Sunday, August 9Malwa News
Shadow

Author: admin

ਪੰਜਾਬ ‘ਚ ਚੱਲਣਗੀਆਂ ਹੁਣ ਨਵੀਆਂ ਸਰਕਾਰੀ ਬੱਸਾਂ

Breaking News
ਚੰਡੀਗੜ੍ਹ, 1 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਦੀਆਂ ਨਵੀਆਂ ਬੱਸਾਂ ਖਰੀਦਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇਥੇ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਮਿਥੇ ਗਏ ਟੀਚਿਆਂ ਦੀ ਪ੍ਰਾਪਤੀ ਲਈ ਸਰਕਾਰੀ ਬੱਸਾਂ ਦੇ ਮਾਲੀਏ ਵਿਚ ਵੀ ਵਾਧਾ ਕੀਤਾ ਜਾਣਾ ਜਰੂਰੀ ਹੈ। ਇਸ ਮਕਸਦ ਵਾਸਤੇ ਨਵੀਆਂ ਬੱਸਾਂ ਖਰੀਦਣੀਆਂ ਵੀ ਜਰੂਰੀ ਹਨ, ਤਾਂ ਜੋ ਸਵਾਰੀਆਂ ਦਾ ਸਰਕਾਰੀ ਬੱਸਾਂ ਵੱਲ ਰੁਝਾਨ ਵਧੇ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਬੱਸ ਅੱਡਿਆਂ ਦੀ ਸਾਂਭ ਸੰਭਾਲ ਅਤੇ ਸਾਫ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਲੀਆ ਵਧਾਉਣ ਲਈ ਬੱਸ ਅੱਡਿਆਂ ਨੂੰ ਵੀ ਠੇਕੇ 'ਤੇ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਅਜਿਹੇ ਰੂਟ ਹਨ, ਜਿਥੇ ਸਵਾਰੀਆਂ ਦੀ ਗਿਣਤੀ ਬਹੁਤ ਹੁੰਦੀ ਹੈ, ਪਰ ਇਨ੍ਹਾਂ ਰੂਟਾਂ 'ਤੇ ਸਰਕਾਰੀ ਬੱਸ ਸਰਵਿਸ ਘੱਟ ਹੈ। ਇਸ ਲਈ ਇਨ੍ਹਾਂ ਰੂਟਾਂ 'ਤੇ ਪ੍ਰਾਈਵੇਟ ਬੱਸਾਂ ਵਾਲੇ ਕਮਾਈ ਕਰ ਰਹੇ ਹਨ। ਇਸ ਲਈ ਉਨ੍ਹਾਂ ਨੇ ਹਦਾਇਤ ਕੀਤੀ ਕਿ ਨਵੀਆਂ ਬੱ...

ਛੋਟਾ ਥਾਣੇਦਾਰ ਪੰਜ ਹਜਾਰ ਰਿਸ਼ਵਤ ਲੈਂਦਾ ਗ੍ਰਿਫਤਾਰ

Hot News
ਕਪੂਰਥਲਾ, 1 ਜਨਵਰੀ : ਥਾਣੇ ਵਿਚੋਂ ਸ਼ਿਕਾਇਤ ਦੀ ਨਕਲ ਲੈਣ ਬਦਲੇ ਰਿਸ਼ਵਤ ਲੈਣ ਵਾਲੇ ਏ ਐਸ ਆਈ ਨੂੰ ਵਿਜੀਲੈਂਸ ਨੇ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਕਪੂਰਥਲਾ ਦੇ ਪਿੰਡ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਨੇ ਸ਼ਿਕਾਇਤ ਕੀਤੀ ਸੀ ਕਿ ਉਸਦੇ ਖਿਲਾਫ ਕਿਸੇ ਨੇ ਥਾਣੇ ਵਿਚ ਸ਼ਿਕਾਇਤ ਕੀਤੀ ਸੀ। ਬਾਅਦ ਵਿਚ ਉਨ੍ਹਾਂ ਦਾ ਰਾਜ਼ੀਨਾਮਾ ਹੋ ਗਿਆ ਸੀ। ਉਸ ਨੇ ਏ ਐਸ ਆਈ ਮਨਜੀਤ ਸਿੰਘ ਪਾਸੋਂ ਸ਼ਿਕਾਇਤ ਦੀ ਕਾਪੀ ਅਤੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਮਨਜੀਤ ਸਿੰਘ ਨੇ ਕਾਪੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ। ਗੁਰਜੀਤ ਕੌਰ ਨੇ ਦੋਸ਼ ਲਾਇਆ ਕਿ ਉਸ ਨੇ ਪੰਜ ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਦੋਂ ਵਿਜੀਲੈਂਸ ਦੀ ਟੀਮ ਨੇ ਆਪਣਾ ਜਾਲ ਵਿਛਾਇਆ ਤਾਂ ਏ ਐਸ ਆਈ ਮਨਜੀਤ ਸਿੰਘ ਨੂੰ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।...

ਭਗਵੰਤ ਮਾਨ ਨੇ ਪੰਜਾਬ ਦੇ ਢਾਈ ਲੱਖ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

Breaking News
ਚੰਡੀਗੜ੍ਹ, 31 ਦਸੰਬਰ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਰੋਜ਼ਗਾਰ ਦੇਣ ਲਈ ਕੀਤੀ ਗਈ ਪਹਿਲਕਦਮੀ ਤਹਿਤ ਹੁਣ ਤੱਕ ਢਾਈ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਾਲ 2024 ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਆਮ ਅਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੁਣ ਤੱਕ ਢਾਈ ਲੱਖ ਤੋਂ ਵੀ ਜਿਆਦਾ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ। ਇਨ੍ਹਾਂ ਵਿਚੋਂ 50 ਹਜਾਰ ਨੌਜਵਾਨਾਂ ਨੂੰ ਤਾਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਬਾਕੀ ਨੌਜਵਾਨਾਂ ਨੂੰ ਵੱਡੀਆਂ ਪ੍ਰਾਈਵੇਟ ਕੰਪਨੀਆਂ ਵਿਚ ਨੌਕਰੀਆਂ ਦਿਵਾਈਆਂ ਜਾ ਚੁੱਕੀਆਂ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਲ 2024 ਦੌਰਾਨ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿਚ ਹੀ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰਨ ਲਈ ਸਰਕਾਰ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਦੇ ਲੋਕਾਂ ਨੇ ਵੀ ਆਮ...

ਆਮ ਆਦਮੀ ਕਲੀਨਿਕਾਂ ਤੋਂ ਹੋਇਆ ਢਾਈ ਕਰੋੜ ਮਰੀਜ਼ਾਂ ਨੂੰ ਲਾਭ

Breaking News
ਚੰਡੀਗੜ੍ਹ, 29 ਦਸੰਬਰ : ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਹੁਤ ਸਾਰੀਆਂ ਨਵੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਪੂਰੇ ਪੰਜਾਬ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਸਰਕਾਰ ਦੀ ਵੱਡੀ ਪ੍ਰਾਪਤੀ ਹੈ, ਜਿਸ ਨਾਲ ਹੁਣ ਤੱਕ ਢਾਈ ਕਰੋੜ ਮਰੀਜਾਂ ਨੂੰ ਲਾਭ ਮਿਲ ਚੁੱਕਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ ਅਤੇ ਹੁਣ ਤੱਕ ਆਮ ਆਦਮੀ ਕਲੀਨਿਕਾਂ ਦੀ ਗਿਣਤੀ 881 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ਸ਼ਹਿਰੀ ਖੇਤਰਾਂ ਵਿਚ 316 ਅਤੇ ਪੇਂਡੂ ਖੇਤਰਾਂ ਵਿਚ 565 ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਵਿਚ ਵੀ ਅਧੁਨਿਕ ਤਕਨੀਕ ਮੁਹਈਆ ਕਰਵਾਈ ਜਾ ਰਹੀ ਹੈ ਅਤੇ ਸਿਹਤ ਸਹੂਲਤਾਂ ਵਿਚ ਲਗਾਤਾਰ ਸੁਧਾਰ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਯਕਨੀ ਦਿਵਾਇਆ ਕਿ ਅਗਲੇ ਸਾਲ 2025 ਵਿਚ ਸਰਕਾਰ ਵਲੋਂ ਅਜਿਹੇ ਯਤਨ ਜਾਰੀ ਰੱਖੇ ਜਾਣਗੇ। https://you...

ਕਿਸਾਨਾਂ ਨੂੰ ਅੱਪਡੇਟ ਕਰਨ ਲਈ ਸਰਕਾਰ ਯਤਨਸ਼ੀਲ : ਖੁੱਡੀਆਂ

Breaking News
ਚੰਡੀਗੜ੍ਹ, 28 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਾਅਵਾ ਕੀਤਾ ਹੈ ਕਿ ਸਾਲ 2024 ਦੌਰਾਨ ਜਿੰਨਾ ਫਾਇਦਾ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨਾਲ ਹੋਇਆ ਹੈ, ਇਨ੍ਹਾਂ ਫਾਇਦਾ ਪਿਛਲੀ ਕਿਸੇ ਵੀ ਸਰਕਾਰ ਦੇ ਰਾਜ ਵਿਚ ਨਹੀਂ ਹੋਇਆ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗੰਨੇ ਦਾ ਭਾਅ ਇੰਨਾ ਵਧਾਅ ਦਿੱਤਾ ਗਿਆ ਹੈ ਕਿ ਇਸ ਵੇਲੇ ਪੰਜਾਬ ਵਿਚ ਗੰਨੇ ਦਾ ਰੇਟ ਦੇਸ਼ ਭਰ ਵਿਚੋਂ ਸਭ ਤੋਂ ਵੱਧ ਹੈ। ਇਸੇ ਤਰਾਂ ਕਿਸਾਨਾਂ ਨੂੰ ਫਸਲਾਂ ਦੇ ਬੀਜਾਂ ਲਈ ਸਹਾਇਤਾ ਮੋਟਰਾਂ ਲਈ ਮੁਫਤ ਬਿਜਲੀ ਅਤੇ ਹੋਰ ਸਹੂਲਤਾਂ ਲਈ ਇਸ ਸਰਕਾਰ ਨੇ ਪਹਿਲਕਦਮੀ ਕੀਤੀ ਹੈ।ਸਾਲ 2024 ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਵਿਚ ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾਅ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ, ਜੋ ਦੇਸ਼ ਭਰ ਵਿਚੋਂ ਸਭ ਤੋਂ ਵੱਧ ਹੈ। ਸਾਰੀਆਂ ਸਹਿਕਾਰੀ ਖੰਡ ਮਿੱਲਾਂ ਵਲੋਂ ਕਿਸਾਨਾਂ ਦੀ ਅਦਾਇਗੀ ਪੂਰੀ ਤਰਾਂ ਕਲੀਅਰ ਕਰ ਦਿੱਤੀ ਗਈ ਹੈ, ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਹਮੇਸ਼ਾਂ ਹੀ ਕਿਸਾਨਾਂ ਦੇ ਬਕਾਏ ਮਿੱਲਾਂ ...

12 ਹਜਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਕਬਜੇ ਹਟਾਏ

Breaking News
ਚੰਡੀਗੜ੍ਹ, 28 ਦਸੰਬਰ : ਪੰਜਾਬ ਸਰਕਾਰ ਵਲੋਂ ਸਾਲ 2024 ਦੌਰਾਨ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦੌਰਾਨ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਕਬਜੇ ਹਟਾਏ ਗਏ ਹਨ, ਜਿਸ ਦੀ ਕੀਮਤ ਤਿੰਨ ਹਜਾਰ ਕਰੋੜ ਤੋਂ ਵੀ ਜਿਆਦਾ ਬਣਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਦੱਸਿਆ ਕਿ ਨਜਾਇਜ ਕਬਜੇ ਛੁਡਾਉਣ ਤੋਂ ਬਾਅਦ ਛੇ ਹਜਾਰ ਏਕੜ ਜ਼ਮੀਨ ਤਾਂ ਠੇਕੇ 'ਤੇ ਵੀ ਦੇ ਦਿੱਤੀ ਗਈ ਹੈ, ਜਿਸ ਤੋਂ 10.76 ਕਰੋੜ ਰੁਪਏ ਦੀ ਸਲਾਨਾ ਆਮਦਨ ਹੋਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਾਮਲਾਤ ਜ਼ਮੀਨਾਂ ਦੀ ਨਿਲਾਮੀ ਨਾਲ ਵੀ 469 ਕਰੋੜ ਰੁਪਏ ਇਕੱਠੇ ਕੀਤੇ ਗਏ ਹਨ। ਇਸੇ ਤਰਾਂ ਪਸ਼ੂ ਮੇਲਿਆਂ ਲਈ ਜਗ੍ਹਾ ਠੇਕੇ 'ਤੇ ਦੇਣ ਲਈ ਈ ਆਕਸ਼ਨ ਕਰਵਾਈ ਗਈ, ਜਿਸ ਤੋਂ 93.90 ਕਰੋੜ ਰੁਪਏ ਦੀ ਆਮਦਨ ਹੋਈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਪਿੰਡ ਵਿਚ ਲਾਇਬਰੇਰੀ ਖੋਲਣ ਦਾ ਸੁਪਨਾ ਲਿਆ ਸੀ। ਇਸ ਲਈ ਇਸ ਸੁਪਨੇ ਨੂੰ ਪੂਰਾ ਕਰਨ ਲਈ ਪੰਜਾਬ ਭਰ ਵਿਚ 114 ਪੇਂਡੂ ਲਾਇਬਰੇਰੀਆਂ ਚਾਲੂ ਹੋ ਗਈਆਂ ਹਨ ਅਤੇ 176 ਪੇਂਡੂ ਲਾ...

ਪੰਜਾਬ ਸਰਕਾਰ ਦੀ ਇਕ ਹੋਰ ਟੀਮ ਪਹੁੰਚ ਗਈ ਡੱਲੇਵਾਲਾ ਕੋਲ

Breaking News
ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁੱਖ ਹੜਤਾਲ 'ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਖਨੌਰੀ ਬਾਰਡਰ 'ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਨ ਹਮਾਇਤ ਕੀਤੀ ਜਾ ਰਹੀ ਹੈ।ਵਿੱਤ ਮੰਤਰੀ ਦੇ ਨਾਲ ਖਨੌਰੀ ਬਾਰਡਰ ਦਾ ਦੌਰਾ ਕਰਨ ਵਾਲੀ ਟੀਮ ਵਿਚ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮਨਜੀਤ ਸਿੰਘ ਬਿਲਾਸਪੁਰੀ, ਨਰਿੰਦਰ ਸਿੰਘ ਸ਼ੇਰਗਿੱਲ ਅਤੇ ਕਰਮਜੀਤ ਅਨਮੋਲ ਵੀ ਸ਼ਾਮਲ ਸਨ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲਾ ਇਸ ਮੌਕੇ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਲਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤੀ ਕਿਸਾਨਾਂ ਦੇ ਭਵਿੱਖ ਦੀ ਰਾਖੀ ਲਈ ਇਹ ਲੜਾਈ ਸ਼ੁਰੂ ਕਰਨ ਲਈ ਸਾਨੂੰ ਜਗਜੀਤ ਸਿੰਘ ਡੱਲੇਵਾਲਾ ਦਾ ਧੰਨਵਾਦੀ ਹੋਣਾ ਚਾਹੀਦਾ ਹੈ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰ...

ਪੰਜਾਬ ਸਰਕਾਰ ਵਲੋਂ ਡਾ. ਮਨਮੋਹਨ ਸਿੰਘ ਦੀ ਦੇਹ ‘ਤੇ ਫੁੱਲ ਮਾਲਾਵਾਂ

Hot News
ਨਵੀਂ ਦਿੱਲੀ, 27 ਦਸੰਬਰ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਦੇਹ 'ਤੇ ਫੁੱਲ ਮਾਲਾਵਾਂ ਭੇਂਟ ਕਰਨ ਲਈ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਿੱਲੀ ਪਹੁੰਚੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਦੇਹ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਇਕ ਪ੍ਰਸਿੱਧ ਅਰਥ ਸਾਸ਼ਤਰੀ ਸਨ, ਜਿਨ੍ਹਾਂ ਭਾਰਤ ਨੂੰ ਬਹੁਤ ਹੀ ਮੁਸ਼ਕਲ ਆਰਥਿਕ ਸਥਿੱਤੀ ਵਿਚੋਂ ਕੱਢ ਕੇ ਖੁਸ਼ਹਾਲ ਕੀਤਾ। ਉਨ੍ਹਾਂ ਦੀ ਇਮਾਨਦਾਰ, ਸਾਦਗੀ ਅਤੇ ਵਿਦਵਤਾ ਭਰਪੂਰ ਸਖਸ਼ੀਅਤਾ ਹਮੇਸ਼ਾਂ ਸਾਡੇ ਦੇਸ਼ ਲਈ ਪ੍ਰੇਰਨਾਸਰੋਤ ਰਹੇਗੀ। ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਦੇ ਲੋਕਾਂ ਲਈ ਕੀਤੇ ਗਏ ਕੰਮਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਯਾਦ ਰੱਖਣਗੀਆਂ।...

ਪੰਜਾਬ ‘ਚ ਪੈਨਸ਼ਨ ਸਕੀਮਾਂ ‘ਤੇ ਖਰਚੇ 4532 ਕਰੋੜ ਰੁਪਏ

Breaking News
ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਵਲੋਂ ਇਸ ਸਾਲ ਦੌਰਾਨ ਵੱਖ ਵੱਖ ਪੈਨਸ਼ਨ ਸਕੀਮਾਂ ਤਹਿਤ 4532.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ। ਇਸ ਤੋਂ ਇਲਾਵਾ ਬੱਚਿਆਂ, ਮਹਿਲਾਵਾਂ ਅਤੇ ਬਜ਼ੁਰਗਾਂ ਲਈ ਹੋਰ ਵੀ ਕਈ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ।ਸਾਲ 2024 ਦੌਰਾਨ ਸਰਕਾਰ ਵਲੋਂ ਮੁਹਈਆ ਕਰਵਾਈਆਂ ਗਈਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਾਲ ਦੌਰਾਨ 34 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ। ਇਸ ਤੋਂ ਇਲਾਵਾ ਮਹਿਲਾਵਾਂ ਲਈ ਮੁਫਤ ਬੱਸ ਸਫਰ ਦੀ ਸਹੂਲਤ ਦਾ ਵੀ ਹਰ ਮਹੀਨੇ ਇਕ ਕਰੋੜ ਤੋਂ ਵੀ ਵੱਧ ਮਹਿਲਾਵਾਂ ਵਲੋਂ ਲਾਭ ਲਿਆ ਜਾ ਰਿਹਾ ਹੈ। ਸਰਕਾਰ ਵਲੋਂ ਮਹਿਲਾਵਾਂ ਦੀ ਤੰਦਰੁਸਤੀ ਲਈ 2 ਦਸੰਬਰ ਤੋਂ ਸਿਹਤ ਕੈਂਪਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਮਹਿਲਾਵਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਮਹਿਲਾਵਾਂ ਦੀ ਮੁਫਤ ਜਾਂਚ, ਬਿਮਾਰੀਆਂ ਦੀ ਰੋਕਥਾਮ ਤੋਂ ਇਲਾਵਾ ਮਹਿਲਾਵਾਂ ਦੇ ਅਧਿਕਾਰਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਮੰਤਰੀ ਨੇ ਦੱਸਿਆ ਕਿ ਬਰਨਾਲਾ ਵਿਚ ਲਾਏ ਗਏ ਕੈਂਪ ਦੌ...

ਪੰਜਾਬ ਸਰਕਾਰ ਵਲੋਂ ਗਿਆਰਾਂ ਹੋਰ ਨੌਜਵਾਨਾਂ ਨੂੰ ਨੌਕਰੀਆਂ

Breaking News
ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿਚ ਭਰਤੀ ਹੋਏ ਗਿਆਰਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇਕ ਦਰਜਾ ਚਾਰ ਮੁਲਾਜ਼ਮ ਸ਼ਾਮਲ ਹੈ।ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਨੇ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਪੂਰੇ ਸਿਖਰ 'ਤੇ ਹੈ ਅਤੇ ਹੁਣ ਤੱਕ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਹ ਯਤਨ ਅਸਲ ਵਿਚ ਤਾਂ ਹੀ ਸਫਲ ਸਮਝੇ ਜਾਣਗੇ ਜੇਕਰ ਸਾਰੇ ਨਵੇਂ ਭਰਤੀ ਹੋਏ ਨੌਜਵਾਨਾਂ ਆਮ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਉਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਤੁਸੀਂ ਹੀ ਪੂਰਾ ਕਰਨਾ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਅਤੇ ਹ...