Tuesday, May 12Malwa News
Shadow

Author: admin

ਮਲੋਟ ਵਿਚ 6 ਕਰੋੜ ਦੀ ਲਾਗਤ ਨਾਲ ਪਵੇਗਾ ਨਵਾਂ ਸੀਵਰੇਜ਼

ਮਲੋਟ ਵਿਚ 6 ਕਰੋੜ ਦੀ ਲਾਗਤ ਨਾਲ ਪਵੇਗਾ ਨਵਾਂ ਸੀਵਰੇਜ਼

Hot News
ਚੰਡੀਗੜ੍ਹ, 28 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਕਾਰਜਾਂ ਵਿਚ ਇਕ ਵਾਰ ਫੇਰ ਤੇਜੀ ਲੈ ਆਂਦੀ ਹੈ ਅਤੇ ਇਸੇ ਸਿਲਸਲੇ ਵਿਚ ਅੱਜ ਮਲੋਟ ਸ਼ਹਿਰ ਵਿਚ ਨਵੇਂ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਪ੍ਰੋਜੈਕਟ ਪੰਜਾਬ ਸਰਕਾਰ ਵਲੋਂ 6 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀ ਸਰਕਾਰ ਵਲੋਂ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ ਨੇ। ਉਨ੍ਹਾਂ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਵਾਸੀਆਂ ਦੀ ਨਵਾਂ ਸੀਵਰੇਜ਼ ਪਾਉਣ ਦੀ ਮੰਗ ਲੰਮੇ ਸਮੇਂ ਤੋਂ ਲਟਕੀ ਹੋਈ ਸੀ। ਇਸ ਲਈ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਪ੍ਰੋਜੈਕਟ ਲਈ ਫੰਡ ਜਾਰੀ ਕਰ ਦਿੱਤੇ ਹਨ। ਅੱਜ ਉਨ੍ਹਾਂ ਨੇ ਮਲੋਟ ਦੀ ਮੇਲ ਕਾਲੋਨੀ ਰੋਡ ਉੱਤੇ ਸੀਵਰੇਜ਼ ਦੀਆਂ ਵੱਡੀਆਂ ਪਾਈਪਾਂ ਵਿਛਾਉਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਕੁਆਲਿਟੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਪ੍ਰੋਜੈਕਟ ਨਾਲ ਮਲੋਟ ਸ਼ਹਿਰ ਦੀ ਸ਼ਾਨ ਵਿਚ ਚੋਖਾ ਵਾਧਾ ਹੋਵੇਗਾ। ...
ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ: ਨਵੀਆਂ ਪਹਿਲਕਦਮੀਆਂ ਅਤੇ ਯਤਨ

ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ: ਨਵੀਆਂ ਪਹਿਲਕਦਮੀਆਂ ਅਤੇ ਯਤਨ

Punjab Development
ਲੁਧਿਆਣਾ, 27 ਨਵੰਬਰ : ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਹ ਪਹਿਲਕਦਮੀਆਂ ਮੂਲ ਤੌਰ 'ਤੇ ਮੁਢਲੇ ਢਾਂਚੇ, ਸਮਾਜਿਕ ਸੇਵਾਵਾਂ, ਆਰਥਿਕ ਵਿਕਾਸ ਅਤੇ ਸਥਾਈ ਸ਼ਹਿਰੀਕਰਨ 'ਤੇ ਕੇਂਦਰਿਤ ਰਹੀਆਂ ਹਨ।ਮੂਲਭੂਤ ਢਾਂਚਾ ਵਿਕਾਸ: ਸ਼ਹਿਰੀ ਖੇਤਰਾਂ ਵਿੱਚ ਸੜਕਾਂ, ਪਾਣੀ ਸਪਲਾਈ ਅਤੇ ਸਫਾਈ ਦੇ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰ।ਮੋਬਾਇਲ ਆਪਟਿਕਲ ਫਾਈਬਰ ਨੈੱਟਵਰਕ ਦਾ ਵਿਸਤਾਰ।ਪਰਿਵਹਨ ਢਾਂਚੇ ਵਿੱਚ ਡਿਜੀਟਲ ਤਕਨਾਲੋਜੀ ਦਾ ਏਕੀਕਰਨ।ਸਮਾਜਿਕ ਸੇਵਾਵਾਂ: ਸਸਤੇ ਘਰਾਂ ਦੇ ਨਿਰਮਾਣ ਲਈ ਨਵੀਆਂ ਯੋਜਨਾਵਾਂਸ਼ਹਿਰੀ ਗਰੀਬਾਂ ਲਈ ਸਵਾਸਥ ਅਤੇ ਸਿੱਖਿਆ ਸੇਵਾਵਾਂ ਵਿੱਚ ਸੁਧਾਰਸਮਾਜਿਕ ਸੁਰੱਖਿਆ ਯੋਜਨਾਵਾਂ ਦਾ ਵਿਸਤਾਰਆਰਥਿਕ ਵਿਕਾਸ: ਸ਼ਹਿਰੀ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨਾਸਟਾਰਟਅੱਪ ਅਤੇ ਐਮਐਸਐਮਈ ਸੈਕਟਰ ਲਈ ਵਿੱਤੀ ਸਹਾਇਤਾਪ੍ਰੌਫੈਸ਼ਨਲ ਕੌਸ਼ਲ ਵਿਕਾਸ ਪ੍ਰੋਗਰਾਮਸਥਾਈ ਸ਼ਹਿਰੀਕਰਣ:ਹਰਿਤ ਇਮਾਰਤ ਨੀਤੀ ਦਾ ਲਾਗੂ ਕਰਨਾਸ਼ਹਿਰੀ ਵਨੀਕਰਣ ਅਤੇ ਪਾਰਕਾਂ ਦਾ ਵਿਕਾਸਕਚਰੇ ਦੇ ਪ੍ਰਬੰਧਨ ਅਤੇ ਰੀਸਾਇਕਲਿੰਗ ਵਿੱਚ ਸੁਧਾਰਡਿਜੀਟਲ ...
ਪੰਜਾਬ ਵਿਚ ਝੋਨੇ ਦੀ ਪੈਦਾਵਾਰ ਅਤੇ ਸਰਕਾਰੀ ਪ੍ਰਬੰਧ

ਪੰਜਾਬ ਵਿਚ ਝੋਨੇ ਦੀ ਪੈਦਾਵਾਰ ਅਤੇ ਸਰਕਾਰੀ ਪ੍ਰਬੰਧ

Punjab Development
ਜਲੰਧਰ, 27 ਨਵੰਬਰ : ਪੰਜਾਬ ਭਾਰਤ ਦਾ ਇੱਕ ਪ੍ਰਮੁੱਖ ਖੇਤੀ ਪ੍ਰਧਾਨ ਰਾਜ ਹੈ, ਜਿੱਥੇ ਝੋਨਾ ਇੱਕ ਪ੍ਰਮੁੱਖ ਫਸਲ ਹੈ। ਇਸ ਸਾਲ ਰਾਜ ਵਿੱਚ ਝੋਨੇ ਦੀ ਪੈਦਾਵਾਰ ਅਤੇ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧ ਰਾਜ ਦੇ ਕਿਸਾਨਾਂ ਅਤੇ ਅਰਥਚਾਰੇ ਲਈ ਮਹੱਤਵਪੂਰਨ ਰਹੇ ਹਨ।ਪੈਦਾਵਾਰ ਦੀ ਸਥਿਤੀ : ਮੌਜੂਦਾ ਸਾਲ ਵਿੱਚ ਪੰਜਾਬ ਨੇ ਝੋਨੇ ਦੀ ਉਤਪਾਦਕਤਾ ਵਿੱਚ ਉਲੇਖਨੀਹ ਵਾਧਾ ਦਰਜ ਕੀਤਾ ਹੈ। ਪ੍ਰਾਪਤ ਅੰਕੜਿਆਂ ਅਨੁਸਾਰ, ਰਾਜ ਵਿੱਚ ਲਗਭਗ 30 ਲੱਖ ਹੈਕਟੇਅਰ ਖੇਤਰ ਵਿੱਚ ਝੋਨਾ ਬੀਜਿਆ ਗਿਆ, ਜਿਸ ਤੋਂ ਲਗਭਗ 120 ਲੱਖ ਮੀਟਰਿਕ ਟਨ ਦੀ ਪੈਦਾਵਾਰ ਹੋਈ ਹੈ।ਸਰਕਾਰੀ ਪ੍ਰਬੰਧ ਅਤੇ ਯੋਜਨਾਵਾਂ : ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਸਹਾਇਤਾ ਦੇਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।ਸਮਰਥਨ ਮੁੱਲ: ਸਰਕਾਰ ਨੇ ਝੋਨੇ ਲਈ ਉਚਿਤ ਸਮਰਥਨ ਮੁੱਲ ਤੈਅ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਉਚਿਤ ਮੁਆਵਜਾ ਮਿਲ ਸਕੇ।ਮੁਫਤ ਬਿਜਲੀ: ਖੇਤੀ ਲਈ ਮੁਫਤ ਬਿਜਲੀ ਦੀ ਸਹੂਲਤ ਪ੍ਰਦਾਨ ਕੀਤੀ ਗਈ, ਜਿਸ ਨਾਲ ਕਿਸਾਨਾਂ ਦੇ ਉਤਪਾਦਨ ਲਾਗਤ ਵਿੱਚ ਕਮੀ ਆਈ।ਬੀਜ ਅਨੁਦਾਨ: ਗੁਣਵੱਤਾ ਵਾਲੇ ਬੀਜ ਖਰੀਦਣ ਲਈ ਵਿੱਤੀ ਸਹਾਇਤ...
ਪੰਜਾਬ ਦੇ ਸਿਹਤ ਮੁਲਾਜ਼ਮਾਂ ਦੇ ਬੀਮੇ ਲਈ ਬੈਂਕ ਨਾਲ ਕੀਤਾ ਸਮਝੌਤਾ

ਪੰਜਾਬ ਦੇ ਸਿਹਤ ਮੁਲਾਜ਼ਮਾਂ ਦੇ ਬੀਮੇ ਲਈ ਬੈਂਕ ਨਾਲ ਕੀਤਾ ਸਮਝੌਤਾ

Breaking News
ਚੰਡੀਗੜ੍ਹ, 26 ਨਵੰਬਰ : ਪੰਜਾਬ ਦੇ ਸਿਹਤ ਕਰਮਚਾਰੀਆਂ ਨੂੰ ਦੋ ਲੱਖ ਰੁਪਏ ਤੱਕ ਦਾ ਨਕਦੀ ਰਹਿਤ ਮੈਡੀਕਲ ਬੀਮਾ ਅਤੇ 40 ਲੱਖ ਰੁਪਏ ਤੱਕ ਗਰੁੱਪ ਐਕਸੀਡੈਂਟਲ ਡੈੱਥ ਇੰਸ਼ੋਰੈਂਸ ਦੇਣ ਲਈ ਅੱਜ ਪੰਜਾਬ ਸਰਕਾਰ ਵਲੋਂ ਇੰਡੀਅਨ ਬੈਂਕ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਗਿਆ।ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਝੌਤੇ ਨਾਲ ਪੰਜਾਬ ਦੇ ਸਾਰੇ ਮੈਡੀਕਲ, ਪੈਰਾ ਮੈਡੀਕਲ ਅਤੇ ਸਿਹਤ ਵਿਭਾਗ ਦੇ ਹੋਰ ਸਟਾਫ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਰਾਹ ਖੁੱਲ੍ਹ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਅਧੀਨ 8 ਹਜਾਰ ਮੁਲਾਜ਼ਮਾਂ ਦਾ ਬੀਮਾ ਹੋਵੇਗਾ। ਇਸ ਬੀਮੇ ਨਾਲ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਚੰਗੀਆਂ ਡਾਕਟਰੀ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣਗੀਆਂ। ਇਸ ਬੀਮੇ ਦਾ ਸਰਕਾਰ ਵਲੋਂ 4 ਕਰੋੜ ਰੁਪਏ ਪ੍ਰਤੀ ਸਾਲ ਅਤੇ ਤਿੰਨ ਸਾਲਾਂ ਦਾ 12 ਕਰੋੜ ਰੁਪਏ ਖਰਚ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣ ਗਈ ਹੈ।...
ਪੰਜਾਬ ਵਿਚ ਗੰਨੇ ਦੇ ਭਾਅ ਵਿਚ ਵਾਧੇ ਦਾ ਐਲਾਨ

ਪੰਜਾਬ ਵਿਚ ਗੰਨੇ ਦੇ ਭਾਅ ਵਿਚ ਵਾਧੇ ਦਾ ਐਲਾਨ

Breaking News
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫਾ ਦਿੰਦਿਆਂ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦਾ ਐਲਾਨ ਕਰ ਦਿੱਤਾ। ਇਸ ਨਾਲ ਹੁਣ ਗੰਨੇ ਦੀ ਫਸਲ ਦਾ ਭਾਅ ਵਧ ਕੇ 401 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪੂਰੇ ਦੇਸ਼ ਦੇ ਕਿਸਾਨਾਂ ਨਾਲੋਂ ਗੰਨੇ ਦਾ ਵੱਧ ਭਾਅ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਗੰਨੇ ਦੇ ਕਾਸ਼ਤਕਾਰ ਕਿਸਾਨਾਂ ਦੀ ਭਲਾਈ ਲਈ ਨਵੀਆਂ ਨਵੀਆਂ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਰਕਾਰ ਵਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਭਗਵੰਤ ਮਾਨ ਨੇ ਕਿਹਾ ਕਿ 'ਰੰਗਲਾ ਪੰਜਾਬ' ਸਿਰਜਣਾ ਹੀ ਸਰਕਾਰ ਦਾ ਮੁੱਖ ਟੀਚਾ ਹੈ। ਇਸ ਲਈ ਰੰਗਲੇ ਪੰਜਾਬ ਦੀ ਸਿਰਜਣਾ ਤਾਂ ਹੀ ਸੰਭਵ ਹੋਵੇਗੀ, ਜੇਕਰ ...
ਪੰਜਾਬ ਸਰਕਾਰ ਨੇ 50 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ : ਭਗਵੰਤ ਮਾਨ

ਪੰਜਾਬ ਸਰਕਾਰ ਨੇ 50 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ : ਭਗਵੰਤ ਮਾਨ

Breaking News
ਚੰਡੀਗੜ੍ਹ, 25 ਨਵੰਬਰ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਕੇਵਲ 32 ਮਹੀਨਿਆਂ ਦੌਰਾਨ ਹੀ 50 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ ਐਸ ਪੀ ਸੀ ਐਲ ਵਿਚ 1311 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਿਯੁਕਤੀ ਪੱਤਰ ਵੰਡੇ।ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਨੌਕਰੀਆਂ ਦੇ ਅਸਲ ਹੱਕਦਾਰ ਸਨ, ਪਰ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਰਕਾਰ ਵਲੋਂ ਕੇਵਲ ਯੋਗਤਾ ਦੇ ਆਧਾਰ 'ਤ਼ੇ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਪਹਿਲੀ ਵਾਰ ਹੈ ਕਿ ਜਦੋਂ ਹਰ ਵਿਭਾਗ ਵਿਚ ਨੌਕਰੀਆਂ ਲਈ ਸਾਰੀ ਪ੍ਰਕਿਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਪਿਛੋਂ ਪਹਿਲਾਂ ਰਾਜਪੁਰਾ ਦਾ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਸੀ, ਕਿਉਂਕਿ ਪਹਿਲੀਆਂ ਸਰਕਾਰਾਂ ਤਾਂ ਸਰਕਾਰੀ ਜਾਇਦਾਦਾਂ ਵੇਚਦੀਆਂ ਹੀ...
ਪੰਜਾਬ ਦੀਆਂ ਜੇਲ੍ਹਾਂ ਤੋਂ ਬਾਹਰ ਵੀ ਕੰਮ ਕਰਨਗੇ ਕੈਦੀ : ਭੁੱਲਰ

ਪੰਜਾਬ ਦੀਆਂ ਜੇਲ੍ਹਾਂ ਤੋਂ ਬਾਹਰ ਵੀ ਕੰਮ ਕਰਨਗੇ ਕੈਦੀ : ਭੁੱਲਰ

Hot News
ਚੰਡੀਗੜ੍ਹ, 25 ਨਵੰਬਰ : ਪੰਜਾਬ ਸਰਕਾਰ ਵਲੋਂ ਜੇਲਾਂ ਵਿਚ ਬੰਦ ਕੈਦੀਆਂ ਦੇ ਸੁਧਾਰ ਲਈ ਹੁਣ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਜੇਲ੍ਹਾਂ ਤੋਂ ਬਾਹਰ ਕੰਮ ਕਰਨ ਦੀ ਵੀ ਇਜਾਜਤ ਦਿੱਤੀ ਜਾਵੇਗੀ ਅਤੇ ਜੇਲਾਂ ਦੇ ਬਾਹਰ ਲਗਾਏ ਜਾ ਰਹੇ ਪੈਟਰੋਲ ਪੰਪਾਂ 'ਤੇ ਕੰਮ ਕਰਵਾਇਆ ਜਾਵੇਗਾ। ਇਸ ਨਾਲ ਜਿਥੇ ਜੇਲ੍ਹ ਵਿਭਾਗ ਦੀ ਆਮਦਨ ਵਿਚ ਵਾਧਾ ਹੋਵੇਗਾ, ਉਥੇ ਕੈਦੀਆਂ ਨੂੰ ਵੀ ਕਮਾਈ ਕਰਨ ਦਾ ਮੌਕਾ ਮਿਲੇਗਾ।ਅੱਜ ਨਾਭਾ ਅਤੇ ਫਾਜਿਲਕਾ ਜੇਲਾਂ ਦੇ ਬਾਹਰ ਪੈਟਰੋਲ ਪੰਪਾਂ ਦਾ ਉਦਘਾਟਨ ਕਰਨ ਪਿਛੋਂ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿਚ ਇਸ ਤੋਂ ਪਹਿਲਾਂ 6 ਜੇਲਾਂ ਦੇ ਬਾਹਰ ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਦੋ ਜੇਲਾਂ ਦੇ ਬਾਹਰ ਪੈਟਰੋਲ ਪੰਪਾਂ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹਰ ਜੇਲ ਨੂੰ ਪੈਟਰੋਲ ਪੰਪ ਤੋਂ ਲਗਭਗ 5 ਲੱਖ ਰੁਪਏ ਦੀ ਆਮਦਨ ਹੋਵੇਗੀ। ਇਹ ਕਮਾਈ ਜੇਲਾਂ ਵਿਚ ਸੁਧਾਰ ਲਈ ਹੀ ਖਰਚ ਕੀਤੀ ਜਾਵੇਗੀ। ਇਨ੍ਹਾਂ ਪੰਪਾਂ 'ਤੇ ਚੰਗੇ ਆਰਚਨ ਵਾਲੇ ਕੈਦੀਆਂ ਪਾਸੋਂ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜੇਲਾਂ ਦੇ ਅੰਦਰ ਵੀ ਕੈਦੀਆਂ ਦੀ ਭਲਾਈ ਲਈ ਨਵੀਂ ...
ਪਸ਼ੂ ਪਾਲਕਾਂ ਨੂੰ ਸਸਤੇ ਭਾਅ ਮੁਹਈਆ ਕਰਵਾਇਆ ਜਾਵੇਗਾ ਪਸ਼ੂ ਚਾਟ : ਖੁੱਡੀਆਂ

ਪਸ਼ੂ ਪਾਲਕਾਂ ਨੂੰ ਸਸਤੇ ਭਾਅ ਮੁਹਈਆ ਕਰਵਾਇਆ ਜਾਵੇਗਾ ਪਸ਼ੂ ਚਾਟ : ਖੁੱਡੀਆਂ

Hot News
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਪਸ਼ੂਪਾਲਕਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਰਾਹੀਂ ਸਸਤੇ ਭਾਅ 'ਤੇ ਪਸ਼ੂ ਚਾਟ (ਯੂਰੋਮਿਨ ਲਿੱਕ) ਮੁਹਈਆ ਕਰਵਾਉਣ ਲਈ ਕਪੂਰਥਲਾ ਵਿਖੇ ਪਸ਼ੂ ਚਾਟ ਦਾ ਸਟੋਰੇਜ਼ ਯੂਨਿਟ ਸਥਾਪਿਤ ਕੀਤਾ ਜਾਵੇਗਾ ਅਤੇ ਪਟਿਆਲਾ ਵਿਖੇ ਪਸੂ ਚਾਟ ਤਿਆਰ ਕਰਨ ਲਈ ਪਲਾਂਟ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਚਾਟ (ਯੂਰੋਮਿਨ ਲਿੱਕ) ਬਹੁਤ ਹੀ ਪੌਸ਼ਟਿਕ ਖੁਰਾਕ ਹੈ, ਜਿਸ ਨਾਲ ਪਸ਼ੂਆਂ ਦੀ ਸਰੀਰਕ ਸਥਿੱਤੀ ਵੀ ਮਜਬੂਤ ਹੁੰਦੀ ਹੈ ਅਤੇ ਦੁੱਧ ਦੀ ਕੁਆਲਿਟੀ ਵੀ ਵਧਦੀ ਹੈ। ਇਸ ਨਾਲ ਪਸ਼ੂਆਂ ਦੀ ਪਾਚਣ ਕਿਰਿਆ ਵਿਚ ਸੁਧਾਰ ਆਉਂਦਾ ਹੈ। ਪਸ਼ੂਆਂ ਨੂੰ ਤੰਦਰੁਸਤ ਰੱਖਣ ਅਤੇ ਵੱਧ ਪੈਦਾਵਾਰ ਲਈ ਇਹ ਬਹੁਤ ਹੀ ਸਸਤਾ ਤਰੀਕਾ ਹੈ। ਇਸ ਲਈ ਪੰਜਾਬ ਸਰਕਾਰ ਵਲੋਂ ਇਸ ਪਾਸੇ ਵਿਸ਼ੇਸ਼ ਤੌਰ 'ਤੇ ਜੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਚਾਟ ਪੰਜਾਬ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗਾ।...
ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਚੇਤਾਵਨੀ

ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਚੇਤਾਵਨੀ

Punjab News
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਬਹੁਤ ਸਾਰੇ ਪ੍ਰਾਈਵੇਟ ਸਕੂਲਾਂ ਵਲੋਂ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਕੀਤੇ ਬਿਨਾਂ ਹੀ ਸਵੇਰੇ ਜਲਦੀ ਸਕੂਲ ਖੋਲ੍ਹੇ ਜਾਂਦੇ ਹਨ, ਜਿਸ ਨਾਲ ਧੁੰਦ ਅਤੇ ਠੰਡ ਦੇ ਦਿਨਾਂ ਵਿਚ ਸਕੂਲੀ ਬੱਸਾਂ ਦੇ ਹਾਦਸਿਆਂ ਵਿਚ ਵੀ ਵਾਧਾ ਹੁੰਦਾ ਹੈ। ਇਸ ਲਈ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਦੀ ਹਦਾਇਤਾਂ ਦਾ ਹੂ ਬ ਹੂ ਪਾਲਣ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਿਹੜੇ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਨਾ ਕਰਨਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਸਕੂਲ ਵਲੋਂ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਸਿੱਟੇ ਵਜੋਂ ਕੋਈ ਹਾਦਸਾ ਵਾਪਰਦਾ ਹੈ ਜਾਂ ਬੱਚਿਆਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸਦੀ ਸਾਰੀ ਜੁੰਮੇਵਾਰੀ ਸਕੂਲ ਦੇ ਪ੍ਰਿੰਸੀਪਲ ਦੀ ਹੋਵੇਗੀ। ਉਨ੍ਹਾਂ ਨੇ ਸਰਕਾਰ ਦੇ ਸਿੱਖਿਆ ਵਿਭਾਗ ਅਤੇ ਪੁਲੀਸ ਵਿਭਾਗ ਨੂੰ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਜੋ ਵੀ ਪ੍ਰਾਈਵੇਟ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹਨ, ਉ...
ਅਨੁਸੂਚਿਤ ਜਾਤੀਆਂ ਲਈ ਸਾਢੇ ਨੌ ਕਰੋੜ ਦੀ ਗਰਾਂਟ ਜਾਰੀ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਲਈ ਸਾਢੇ ਨੌ ਕਰੋੜ ਦੀ ਗਰਾਂਟ ਜਾਰੀ : ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 25 ਨਵੰਬਰ : ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੇ ਪੱਛੜੀਆਂ ਸ੍ਰੇਣੀਆਂ ਲਈ 9.51 ਕਰੋੜ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਪੰਜਾਬ ਦੇ ਸਾਰੇ ਜਿਲਿਆਂ ਨੂੰ ਗਰਾਂਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਦੇ ਤੁਰੰਤ ਨਿਪਟਾਰੇ ਲਈ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਸਕੀਮਾਂ ਵਿਚ ਕਿਸੇ ਕਿਸਮ ਦੀ ਵੀ ਕੁਤਾਹੀ ਨਾ ਵਰਤੀ ਜਾਵੇ।...