Sunday, August 9Malwa News
Shadow

Author: admin

93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦਾ ਹੋਵੇਗਾ ਸਾਇਕੋਮੈਟਰਿਕ ਟੈਸਟ

Breaking News
ਚੰਡੀਗੜ੍ਹ, 2 ਮਾਰਚ: ਇੱਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਕਰੀਅਰ ਪ੍ਰਤੀ ਰੁਚੀ, ਸਮਰੱਥਾ ਅਤੇ ਯੋਗਤਾ ਦਾ ਪਤਾ ਲਗਾਉਣ ਲਈ ਉਨ੍ਹਾਂ ਦਾ ਸਾਇਕੋਮੈਟਰਿਕ ਟੈਸਟ ਕਰਵਾਇਆ ਜਾਵੇਗਾ। ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰੀਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਸਾਇਕੋਮੈਟਰਿਕ ਟੈਸਟ ਲਈ ਸਾਰੇ ਜ਼ਿਲ੍ਹਿਆਂ ਨੂੰ 6.56 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ 31 ਮਾਰਚ, 2025 ਤੱਕ 10ਵੀਂ ਜਮਾਤ ਵਿੱਚ ਪੜ੍ਹਦੀਆਂ ਸਾਰੀਆਂ 93,819 ਵਿਦਿਆਰਥਣਾਂ ਦਾ ਟੈਸਟ ਕੀਤਾ ਜਾਵੇਗਾ। ਇਸ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਲਾਗੂਕਰਨ ਲਈ ਸੂਬੇ ਭਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀਆਂ ਆਪੋ-ਆਪਣੇ ਜ਼ਿਲ੍ਹਿਆਂ ਦੇ ਅੰਦਰ ਟੈਸਟਿੰਗ ਪ੍ਰਕਿਰਿਆ ਅਤੇ ਸਾਰ...

ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

Breaking News
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿਚੋਂ ਸਫਾਇਆ ਕਰ ਦਿੱਤਾ ਜਾਵੇਗਾ।ਇੱਥੇ 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ, ਪੀਰ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸਮੱਗਲਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਸੂਬੇ ਨੂੰ ਆਪਣਾ ਅੱਡਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਜਲਦੀ ਸਲਾਖਾਂ ਪਿੱਛੇ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇੱਕ ਇਤਿਹਾਸਕ ਮੋੜ 'ਤੇ ਹੈ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ...

ਹਥਿਆਰਾਂ ਸਮੇਤ ਕਾਬੂ ਜੱਗੂ ਭਗਵਾਨਪੁਰੀਆ ਦਾ ਸਾਥੀ ਗੈਂਗਸਟਰ

Hot News
ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਸਨੀਕ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਇਰਾਦਾ ਕਤਲ , ਲੁੱਟ-ਖੋਹ, ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਲਗਭਗ ਅੱਠ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਗੁਰਬਾਜ਼ ਸਿੰਘ ਅਤੇ ਉਸਦਾ ਸਾਥੀ ਜੱਗੂ ਭਗਵਾਨ...

ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ‘ਚ ਗੈਂਗਸਟਰ ਜਖ਼ਮੀ

Breaking News, Hot News
ਐਸਏਐਸ ਨਗਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਸ਼ੁਰੂ ਕੀਤੀ ਲੜਾਈ ਤਹਿਤ ਐਸ.ਏ.ਐਸ. ਨਗਰ ਪੁਲਿਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਵੱਡੀ ਕਾਰਵਾਈ ਦੌਰਾਨ ਡੇਰਾ ਬੱਸੀ ਵਿਖੇ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਰਦਿਆਂ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਖੱਬੀ ਲੱਤ ’ਤੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਰੋੜਾਲਾ ਦਾ ਰਹਿਣ ਵਾਲਾ ਗੈਂਗਸਟਰ ਮੈਕਸੀ, ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦਾ ਕਾਰਕੁਨ ਹੈ ਅਤੇ ਉਨ੍ਹਾਂ ਦੇ ਇਸ਼ਾਰੇ ’ਤੇ ਜਬਰਨ ਵਸੂਲੀ ਰੈਕੇਟ ਚਲਾ ਰਿਹਾ ਸੀ। ਹਾਲ ਹੀ ਵਿੱਚ, ਮੈਕਸੀ ਅਤੇ ਉਸਦੇ ਸਾਥੀ ਸੰਦੀਪ ਉਰਫ਼ ਦੀਪ ਨੂੰ ਪਟਿਆਲਾ ਪੁਲਿਸ ਨੇ ਅਸਲਾ ਐਕਟ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ, ਦੋਵਾਂ ਨੂੰ ਐਸ.ਏ.ਐਸ. ਨਗਰ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਫਿਰੌਤੀ ਦੇ ਇੱਕ ਕੇਸ...

ਡਰੋਨ ਕੈਮਰਾ ਵਰਤਣ ‘ਤੇ ਪਾਬੰਦੀ

Local
ਫਰੀਦਕੋਟ 1 ਮਾਰਚ : ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਉਨਾਂ ਦੱਸਿਆ ਕਿ ਪਿਛਲੇ ਦਿਨੀਂ ਜਿਲ੍ਹਾਂ ਤਰਨਤਾਰਨ ਵਿੱਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ । ਇਸ ਲਈ ਉਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ ਸ਼ਾਦੀ ਅਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦਾ ਇਸੇਤਮਾਲ ਕੀਤਾ ਜਾਣਾ ਹੈ ਤਾਂ ਡਰੋਨ ਦਾ ਇਸਤਮਾਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇਗੀ। ਉਨਾਂ ਕਿਹਾ ਕਿ ਦਫਤਰ ਦੀ ਬਿਨਾ ਪ੍ਰਵਾਨਗੀ ਤੇ ਡਰੋਨ ਦੀ ਵਰਤੋਂ ਕਰਦਾ ਪਾਇਆ ਜ...

ਪੰਜਾਬ ‘ਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ : ਈ.ਟੀ.ਓ.

Hot News
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ 'ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ...

ਚਾਰ ਕਿੱਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫਤਾਰ

Hot News
ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਬਦਨਾਮ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿ...

ਚੰਡੀਗੜ੍ਹ ‘ਚ ਕੌਮਾਂਤਰੀ ਮੇਗਾ ਵਪਾਰ ਮੇਲਾ ਸ਼ੁਰੂ

Global News
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ ਵਿਕਾਸ ਦੇ ਨਵੇਂ ਮੌਕਿਆਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ।ਵਿੱਤ ਮੰਤਰੀ ਨੇ ਉਦਯੋਗ ਅਤੇ ਵਪਾਰ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਹੀ ਉੱਦਮੀਆਂ, ਖੋਜਕਾਰਾਂ ਅਤੇ ਵਪਾਰੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ...

ਫਰੀਦਕੋਟ, ਕੋਟਕਪੂਰਾ ਤੇ ਜੈਤੋ ‘ਚ ਨਸ਼ਾ ਵਿਰੋਧੀ ਮੁਹਿੰਮ

Local
ਫਰੀਦਕੋਟ, 01 ਮਾਰਚ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਜੜ੍ਹ ਤੋਂ ਖਾਤਮੇ ਲਈ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਦੀ ਮੁਹਿੰਮ ਤਹਿਤ ਪੂਰੇ ਰਾਜ ਵਿੱਚ ਚਲਾਏ ਜਾ ਰਹੇ ਸਰਚ ਅਭਿਆਨ ਤਹਿਤ ਅੱਜ ਫਰੀਦਕੋਟ ਜਿਲ੍ਹੇ ਵਿਚ ਦੀਆਂ ਵੱਖ-ਵੱਖ ਸਬ-ਡਵਿਜਨਾਂ ਅਤੇ ਪੁਲਿਸ ਸਟੇਸ਼ਨਾਂ ਅਧੀਨ ਆਉਂਦੇ ਇਲਾਕਿਆਂ ਵਿਚ ਵੱਡੀ ਪੱਧਰ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਲਈ ਪੁਲਿਸ ਨੇ ਮੁਹਿੰਮ ਨੂੰ ਹੋਰ ਤੇਜ਼ ਕੀਤਾ। ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੀ ਅਗਵਾਈ ਪੰਜਾਬ ਪੁਲਿਸ ਦੇ ਆਈ. ਜੀ ਸ. ਗੁਰਦਿਆਲ ਸਿੰਘ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਈ. ਜੀ. ਸ. ਗੁਰਦਿਆਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਜਿਲ੍ਹਿਆ ਵਿਚ ਸਰਚ ਓਪਰੇਸ਼ਨ ਚੱਲ ਰਿਹਾ ਹੈ। ਇਸੇ ਮੁਹਿੰਮ ਤਹਿਤ ਫਰੀਦਕੋਟ ਵਿਖੇ ਤਿੰਨ ਜਗ੍ਹਾ ਤੇ ਜੈਤੋ ਦੋ ਜਗ੍ਹਾ ਅਤੇ ਕੋਟਕਪੂਰਾ ਵਿਖੇ 1 ਜਗ੍ਹਾ ਸਰਚ ਓਪਰੇਸ਼ਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੂ...

ਅਕਾਲੀ ਤੇ ਕਾਂਗਰਸੀ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ : ਕੰਗ

Punjab Politics
ਚੰਡੀਗੜ੍ਹ, 1 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ 'ਤੇ ਉਨ੍ਹਾਂ ਦੀ ਸਰਕਾਰ ਦੌਰਾਨ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਦਹਾਕਿਆਂ ਤੋਂ ਲਾਪਰਵਾਹੀ ਅਤੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇਣ ਲਈ ਤਿੱਖਾ ਹਮਲਾ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ, 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਬਟਾਲਾ ਤੋਂ ਵਿਧਾਇਕ ਅਤੇ 'ਆਪ' ਪੰਜਾਬ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਹਾਲ ਹੀ ਵਿੱਚ 'ਆਪ' ਵਿੱਚ ਸ਼ਾਮਲ ਹੋਈ ਯੂਥ ਆਗੂ ਸੋਨੀਆ ਮਾਨ ਨੇ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਅਤੇ ਨਸ਼ਾ ਮੁਕਤ ਪੰਜਾਬ ਲਈ 'ਆਪ' ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਮਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਸਰਕਾਰਾਂ 'ਤੇ ਪੰਜਾਬ ਭਰ ਵਿੱਚ ਨਸ਼ੇ ਨੂੰ ਫੈਲਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ "2007 ਤੋਂ ਬਾਅਦ ਅਕਾਲੀ-ਭਾਜਪਾ ਸ਼ਾਸਨ ਨੇ ਨਸ਼ਿਆਂ ਦੇ ਵਪਾਰ ਨੂੰ ਸੰਸਥਾਗਤ ਰੂਪ ਦਿੱਤਾ, ਕਈ ਚੋਟੀ ਦੇ ਨੇਤਾ ਤਸਕਰਾਂ ਨੂੰ ਬਚਾ ਰਹੇ ਸਨ। ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ, ਉਨ੍ਹਾਂ ਨੇ ਉਨ੍...