Sunday, August 9Malwa News
Shadow

Author: admin

ਵੱਡੀ ਰੱਦੋਬਦਲ : ਪੰਜਾਬ ਵਿਜੀਲੈਂਸ ਦਾ ਮੁਖੀ ਬਦਲਿਆ

Punjab Politics
ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਨੇ ਦਿੱਲੀ ਚੋਣਾਂ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਹੈ। ਅੱਜ 17 ਫਰਵਰੀ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਪਹਿਲਾਂ ਵਿਜੀਲੈਂਸ ਮੁਖੀ ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ। ਨਾਲ ਹੀ ਉਨ੍ਹਾਂ ਦੀ ਜਗ੍ਹਾ ADGP ਜੀ ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਹੈ। ਉੱਥੇ ਹੀ, ਮੁਕਤਸਰ ਦੇ ਡੀਸੀ ਨੂੰ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਅਭਿਜੀਤ ਕਪਲਿਸ਼ ਨੂੰ ਮੁਕਤਸਰ ਦਾ ਨਵਾਂ ਡੀਸੀ ਨਿਯੁਕਤ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਉੱਥੇ ਹੀ, ਵਿਜੀਲੈਂਸ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਦੇ ਇੱਕ ਆਦੇਸ਼ ਜਾਰੀ ਕਰ ਸਾਰੇ ਵਿਭਾਗਾਂ ਦੇ ਮੁਖੀ, ਡੀਸੀ, SSP ਨੂੰ ਇਹ ਆਦੇਸ਼ ਦਿੱਤਾ ਗਿਆ ਸੀ ਕਿ ਕਿਸੇ ਵੀ ਪ੍ਰਕਾਰ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਜੀਲੈਂਸ ਚੀਫ ਨੂੰ ਹਟਾਇਆ ਜਾਣਾ ਇਸੇ ਸੰਦਰਭ ਵਿੱਚ ਵੱਡੀ ਕਾਰਵਾਈ ਹੈ। ਉੱਥੇ ਹੀ, ਪੰਜਾਬ ਸਰਕਾਰ ਆਉਣ ਵਾਲੇ ਦਿਨ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਅਚਾਨਕ ਦੇ ਦਿੱਤਾ ਅਸਤੀਫਾ

Breaking News
ਅੰਮ੍ਰਿਤਸਰ, 17 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਾਮੀ ਨੇ ਇਸਦੇ ਪਿੱਛੇ ਦਾ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪੋਸਟ ਨੂੰ ਦੱਸਿਆ ਹੈ। ਰਘਬੀਰ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਪਦ ਤੋਂ ਹਟਾਉਣ ਦੇ ਬਾਅਦ 13 ਫਰਵਰੀ ਨੂੰ ਪੋਸਟ ਸ਼ੇਅਰ ਕੀਤੀ ਸੀ। ਉੱਥੇ ਹੀ, ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਅਸਤੀਫੇ ਨੂੰ ਮੰਦਭਾਗਾ ਦੱਸਿਆ ਹੈ।ਅਸਤੀਫਾ ਦੇਣ ਤੋਂ ਪਹਿਲਾਂ ਪ੍ਰਧਾਨ ਧਾਮੀ ਨੇ ਉਸ ਪੋਸਟ ਦੀਆਂ ਲਾਈਨਾਂ ਨੂੰ ਵੀ ਪੜ੍ਹਿਆ। ਉਨ੍ਹਾਂ ਨੇ ਕਿਹਾ ਕਿ ਪੋਸਟ ਤੋਂ ਜ਼ਾਹਰ ਹੁੰਦਾ ਹੈ ਕਿ ਗਿਆਨੀ ਰਘਬੀਰ ਸਿੰਘ ਉਨ੍ਹਾਂ ਨੂੰ (ਹਰਪ੍ਰੀਤ ਸਿੰਘ ਨੂੰ) ਅਹੁਦੇ ਤੋਂ ਹਟਾਉਣ ਦਾ ਕਾਰਨ ਦੱਸ ਰਹੇ ਹਨ। ਕਰੀਬ ਇੱਕ ਹਫਤੇ ਪਹਿਲਾਂ SGPC ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਗਿਆ ਸੀ।ਧਾਮੀ ਨੇ ਕਿਹਾ ਕਿ ਜਿਸ ਦਿਨ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਉਸ ਦਿਨ 14 ਐਗਜ਼ੀਕਿਊਟਿਵ ਮੈਂਬਰ ਨਾਲ ਸਨ ਅਤੇ ਡੇਢ ਘੰਟਾ ਗੱਲ...

4474 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਲੱਗੇ ਸੋਲਰ ਪੈਨਲ

Breaking News
ਚੰਡੀਗੜ੍ਹ, 16 ਫਰਵਰੀ : ਪੰਜਾਬ ਸਰਕਾਰ ਵਲੋਂ ਉਰਜਾ ਦੇ ਖੇਤਰ ਵਿਚ ਨਵੀਂ ਪਹਿਲਕਦਮੀ ਕਰਦਿਆਂ ਹੁਣ ਤੱਕ 4474 ਸਰਕਾਰੀ ਇਮਾਰਤਾਂ 'ਤੇ ਸੋਲਰ ਪੈਨਲ ਲਗਾਏ ਜਾ ਚੁੱਕੇ ਹਨ, ਜਿਸ ਨਾਲ 4.9 ਕਰੋੜ ਯੂਨਿਟ ਬਿਜਲੀ ਪੈਦਾ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅਗਲੇ ਸਾਲ ਦੌਰਾਨ ਬਾਕੀ ਸਰਕਾਰੀ ਇਮਾਰਤਾਂ 'ਤੇ ਵੀ ਸੋਲਰ ਪੈਨਲ ਲਗਾਏ ਜਾ ਰਹੇ ਹਨ ਅਤੇ ਸੂਰਜੀ ਊਰਜਾ ਵਿਚ 20 ਮੈਗਾਵਾਟ ਹੋਰ ਵਾਧੇ ਦਾ ਟੀਚਾ ਮਿਥਿਆ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਬਿਜਲੀ ਗਰਿੱਡ ਨਾਲ ਜੁੜੇ ਇਨ੍ਹਾਂ ਸੋਲਰ ਪੈਨਲ ਦਿਨ ਵੇਲੇ ਬਿਜਲੀ ਪੈਦਾ ਕਰਦੇ ਹਨ ਅਤੇ ਬਿਜਲੀ ਵਿਭਾਗ ਵਲੋਂ ਇਹ ਬਿਜਲੀ ਲੋੜ ਵਾਲੇ ਖੇਤਰਾਂ ਵਿਚ ਵਰਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਵਾਤਾਵਰਣ ਦੇ ਖੇਤਰ ਵਿਚ ਵੀ ਸੁਧਾਰ ਹੁੰਦਾ ਹੈ।ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਟੀਚੇ ਮਿਥੇ ਗਏ ਹਨ, ਜਿਨ੍ਹਾਂ ਦੀ ਪੂਰਤੀ ਲਈ ਹਰ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ...

ਅਮਰੀਕੀ ਡਿਪੋਰਟੇਸ਼ਨ ਤੋਂ ਸਬਕ ਸਿੱਖਣ ਦੀ ਲੋੜ : ਭਗਵੰਤ ਮਾਨ

Breaking News
ਲੁਧਿਆਣਾ, 16 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋਰ ਦੇ ਕੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਅਮਰੀਕਾ ਤੋਂ ਗੈਰਕਾਨੂੰਨੀ ਵਾਪਸੀ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਗੈਰਕਾਨੂੰਨੀ ਤਰੀਕਿਆਂ ਨਾਲ ਵਿਦੇਸ਼ਾਂ ਦੀ ਦੌੜ ਵਿਚੋਂ ਬਾਹਰ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਨੌਜਵਾਨ ਆਪਣੇ ਸੂਬੇ ਨੂੰ ਮੋਹਰੀ ਸੂਬਾ ਬਣਾਉਣ ਲਈ ਮਿਹਨਤ ਕਰਨ।ਜਿਲਾ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਇਕ ਟੂਰਨਾਮੈਂਟ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਦੁਨੀਆਂ ਦੀ ਸਭ ਤੋਂ ਉਪਜਾਊ ਧਰਤੀ ਹੈ, ਪਰ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਨੌਜਵਾਨਾਂ ਨੂੰ ਰੋਜਗਾਰ ਦੀ ਭਾਲ ਲਈ ਵਿਦੇਸ਼ਾਂ ਵੱਲ ਰੁੱਖ ਕਰਨਾ ਪਿਆ। ਉਨ੍ਹਾਂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਧਰਤੀ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਵੇਂ ਅਮਰੀਕਾ ਤੋਂ ਗੈਰਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਕੇ ਕਈ ਪਰਿਵਾਰਾਂ ਦੇ ਸੁਪਨੇ ਮਾਰ ਦਿੱਤੇ ਹਨ। ਅਨੇਕਾਂ ਨੌਜਵਾਨ ਲੱਖਾਂ ਰੁਪਏ ਲਾ ਕੇ ਚੰਗੇ ਭਵਿੱਖ ਦ...

ਭਗਵੰਤ ਮਾਨ ਪਹੁੰਚ ਗਏ ਡਿਪੋਰਟ ਹੋਇਆਂ ਨੂੰ ਲੈਣ ਅੰਮ੍ਰਿਤਸਰ

Breaking News
ਅੰਮ੍ਰਿਤਸਰ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਆਉਣ ਵਾਲੇ ਫੌਜੀ ਜਹਾਜ ਨੂੰ ਵਾਰ ਵਾਰ ਅੰਮ੍ਰਿਤਸਰ ਦੀ ਧਰਤੀ 'ਤੇ ਉਤਾਰ ਕੇ ਪੰਜਾਬ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕੀਤਾ ਜਾਵੇ।ਮੁੱਖ ਮੰਤਰੀ ਅੱਜ ਰਾਤ ਨੂੰ ਅੰਮ੍ਰਿਤਸਰ ਵਿਖੇ ਉੱਤਰਨ ਵਾਲੇ ਅਮਰੀਕਾ ਦੇ ਫੌਜੀ ਜਹਾਜ ਵਿਚ ਆ ਰਹੇ ਭਾਰਤੀਆਂ ਦੇ ਸਵਾਗਤ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੁਰੂ ਰਾਮਦਾਸ ਅੰਤਰ ਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੱਲ੍ਹ ਦੀ ਉਨ੍ਹਾਂ ਦੀ ਚੇਤਾਵਨੀ ਦਾ ਇੰਨਾ ਕੁ ਅਸਰ ਤਾਂ ਹੋਇਆ ਹੈ ਕਿ ਕੇਂਦਰ ਸਰਕਾਰ ਵਲੋਂ ਏਅਰਪੋਰਟ ਦੇ ਅੰਦਰ ਕੁੱਝ ਪ੍ਰਬੰਧ ਕਰ ਦਿੱਤੇ ਹਨ। ਇਸ ਜਹਾਜ ਵਿਚ ਜੋ ਪੰਜਾਬ ਦੇ ਵਿਅਕਤੀ ਆ ਰਹੇ ਹਨ, ਉਨ੍ਹਾਂ ਨੂੰ ਬਾਕੀ ਯਾਤਰੀਆਂ ਵਾਂਗ ਅਰਾਈਵਲ ਰਾਹੀਂ ਹੀ ਬਾਹਰ ਲਿਆਂਦਾ ਜਵੇਗਾ, ਜਦਕਿ ਪਹਿਲਾਂ ਆਏ ਜਹਾਜ ਵਿਚ ਆਉਣ ਵਾਲੇ ਵਿਅਕਤੀਆਂ ਨੂੰ ਪਿਛਲੇ ਦਰਵਾਜੇ ਹੀ ਬਾਹਰ ਕੱਢਿਆ...

ਕੌਮੀ ਘੋੜਸਵਾਰੀ ਚੈਂਪੀਅਨਸ਼ਿਪ ਜਲੰਧਰ ‘ਚ ਸ਼ੁਰੂ

Hot News
ਜਲੰਧਰ, 15 ਫਰਵਰੀ : ਪੰਜਾਬ ਪੁਲੀਸ ਵਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰੀ ਚੈਂਪੀਅਨਸ਼ਿਪ 2025 ਦੀ ਸ਼ੁਰੂਆਤ ਅੱਜ ਜਲੰਧਰ ਵਿਖੇ ਹੋਈ, ਜਿਸਦਾ ਉਦਘਾਟਨ ਡੀ.ਜੀ.ਪੀ. ਗੌਰਵ ਯਾਦਵ ਨੇ ਕੀਤਾ। 23 ਫਰਵਰੀ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਵੱਖ ਵੱਖ ਰਾਜਾਂ ਅੇ ਪੁਲੀਸ ਬਲਾਂ, ਕੇਂਦਰੀ ਹਥਿਆਰਬੰਦ ਪੁਲੀਸ ਬਲਾਂ, ਫੌਜ, ਜਲ ਸੈਨਾ ਅਤੇ ਕੁੱਝ ਪ੍ਰਾਈਵੇਟ ਕਲੱਬਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਸ ਵਿਚ ਪੰਜਾਬ ਦੀ 20 ਮੈਂਬਰੀ ਘੋੜਸਵਾਰ ਟੀਮ ਭਾਗ ਲੈ ਰਹੀ ਹੈ। ਭਾਰਤੀ ਘੋੜਸਵਾਰ ਫੈਡਰੇਸ਼ਨ ਨਵੀਂ ਦਿੱਲੀ ਵਲੋਂ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਲਈ ਅੰਤਰ ਰਾਸ਼ਅਰੀ ਜਿਊਰੀ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਇਸ ਵਿਚ 15 ਤੋਂ 20 ਅੰਤਰਰਾਸ਼ਟਰੀ ਖਿਡਾਰੀ ਵੀ ਹਿੱਸਾ ਲੈਣਗੇ।...

ਰਜਨੀਤ ਨੇ ਜਿੱਤਿਆ ਸੋਨ ਤਮਗਾ

Hot News
ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਅਸਰ ਦਿਖਣ ਲੱਗਾ ਹੈ ਅਤੇ ਪੰਜਾਬ ਦੀ ਇਕ ਹੋਰ ਧੀ ਨੇ ਸੋਨ ਤਮਗਾ ਜਿੱਤ ਲਿਆ। ਉੱਤਰੀ ਭਾਰਤ ਪਾਵਰਲਿਫਟਿੰਗ ਮੁਕਾਬਲੇ ਵਿਚ ਖੁਰਾਕ ਸਪਲਾਈ ਵਿਭਾਗ ਦੀ ਇੰਸਪੈਕਟਰ ਰਜਨੀਤ ਕੌਰ ਨੇ ਸੋਨ ਤਮਗਾ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਕੇਂਦਰੀ ਯੁਵਾ ਮਾਕਲੇ ਅਤੇ ਖੇਡ ਮੰਤਰਾਲੇ ਵਲੋਂ ਮਾਨਤਾ ਪ੍ਰਾਪਤ ਸੰਸਥਾ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਵਲੋਂ 12ਵੀਂ ਮਿਸਟਰ ਐਂਡ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਕਰਵਾਈ ਗਈ ਸੀ। ਇਸ ਚੈਂਪੀਅਨਸ਼ਿਪ ਵਿਚ ਮਹਿਲਾ ਮੁਕਾਬਲੇ ਦੌਰਾਨ ਰਜਨੀਤ ਕੌਰ ਨੇ ਸੋਨ ਤਮਗਾ ਹਾਸਲ ਕੀਤਾ। ਰਜਨੀਤ ਕੌਰ ਪਹਿਲਾਂ ਵੀ ਕਈ ਇਨਾਮ ਜਿੱ ਤ ਚੁੱਕੀ ਹੈ ਅਤੇ ਅੱਜਕੱਲ੍ਹ ਪੰਜਾਬ ਦੇ ਖਰਾਕ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵਿਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ।...

ਭਰਿਸ਼ਟ ਪਟਵਾਰੀ ਚੜ੍ਹਿਆ ਵਿਜੀਲੈਂਸ ਦੇ ਧੱਕੇ

Hot News
ਨਵਾਂਸ਼ਹਿਰ, 15 ਫਰਵਰੀ : ਵਿਜੀਲੈਂਸ ਬਿਊਰੋ ਨੇ ਪਟਵਾਰੀ ਦੇ ਸਹਿਯੋਗੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਮਕਾਨ ਦੇ ਇੰਤਕਾਲ ਦੇ ਬਦਲੇ 5 ਹਜ਼ਾਰ ਰੁਪਏ ਮੰਗੇ ਜਾ ਰਹੇ ਸਨ। ਪਟਵਾਰੀ ਦਾ ਸਹਿਯੋਗੀ 2 ਹਜ਼ਾਰ ਰੁਪਏ ਐਡਵਾਂਸ ਲੈ ਚੁੱਕਾ ਸੀ। ਇੱਕ ਹਜ਼ਾਰ ਰੁਪਏ ਹੋਰ ਮੰਗ ਰਿਹਾ ਸੀ। ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਪਟਵਾਰੀ ਮੌਕੇ ਤੋਂ ਭੱਜ ਗਿਆ। ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਇਹ ਕਾਰਵਾਈ ਸ਼ਨੀਵਾਰ (15 ਫਰਵਰੀ) ਨੂੰ ਕੀਤੀ ਗਈ। ਨਵਾਂਸ਼ਹਿਰ-1 ਵਿੱਚ ਤੈਨਾਤ ਪਟਵਾਰੀ ਵਿਪਨ ਕੁਮਾਰ ਦੇ ਸਹਿਯੋਗੀ ਰਾਮਪਾਲ ਦੇ ਖ਼ਿਲਾਫ਼ ਨਵੀਂ ਆਬਾਦੀ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਵਿੱਚ ਸ਼ਿਕਾਇਤ ਦੇ ਕੇ ਦੱਸਿਆ ਸੀ ਕਿ ਪਟਵਾਰੀ ਵਿਪਨ ਕੁਮਾਰ ਨੇ ਉਨ੍ਹਾਂ ਦੇ ਪਿਤਰੀ ਮਕਾਨ ਦਾ ਇੰਤਕਾਲ ਕਰਨ ਦੇ ਬਦਲੇ 5 ਹਜ਼ਾਰ ਰੁਪਏ ਮੰਗੇ। ਪ੍ਰਦੀਪ ਨੇ ਦੱਸਿਆ ਕਿ ਪਟਵਾਰੀ ਦੇ ਕਹਿਣ 'ਤੇ ਉਸ ਨੇ ਏਜੰਟ ਰਾਮਪਾਲ ਨੂੰ 2 ਹਜ਼ਾਰ ਰੁਪਏ ਦੇ ਦਿੱਤੇ। ਹੁਣ 3 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਮੰਗੀ ਜਾ ਰਹੀ ਸੀ। ਜਿਸ ਦੀ ਸ਼ਿਕਾਇਤ ਉਸ ਨੇ ਵਿਜੀਲੈਂਸ ਬਿਊਰੋ ਨੂੰ ਕੀਤੀ ਸੀ।...

ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਸਮਾਪਤ : ਅਗਲੀ ਮੀਟਿੰਗ 22 ਨੂੰ

Breaking News
ਚੰਡੀਗੜ੍ਹ, 14 ਫਰਵਰੀ : ਕਿਸਾਨੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਇਕ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਪੰਜਾਬ ਸਰਾਕਰ ਨੇ ਕੜੀ ਦਾ ਕੰਮ ਕੀਤਾ।ਮੈਗਸੀਪਾ ਵਿਖੇ ਹੋਈ ਮੀਟਿੰਗ ਵਿਚ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਯੁਕਤ ਕਿਸਾਨ ਮੋਰਚਾ (ਐਸ ਕੇ ਐਮ ਗੈਰਸਿਆਸੀ) ਅਤੇ ਕਿਸਾਨ ਮਜਦੂਰ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ, ਸਰਵਣ ਸਿੰਘ ਪੰਧੇਰ ਅਤੇ ਹੋਰ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਭ ਤੋਂ ਪਹਿਲਾਂ ਪਿਛਲੇ 81 ਦਿਨਾਂ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਜਗਜੀਤ ਸਿੰਘ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਸ੍ਰ ਡੱਲੇਵਾਲਾ ਦੀ ਭੈਣ ਦੀ ਪੋਤਰੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ। ਇਸੇ ਤਰਾਂ ਕਿਸਾਨ ਅੰਦੋਲਨ ਦੌਰਾ...

ਅੰਮ੍ਰਿਤਸਰ ‘ਚ ਅਮਰੀਕੀ ਜਹਾਜ ਉਤਾਰਨਾ ਮੋਦੀ ਦੀ ਵੱਡੀ ਸਾਜਿਸ਼ : ਮਾਨ

Breaking News
ਅੰਮ੍ਰਿਤਸਰ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਸ਼ ਲਾਇਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਲਈ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਗੈਰਕਾਨੂੰਨੀ ਭਾਰਤੀਆਂ ਨੂੰ ਲਿਆ ਰਹੇ ਜਹਾਜ ਨੂੰ ਕੇਵਲ ਅੰਮ੍ਰਿਤਸਰ ਵਿਖੇ ਹੀ ਕਿਉਂ ਉੱਤਰਨ ਦੀ ਇਜਾਜਤ ਦਿੱਤੀ ਜਾਂਦੀ ਹੈ। ਇਹ ਕੇਵਲ ਪੰਜਾਬ ਦਾ ਵਿਸ਼ਵ ਪੱਧਰ 'ਤੇ ਅਕਸ ਖਰਾਬ ਕਰਨ ਦੀ ਇਕ ਸਾਜਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਡਿਪੋਰਟ ਹੋਣ ਵਾਲੇ ਭਾਰਤੀ ਕੇਵਲ ਪੰਜਾਬ ਦੇ ਹੀ ਵਾਸੀ ਤਾਂ ਨਹੀਂ, ਉਹ ਸਾਰੇ ਰਾਜਾਂ ਦੇ ਹੀ ਵਾਸੀ ਹਨ। ਇਸ ਲਈ ਇਹ ਜਹਾਜ ਅੰਮ੍ਰਿਤਸਰ ਵਿਖੇ ਹੀ ਕਿਉਂ ਉਤਾਰਿਆ ਜਾਂਦਾ ਹੈ। ਇਹ ਜਹਾਜ ਦਿੱਲੀ ਵੀ ਉਤਾਰਿਆ ਜਾ ਸਕਦਾ ਹੈ ਜਾਂ ਹੋਰ ਕਿਸੇ ਰਾਜ ਵਿਚ ਵੀ ਉਤਾਰਿਆ ਜਾ ਸਕਦਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਉਹ ਕੇਂਦਰ ਸਰਕਾਰ ਨਾਲ ਪਹਿਲਾਂ ਹੀ ਰੋਸ ਜਾਹਿਰ ਕਰ ਚੁੱਕੇ ਹਨ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਇਹ ਮੁੱਦਾ ਉੱਠਾ ਚੁੱਕੇ ਹਨ, ਪਰ ਕੇਂਦਰ ਸਰਕਾਰ ਵਲੋਂ ਕੋਈ ਸਾਕਾਰਾਤਮਕ ਜਵਾਬ ਨਹੀਂ ਮਿਲਿਆ। ਉਨ੍ਹਾਂ ਨੇ...