ਨਸ਼ਿਆਂ ਖਿਲਾਫ ਮੁਹਿੰਮ ਦੌਰਾਨ ਮੰਤਰੀਆਂ ਨੂੰ ਵੰਡੇ ਇਲਾਕੇ
ਚੰਡੀਗੜ੍ਹ, 1 ਮਾਰਚ : ਨਸ਼ਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਮਾਨ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ 'ਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੰਤਰੀ ਸਮੇਤ ਸਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ| ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸੀਨੀਅਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੰਤਰੀਆਂ ਦੀ ਸਬ-ਕਮੇਟੀ ਦੀ ਪਹਿਲੀ ਮੀਟਿੰਗ ਕੀਤੀ। ਮੀਟਿੰਗ ਵਿੱਚ ਕਮੇਟੀ ਦੇ ਹੋਰ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਧ, ਡਾ. ਬਲਬੀਰ ਸਿੰਘ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਨਾਲ ਸਬੰਧਤ ਸਾਰੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ। ਹਰਪਾਲ ਚੀਮਾ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆ...

