Sunday, August 9Malwa News
Shadow

Author: admin

ਚੰਡੀਗੜ੍ਹ ‘ਚ ਆਪ ਕੋਲ ਬਹੁਮਤ ਹੋਣ ਦੇ ਬਾਵਜੂਦ ਚੁਣੀ ਗਈ ਭਾਜਪਾ ਦੀ ਮੇਅਰ

Punjab Politics
ਚੰਡੀਗੜ੍ਹ, 30 ਜਨਵਰੀ : ਚੰਡੀਗੜ੍ਹ ਨਗਰ ਨਿਗਮ ਵਿੱਚ ਭਾਜਪਾ ਦੀ ਹਰਪ੍ਰੀਤ ਬੱਬਲਾ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਕ੍ਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਜਦਕਿ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।ਮੇਅਰ ਚੋਣ ਵਿੱਚ ਭਾਜਪਾ ਕੋਲ ਸਿਰਫ 16 ਪਾਰਸ਼ਦਾਂ ਦਾ ਸਮਰਥਨ ਸੀ। ਜਦਕਿ AAP ਦੇ 13 ਅਤੇ ਕਾਂਗਰਸ ਦੇ 6 ਤੋਂ ਇਲਾਵਾ ਇੱਕ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ 20 ਵੋਟਾਂ ਸਨ। AAP+ਕਾਂਗਰਸ ਗਠਜੋੜ ਕੋਲ ਪੂਰਨ ਬਹੁਮਤ ਸੀ। ਇਸ ਦੇ ਬਾਵਜੂਦ ਉਨ੍ਹਾਂ ਦੀ ਉਮੀਦਵਾਰ ਹਾਰ ਗਈ।ਮੇਅਰ ਚੋਣ ਦੇ ਨਤੀਜਿਆਂ ਤੋਂ ਸਾਫ ਹੈ ਕਿ ਇੱਥੇ AAP-ਕਾਂਗਰਸ ਗਠਜੋੜ ਦੇ 3 ਵੋਟ ਭਾਜਪਾ ਦੇ ਪੱਖ ਵਿੱਚ ਹੋਏ ਹਨ। 2024 ਵਿੱਚ ਹੋਈਆਂ ਮੇਅਰ ਚੋਣਾਂ ਵਿੱਚ ਧਾਂਦਲੀ ਹੋਈ ਸੀ। ਤਦ ਚੋਣ ਅਧਿਕਾਰੀ ਨੇ ਵੋਟਾਂ 'ਤੇ ਕ੍ਰਾਸ ਲਗਾ ਦਿੱਤਾ ਸੀ, ਜਿਸ ਕਾਰਨ ਭਾਜਪਾ ਉਮੀਦਵਾਰ ਦੀ ਜਿੱਤ ਹੋਈ ਸੀ। ਇਹ ਸਭ ਸੀਸੀਟੀਵੀ ਵਿੱਚ ਕੈਦ ਹੋਇਆ ਸੀ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਦੁਬਾਰਾ ਗਿਣਤੀ ਦੇ ਹੁਕਮ ਦਿੱਤੇ।...

ਵਿਦੇਸ਼ੀ ਅੱਤਵਾਦੀਆਂ ਦੇ ਚਾਰ ਸਾਥੀ ਗ੍ਰਿਫਤਾਰ

Hot News
ਤਰਨਤਾਰਨ, 30 ਜਨਵਰੀ : ਪੰਜਾਬ ਪੁਲੀਸ ਵਲੋਂ ਅਪਰਾਧੀਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਅੱਜ ਤਰਤਾਰਨ ਇਲਾਕੇ ਵਿਚ ਇਕ ਇਨਕਾਊਂਟਰ ਪਿਛੋਂ ਚਾਰ ਗੈਂਗਸਟਰਾਂ ਨੂੰ ਕਾਬ ਕਰ ਲਿਆ ਗਿਆ ਹੈ। ਪੁਲੀਸ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ ਤੋਂ ਨੈਟਵਕਰ ਚਲਾ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ, ਅਮਰੀਕਾ ਵਿਚ ਰਹਿ ਰਹੇ ਗੁਰਦੇਵ ਸਿੰਘ ਉਰਫ ਜੈਸਲ ਚੰਬਲ ਅਤੇ ਕੈਨੇਡਾ ਵਿਚ ਰਹਿੰਦੇ ਸਤਬੀਰ ਸੱਤਾ ਵਲੋਂ ਰਲ ਕੇ ਪੰਜਾਬ ਵਿਚ ਚਲਾਏ ਜਾ ਰਹੇ ਮਡਿਊਲ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਤਰਨਤਾਰਨ ਪੁਲੀਸ ਵਲੋਂ ਠੱਠੀਆਂ ਮਹੰਤਾਂ ਪਿੰਡ ਕੋਲ ਨਾਕਾ ਲਾਇਆ ਹੋਇਆ ਸੀ ਤਾਂ ਇਕ ਕਾਰ ਨੂੰ ਰਕਣ ਦਾ ਇਸ਼ਾਰਾ ਕੀਤਾ ਗਿਆ। ਇਸ ਕਾਰ ਵਿਚ ਸਵਾਰ ਗੈਂਗਸਟਰਾਂ ਨੇ ਪੁਲੀਸ 'ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਪੁਲੀਸ ਵਲੋਂ ਜਵਾਬੀ ਫਾਇਰਿੰਗ ਕੀਤੀ ਗਈ ਅਤੇ ਕੁੱਝ ਟਾਈਮ ਮੁਕਾਬਲਾ ਚੱਲਿਆ। ਇਸ ਦੌਰਾਨ ਕਾਰ ਵਿਚ ਸਵਾਰ ਦੋਵੇਂ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਮੁਕਾਬਲੇ ਦੌਰਾਨ ਇਕ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗੀ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਨ੍ਹਾਂ ਦੋਵਾਂ ਦੀ ...

ਆਤਿਸ਼ੀ ਤੇ ਭਗਵੰਤ ਮਾਨ ਨੇ ਇਕੱਠਿਆਂ ਕੱਢਿਆ ਰੋਡ ਸ਼ੋਅ

Breaking News, Hot News
ਨਵੀਂ ਦਿੱਲੀ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਦੌਰਾਨ ਦੋਵਾਂ ਨੇ ਇਕੱਠਿਆਂ ਰੋਡ ਸ਼ੋਅ ਕੱਢਿਆ। ਇਸ ਰੋਡ ਸ਼ੋਅ ਦੌਰਾਨ ਉਨ੍ਹਾਂ ਨੇ ਤੁਗਲਕਾਬਾਦ, ਗ੍ਰੇਟਰ ਕੈਲਾਸ਼, ਕਾਲਕਾਜੀ ਅਤੇ ਕਸਤੂਰਬਾ ਨਗਰ ਵਿਖੇ ਇਕੱਠ ਨੂੰ ਸੰਬੋਧਨ ਵੀ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਲੋਕ ਇਨ੍ਹਾਂ ਚੋਣਾ ਦੌਰਾਨ ਟਕਰਾਅ, ਵੰਡ ਅਤੇ ਭਰਿਸ਼ਟਾਚਾਰ ਨੂੰ ਦਰਕਿਨਾਰ ਕਰਕੇ ਤਰੱਕੀ, ਸਿੱਖਿਆ ਅਤੇ ਸਿਹਤ ਦੀ ਚੋਣ ਕਰਨਗੇ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਲਗਾਤਾਰ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਫਿਰਕਿਆਂ ਵਿਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਹੁਣ ਦਿੱਲੀ ਦੇ ਲੋਕ ਭਾਜਪਾ ਦੀਆਂ ਚਾਲਾਂ ਤੋਂ ਪੂਰੀ ਤਰਾਂ ਜਾਣੂ ਹੋ ਚੁੱਕੇ ਹਨ ਅਤੇ ਉਹ ਭਾਜਪਾ ਦੇ ਸਾਰੇ ਹੱਥਕੰਡਿਆਂ ਨੂੰ ਚੰਗੀ ਤਰਾਂ ਸਮਝਣ ਲੱਗ ਪਏ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੀ ਭਾਜਪਾ ਵਲੋਂ ਆਮ ਆਦਮੀ ਪਾਰਟੀ ਦੀਆਂ ਗਰੰਟੀਆਂ ਨੂੰ...

ਕਿਰਤ ਵਿਭਾਗ ਦੇ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਸ਼ਲਾਘਾ

Breaking News
ਨਵੀਂ ਦਿੱਲੀ, 30 ਜਨਵਰੀ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿੱਚ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ ਰੋਜ਼ਾ ਸੰਮੇਲਨ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਤਹਿਤ ਰਜਿਸਟਰਡ ਮਜ਼ਦੂਰਾਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫ਼ੇ ਅਤੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਲਾਭ ਦਿੱਤੇ ਜਾਣ।ਸੰਮੇਲਨ ਦੌਰਾਨ ਸੌਂਦ ਨੇ ਇਸ ਮੁੱਦੇ 'ਤੇ ਕੇਂਦਰੀ ਕਿਰਤ ਮੰਤਰੀ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਰਾਹੀਂ ਹੁਨਰ ਦੀ ਪਛਾਣ ਅਤੇ ਸਿਖਲਾਈ ਦੇ ਮਹੱਤਵ 'ਤੇ ਜ਼ੋਰ ਦਿੱਤਾ ਅਤੇ ਮਜ਼ਦੂਰਾਂ ਲਈ ਹੁਨਰ ਵਿਕਾਸ ਅਤੇ ਨਿਰੰਤਰ ਸਹਾਇਤਾ ਦੀ ਲੋੜ ਨੂੰ ਉਜਾਗਰ ਕੀਤਾ।ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਹੋਏ ਇਸ ਦੋ ਰੋਜ਼ਾ ਸੰਮੇਲਨ ਦਾ ਉਦੇਸ਼ ਕਿਰਤ ਭਲਾਈ ਦੀ ਦਿਸ਼ਾ ਵਿੱਚ ਬਿਹਤਰ ਕਾਰਜਪ੍ਰਣਾਲੀਆਂ 'ਤੇ ਚਰਚਾ ਕਰਨਾ ਅਤੇ ਮਜ਼ਦੂਰਾਂ ਦੇ ਸਾਹਮਣੇ ਆਉਣ ਵਾਲੀਆਂ ਪ੍ਰਮੁੱਖ ਚੁਣੌਤੀਆਂ ਦਾ ਹੱਲ ਕਰਨਾ ਸੀ।ਪੰਜਾਬ ਦੇ ਕਿਰਤ ਸਕੱਤਰ ਮਨਵੇਸ਼ ਸਿੰਘ ਸਿੱਧੂ ਨੇ ਇਸ ਸੰਮੇਲਨ ਦ...

ਅਧਿਆਪਕਾਂ ਨੇ ਕਰ ਲਈ ਫੇਰ ਫਿਨਲੈਂਡ ਦੀ ਤਿਆਰੀ

Breaking News, Hot News
ਚੰਡੀਗੜ੍ਹ, 30 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਲਿਆਉਣ ਦੇ ਲਗਾਤਾਰ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਵਿੱਚ ਇੱਕ ਹਫ਼ਤਾ ਪੰਜਾਬ ਵਿੱਚ ਅਤੇ ਦੋ ਹਫ਼ਤੇ ਫਿਨਲੈਂਡ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇੱਛੁਕ ਅਧਿਆਪਕ 2 ਫਰਵਰੀ, 2025 ਦੀ ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in 'ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ।ਮੰਤਰੀ ਨੇ ਦੱਸਿਆ ਕਿ ਸਿਖਲਾਈ ਲਈ ਚੁਣੇ ਗਏ ਉਮੀਦਵਾਰਾਂ ਦੀ ਉਮਰ 3...

ਭਗਵੰਤ ਮਾਨ ਦੇ ਘਰ ‘ਤੇ ਚੋਣ ਕਮਿਸ਼ਨ ਦੀ ਰੇਡ : ਆਪ ਆਗੂਆਂ ਨੇ ਘੇਰੀ ਭਾਜਪਾ

Breaking News
ਨਵੀਂ ਦਿੱਲੀ, 30 ਜਨਵਰੀ : ਚੋਣ ਕਮਿਸ਼ਨ ਅਤੇ ਦਿੱਲੀ ਪੁਲੀਸ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿੱਲੀ ਸਥਿੱਤ ਘਰ 'ਤੇ ਰੇਡ ਕੀਤੀ। ਇਸ ਰੇਡ ਖਿਲਾਫ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਨਿਖੇਧੀ ਕਰਦਿਆਂ ਭਾਰਤੀ ਜਨਤਾ ਪਾਰਟੀ 'ਤੇ ਦੋਸ਼ ਲਾਏ ਕਿ ਦਿੱਲੀ ਚੋਣਾ ਵਿਚ ਹਾਰ ਰਹੀ ਭਾਜਪਾ ਕੋਝੀਆਂ ਚਾਲਾਂ 'ਤੇ ਉੱਤਰ ਆਈ ਹੈ। ਭਗਵੰਤ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਦਿੱਲੀ ਦੀ ਪੁਲੀਸ ਭਾਜਪਾ ਦੇ ਹੱਥਾਂ ਵਿਚ ਖੇਡ ਰਹੇ ਹਨ ਅਤੇ ਭਾਜਪਾ ਦੇ ਹੁਕਮਾਂ 'ਤੇ ਹੀ ਕੰਮ ਕਰ ਰਹੇ ਹਨ।ਚੋਣ ਕਮਿਸ਼ਨ ਦੇ ਅਧਿਕਾਰੀ ਅਤੇ ਦਿੱਲੀ ਪੁਲੀਸ ਅੱਜ ਜਦੋਂ ਭਗਵੰਤ ਸਿੰਘ ਮਾਨ ਦੀ ਕਪੂਰਥਲਾ ਹਾਊਸ ਵਿਖੇ ਰਿਹਾਇਸ਼ 'ਤੇ ਪਹੁੰਚੇ ਤਾਂ ਹੰਗਾਮਾ ਹੋ ਗਿਆ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਦੀਆਂ ਕੋਝੀਆਂ ਚਾਲਾਂ ਖਿਲਾਫ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਰੇਡ ਖਿਲਾਫ ਟਵੀਟ ਕੀਤਾ ਹੈ ਕਿ ਅੱਜ ਦਿੱਲੀ ਪੁਲੀਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ 'ਚ ਬੀ ਜੇ ਪੀ ਵਾਲੇ ਸ਼ਰੇਆਮ ਪੈਸੇ ਵੰਡ ਰਹੇ ਨ, ਪਰ ਦਿੱਲੀ ਪੁਲੀਸ ਤੇ ਚੋ...
ਦਿੱਲੀ ‘ਚ ਫੜ੍ਹੀ ਗਈ ਜਾਅਲੀ ਨੰਬਰ ਵਾਲੀ ਗੱਡੀ ਬਾਰੇ ਪੰਜਾਬ ਸਰਕਾਰ ਦਾ ਸਪਸ਼ਟੀਕਰਨ

ਦਿੱਲੀ ‘ਚ ਫੜ੍ਹੀ ਗਈ ਜਾਅਲੀ ਨੰਬਰ ਵਾਲੀ ਗੱਡੀ ਬਾਰੇ ਪੰਜਾਬ ਸਰਕਾਰ ਦਾ ਸਪਸ਼ਟੀਕਰਨ

Breaking News, Hot News
ਚੰਡੀਗੜ੍ਹ, 30 ਜਨਵਰੀ : ਟਰਾਂਸਪੋਰਟ ਵਿਭਾਗ (ਪੰਜਾਬ ਸਰਕਾਰ) ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਦਿੱਲੀ ਵਿੱਚ ਰਜਿਸਟ੍ਰੇਸ਼ਨ ਨੰਬਰ PB35AE1342 ਦੀ ਇੱਕ ਗੱਡੀ ਨੂੰ ਨਜਾਇਜ਼ ਸ਼ਰਾਬ ਅਤੇ ਕੁਝ ਨਕਦੀ ਨਾਲ ਫੜਿਆ ਗਿਆ ਹੈ। ਮੀਡੀਆ ਰਿਪੋਰਟਾਂ 'ਚ ਦੋਸ਼ ਲਾਇਆ ਗਿਆ ਹੈ ਕਿ ਗੱਡੀ 'ਤੇ ਪੰਜਾਬ ਸਰਕਾਰ ਦਾ ਸਟਿੱਕਰ ਲੱਗਾ ਹੋਇਆ ਹੈ। ਸਰਕਾਰੀ ਰਿਕਾਰਡ ਅਨੁਸਾਰ ਇਹ ਵਾਹਨ ਮੇਜਰ ਅਨੁਭਵ ਸ਼ਿਵਪੁਰੀ ਦੇ ਨਾਮ 'ਤੇ ਰਜਿਸਟਰਡ ਹੈ ਜੋ ਕਿ 3 ਸਾਲ ਪਹਿਲਾਂ ਆਰਮੀ ਡੈਂਟਲ ਕਾਲਜ, ਪਠਾਨਕੋਟ ਵਿੱਚ ਤਾਇਨਾਤ ਸੀ ਅਤੇ ਖੜਕੀ, ਮਹਾਰਾਸ਼ਟਰ ਦਾ ਪੱਕਾ ਵਸਨੀਕ ਹੈ। ਇਸ ਤੋਂ ਇਲਾਵਾ, ਰਜਿਸਟ੍ਰੇਸ਼ਨ ਨੰਬਰ PB35AE1342 'ਤੇ ਰਜਿਸਟਰਡ ਵਾਹਨ ਦਾ ਮਾਡਲ ਸਾਲ 2018 ਵਿੱਚ ਬਣਿਆ ਫੋਰਡ ਈਕੋ ਸਪੋਰਟ ਹੈ ਪਰ ਪੁਲਿਸ ਦੁਆਰਾ ਫੜਿਆ ਗਿਆ ਅਸਲ ਵਾਹਨ ਹੁੰਡਈ ਕ੍ਰੇਟਾ ਸੀਰੀਜ਼ ਦਾ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸਬੰਧਿਤ ਵਾਹਨ ਦੀ ਨੰਬਰ ਪਲੇਟ ਜਾਅਲੀ ਅਤੇ ਨਕਲੀ ਹੈ। ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ (HSRP) ਸਾਰੇ ਵਾਹਨਾਂ ਲਈ ਲਾਜ਼ਮੀ ਹੈ ਅਤੇ ਵੀਡੀਓ ਵਿੱਚ ਦਿਖਾਈ ਦੇਣ ਵਾਲੀ ਰਜਿਸਟ੍ਰੇਸ਼ਨ ਪਲੇਟ HSRP ਦੀਆਂ ਵਿਸ਼ੇਸ਼ਤਾਵਾਂ ਤੋਂ ਬਿਨਾਂ ਇੱ...

ਝਾੜੂ ਦਾ ਬਟਨ ਦਬਾਓ, ਹਰ ਮਹੀਨੇ 25 ਹਜਾਰ ਬਚਾਓ : ਰਾਘਵ ਚੱਡਾ

Breaking News, Hot News
ਨਵੀਂ ਦਿੱਲੀ, 29 ਜਨਵਰੀ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਅੱਜ ਰੋਹਤਾਸ ਨਗਰ ਵਿਧਾਨ ਸਭਾ ਖੇਤਰ ਵਿੱਚ ਆਪ ਦੀ ਉਮੀਦਵਾਰ ਸਰਿਤਾ ਸਿੰਘ ਦੇ ਸਮਰਥਨ ਵਿੱਚ ਇੱਕ ਵੱਡੀ ਜਨ ਸਭਾ ਨੂੰ ਸੰਬੋਧਨ ਕੀਤਾ। ਰੈਲੀ ਦੀ ਸ਼ੁਰੂਆਤ ਵਿੱਚ, ਸੰਸਦ ਮੈਂਬਰ ਰਾਘਵ ਚੱਢਾ ਨੇ ਪ੍ਰਯਾਗਰਾਜ ਮਹਾਕੁੰਭ ਵਿੱਚ ਹੋਏ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੋਨ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਇਹ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰੀਏ ਅਤੇ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰੀਏ।" ਇਸ ਦੌਰਾਨ ਉੱਥੇ ਮੌਜੂਦ ਸਾਰੇ ਲੋਕਾਂ ਨੇ ਮ੍ਰਿਤਕ ਆਤਮਾਵਾਂ ਪ੍ਰਤੀ ਸ਼ੋਕ ਪ੍ਰਗਟ ਕੀਤਾ।ਰੋਹਤਾਸ ਨਗਰ ਵਿਧਾਨ ਸਭਾ ਖੇਤਰ ਵਿੱਚ ਹੋਈ ਜਨ ਸਭਾ ਵਿੱਚ ਪਾਰਟੀ ਵਰਕਰਾਂ ਅਤੇ ਸਥਾਨਕ ਵਸਨੀਕਾਂ ਦਾ ਭਾਰੀ ਸਮਰਥਨ ਦੇਖਣ ਨੂੰ ਮਿਲਿਆ। ਪੂਰੇ ਇਲਾਕੇ ਵਿੱਚ "ਝਾੜੂ ਲਿਆਓ, ਬਦਲਾਅ ਲਿਆਓ" ਦੇ ਨਾਅਰੇ ਗੂੰਜਦੇ ਰਹੇ। ਰਾਘਵ ਚੱਢਾ ਦੇ ਜੋਸ਼ੀਲੇ ਭਾਸ਼ਣ ਦੌਰਾਨ ਲੋਕਾਂ ਵਿੱਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ...

ਪੁਲੀਸ ਦੇ ਧੱਕੇ ਚੜ੍ਹ ਗਏ ਜਾਅਲੀ ਪੁਲੀਸ ਅਫਸਰ

Hot News
ਅੰਮ੍ਰਿਤਸਰ, 29 ਜਨਵਰੀ : ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਅੰਮ੍ਰਿਤਪਾਲ ਸਿੰਘ ਅਤੇ ਅਜੈਪਾਲ ਸਿੰਘ ਨੇ ਆਪਣੇ ਆਪ ਨੂੰ ਕ੍ਰਮਵਾਰ ਸੀਬੀਆਈ ਅਧਿਕਾਰੀ ਅਤੇ ਪੁਲਿਸ ਕਰਮਚਾਰੀ ਦੱਸ ਕੇ ਲੋਕਾਂ ਨਾਲ 16 ਲੱਖ ਰੁਪਏ ਦੀ ਠੱਗੀ ਮਾਰ ਚੁੱਕੇ ਹਨ।ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਦੇ ਅਨੁਸਾਰ, ਗੁਰਦਾਸਪੁਰ ਦੇ ਰਹਿਣ ਵਾਲੇ ਇਨ੍ਹਾਂ ਦੋਵਾਂ ਭਰਾਵਾਂ ਨੇ ਨੌਕਰੀ ਦਵਾਉਣ ਦੇ ਨਾਂ 'ਤੇ ਅਮਨਦੀਪ ਸਿੰਘ ਤੋਂ 10 ਲੱਖ ਰੁਪਏ ਅਤੇ ਜੈਂਤੀਪੁਰ ਦੇ ਨਿਖਿਲ ਨਾਂ ਦੇ ਨੌਜਵਾਨ ਤੋਂ 6 ਲੱਖ ਰੁਪਏ ਠੱਗ ਲਏ।ਇੰਨਾ ਹੀ ਨਹੀਂ, ਦੋਸ਼ੀਆਂ ਨੇ ਆਪਣੇ ਪਰਿਵਾਰ ਨੂੰ ਵੀ ਧੋਖੇ ਵਿੱਚ ਰੱਖਿਆ। ਝੂਠੀ ਨੌਕਰੀ ਮਿਲਣ ਦੀ ਖੁਸ਼ੀ ਵਿੱਚ ਪਰਿਵਾਰ ਨੇ ਪੂਰੇ ਪਿੰਡ ਲਈ ਪਾਰਟੀ ਦਾ ਆਯੋਜਨ ਵੀ ਕੀਤਾ। ਪੁਲਿਸ ਨੇ ਅਜੈਪਾਲ ਸਿੰਘ ਕੋਲੋਂ ਝੂਠਾ ਸੀਬੀਆਈ ਆਈਡੀ ਕਾਰਡ, ਕਾਂਸਟੇਬਲ ਭਰਤੀ ਸਬੰਧੀ ਜਾਅਲੀ ਦਸਤਾਵੇਜ਼ ਅਤੇ 2 ਲੱਖ ਰੁਪਏ ਨਕਦ ਬਰਾਮਦ ਕੀਤੇ।ਉੱਥੇ ਹੀ ਅੰਮ੍ਰਿਤਪਾਲ ਸਿੰਘ ਕੋਲੋਂ ਪੰਜਾਬ ਪੁਲਿਸ ਦੀ ਵਰਦੀ, ਨੇਮ ਪਲੇਟ ਲੱਗੀ ਬੈਲਟ ਅਤੇ ਪੁਲਿਸ ਪੱਗੜੀ ਬਰਾਮ...

ਰਿਸ਼ਵਤ ਲੈਂਦਾ ਏ ਐਸ ਆਈ ਕਾਬੂ

Hot News
ਨਵਾਂਸ਼ਹਿਰ, 29 ਜਨਵਰੀ : ਇਸ ਜਿਲੇ ਦੇ ਪਿੰਡ ਔੜ ਵਿਖੇ ਤਾਇਨਾਤ ਇਕ ਏ ਐਸ ਆਈ ਨੂੰ 15 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਏ ਐਸ ਆਈ ਪ੍ਰਸ਼ੋਤਮ ਲਾਲ ਨੇ ਸ਼ਿਕਾਇਤ ਕਰਤਾ ਤੋਂ ਤੀਹ ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਅੱਜ ਵਿਜੀਲੈਂਸ ਬਿਊਰੋ ਨੇ ਆਪਣਾ ਜਾਲ ਵਿਛਾਕ ਕੇ ਉਸ ਨੂੰ 15 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਉਸ ਖਿਲਾਫ ਵਿਜੀਲੈਂਸ ਪੁਲੀਸ ਥਾਣੇ ਵਿਚ ਪਰਚਾ ਦਰਜ ਕਰ ਲਿਆ ਹੈ।...