ਮੁੱਖ ਮੰਤਰੀ ਫਰੀਦਕੋਟ ‘ਚ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ, 14 ਜਨਵਰੀ : ਦੇਸ਼ ਭਰ ਵਿਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਣਤੰਤਰ ਦਿਵਸ ਵਾਲੇ ਦਿਨ ਲੁਧਿਆਣਾ ਵਿਖੇ ਪੰਜਾਬ ਦੇ ਰਾਜਪਾਲ ਗੋਲਾਬ ਚੰਦ ਕਟਾਰੀਆ ਕੌਮੀ ਝੰਡਾ ਲਹਿਰਾਉਣਗੇ।ਇਸੇ ਤਰਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ ਵਿਖੇ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿਖੇ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਬਰਨਾਲਾ ਵਿਖੇ, ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਵਿਖੇ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੋਗਾ ਵਿਖੇ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬਠਿੰਡਾ ਵਿਖੇ, ਖੁਰਾਕ ਸਪਲਾਈ ਮੰਤਰੀ ਲਾਲ ਚੰਦ ਮੁਕਤਸਰ ਵਿਖੇ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜਿਲਕਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ...








