਮੈਪ ਤਿਆਰ ਕੀਤਾ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਭਾਵੇਂ ਉਹ ਕਿਸੇ ਵੀ ਅਹੁਦੇ ਅਤੇ ਸਿਆਸੀ ਰਸੂਖ ਵਾਲਾ ਕਿਉਂ ਨਾ ਹੋਵੇ।ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦੇ ਮੈਂਬਰ ਸ਼੍ਰੀ ਅਮਨ ਅਰੋੜਾ ਨੇ ਜਲੰਧਰ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚੁੱਕੇ ਗਏ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ। ਸ਼੍ਰੀ ਅਮਨ ਅਰੋੜਾ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ, ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਸਮੇਤ ਨਸ਼ਿਆਂ ਦੀ ਤਸਕਰੀ ਵਿਰੁ...

ਮੋਹਾਲੀ ‘ਚ ਸ਼ਹਿਰ ‘ਤੇ ਨਿਗਰਾਨੀ ਤੇ ਟਰੈਫਿਕ ਕੰਟਰੋਲ ਪ੍ਰੋਜੈਕਟਰ ਦੀ ਸ਼ੁਰੂਆਤ

Punjab Development
ਮੋਹਾਲੀ, 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਪੁਖ਼ਤਾ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਉੱਨਤ ਏ.ਆਈ-ਆਧਾਰਤ ਨਿਗਰਾਨੀ ਅਤੇ ਟ੍ਰੈਫਿਕ ਨਿਗਰਾਨੀ ਪ੍ਰਣਾਲੀਆਂ ਨਾਲ ਲੈਸ ਇਸ ਅਤਿ-ਆਧੁਨਿਕ ਪ੍ਰਣਾਲੀ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣਾ, ਟ੍ਰੈਫਿਕ ਉਲੰਘਣਾਵਾਂ ਨੂੰ ਰੋਕਣਾ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂਕਰਨ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 21.60 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਤਿਆਰ ਹੋਇਆ ਇਹ ਪ੍ਰਾਜੈਕਟ ਸੈਕਟਰ-79, ਮੋਹਾਲੀ ਵਿਖੇ ਸਥਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਲ ਮਿਲ ਕੇ ਮੋਹਾਲੀ ਦੀਆਂ 17 ਅਹਿਮ ਥਾਵਾਂ 'ਤੇ ਲੱਗੇ 351 ਹਾਈ-ਰੈਜ਼ੋਲਿਊਸ਼ਨ ਸੀ.ਸੀ.ਟੀ.ਵੀ...