ਸਿਹਤ ਸੇਵਾਵਾਂ ਦੀ ਗਰੰਟੀ ਪੂਰੀ ਕਰਨ ‘ਚ ਮਿਲੀ ਸਫਲਤਾ : ਭਗਵੰਤ ਮਾਨ
ਡੇਰਾਬਸੀ, 6 ਮਾਰਚ : ‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਅਸੀਂ ਨਾ ਸਿਰਫ਼ ਹੁਨਰਮੰਦ ਡਾਕਟਰ ਪੈਦਾ ਕਰੀਏ, ਸਗੋਂ ਇੱਕ ਮਜ਼ਬੂਤ ਸਿਹਤ ਸੰਭਾਲ ਵਾਤਾਵਰਣ ਪ੍ਰਣਾਲੀ ਵੀ ਸਿਰਜੀਏ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੀਏ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਤਾਂ ਕਿ ਸਾਡੇ ਬੱਚੇ ਇੱਥੇ ਹੀ ਡ...