Tuesday, May 12Malwa News
Shadow

Author: admin

ਪੰਜਾਬ ਦੇ ਹਰ ਇਲਾਕੇ ‘ਚ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ

ਪੰਜਾਬ ਦੇ ਹਰ ਇਲਾਕੇ ‘ਚ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ

Hot News
ਫਗਵਾੜਾ, 3 ਦਸੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਹਰ ਇਲਾਕੇ ਵਿਚ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕਮੀ ਹੈ, ਉਨ੍ਹਾਂ ਇਲਾਕਿਆਂ ਵਿਚ ਪਹਿਲ ਦੇ ਆਧਾਰ 'ਤੇ ਵਾਪਟਰ ਸਪਲਾਈ ਯਕੀਨੀ ਬਣਾਈ ਜਾਵੇਗੀ।ਅੱਜ ਫਗਵਾੜਾ ਵਿਖੇ 4.35 ਕਰੋੜ ਰੁਪਏ ਦੇ ਖਰਚ ਨਾਲ ਬਨਣ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਪਿਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਰੀਆਂ ਹੀ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਜ਼ਮੀਨੀ ਪੱਧਰ ਦੀਆਂ ਰਿਪੋਰਟਾਂ ਦੇਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਰਿਪੋਰਟਾਂ ਦੇ ਆਧਾਰ 'ਤੇ ਜਿਨ੍ਹਾਂ ਵੀ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਦੀ ਘਾਟ ਨਜ਼ਰ ਆਈ, ਉਨ੍ਹਾਂ ਇਲਾਕਿਆਂ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਿਅਕਤੀ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ। ਇਸ ਮੌਕੇ ਜ...
ਆਪ ਸਰਕਾਰ ਨੇ ਦਿੱਤੀਆਂ 32 ਮਹੀਨੇ ‘ਚ ਪੰਜ ਹਜਾਰ ਨੌਕਰੀਆਂ : ਭਗਵੰਤ ਮਾਨ

ਆਪ ਸਰਕਾਰ ਨੇ ਦਿੱਤੀਆਂ 32 ਮਹੀਨੇ ‘ਚ ਪੰਜ ਹਜਾਰ ਨੌਕਰੀਆਂ : ਭਗਵੰਤ ਮਾਨ

Breaking News
ਪਟਿਆਲਾ, 2 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਪੰਜ ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿਚ ਹੋਰ ਨੌਕਰੀਆਂ ਦੇਣ ਲਈ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ।ਪਟਿਆਲਾ ਵਿਖੇ ਕਰਵਾਏ ਗਏ ਇਕ ਸਮਾਗਮ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 32 ਮਹੀਨਿਆਂ ਦੇ ਕਾਰਜਕਾਲ ਵਿਚ ਹੀ ਨੌਜਵਾਨਾਂ ਲਈ ਰਿਕਾਰਡ ਤੋੜ ਮੌਕੇ ਮੁਹਈਆ ਕਰਵਾ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜ ਹਜਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਦੇਣ ਤੋਂ ਇਲਾਵਾ ਨੌਜਵਾਨਾਂ ਵਿਚ ਮਿਹਨਤ ਅਤੇ ਲਗਨ ਦਾ ਜਜ਼ਬਾ ਪੈਦਾ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰ ਵਿਭਾਗ ਵਿਚ ਨੌਕਰੀ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ 'ਤੇ ਦਿੱਤੀ ਜਾਂਦੀ ਹੈ।ਨੌਜਵਾਨਾਂ ਨੂੰ ਪ੍ਰੇਰਨਾ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ। ਸ਼ੌਰਟਕਟ ਰਸਤਾ...
ਚੋਣ ਕਮਿਸ਼ਨ ਵਲੋਂ ਮੀਡੀਆ ਐਵਾਰਡਾਂ ਦਾ ਐਲਾਨ

ਚੋਣ ਕਮਿਸ਼ਨ ਵਲੋਂ ਮੀਡੀਆ ਐਵਾਰਡਾਂ ਦਾ ਐਲਾਨ

Hot News
ਚੰਡੀਗੜ੍ਹ, 3 ਦਸੰਬਰ: ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਜਿਨ੍ਹਾਂ ਮੀਡੀਆਂ ਹਾਊਸਾਂ ਵਲੋਂ ਚੰਗੀ ਕਾਰਗੁਜਾਰੀ ਦਿਖਾਈ ਗਈ ਹੈ, ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਵਿਚ ਪ੍ਰਸੰਸਾ ਪੱਤਰ ਅਤੇ ਮੋਮੈਂਟੋ ਦਿੱਤੇ ਜਾਣਗੇ। ਇਹ ਐਵਾਰਡ 25 ਜਨਵਰੀ 2025 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਵੰਡੇ ਜਾਣਗੇ। ਇਨ੍ਹਾਂ ਐਵਾਰਡਾਂ ਲਈ ਵੱਖ ਵੱਖ ਸ਼੍ਰੇਣੀਆਂ ਬਣਾਈਆਂ ਗਈਆਂ ਹਨ ਜਿਵੇਂ ਕਿ ਪਿੰਟ ਮੀਡੀਆ, ਟੈਲੀਵਿਜ਼ਨ ਅਤੇ ਰੇਡੀਓ, ਆਨਲਾਈਨ ਜਾਂ ਸੋਸ਼ਲ ਮੀਡੀਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਅਰਜੀਆਂ 10 ਦਸੰਬਰ ਤੱਕ ਮੰਗੀਆਂ ਗਈਆਂ ਹਨ।...
Jaguar will bring a new revolution in the field of electric cars

Jaguar will bring a new revolution in the field of electric cars

English
London, 3 December: A new revolution is being prepared by the world-famous British car company Jaguar in the field of electric cars. Jaguar is a globally recognized brand. Now the company is launching the car with the highest speed and the longest running time after a single charge. Jaguar has recently changed its logo as well. Now the company is trying to give its brand a new identity. For this reason, the company will establish new milestones in the field of electric vehicles. Jaguar's strategy is not limited to just producing new vehicles, but it is transforming its brand's overall presentation in a new way. Jaguar's main goal is to establish its brand not just with luxury sports cars, but as a modern, transformative, and sustainable brand. While preparing for electric vehicles...
ਜੈਗੂਅਰ ਲਿਆਏਗੀ ਇਲੈਕਟ੍ਰਿਕ ਕਾਰਾਂ ਦੇ ਖੇਤਰ ਵਿਚ ਨਵੀਂ ਕ੍ਰਾਂਤੀ

ਜੈਗੂਅਰ ਲਿਆਏਗੀ ਇਲੈਕਟ੍ਰਿਕ ਕਾਰਾਂ ਦੇ ਖੇਤਰ ਵਿਚ ਨਵੀਂ ਕ੍ਰਾਂਤੀ

Global News
ਲੰਡਨ, 3 ਦਸੰਬਰ : ਦੁਨੀਆਂ ਦੀ ਪ੍ਰਸਿੱਧ ਬ੍ਰਿਟਿਸ਼ ਕਾਰ ਕੰਪਨੀ ਜੈਗੁਆਰ ਵਲੋਂ ਇਲੈਕਟ੍ਰਿਕ ਕਾਰਾਂ ਦੇ ਖੇਤਰ ਵਿਚ ਇਕ ਨਵੀਂ ਕ੍ਰਾਂਤੀ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜੈਗੂਆਰ ਬਰਾਂਡ ਦੁਨੀਆਂ ਦਾ ਮੰਨਿਆ ਪ੍ਰਮੰਨਿਆ ਬਰਾਂਡ ਹੈ।ਹੁਣ ਕੰਪਨੀ ਵਲੋਂ ਸਭ ਤੋਂ ਵੱਧ ਸਪੀਡ ਵਾਲੀ ਅਤੇ ਇਕ ਵਾਰ ਚਾਰਜ ਕਰਨ ਪਿੱਛੋਂ ਸਭ ਤੋਂ ਵੱਧ ਸਮਾਂ ਚੱਲਣ ਵਾਲੀ ਕਾਰ ਲਾਂਚ ਕੀਤੀ ਜਾ ਰਹੀ ਹੈ। ਅਜੇ ਕੁੱਝ ਸਮਾਂ ਪਹਿਲਾਂ ਹੀ ਜੈਗੂਅਰ ਨੇ ਆਪਣਾ ਲੋਗੋ ਵੀ ਚੇਂਜ ਕਰ ਲਿਆ ਸੀ। ਹੁਣ ਜੈਗੂਅਰ ਵਲੋਂ ਆਪਣੇ ਬਰਾਂਡ ਨੂੰ ਨਵੀਂ ਪਛਾਣ ਦੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਕਾਰਨ ਹੀ ਹੁਣ ਇਲੈਕਟ੍ਰਿਕ ਵਾਹਨਾਂ ਦੇ ਖੇਤਰ ਵਿਚ ਇਹ ਕੰਪਨੀ ਨਵੇਂ ਮੀਲ ਪੱਥਰ ਕਾਇਮ ਕਰੇਗੀ।ਜੈਗੁਆਰ ਦੀ ਰਣਨੀਤੀ ਕੇਵਲ ਨਵੇਂ ਵਾਹਨਾਂ ਦੇ ਉਤਪਾਦਨ ਤੱਕ ਹੀ ਸੀਮਤ ਨਹੀਂ ਹੈ, ਬਲਕਿ ਇਹ ਆਪਣੇ ਬ੍ਰਾਂਡ ਦੀ ਸਮੁੱਚੀ ਪੇਸ਼ਕਾਰੀ ਨੂੰ ਨਵੇਂ ਢੰਗ ਨਾਲ ਤਬਦੀਲ ਕਰ ਰਹੀ ਹੈ।ਜੈਗੁਆਰ ਦਾ ਮੁੱਖ ਟੀਚਾ ਆਪਣੇ ਬ੍ਰਾਂਡ ਨੂੰ ਸਿਰਫ ਲਗਜਰੀ ਸਪੋਰਟਸ ਕਾਰਾਂ ਦੇ ਨਾਲ ਹੀ ਨਹੀਂ, ਸਗੋਂ ਇੱਕ ਆਧੁਨਿਕ, ਪਰਿਵਰਤਨਸ਼ੀਲ ਅਤੇ ਟਿਕਾਊ ਬ੍ਰਾਂਡ ਵਜੋਂ ਸਥਾਪਿਤ ਕਰਨਾ ਹੈ। ਇਲੈਕਟ੍ਰਿਕ...
ਚੰਡੀਗੜ੍ਹ ‘ਚ ਲੱਗੇਗਾ ਰੇਸ਼ਮ ਐਕਸਪੋ 2024

ਚੰਡੀਗੜ੍ਹ ‘ਚ ਲੱਗੇਗਾ ਰੇਸ਼ਮ ਐਕਸਪੋ 2024

Hot News
ਚੰਡੀਗੜ੍ਹ, 2 ਦਸੰਬਰ : ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਵਿਚ ਰੇਸ਼ਮ ਦੇ ਕਿੱਤੇ ਨਾਲ ਸਬੰਧਿਤ ਰੇਸ਼ਮ ਕੀਟ ਪਾਲਕਾਂ ਅਤੇ ਕਾਰੀਗਰਾਂ ਦੀ ਭਲਾਈ ਲਈ 4 ਤੋਂ 9 ਦਸੰਬਰ ਤੱਕ ਚੰਡੀਗੜ੍ਹ ਵਿਖੇ ਸਿਲਕ ਐਕਸਪੋ 2024 ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਰੇਸ਼ਮ ਦੇ ਕਾਰੀਗਰਾਂ ਤੋਂ ਇਲਾਵਾ ਸੈਲਫ ਹੇਲਪ ਗਰੁੱਪਾਂ ਅਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਤਰਾਂ ਦੇ ਸਟਾਲ ਲਗਾਏ ਜਾਣਗੇ। ਇਸ ਸਮਾਗਮ ਵਿਚ ਭਾਰਤ ਦੇ ਸਾਰੇ ਰਾਜਾਂ ਤੋਂ ਰੇਸ਼ਮ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਅਦਾਰੇ ਸ਼ਾਮਲ ਹੋਣਗੇ। ਇਸ ਐਕਸਪੋ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਲਗਾਇਆ ਜਾਵੇਗਾ।...
ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hot News
ਐਸ ਬੀ ਐਸ ਨਗਰ, 2 ਦਸੰਬਰ : ਇਸ ਜਿਲੇ ਦੇ ਮਾਲ ਹਲਕਾ ਸਲੋਹ ਦੇ ਪਟਵਾਰੀ ਗੌਰਵ ਗੁਪਤਾ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਪਟਵਾਰੀ ਖਿਲਾਫ ਜਿਲਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਾਸੀ ਕੇਸਰ ਸਿੰਘ ਵਲੋਂ ਸ਼ਿਕਾਇਤ ਦਿੱਤੀ ਗਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਉਸਦੇ ਪਰਿਵਾਰ ਦੀ ਜ਼ਮੀਨ ਦਾ ਤਬਾਦਲਾ ਕਰਵਾਇਆ ਜਾਣਾ ਹੈ। ਇਸ ਤਬਾਦਲੇ ਲਈ ਪਟਵਾਰੀ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਸ਼ਿਕਾਇਤ ਵਿਚ ਦੱਸਿਆ ਕਿ ਪਟਵਾਰੀ ਨੇ ਉਸਦੇ ਪਰਿਵਾਰ ਪਾਸੋਂ 10 ਹਜਾਰ ਰੁਪਏ ਪਹਿਲਾਂ ਲਏ ਜਾ ਚੁੱਕੇ ਹਨ ਅਤੇ 10 ਹਜਾਰ ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਆਪਣਾ ਜਾਲ ਵਿਛਾਇਆ ਅਤੇ ਸ਼ਿਕਾਇਤ ਕਰਤਾ ਨੂੰ ਬਾਕੀ 10 ਹਜਾਰ ਰੁਪਏ ਪਟਵਾਰੀ ਨੂੰ ਦੇਣ ਲਈ ਕਿਹਾ। ਜਦੋਂ ਕੇਸਰ ਸਿੰਘ ਪਟਵਾਰੀ ਨੂੰ 10 ਹਜਾਰ ਰੁਪਏ ਦੇ ਰਿਹਾ ਸੀ ਤਾਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਟਵਾਰੀ ਗੌਰਵ ਗੁਪਤਾ ਨੂੰ ਵਿਜੀਲੈਂਸ ਦੀ ਟੀਮ ਨੇ ਮੌਕੇ 'ਤੇ ਹੀ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਪਰਚਾ ਦਰਜ ਕ...
ਬਿਜਲੀ ਦੇ ਬਕਾਏ ਲਈ ਰਿਸ਼ਵਤ ਲੈਂਦਾ ਜੇ ਈ ਕਾਬੂ

ਬਿਜਲੀ ਦੇ ਬਕਾਏ ਲਈ ਰਿਸ਼ਵਤ ਲੈਂਦਾ ਜੇ ਈ ਕਾਬੂ

Hot News
ਪਟਿਆਲਾ, 2 ਦਸੰਬਰ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਦਫਤਰ ਨਾਭਾ ਵਿਖੇ ਤਾਇਨਾਤ ਜੇ.ਈ. ਨਰਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਵਾ ਇਨਕਲੇਵ ਨਾਭਾ ਦੇ ਵਾਸੀ ਭੋਲਾ ਚੰਦ ਸਿੰਗਲਾ ਨੇ ਵਿਜੀਲੈਂਸ ਕੋਲ ਇਕ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਉਸ ਦੇ ਘਰ ਲੱਗੇ ਬਿਜਲੀ ਦੇ ਮੀਟਰ ਦੇ ਲੋਡ ਦਾ ਜੁਰਮਾਨਾ ਪਾ ਦਿੱਤਾ ਗਿਆ ਸੀ। ਇਸ ਜੁਰਮਾਨੇ ਦੇ ਬਕਾਏ ਨੂੰ ਅਡਜਸਟ ਕਰਨ ਲਈ ਜੇ ਈ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਇਸ ਜੇ ਈ ਨੇ ਪਹਿਲਾਂ 10 ਹਜਾਰ ਰੁਪਏ ਰਿਸ਼ਵਤ ਲੈ ਲਿਆ ਹੈ ਅਤੇ ਹੋਰ ਮੰਗ ਕਰ ਰਿਹਾ ਹੈ। ਇਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤ ਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਉਸ ਪਾਸੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਹੈ। ਇਸ ਪਿਛੋਂ ਜੇ ਈ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਚ ਪਰਚਾ ਦਰਜ ਕਰ ਲਿਆ ਗਿਆ ਹੈ।...
ਪੰਜਾਬ ਨੇ ਕੀਤੀ ਜੀ ਐਸ ਟੀ ਪ੍ਰਣਾਲੀ ‘ਚ ਹੋਰ ਪੰਜ ਸਾਲ ਵਾਧੇ ਦੀ ਸਿਫਾਰਿਸ਼

ਪੰਜਾਬ ਨੇ ਕੀਤੀ ਜੀ ਐਸ ਟੀ ਪ੍ਰਣਾਲੀ ‘ਚ ਹੋਰ ਪੰਜ ਸਾਲ ਵਾਧੇ ਦੀ ਸਿਫਾਰਿਸ਼

Breaking News
ਚੰਡੀਗੜ੍ਹ, 2 ਦਸੰਬਰ : ਅੱਜ ਮੁਆਵਜਾ ਸੈਸ ਬਾਰੇ ਮੰਤਰੀਆਂ ਦੇ ਗਰੁੱਪ ਜੀ.ਓ.ਐਮ. ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ। ਇਸ ਮੌਕੇ ਸ੍ਰੀ ਚੀਮਾ ਨੇ ਜੀ ਐਸ ਟੀ ਪ੍ਰਣਾਲੀ ਨੂੰ 31 ਮਾਰਚ 2026 ਤੋਂ ਬਾਅਦ ਵੀ ਜਾਰੀ ਰੱਖਣ ਦੀ ਵਕਾਲਤ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵੱਖ ਵੱਖ ਟੈਕਸਾਂ ਨੂੰ ਜੀ ਐਸ ਟੀ ਵਿਚ ਸ਼ਾਮਲ ਕਰਨ ਨਾਲ ਰਾਜ ਸਰਕਾਰਾਂ ਨੂੰ ਜੋ ਨੁਕਸਾਨ ਹੋ ਰਿਹਾ ਹੈ, ਉਸ ਦੀ ਕੇਂਦਰ ਸਰਕਾਰ ਵਲੋਂ ਪੂਰਤੀ ਕੀਤੀ ਜਾਣੀ ਚਾਹੀਦੀ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀ ਐਸ ਟੀ ਐਕਟ 2017 ਅਨੁਸਾਰ ਜੀ ਐਸ ਟੀ ਕੌਂਸਲ ਕੋਲ ਇਸਦੀ ਮਿਆਦ ਪੰਜ ਸਾਲ ਹੋਰ ਵਧਾਉਣ ਦੀ ਸਿਫਾਰਸ਼ ਕਰਨ ਦਾ ਅਧਿਕਾਰ ਹੈ। ਵਿੱਤ ਮੰਤਰੀ ਨੇ ਕਿਹਾ ਕਿ ਆਨਾਜ ਦੀ ਖਰੀਦ ਉੱਤੇ ਲੱਗਦੇ ਟੈਕਸ ਨੂੰ ਜੀ ਐਸ ਟੀ ਵਿਚ ਸ਼ਾਮਲ ਕਰ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਸਰਕਾਰ ਨੂੰ ਸਥਾਈ ਮਾਲੀਏ ਦਾ ਨੁਕਸਾਨ ਸਹਿਣਾ ਪੈ ਰਿਹਾ ਹੈ। ਜੀ ਐਸ ਟੀ ਲਾਗੂ ਹੋਣ ਤੋਂ ਪਹਿਲਾਂ ਇਹ ਟੈਕਸ ਪੰਜਾਬ ਦੇ ਮਾਲੀਏ ਵਿਚ ਵੱਡਾ ਯੋਗਦਾਨ ਪਾਉਂਦਾ ਸੀ। ਇਸੇ ਤਰਾਂ ਵ...
ਔਰਤਾਂ ਹਰ ਖੇਤਰ ‘ਚ ਮੱਲਾਂ ਮਾਰ ਰਹੀਆਂ : ਡਾ. ਬਲਜੀਤ ਕੌ

ਔਰਤਾਂ ਹਰ ਖੇਤਰ ‘ਚ ਮੱਲਾਂ ਮਾਰ ਰਹੀਆਂ : ਡਾ. ਬਲਜੀਤ ਕੌ

Hot News
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ : ਪੰਜਾਬ ਵਿਚ ਔਰਤਾਂ ਦੀ ਭਲਾਈ ਲਈ ਲਗਾਏ ਜਾ ਰਹੇ ਕੈਂਪਾਂ ਦੀ ਸ਼ੁਰੂਆਤ ਅੱਜ ਮਲੋਟ ਨੇੜੇ ਦੇ ਪਿੰਡ ਦਾਨੇਵਾਲਾ ਤੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜਕੱਲ੍ਹ ਔਰਤਾਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ।ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਲਗਾਏ ਜਾਣ ਵਾਲੇ ਕੈਂਪਾਂ ਦਾ ਮੁੱਖ ਮਕਸਦ ਔਰਤਾਂ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਉਣਾ ਅਤੇ ਔਰਤਾਂ ਲਈ ਰੋਜਗਾਰ ਦਾ ਮੌਕੇ ਮੁਹਈਆ ਕਰਵਾਉਣਾ ਹੈ। ਅੱਜ ਦੇ ਪਹਿਲੇ ਕੈਂਪ ਵਿਚ 500 ਤੋਂ ਵੱਧ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ। ਇਸ ਕੈਂਪ ਦੌਰਾਨ 209 ਲੜਕੀਆਂ ਨੇ ਪਲੇਸਮੈਂਟ ਕੈਂਪ ਵਿਚ ਭਾਗ ਲਿਆ। ਸੱਤ ਕੰਪਨੀਆਂ ਵਲੋਂ ਮੌਕੇ 'ਤੇ ਹੀ 134 ਲੜਕੀਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਵਲੋਂ ਔਰਤਾਂ ਲਈ ਸਹੂਲਤਾਂ ਮੁਹਈਆ ਕਰਵਾਉਣ ਲਈ ਸਟਾਲਾਂ ਲਗਾਈਆਂ ਗਈਆਂ ਸਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਲਈ ਜਾਗਰੂਕ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਕੂਲੀ ਵਿਦਿਆਰਥੀਆਂ ...