ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ, 2303 ਪਿੰਡਾਂ ‘ਚ ਪਹੁੰਚਿਆਂ ਮੈਡੀਕਲ ਟੀਮਾਂ
ਚੰਡੀਗੜ੍ਹ, 15 ਸਤੰਬਰ : ਪੰਜਾਬ ਵਿੱਚ ਹੜ੍ਹ ਦਾ ਪਾਣੀ ਭਾਵੇਂ ਹੁਣ ਘੱਟ ਗਿਆ ਹੈ, ਪਰ ਅਸਲੀ ਕੰਮ ਤਾਂ ਉਸ ਵੇਲੇ ਸ਼ੁਰੂ ਹੁੰਦਾ ਹੈ ਜਦੋਂ ਸਰਕਾਰ ਹਾਲਾਤਾਂ ਨੂੰ ਸਧਾਰਨ ਕਰਨ ਲਈ ਪਿੰਡ–ਪਿੰਡ, ਘਰ–ਘਰ ਤੱਕ ਪਹੁੰਚਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹੀ ਸੋਚ ਕੇ ਕੰਮ ਸ਼ੁਰੂ ਕੀਤਾ ਹੈ ਅਤੇ ਅੱਜ ਸਾਰੇ ਪੰਜਾਬ ਵਿੱਚ ਲੋਕ ਆਪ ਕਹਿ ਰਹੇ ਹਨ ਕਿ ਪਹਿਲੀ ਵਾਰੀ ਕੋਈ ਸਰਕਾਰ ਹੈ ਜੋ ਸਿਰਫ ਹੁਕਮ ਨਹੀਂ ਦੇ ਰਹੀ, ਸਗੋਂ ਖੁਦ ਮੈਦਾਨ ਵਿੱਚ ਖੜੀ ਹੈ। 14 ਸਤੰਬਰ ਤੋਂ ਸ਼ੁਰੂ ਹੋਈ ਵਿਸ਼ੇਸ਼ ਸਿਹਤ ਮੁਹਿੰਮ ਨੇ ਸਾਰੇ ਰਾਜ ਵਿੱਚ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਕੱਠੇ ਸਿਹਤ ਸੇਵਾਵਾਂ ਪਹੁੰਚਾਉਣ ਦਾ ਇੰਨਾ ਵੱਡਾ ਅਭਿਆਨ ਪਹਿਲਾਂ ਕਦੇ ਨਹੀਂ ਚਲਿਆ। ਜਿੱਥੇ ਪਹਿਲਾਂ ਲੋਕ ਦਵਾਈ ਲਈ ਹਸਪਤਾਲਾਂ ਦੇ ਚੱਕਰ ਕੱਟਦੇ ਸਨ, ਹੁਣ ਉੱਥੇ ਸਰਕਾਰ ਖੁਦ ਉਨ੍ਹਾਂ ਦੇ ਦਰਵਾਜ਼ੇ ਤੱਕ ਆ ਰਹੀ ਹੈ, ਡਾਕਟਰਾਂ ਦੀ ਟੀਮ ਨਾਲ, ਜ਼ਰੂਰੀ ਦਵਾਈਆਂ ਦੀ ਕਿੱਟ ਨਾਲ ਅਤੇ ਬਿਮਾਰੀਆਂ ਨੂੰ ਰੋਕਣ ਦੀ ਪੂਰੀ ਤਿਆਰੀ ਨਾਲ।
ਇਸ ਅਭਿਆਨ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਹ ਸਿਰਫ ਇਕ ਵਿਭਾਗ ਦੀ ਜ਼ਿੰਮੇ...








