ਗਿ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੇ ਲਾ ਦਿੱਤੀ ਰੋਕ
ਲੁਧਿਆਣਾ, 19 ਦਸੰਬਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੇ ਦੋ ਹਫਤੇ ਲਈ ਰੋਕ ਲਗਾ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੋ ਹਫਤੇ ਲਈ ਰੋਕ ਲਈਆਂ ਗਈਆਂ ਹਨ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਸਾਰਾ ਕੰਮ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸੰਭਾਲਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਈ ਮਸਲੇ ਵਿਚਾਰੇ ਗਏ ਖਾਸ ਕਰਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿਵਾਦ ਬਾਰੇ ਚਰਚਾ ਕੀਤੀ ਗਈ ਗਿਆਨੀ ਹਰਪ੍ਰੀਤ ਸਿੰਘ ਦੇ ਸਾਢੂ ਗੁਰਪ੍ਰੀਤ ਸਿੰਘ ਨੇ ਪਿਛਲੇ ਦਿਨੀ ਗਿਆਨੀ ਹਰਪ੍ਰੀਤ ਸਿੰਘ ਉੱਤੇ ਗੰਭੀਰ ਦੋਸ਼ ਲਾਏ ਸਨ ਇਹਨਾਂ ਦੋਸ਼ਾਂ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀ...
