Sunday, August 9Malwa News
Shadow

Author: admin

ਇੰਗਲੈਂਡ ਦੀ ਹਾਈ ਕਮਿਸ਼ਨਰ ਦੀ ਸਪੀਕਰ ਨਾਲ ਮੀਟਿੰਗ

Hot News
ਚੰਡੀਗੜ੍ਹ, 6 ਫਰਵਰੀ : ਇੰਗਲੈਂਡ ਦੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲੀਨ ਰੋਵੇਟ ਨੇ ਅੱਜ ਪੰਜਾਬ ਵਿਧਾਭ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਨਾਲ ਸਬੰਧਿਤ ਮੁੱਦਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੀ ਸ਼ਾਨਦਾਰ ਇਮਾਰਤ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਇਕ ਅਦਭੁੱਤ ਇਮਾਰਤ ਹੈ।ਇਸ ਮੌਕੇ ਦੋਵਾਂ ਆਗੂਆਂ ਨੇ ਪੰਜਾਬ ਦੇ ਇੰਗਲੈਂਡ ਨਾਲ ਵਪਾਰਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ।...

ਗੁਰਦਾਸਪੁਰ ਤੇ ਪਠਾਨਕੋਟ ‘ਚ ਚੱਲੇਗੀ ਹਰ ਘਰ ਰੇਸ਼ ਮੁਹਿੰਮ

Hot News
ਚੰਡੀਗੜ੍ਹ, 6 ਫਰਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਵਿਚ ਹਰ ਘਰ ਰੇਸ਼ਮ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿਚ ਰੇਸ਼ਮ ਦੇ ਉਦਪਾਦਨ ਵਿਚ ਕ੍ਰਾਂਤੀ ਆਵੇਗੀ।ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੋਹਿੰਦਰ ਭਗਤ ਨੇ ਕਿਹਾ ਕਿ 4 ਤੋਂ 9 ਦਸੰਬਰ 2024 ਤੱਕ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਸਿਲਕ ਐਕਸਪੋ ਕਰਵਾਇਆ ਗਿਆਸੀ, ਜਿਸਦਾ ਉਦੇਸ਼ ਰਾਜ ਵਿਚ ਰੇਸ਼ਮ ਉਦਪਾਦਨ ਵਿਚ ਤੇਜੀ ਲਿਆਉਣਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਕਿਸਾਨਾਂ ਨੂੰ ਰੇਸ਼ਮ ਕੀਟਬੀਜ ਮੁਹਈਆ ਕਰਵਾਉਣ ਲਈ 14.82 ਲੱਖ ਰੁਪਏ ਦਾ ਬੱਜਟ ਰੱਖਿਆ ਹੈ।ਇਸ ਤੋਂ ਇਲਾਵਾ ਰੀਲਿੰਗ ਯੂਨਿਟ ਦੀ ਸਥਾਪਨਾ ਲਈ ਵੀ ਬੈਂਕ ਪਾਸੋਂ 51.17 ਲੱਖ ਰੁਪਏ ਦੀ ਗਰਾਂਟ ਦਿਵਾਈ ਜਾਵੇਗੀ। ਇਸ ਨਾਲ ਦੋਵਾਂ ਜਿਲਿਆਂ ਵਿਚ ਰੇਸ਼ਮ ਦੇ ਉਤਪਾਦਨ ਵਿਚ ਵਾਧਾ ਹੋਵੇਗਾ।...

ਬਿਜਲੀ ਦੀਆਂ ਲਾਈਨਾਂ ਨਾਲ ਪ੍ਰਭਾਵਿਤ ਜ਼ਮੀਨ ਮਾਲਕਾਂ ਨੂੰ ਮਿਲੇਗਾ 200 ਗੁਣਾ ਮੁਆਵਜ਼ਾ

Breaking News
ਚੰਡੀਗੜ੍ਹ, 6 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਐਲਾਨ ਕੀਤਾ ਹੈ ਕਿ ਹੁਣ 66 ਕੇ.ਵੀ. ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਨੂੰ ਦਿੱਤੇ ਜਾਣ ਵਾਲੇ ਮੁਆਵਜੇ ਦੀ ਰਕਮ ਵਿਚ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਪ੍ਰਭਾਵਿਤ ਵਿਅਕਤੀਆਂ ਦੀ ਜ਼ਮੀਨ ਦੀ ਕੀਮਤ ਵਿਚ ਕਾਫੀ ਕਮੀ ਆ ਗਈ ਸੀ ਅਤੇ ਹੁਣ ਸਰਕਾਰ ਨੇ ਮੁਆਵਜੇ ਦੀ ਰਕਮ ਦੁੱਗਣੀ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਪ੍ਰਭਾਵਿਤ ਵਿਕਅਤੀਆਂ ਸਹੀ ਮੁਆਵਜਾ ਮਿਲ ਸਕੇਗਾ। ਮੰਤਰੀ ਨੇ ਦੱਸਿਆ ਕਿ ਨਵੀਂ ਨੀਤੀ ਅਨੁਸਾਰ ਜਿਸ ਜ਼ਮੀਨ 'ਤੇ ਟਾਵਰ ਲੱਗਣਗੇ, ਉਸ ਜ਼ਮੀਨ ਦੇ ਮਾਲਕ ਨੂੰ ਜ਼ਮੀਨ ਦੀ ਕੀਮਤ ਦਾ 200 ਪ੍ਰਤੀਸ਼ਤ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਫੈਸਲੇ ਨਾਲ ਆਮ ਕਿਸਾਨਾਂ ਨੂੰ ਭਾਰੀ ਫਾਇਦਾ ਹੋਵੇਗਾ, ਜਿਨ੍ਹਾਂ ਦੀਆਂ ਜ਼ਮੀਨਾਂ ਵਿਚੋਂ ਹਾਈਵੋਲਟੇਜ਼ ਬਿਜਲੀ ਦੀਆਂ ਲਾਈਨਾਂ ਨਿੱਕਲਦੀਆਂ ਹਨ।...

ਸਰਕਾਰ ਦੀ ਵੱਡੀ ਪਹਿਲਕਦਮੀ : ਘਰ ਘਰ ਪਹੁੰਚਾਈਆਂ ਜਨਤਕ ਸੇਵਾਵਾਂ

Breaking News
ਚੰਡੀਗੜ੍ਹ, 6 ਫਰਵਰੀ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਪਾਰਦਰਸ਼ੀ ਅਤੇ ਕੁਸ਼ਲ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਦਾ ਵਿਸਤਾਰ ਕਰਦਿਆਂ, ਉਨ੍ਹਾਂ ਨੇ 363 ਨਵੀਆਂ ਨਾਗਰਿਕ-ਕੇਂਦਰਿਤ ਸੇਵਾਵਾਂ ਨੂੰ ਸ਼ਾਮਲ ਕੀਤਾ ਹੈ।10 ਦਸੰਬਰ 2023 ਨੂੰ 43 ਸੇਵਾਵਾਂ ਨਾਲ ਸ਼ੁਰੂ ਹੋਈ ਇਹ ਯੋਜਨਾ ਹੁਣ 29 ਮੁੱਖ ਵਿਭਾਗਾਂ ਤੋਂ ਕੁੱਲ 406 ਸੇਵਾਵਾਂ ਪ੍ਰਦਾਨ ਕਰੇਗੀ। ਇਨ੍ਹਾਂ ਸੇਵਾਵਾਂ ਵਿੱਚ ਡਰਾਈਵਿੰਗ ਲਾਇਸੈਂਸ, ਪਾਸਪੋਰਟ ਆਵੇਦਨ, ਪੁਲੀਸ ਵੈਰੀਫਿਕੇਸ਼ਨ, ਯੂਟਿਲਿਟੀ ਕਨੈਕਸ਼ਨ, ਜਿਲ੍ਹਾ ਅਧਿਕਾਰੀਆਂ ਤੋਂ ਐਨਓਸੀ, ਅਤੇ ਕਿਰਾਏਦਾਰ ਵੈਰੀਫਿਕੇਸ਼ਨ ਸ਼ਾਮਲ ਹਨ।ਮੰਤਰੀ ਨੇ ਦੱਸਿਆ ਕਿ ਯੋਜਨਾ ਨੂੰ ਹੁਣ ਤੱਕ 92,000 ਤੋਂ ਵੱਧ ਆਵੇਦਨ ਮਿਲੇ ਹਨ ਅਤੇ ਸਾਰੇ ਆਵੇਦਨਾਂ 'ਤੇ ਸਮੇਂ ਸਿਰ ਕਾਰਵਾਈ ਕੀਤੀ ਗਈ ਹੈ। ਨਾਗਰਿਕਾਂ ਨੂੰ ਹੁਣ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਉਨ੍ਹਾਂ ਦੇ ਦਸਤਾਵੇਜ਼ ਅਤੇ ਪ੍ਰਮਾਣ ਪੱਤਰ ਸਿੱਧੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਏ ਜਾ ਰਹੇ ਹਨ।ਡਿਜੀਟਲ ਸੇਵਾਵਾਂ ਦੇ ਮਾਮਲੇ ਵਿੱਚ, 77 ਲੱਖ ਤੋਂ ਵੱਧ...

ਫਰੀਦਕੋਟ ਦੀਆਂ ਲੜਕੀਆਂ ਨੇ ਨੈਸ਼ਨਲ ਗੇਮਜ਼ ‘ਚ ਜਿੱਤੇ ਗੋਲਡ ਤੇ ਸਿਲਵਰ ਮੈਡਲ

Hot News
ਫਰੀਦਕੋਟ, 6 ਫਰਵਰੀ : ਉਤਰਾਖੰਡ ਵਿਖੇ ਚੱਲ ਰਹੀਆਂ 38ਵੀਆਂ ਨੈਸ਼ਨਲ ਗੇਮਜ਼ ਵਿਚ ਜਿਲਾ ਫਰੀਦਕੋਟ ਦੀਆਂ ਸ਼ੂਟਿੰਗ ਖਿਡਾਰਨਾਂ ਮਿਸ ਸਿਫਤ ਕੌਰ ਸਮਰਾ ਨੇ 50 ਮੀਟਰ ਵਿਚ ਗੋਲਡ ਮੈਡਲ ਜਿੱਤਿਆ ਹੈ, ਜਦਕਿ ਸਿਮਰਨਦੀਪ ਕੌਰ ਬਰਾੜ ਨੇ 25 ਮੀਟਰ ਸਪੋਰਟਸ ਪਿਸਟਲ ਈਵੈਂਟ ਵਿਚ ਸਿਲਵਰ ਮੈਡਲ ਜਿੱਤ ਕੇ ਫਰੀਦਕੋਟ ਹੀ ਨਹੀਂ ਸਗੋਂ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਜਿਲਾ ਫਰੀਦਕੋਟ ਦੇ ਖੇਡ ਵਿਭਾਗ ਵਲੋਂ ਦੋਵਾਂ ਲੜਕੀਆਂ ਦੀਆਂ ਪ੍ਰਾਪਤੀਆਂ 'ਤੇ ਵਧਾਈ ਦਿੱਤੀ ਗਈ ਹੈ।...

ਕਾਂਗਰਸੀ ਵਿਧਾਇਕ ਦੇ ਘਰ ‘ਤੇ ਸਵੇਰੇ ਸਵੇਰੇ ਵੱਡੀ ਛਾਪੇਮਾਰੀ

Breaking News
ਕਪੂਰਥਲਾ, 6 ਫਰਵਰੀ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਘਰ ਅੱਜ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ। ਅੱਜ ਸਵੇਰੇ ਚੰਡੀਗੜ੍ਹ ਤੋਂ ਆਈ ਆਮਦਨ ਕਰ ਵਿਭਾਗ ਦੀ ਟੀਮ ਨੇ ਵਿਧਾਇਕ ਦੇ ਸਰਕੂਲਰ ਰੋਡ ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਕੀਤੀ।ਛਾਪਾ ਮਾਰਨ ਵਾਲੀ ਇਹ ਟੀਮ ਚਾਰ ਤੋਂ ਪੰਜ ਗੱਡੀਆਂ ਵਿੱਚ ਆਈ ਅਤੇ ਉਨ੍ਹਾਂ ਦੇ ਨਾਲ ਭਾਰਤ-ਤਿੱਬਤ ਸਰਹੱਦੀ ਪੁਲਿਸ (ITBP) ਦੇ ਜਵਾਨ ਵੀ ਮੌਜੂਦ ਸਨ। ਛਾਪੇਮਾਰੀ ਦੌਰਾਨ ਰਿਹਾਇਸ਼ ਦੇ ਸਾਰੇ ਗੇਟ ਅੰਦਰੋਂ ਬੰਦ ਕਰ ਦਿੱਤੇ ਗਏ। ਸਥਾਨਕ ਪੁਲਿਸ ਨੂੰ ਵੀ ਇਸ ਕਾਰਵਾਈ ਦੀ ਪਹਿਲਾਂ ਕੋਈ ਸੂਚਨਾ ਨਹੀਂ ਦਿੱਤੀ ਗਈ ਸੀ।ਜਾਂਚ ਦੌਰਾਨ ਵਿਧਾਇਕ ਦਫ਼ਤਰ ਦੇ ਸਾਰੇ ਕਰਮਚਾਰੀਆਂ ਦੇ ਮੋਬਾਈਲ ਫ਼ੋਨ ਬੰਦ ਪਾਏ ਗਏ। ਆਮਦਨ ਕਰ ਵਿਭਾਗ ਦੇ ਅਧਿਕਾਰੀ ਫਿਲਹਾਲ ਛਾਪੇਮਾਰੀ ਦੇ ਕਾਰਨਾਂ ਅਤੇ ਜਾਂਚ ਦੇ ਵੇਰਵਿਆਂ ਬਾਰੇ ਕੋਈ ਜਾਣਕਾਰੀ ਸਾਂਝੀ ਕਰਨ ਤੋਂ ਬਚ ਰਹੇ ਹਨ। ਇਹ ਕਾਰਵਾਈ ਕਿਸ ਮਾਮਲੇ ਵਿੱਚ ਕੀਤੀ ਗਈ ਹੈ, ਇਸ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ...

ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ

Hot News
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਵਿੱਢੇ ਗਏ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ 597 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵਲੋਂ ਨੌਕਰੀਆਂ ਦੇ ਦਿੱਤੀਆਂ ਗਈਆਂ ਹਨ।ਅੱਜ ਇਥੇ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਾਜ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਹੁਣ ਪੂਰਾ ਹੋ ਚੁੱਕਾ ਹੈ।ਖੇਤੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੁਣ ਤੱਕ ਰਾਜ ਦੇ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ...
ਪਾਸਪੋਰਟ ਵੈਰੀਫਿਕੇਸ਼ਨ ਹੋ ਗਈ ਸੁਖਾਲੀ

ਪਾਸਪੋਰਟ ਵੈਰੀਫਿਕੇਸ਼ਨ ਹੋ ਗਈ ਸੁਖਾਲੀ

Hot News
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿਚ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਅਧੀਨ ਅੱਜ ਪੁਲੀਸ ਵਲੋਂ ਪਾਸਪੋਰਟ ਵੈਰੀਫਿਕੇਸ਼ਨ ਲਈ ਅਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ। ਇਸ ਨਵੀਂ ਪ੍ਰਣਾਲੀ ਰਾਹੀਂ ਨਾਗਰਿਕਾਂ ਨੂੰ ਪ੍ਰੀਵੈਰੀਫਿਕੇਸ਼ਨ ਐਸ.ਐਮ.ਐਸ. ਦੀ ਸਹੂਲਤ ਮਿਲੇਗੀ ਅਤੇ ਪੋਸਟ ਵੈਰੀਫਿਕੇਸ਼ਨ ਐਸ.ਐਮ.ਐਸ ਰਾਹੀਂ ਬਿਨੈਕਾਰ ਆਪਣੀ ਫੀਡਬੈਕ ਵੀ ਦੇ ਸਕਦਾ ਹੈ।ਅੱਜ ਇਥੇ ਪੰਜਾਬ ਪੁਲੀਸ ਦੇ ਸਪੈਸ਼ਲ ਡਾਇਰੇਕਟਰ ਜਨਰਲ ਆਫ ਪੁਲੀਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਉਣ ਲਈ ਪੁਲੀਸ ਵਲੋਂ ਦਿਨ ਰਾਤ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ 5 ਫਰਵਰੀ 2025 ਤੋਂ ਪੰਜਾਬ ਪੁਲੀਸ ਵਲੋਂ ਪਾਸਪੋਰਟ ਵੈਰੀਫਿਕੇਸ਼ਨ ਸਬੰਧੀ ਪਾਸਪੋਰਟ ਵਾਲੇ ਬਿਨੈਕਾਰ ਨੂੰ ਪੀ ਬੀ ਸਾਂਝ ਤੋਂ ਇਕ ਮੈਸੇਜ਼ ਰਾਹੀਂ ਸੂਚਨਾ ਭੇਜੀ ਜਾਵੇਗੀ, ਜਿਸ ਵਿਚ ਤਸਦੀਕ ਕਰਨ ਵਾਲੇ ਅਧਿਕਾਰੀ ਦਾ ਨਾਮ ਅਤੇ ਮੁਲਾਕਾਤ ਦਾ ਸਮਾਂ ਤੇ ਮਿਤੀ ਦਾ ਵ...

ਢਾਈ ਲੱਖ ਰਿਸ਼ਵਤ ਲੈਣ ਵਾਲਾ ਬਿਜਲੀ ਵਿਭਾਗ ਦਾ ਮੁੱਖ ਖਜਾਨਚੀ ਗ੍ਰਿਫਤਾਰ

Hot News
ਗੁਰਦਾਸਪੁਰ, 4 ਫਰਵਰੀ : ਵਿਜੀਲੈਂਸ ਬਿਊਰੋ ਨੇ ਬਿਜਲੀ ਦਫਤਰ ਗੁਰਦਾਸਪੁਰ ਵਿਖੇ ਤਾਇਨਾਤ ਮੁੱਖ ਖਜਾਨਚੀ ਅੰਮ੍ਰਿਤ ਭੂਸ਼ਨ ਨੂੰ ਦੋ ਲੱਖ 60 ਹਜਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਗ੍ਰਿਫਤਾਰ ਕੀਤਾ ਹੈ। ਜਿਲਾ ਗੁਰਦਾਸਪੁਰ ਦੇ ਪਿੰਡ ਝੰਗੀ ਸਰੂਪ ਦਾਸ ਦੇ ਵਾਸੀ ਰਘਬੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਲਈ ਮੁੱਖ ਖਜਾਨਚੀ ਨੇ ਦੋ ਲੱਖ 60 ਹਜਾਰ ਰੁਪਏ ਰਿਸ਼ਵਤ ਲਈ ਸੀ, ਪਰ ਇਹ ਲਾਈਨਾਂ ਬਦਲੀਆਂ ਨਹੀਂ ਗਈਆਂ। ਇਸ ਸ਼ਿਕਾਇਤ ਦੀ ਜਾਂਚ ਪਿਛੋਂ ਵਿਜੀਲੈਂਸ ਬਿਊਰੋ ਨੇ ਮੁੱਖ ਖਜਾਨਚੀ ਅੰਮ੍ਰਿਤ ਭੂਸ਼ਣ ਨੂੰ ਗ੍ਰਿਫਤਾਰ ਕਰ ਲਿਆ ਹੈ।...

ਬਹੁਕਰੋੜੀ ਬੈਂਕ ਫਰਾਡ ਦੇ ਮਾਮਲੇ ‘ਚ ਦੋ ਗ੍ਰਿਫਤਾਰ

Hot News
ਕਪੂਰਥਲਾ, 4 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਵਿਚ ਕਰੋੜਾਂ ਰੁਪਏ ਦਾ ਘਪਲਾ ਕਰਨ ਵਾਲੇ ਸਤਨਾਮ ਸਿੰਘ ਅਤੇ ਸਰਬਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਸਾਲ 2017 ਵਿਚ ਪਰਚਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਸੀ। ਇਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਨੇ ਬੈਂਕ ਦੇ ਬਰਾਂਚ ਮੈਨੇਜਰ ਤੇ ਹੋਰ ਮੁਲਾਜ਼ਮਾਂ ਤੇ ਮਾਲ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਟੇਟ ਬੈਂਕ ਰਾਹੀ਼ ਕਰਜਾ ਲਿਮਟਾਂ ਜਾਰੀ ਕਰਵਾ ਕੇ ਕਰੋੜਾਂ ਰੁਪਏ ਦਾ ਗਬਨ ਕੀਤਾ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ 30 ਅਪ੍ਰੈਲ 2016 ਤੱਕ ਦੀਆਂ 14 ਕਰਜਾ ਫਾਈਲਾਂ ਰਾਹੀਂ ਹੀ 3 ਕਰੋੜ 71 ਲੱਖ ਰੁਪਏ ਦਾ ਗਬਨ ਕੀਤਾ ਗਿਆ ਹੈ।ਇਸ ਗਬਨ ਸਬੰਧੀ 33 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 28 ਵਿਅਕਤੀ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਤਿੰਨ ਵਿਅਕਤੀਆਂ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ...