Sunday, August 9Malwa News
Shadow

Author: admin

ਆਰ.ਟੀ.ਓ. ਦਾ ਗੰਨਮੈਨ ਚੜ੍ਹਿਆ ਵਿਜੀਲੈਂਸ ਦੇ ਧੱਕੇ

Hot News
ਬਠਿੰਡਾ, 4 ਜਨਵਰੀ : ਟਰਾਂਸਪੋਰਟਰਾਂ ਤੋਂ ਮਹੀਨਾਵਾਰ 20 ਤੋਂ 25 ਲੱਖ ਤੱਕ ਰਿਸ਼ਵਤ ਇਕੱਠੀ ਕਰਨ ਵਾਲੇ ਆਰ.ਟੀ.ਓ. ਬਠਿੰਡਾ ਦੇ ਗੰਨਮੈਨ ਸੁਖਪ੍ਰੀਤ ਸਿੰਘ ਨੂੰ ਅੱਜ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਅਦਾਲਤ ਵਿਚ ਪੇਸ਼ ਕਰਨ ਪਿਛੋਂ ਗੰਨਮੈਨ ਦਾ ਚਾਰ ਦਿਨ ਦਾ ਪੁਲੀਸ ਰਿਮਾਂਡ ਲੈਣ ਪਿਛੋਂ ਹੁਣ ਵਿਜੀਲੈਂਸ ਵਲੋਂ ਇਸ ਧੰਦੇ ਵਿਚ ਸ਼ਾਮਲ ਆਰ.ਟੀ.ਓ. ਦਫਤਰ ਦੇ ਬਾਕੀ ਮੁਲਾਜ਼ਮਾਂ ਬਾਰੇ ਵੀ ਜਾਣਕਾਰੀ ਹਾਸਲ ਕਰੇਗੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਿਸ਼ਵਤਖੋਰਾਂ ਬਾਰੇ ਜਾਣਕਾਰੀ ਦੇਣ ਲਈ ਐਕਸ਼ਨ ਲਾਈਨ ਜਾਰੀ ਕੀਤੀ ਗਈ ਸੀ। ਜਿਲਾ ਬਠਿੰਡਾ ਦੇ ਪਿੰਡ ਰਾਮੁਪਰਾ ਦੇ ਇਕ ਟਰਾਂਸਪੋਰਟਰ ਨੇ ਇਸ ਫੋਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾ ਕੇ ਜਾਣਕਾਰੀ ਦਿੱਤੀ ਸੀ ਕਿ ਬਠਿੰਡਾ ਦੇ ਸਹਾਇਕ ਟਰਾਂਸਪੋਰਟ ਅਫਸਰ ਵਲੋਂ ਟਰੱਕਾਂ ਅਤੇ ਟਿੱਪਰਾਂ ਦੇ ਚਲਾਨ ਕੱਢੇ ਜਾ ਰਹੇ ਹਨ। ਉਸ ਵਲੋਂ ਚਲਾਣ ਕੱਟ ਕੇ ਮੋਟੇ ਜੁਰਮਾਨੇ ਲਗਾਏ ਜਾ ਰਹੇ ਹਨ। ਸ਼ਿਕਾਇਤ ਵਿਚ ਦੱਸਿਆ ਸੀ ਕਿ ਆਰ.ਟੀ.ਓ. ਦਫਤਰ ਦਾ ਗੰਨਮੈਨ ਸੁਖਪ੍ਰੀਤ ਸਿੰਘ ਟਰਾਂਸਪੋਰਟਰਾਂ ਤੋਂ ਚਲਾਣ ਤੋਂ ਬਚਣ ਲਈ ...

ਜਲਦੀ ਖਾਲੀ ਹੋਵੇਗਾ ਮੋਹਾਲੀ ਦਾ ਡੰਪਿੰਗ ਗਰਾਊਂਡ

Hot News
ਚੰਡੀਗੜ੍ਹ, 4 ਜਨਵਰੀ : ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੋਹਾਲੀ ਦੇ ਡੰਪਿੰਗ ਗਰਾਊਂਡ ਨੂੰ ਬਹੁਤ ਜਲਦੀ ਖਾਲੀ ਕਰਵਾ ਦਿੱਤਾ ਜਾਵੇਗਾ ਅਤੇ ਇਹ ਪ੍ਰੋਜੈਕਟ ਬਹੁਤ ਤੇਜੀ ਨਾਲ ਚੱਲ ਰਿਹਾ ਹੈ। ਅੱਜ ਇਥੇ ਮੋਹਾਲੀ ਫੇਜ਼ 8 ਦੇ ਉਦਯੋਗਪਤੀਆਂ ਦਾ ਇਕ ਵਫਦ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮਿਲਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਮੋਹਾਲੀ ਵਾਸੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੋਹਾਲੀ ਦਾ ਗਾਰਬੇਜ ਡੰਪਿੰਗ ਗਰਾਊਂਡ ਖਾਲੀ ਕਰਾਉਣ ਦਾ ਪ੍ਰੋਜੈਕਟ ਬਹੁਤ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਨੂੰ ਸੁੰਦਰ ਅਤੇ ਸਾਫ ਸੁਥਰਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦੇ ਉਦਯੋਗਾਂ ਨੂੰ ਵੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦਾ ਉਦਯੋਗਿਕ ਵਿਕਾਸ ਲਈ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।...

ਜੇਲ੍ਹਾਂ ਵਿਚ ਬੰਦ ਔਰਤਾਂ ਦੇ ਬੱਚਿਆਂ ਨੂੰ ਕੀਤਾ ਜਾਵੇਗਾ ਆਂਗਨਵਾੜੀ ਸੈਂਟਰਾਂ ‘ਚ ਦਾਖਲ

Breaking News
ਫਰੀਦਕੋਟ, 4 ਜਨਵਰੀ : ਪੰਜਾਬ ਦੀਆਂ ਜੇਲਾਂ ਵਿਚ ਬੰਦ ਔਰਤਾਂ ਦੇ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ ਵਿਚ ਇਨਰੋਲ ਕੀਤਾ ਜਾਵੇਗਾ, ਤਾਂ ਜੋ ਉਹ ਮੁੱਢਲੀ ਸਿੱਖਿਆ ਲੈਣ ਦੇ ਨਾਲ ਨਾਲ ਪੌਸ਼ਟਿਕ ਖਾਣਾ ਵੀ ਖਾ ਸਕਣ। ਇਸ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਬਹੁਤ ਸਾਰੀਆਂ ਨਵੀਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ।ਅੱਜ ਮਾਡਰਨ ਜੇਲ ਫਰੀਦਕੋਟ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਜੇਲ ਵਿਚ ਬੁਨਿਆਦੀ ਲੋੜਾਂ ਦਾ ਮੁਆਇਨਾ ਕੀਤਾ ਅਤੇ ਕੈਦੀ ਮਹਿਲਾਵਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਜੋ ਮਹਿਲਾਵਾਂ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੇ ਬੱਚੇ ਵੀ ਉਨ੍ਹਾਂ ਦੇ ਨਾਲ ਜੇਲ੍ਹਾਂ ਵਿਚ ਰਹਿ ਰਹੇ ਹਨ, ਉਨ੍ਹਾਂ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ ਵਿਚ ਦਾਖਲ ਕੀਤਾ ਜਾਵੇਗਾ। ਇਸ ਨਾਲ ਇਹ ਬੱਚੇ ਮੁਢਲੀ ਸਿੱਖਿਆ ਵ...

ਸੋਲਰ ਊਰਜਾ ਲਈ ਪੰਜਾਬ ਨੂੰ ਮਿਲਿਆ 11 ਕਰੋੜ ਦਾ ਇਨਾਮ

Breaking News, Punjab Development
ਚੰਡੀਗੜ੍ਹ, 4 ਜਨਵਰੀ : ਪੰਜਾਬ ਵਿਚ 60.51 ਮੈਗਾਵਾਟ ਸੂਰਜੀ ਊਰਜਾ ਪੈਦਾ ਕਰਕੇ ਪੰਜਾਬ ਨੇ ਭਾਰਤ ਸਰਕਾਰ ਪਾਸੋਂ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਰੂਫਟਾਪ ਸੋਲਰ ਊਰਜਾ ਸਿਸਟਮ ਰਾਹੀਂ ਰੋਜ਼ਾਨਾ 2.4 ਲੱਖ ਯੂਨਿਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ।ਮੰਤਰੀ ਨੇ ਦੱਸਿਆ ਕਿ ਰੂਫਟਾਪ ਸੋਲਰ ਸਮਰੱਥਾ ਵਿਚ ਹੋਇਆ ਵਾਧਾ ਪੰਜਾਬ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮਰੱਥਾ ਵਿਚ ਸਾਲ 2022–23 ਦੌਰਾਨ 60.51 ਮੈਗਾਵਾਟ ਦਾ ਵਾਧਾ ਹੋਇਆ ਸੀ ਅਤੇ ਹੁਣ 2023–24 ਦੌਰਾਨ 86 ਮੈਗਾਵਾਟ ਦਾ ਵਧਾ ਹੋਇਆ ਹੈ। ਇਸ ਨਾਲ ਹੁਣ ਪੰਜਾਬ ਵਿਚ ਰੂਫਟਾਪ ਸੋਲਰ ਦੀ ਕੁੱਲ ਸਮਰੱਥਾ 430 ਮੈਗਾਵਾਟ ਹੋ ਗਈ ਹੈ।ਬਿਜਲੀ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਿ ਰੂਫਟਾਪ ਸੋਲਰ ਸਿਸਟਮ ਲਗਾਉਣ। ਉਨ੍ਹਾਂ ਨੇ ਦੱਸਿਆ ਕਿ ਪਹਿਲੇ ਦੋ ਕਿੱਲੋਵਾਟ ਲਈ 30 ਹਜਾਰ ਰੁਪਏ ਪ੍ਰਤੀ ਕਿੱਲੋਵਾਟ, ਦੋ ਤੋਂ ਤਿੰਨ ਕਿੱਲੋਵਾਟ ਤੱਕ 18 ਹਜਾਰ ਰੁਪਏ ਪ੍ਰਤੀ ਕਿੱਲੋਵਾਟ ਅਤੇ ਇਸ ਤੋਂ ਬਾਅਦ ਤਿੰਨ ਕਿ...

ਛੱਪੜਾਂ ਤੇ ਟੋਭਿਆਂ ਦੀ ਸਫਾਈ ਲਈ ਸ਼ੁਰੂ ਹੋਵੇਗੀ ਵਿਸ਼ੇਸ਼ ਮੁਹਿੰਮ : ਸੌਂਦ

Hot News
ਚੰਡੀਗੜ੍ਹ, 2 ਜਨਵਰੀ : ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਛੱਪੜਾਂ ਅਤੇ ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਰਕਾਰ ਵਲੋਂ ਇਸ ਮਕਸਦ ਲਈ ਹਰ ਵਿਧਾਨ ਸਭਾ ਹਲਕੇ ਤੋਂ 25 ਪਿੰਡਾਂ ਦੀ ਸੂਚੀ ਲਈ ਜਾਵੇਗੀ। ਪਹਿਲੇ ਪੜ੍ਹਾਅ ਅਧੀਨ ਇਨ੍ਹਾਂ ਪਿੰਡਾਂ ਵਿਚ ਛੱਪੜਾਂ ਅਤੇ ਟੋਭਿਆਂ ਦੀ ਸਫਾਈ ਕਰਵਾਈ ਜਾਵੇਗੀ।ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਇਸ ਸੁਪਨੇ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕਈ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡ ਵਜੋਂ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਕੀਤੀਆਂ।ਮੰਤਰੀ ਨੇ ਦੱਸਿਆ ਕਿ ਪਿੰਡਾਂ ਵਿਚ ਮਨਰੇਗਾ ਜੌਬ ਕ...

ਸ਼ਹਿਰੀਆਂ ਨੂੰ ਮਿਲਣਗੀਆਂ ਅਧੁਨਿਕ ਸਹੂਲਤਾਂ : ਡਾ. ਰਵਜੋਤ

Breaking News
ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਾਅਦਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਦੇ ਸ਼ਹਿਰ ਵਾਸੀਆਂ ਨੂੰ ਅਧੁਨਿਕ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਇਸ ਮਕਸਦ ਲਈ ਕਈ ਪ੍ਰੋਜੈਕਟ ਸ਼ੁਰੂ ਹੋ ਚੁੱਕੇ ਹਨ ਅਤੇ ਕਈ ਨਵੇਂ ਪ੍ਰੋਜੈਕਟਾਂ ਦੀ ਯੋਜਨਾ ਬਣਾਈ ਜਾ ਰਹੀ ਹੈ।ਸਥਾਨਕ ਸਰਕਾਰਾਂ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਨਿਸ਼ਾਨਾ ਲੋਕਾਂ ਨੂੰ ਚੰਗੀਆਂ ਅਤੇ ਪਾਰਦਰਸ਼ੀ ਸੇਵਾਵਾਂ ਦੇਣਾ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਪ੍ਰੋਜੈਕਟਾਂ 'ਤੇ ਪੂਰੀ ਨਿਗਾਹ ਰੱਖੀ ਜਾਵੇ ਅਤੇ ਕੋਈ ਵੀ ਅਣਗਹਿਲੀ ਬਰਦਾਸ਼ਤ ਨਾ ਕੀਤੀ ਜਾਵੇ। ਇਸ ਮੌਕੇ ਮੰਤਰੀ ਅਧਿਕਾਰੀਆਂ ਪਾਸੋਂ ਵੱਖ ਵੱਖ ਪ੍ਰੋਜੈਕਟਾਂ ਦੀ ਮੌਜੂਦਾ ਸਥਿੱਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।...

ਪੰਜਾਬ ਸਰਕਾਰ ਨੂੰ ਟੈਕਸਾਂ ਤੋਂ ਹੋਈ 30 ਹਜਾਰ ਕਰੋੜ ਦੀ ਆਮਦਨ : ਚੀਮਾ

Breaking News, Punjab Development
ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸਾਲ 2024–25 ਦੇ ਪਹਿਲੇ 9 ਮਹੀਨਿਆਂ ਦੌਰਾਨ ਵੱਖ ਵੱਖ ਟੈਕਸਾਂ ਤੋਂ ਪੰਜਾਬ ਸਰਕਾਰ ਨੂੰ 30 ਹਜਾਰ ਕਰੋੜ ਦੀ ਆਮਦਨ ਹੋਈ ਹੈ, ਜੋ ਹੁਣ ਤੱਕ ਦਾ ਰਿਕਾਰਡ ਹੈ। ਪਿਛਲੇ ਸਾਲ ਪੰਜਾਬ ਸਰਕਾਰ ਦਾ ਮਾਲੀਆ ਕੇਵਲ 27 ਹਜਾਰ ਕਰੋੜ ਰੁਪਏ ਹੀ ਸੀ।ਇਸ ਵਿੱਤੀ ਸਾਲ ਦੇ ਪਹਿਲੇ 9 ਮਹੀਨਿਆਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਜੀ.ਐਸ.ਟੀ. ਦੀ ਰਕਮ ਵਿਚ 28.36 ਪ੍ਰਤੀਸ਼ਤ ਵਾਧਾ ਹੋਇਆ ਹੈ, ਜਦਕਿ ਆਬਕਾਰੀ ਟੈਕਸ ਵਿਚ 21.31 ਪ੍ਰਤੀਸ਼ਤ ਵਾਧਾ ਹੋਇਆ ਹੈ। ਇਕੱਲੇ ਦਸਬੰਰ ਮਹੀਨੇ ਵਿਚ ਹੀ ਨੈੱਟ ਜੀ ਐਸ ਟੀ ਤੋਂ ਹੀ 2013.20 ਕਰੋੜ ਰੁਪਏ ਦੀ ਆਮਦਨ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਪਾਰਦਰਸ਼ੀ ਨੀਤੀਆਂ ਕਾਰਨ ਹੀ ਸੰਭਵ ਹੋ ਸਕਿਆ ਹੈ।ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸਾਸ਼ਨ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਨਾਲ ਜਿ...

ਗੈਸ ਦੇ ਗੋਲੇ ਹਰਿਆਣਾ ਵਾਲੇ ਛੱਡ ਰਹੇ ਨੇ ਤੇ ਜੁੰਮੇਵਾਰੀ ਪੰਜਾਬ ਦੀ ਕਿਵੇਂ ਹੋਈ : ਭਗਵੰਤ ਮਾਨ

Breaking News
ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਬਾਰੇ ਕੇਂਦਰ ਸਰਕਾਰ ਦੇ ਰਵਈਏ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪਾਣੀ ਦੀਆਂ ਬੁਛਾਰਾਂ ਹਰਿਆਣਾ ਪੁਲੀਸ ਮਾਰ ਰਹੀ ਹੈ ਅਤੇ ਗੈਸ ਦੇ ਗੋਲੇ ਹਰਿਆਣਾ ਸਰਕਾਰ ਛੱਡ ਰਹੀ ਹੈ, ਜਿਥੇ ਭਾਜਪਾ ਦੀ ਸਰਕਾਰ ਹੈ ਤੇ ਮਾਨਯੋਗ ਸੁਪਰੀਮ ਕੋਰਟ ਪੰਜਾਬ ਸਰਕਾਰ ਨੂੰ ਹਕਮ ਸੁਣਾ ਰਹੀ ਹੈ।ਆਪਣੀ ਰਿਹਾਇਸ਼ 'ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਜੁੰਮੇਵਾਰੀ ਨਿਭਾਅ ਰਹੀ ਹੈ। ਸਰਕਾਰ ਨੇ ਸ੍ਰ ਜਗਜੀਤ ਸਿੰਘ ਡੱਲੇਵਾਲਾ ਦੀ ਸਿਹਤ ਦਾ ਧਿਆਨ ਰੱਖਣ ਲਈ ਉਥੇ 50 ਡਾਕਟਰਾਂ ਦੀ ਡਿਊਟੀ ਲਗਾਈ ਹੋਈ ਹੈ। ਭੁੱਖ ਹੜਤਾਲ ਵਾਲੀ ਜਗ੍ਹਾ ਤੋਂ ਨੇੜੇ ਹੀ ਇਕ ਵੱਡੇ ਰੈਸਟੋਰੈਂਟ ਨੂੰ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੰਸੀ ਦੇ ਹਾਲਾਤ ਵਿਚ ਹਸਪਤਾਲ ਦੀਆਂ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਵਾਰ ਵਾਰ ਕੇਂਦਰ ਸਰਕਾਰ ਕਹਿ ਰਹੀ...

ਪੰਜਾਬ ‘ਚ ਬਸਪਾ ਨੂੰ ਝਟਕਾ : ਸੂਬਾ ਪ੍ਰਧਾਨ ਆਪ ‘ਚ ਸ਼ਾਮਲ

Breaking News
ਚੰਡੀਗੜ੍ਹ, 1 ਜਨਵਰੀ : ਪੰਜਾਬ ਵਿਚ ਬਹੁਜਨ ਸਮਾਜ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰਨ ਮੌਕੇ ਜਸਵੀਰ ਸਿੰਘ ਗੜ੍ਹੀ ਦੇ ਨਾਲ ਪੰਜਾਬ ਬਸਪਾ ਦੇ ਜਨਰਲ ਸਕੱਤਰ ਡਾ. ਜਸਪ੍ਰੀਤ ਸਿੰਘ, ਬਾਬਕਾ ਪੰਜਾਬ ਪ੍ਰਧਾਨ ਤੇ ਮੌਜੂਦਾ ਜਨਰਲ ਸਕੱਤਰ ਗੁਰਲਾਲ ਸੈਲਾ ਨੇ ਵੀ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਸੁਖਵਿੰਦਰ ਸੁੱਖੀ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਹਾਜਰ ਸਨ।ਇਸ ਮੌਕੇ ਬਸਪਾ ਆਗੂਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਭੀਮ ਰਾਓ ਅੰਬੇਦਕਰ ਅਤੇ ਕਾਂਸੀ ਰਾਮ ਜੀ ਦੇ ਆਦਰਸ਼ਾਂ ਨੂੰ ਅੱਗੇ ਲਿਜਾਣ ਲਈ ਯਤਨਸ਼ੀਲ ਹੈ। ਇਸ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਹਰ ਵਰਗ ਲਈ ਨਿਆਂ ਅਤੇ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹ...
ਨਸ਼ਾ ਛੁਡਾਊ ਕੇਂਦਰਾਂ ਦੇ ਨਾਂ ‘ਤੇ ਨਸ਼ੇ ਦਾ ਧੰਦਾ

ਨਸ਼ਾ ਛੁਡਾਊ ਕੇਂਦਰਾਂ ਦੇ ਨਾਂ ‘ਤੇ ਨਸ਼ੇ ਦਾ ਧੰਦਾ

Breaking News
ਚੰਡੀਗੜ੍ਹ, 1 ਜਨਵਰੀ : ਵਿਜੀਲੈਂਸ ਬਿਊਰੋ ਨੇ ਨਸ਼ਾ ਛੁਡਾਊ ਕੇਂਦਰਾਂ ਦੇ ਨਾਮ 'ਤੇ ਪੰਜਾਬ ਵਿਚ ਨਸ਼ੇ ਦਾ ਧੰਦਾ ਕਰਨ ਦਾ ਪਰਦਾਫਾਸ਼ ਕੀਤਾ ਹੈ। ਨਸ਼ਾ ਛੁਡਾਊ ਕੇਂਦਰਾਂ ਵਿਚ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਨਸ਼ੇ ਦੇ ਤੌਰ 'ਤੇ ਸਪਲਾਈ ਕਰਨ ਵਾਲੇ ਚੰਡੀਗੜ੍ਹ ਵਾਸੀ ਡਾ. ਅਮਿਤ ਬਾਂਸਲ ਅਤੇ ਲੁਧਿਆਣਾ ਦੀ ਡਰੱਗ ਇੰਸਪੈਕਟਰ ਰੂਪਪ੍ਰੀਤ ਕੌਰ ਖਿਲਾਫ ਪਰਚਾ ਦਰਜ ਕਰਕੇ ਡਾ. ਅਮਿਤ ਬਾਂਸਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਪਤਾ ਲੱਗਾ ਕਿ ਇਹ ਡਾਕਟਰ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ 22 ਨਸ਼ਾ ਛੁਡਾਊ ਕੇਂਦਰ ਚਲਾ ਰਿਹਾ ਹੈ। ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵਿਚ ਵਰਤੀਆਂ ਜਾਂਦੀਆਂ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਵੱਖ ਵੱਖ ਸ਼ਹਿਰਾਂ ਵਿਚ ਨਸ਼ੇ ਵਜੋਂ ਵੇਚੀਆਂ ਜਾਂਦੀਆਂ ਸਨ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਡਾਕਟਰ ਖਿਲਾਫ ਪਹਿਲਾਂ ਵੀ ਲੁਧਿਆਣਾ ਵਿਖੇ ਇਕ ਪਰਚਾ ਦਰਜ ਕੀਤਾ ਗਿਆ ਸੀ। ਉਸ ਵੇਲੇ ਲੁਧਿਆਣਾ ਦੀ ਡਰੱਗ ਇੰਸਪੈਕਟਰ ਰੂਪਪ੍ਰੀਤ ਕੌਰ ਨੇ ਇਸ ਡਾਕਟਰ ਦੀ ਮੱਦਦ ਕੀਤੀ। ਵਿਜੀਲੈਂਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਡਰੱਗ ਇੰਸਪੈਕਟਰ ਦੀ ਮਿਲੀਭੁਗਤ ਨਾਲ ਹੀ ਡਾਕਟਰ ...