Tuesday, May 12Malwa News
Shadow

Author: admin

ਪੰਜਾਬ ਵਿਚ ਝੋਨੇ ਦੇ ਝਾੜ ਵਿਚ ਹੋਇਆ ਵਾਧਾ

ਪੰਜਾਬ ਵਿਚ ਝੋਨੇ ਦੇ ਝਾੜ ਵਿਚ ਹੋਇਆ ਵਾਧਾ

Breaking News, Hot News
ਚੰਡੀਗੜ੍ਹ, 19 ਨਵੰਬਰ : ਪੰਜਾਬ ਵਿਚ ਇਸ ਵਾਰ ਝੋਨੇ ਦੇ ਝਾੜ ਵਿਚ 1.4 ਕੁਇੰਟਲ ਪ੍ਰਤੀ ਹੈਕਟੇਅਰ ਦਾ ਔਸਤ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ 97 ਪ੍ਰਤੀਸ਼ਤ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਚੁੱਕੀ ਹੈ।ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪੂਰੇ ਪੰਜਾਬ ਵਿਚੋਂ ਲਏ ਗਏ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਇਸ ਵਾਰ ਝੋਨੇ ਦੀ ਫਸਲ ਦੇ ਝਾੜ ਵਿਚ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਵਾਧਾ ਹੋਇਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਅ ਕਿ ਕਣਕ ਦੀ ਬਿਜਾਈ ਲਈ ਇਸ ਵੇਲੇ ਪੰਜਾਬ ਵਿਚ 4.20 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਉਪਲਭਦ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਖੇਤੀ ਮੰਤਰੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।...
ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ

Punjab News
ਚੰਡੀਗੜ੍ਹ, ਨਵੰਬਰ 19: ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦੇ ਵਿਸ਼ੇ ‘ਵਿਕਸਿਤ ਭਾਰਤ 2047’ ਦੀ ਤਰਜ਼ ’ਤੇ ਪੰਜਾਬ ਪੈਵਿਲੀਅਨ ਸੂਬੇ ਦੇ ਉਦਯੋਗਿਕ ਵਿਕਾਸ, ਰਵਾਇਤ ਅਤੇ ਆਧੁਨਿਕਤਾ, ਅਮੀਰ ਸੱਭਿਆਚਾਰਕ ਵਿਰਾਸਤ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਕੀਤੀ ਤਰੱਕੀ ਦੀ ਨਰੋਈ ਝਲਕ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਦੀ ਸਰਬਪੱਖੀ ਵਿਕਾਸ ਪ੍ਰਤੀ ਦੂਰਦਰਸ਼ਤਾ ਨੂੰ ਦਰਸਾਉਣ ਲਈ ਪੰਜਾਬ ਪੈਵਿਲੀਅਨ ਨੂੰ ਨਿਵੇਕਲੇ ਤਰੀਕੇ ਨਾਲ ਡਿਜਾਇਨ ਕੀਤਾ ਗਿਆ ਹੈ। ਇਹ ਪੈਵਿਲੀਅਨ ਪੰਜਾਬ ਵੱਲੋਂ ਦੇਸ਼ ਦੇ ਵਿਕਾਸ ਹਿੱਤ ਵੱਖ ਵੱਖ ਖੇਤਰਾਂ ਜਿਵੇਂ ਦੁੱਧ ਉਤਪਾਦਨ, ਸਾਈਕਲ ਨਿਰਮਾਣ, ਖੇਡਾਂ ਦਾ ਸਾਮਾਨ ਆਦਿ ਵਿਚ ਪਾਏ ਜਾ ਰਹੇ ਯੋਗਦਾਨ ਦੀ ਝਲਕ ਪੇਸ਼ ਕਰ ਰਿਹਾ ਹੈ। ਉਦਯੋਗ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਸੂਬੇ ਦੀ ਤਰੱਕੀਪਸੰਦ ਪਹੁੰਚ ਨੂੰ ਪੈਵਿਲੀਅਨ ਜ਼ਰੀਏ ਦਰਸਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੁਆਰਾ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਤੇਜਵੀਰ ਸਿੰਘ, ਵਧ...
ਨਵੇਂ ਚੁਣੇ ਪੰਚ ਪਿੰਡਾਂ ਵਿਚ ਨਸ਼ੇ ਦਾ ਖਾਤਮਾ ਕਰਨ ਲਈ ਹੰਭਲਾ ਮਾਰਨ : ਬੈਂਸ

ਨਵੇਂ ਚੁਣੇ ਪੰਚ ਪਿੰਡਾਂ ਵਿਚ ਨਸ਼ੇ ਦਾ ਖਾਤਮਾ ਕਰਨ ਲਈ ਹੰਭਲਾ ਮਾਰਨ : ਬੈਂਸ

Breaking News, Hot News
ਰੂਪਨਗਰ, 19 ਨਵੰਬਰ : ਪੰਜਾਬ ਦੇ ਲੋਕ ਸੰਪਰਕ, ਸਕੂਲੀ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਜੋਰ ਦੇ ਕੇ ਕਿਹਾ ਕਿ ਪਿੰਡਾਂ ਵਿਚ ਸਾਫ ਸੁਥਰਾ ਵਾਤਾਵਰਣ ਸਿਰਜਣ ਅਤੇ ਪਿੰਡਾਂ ਨੂੰ ਹਰਿਆ ਭਰਿਆ ਪ੍ਰਦੂਸ਼ਣ ਮੁਕਤ ਕਰਨ ਲਈ ਵਾਹ ਲਾਈ ਜਾਵੇ।ਅੱਜ ਰੋਪੜ ਵਿਖੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ ਕਿਹਾ ਜਾਂਦਾ ਹੈ। ਪੰਚਾਇਤਾਂ ਕੋਲ ਬਹੁਤ ਵੱਡੀ ਸ਼ਕਤੀ ਹੁੰਦੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਲੋਕ ਅਜੇ ਤੱਕ ਵੀ ਪੰਚਾਇਤਾਂ ਦੇ ਹਰ ਫੈਸਲੇ ਨੂੰ ਪੂਰੇ ਸਤਿਕਾਰ ਨਾਲ ਮੰਨਦੇ ਹਨ। ਇਸ ਲਈ ਪੰਚਾਇਤਾਂ ਦਾ ਫਰਜ਼ ਬਣਦਾ ਹੈ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ। ਉਨ੍ਹਾਂ ਨੇ ਨਵੇਂ ਚੁਣੇ ਪੰਚਾਂ ਨੂੰ ਕਿਹਾ ਕਿ ਉਨ੍ਹਾਂ ਕੋਲ ਬਹੁਤ ਵੱਡੀ ਸ਼ਕਤੀ ਹੈ। ਇਸ ਲਈ ਉਨ੍ਹਾਂ ਨੂੰ ਹੁਣੇ ਤੋਂ ਹੀ ਆਪਣੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ...
ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

Punjab News
ਕਪੂਰਥਲ਼ਾ, 19 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ। ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ ਨਵੇਂ ਚੁਣੇ ਗਏ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਡਾ.ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ  ਬਿਨ੍ਹਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦੇ ਫੈਸਲੇ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਦਾ ਮੁੱਢ ਬੰਨਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸਾਡੇ ਲੋਕਤੰਤਰ ਦੀ ਸਭ ਤੋਂ ਮੁੱਢਲੀ ਇਕਾਈ ਹੈ ਜਿਸ ਰਾਹੀਂ ਜਿੱਥੇ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ,ਉੱਥੇ ਹੀ ਪਿੰਡਾਂ ਦੇ ਛੋਟੇ-ਮੋਟੇ ਝਗੜੇ ਤੇ ਮਸਲੇ ਪਿੰਡਾਂ ਵਿਚ ਹੀ ਨਿਪਟਾ ਕੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ...
ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਚਾਇਤਾਂ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ ਜੁੱਟ ਹੋ ਕੇ ਕੰਮ ਕਰਨ ਲਈ ਆਖਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਇਸ ਵਾਰ ਪੰਚਾਇਤੀ ਚੋਣਾਂ ਦੌਰਾਨ ਪਾਰਟੀ ਚਿੰਨ੍ਹਾਂ ਤੋਂ ਉੱਪਰ ਉੱਠ ਕੇ ਚੋਣ ਲੜਨ ਦੀ ਪਾਈ ਹਾਂ-ਪੱਖੀ ਪਿਰਤ ਪਾਈ ਹੈ, ਜਿਸ ਦਾ ਉਦੇਸ਼ ਪਿੰਡਾਂ ਨੂੰ ਧੜੇਬੰਦੀ ਤੋਂ ਬਾਹਰ ਕੱਢ ਕੇ ਅਸਲ ਬੁਨਿਆਦੀ ਮੁੱਦਿਆਂ ’ਤੇ ਧਿਆਨ ਅਤੇ ਸ਼ਕਤੀ ਕੇਂਦਰਿਤ ਕਰਨਾ ਹੈ। ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਿਸੇ ਅਹੁਦੇ ’ਤੇ ਲੋਕਾਂ ਦੁਆਰਾ ਚੁਣ ਕੇ ਬਿਠਾਇਆ ਜਾਣਾ, ਪ੍ਰਮਾਤਮਾ ਦੀ ਸਭ ਤੋਂ ਵੱਡੀ ਬਖਸ਼ਿਸ਼ ਹੁੰਦੀ ਹੈ। ਇਹ ਚਾਹੇ ਪੰਚ ਹੋਵੇ, ਸਰਪੰਚ ਹੋਵੇ, ਕੌਂਸਲਰ ਹੋਵੇ ਜਾਂ ਐਮ ਐਲ ਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਨੂੰ ਕਲਮ ਅਤੇ ਮੋਹਰ ਦ...
ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

Punjab News
ਚੰਡੀਗੜ੍ਹ, 19 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸ. ਸੰਧਵਾਂ ਨੇ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ ਦੇ ਕੁੱਲ 1653 ਪੰਚਾਂ ਨੂੰ ਸਹੁੰ ਚੁਕਾਈ, ਜਿਨ੍ਹਾਂ ਵਿੱਚ ਬਲਾਕ ਫਰੀਦਕੋਟ ਦੇ 788, ਬਲਾਕ ਕੋਟਪੂਰਾ ਦੇ 375 ਅਤੇ ਬਲਾਕ ਜੈਤੋਂ ਦੇ 490 ਪੰਚਾਇਤ ਮੈਂਬਰ ਸ਼ਾਮਲ ਸਨ। ਅੱਜ ਇੱਥੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣ ਮੌਕੇ ਸ. ਸੰਧਵਾਂ ਨੇ ਕਿਹਾ ਕਿ ਨਵੀਂਆਂ ਪੰਚਾਇਤਾਂ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨਾਲ ਸਲਾਹ ਮਸ਼ਵਰਾ ਕਰਕੇ ਅਤੇ ਉਪਲੰਬਧ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਯਕੀਨੀ ਬਣਾਉਣ। ਪਿੰਡਾਂ ਦੀਆਂ ਧੜ੍ਹੇਬੰਦੀਆਂ ਨੂੰ ਖਤਮ ਕਰਨ ਦੀ ਸਲਾਹ ਦ...
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

Punjab News
ਚੰਡੀਗੜ੍ਹ, 19 ਨਵੰਬਰ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਫੁਟਬਾਲ (ਪੁਰਸ਼) 9 ਤੋਂ 16 ਦਸੰਬਰ 2024 ਤੱਕ ਗੋਆ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 15 ਤੋਂ 21 ਦਸੰਬਰ 2024 ਤੱਕ ਜੈਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਫੁਟਬਾਲ (ਪੁਰਸ਼), ਟੀਮ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 10 ਵਜੇ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੀਮਾਂ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 10 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲ...
ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

Punjab News
ਚੰਡੀਗੜ੍ਹ 19 ਨਵੰਬਰ - ਮਾਧਵੀ ਕਟਾਰੀਆ, ਕਮਿਸ਼ਨਰ ਦਿਵਿਆਂਗ (ਡਿਸਬੇਲਿਟੀ) ਚੰਡੀਗੜ੍ਹ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪਿੰਡ ਪਲਸੌਰਾ ਸੈਕਟਰ 55 ਚੰਡੀਗੜ੍ਹ ਸਥਿਤ ਪਿੰਗਲਵਾੜਾ ਸ਼ਾਖ਼ਾ ਦਾ ਸਰਕਾਰੀ ਦੌਰਾ ਕੀਤਾ ਅਤੇ ਬੇਸਹਾਰਾ ਲੋਕਾਂ ਲਈ ਆਰੰਭੇ ਭਗਤ ਪੂਰਨ ਸਿੰਘ ਜੀ ਦੇ ਸਿਧਾਂਤਾਂ ਅਤੇ ਉਦੇਸ਼ਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਉਨਾਂ ਨੇ ਵੱਖ-ਵੱਖ ਵਾਰਡਾਂ ਤੇ ਮੈਡੀਕਲ ਸਹੂਲਤਾਂ ਸਮੇਤ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਫਿਜਿਓਥੇਰੇਪੀ ਸੈਂਟਰ, ਡੈਂਟਲ ਕਲੀਨਿਕ, ਲੰਗਰ ਹਾਲ, ਧੋਬੀ-ਘਾਟ ਅਤੇ ਲਾਇਬ੍ਰੇਰੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਸਪੈਸ਼ਲ ਬੱਚਿਆਂ ਵੱਲੋਂ ਬਣਾਈਆਂ ਕਲਾ-ਕ੍ਰਿਤਾਂ ਦੀ ਸ਼ਲਾਘਾ ਕੀਤੀ। ਮਰੀਜ਼ਾਂ ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਅਤੇ ਲੰਗਰ ਹਾਲ ਵਿਚ ਖਾਣੇ ਦੀ ਤਿਆਰੀ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਨੇ ਮਰੀਜ਼ਾਂ ਦੇ ਇਲਾਜ ਅਤੇ ਐਮਰਜੈਂਸੀ ਸਮੇਂ ਮੌਜੂਦ ਐਬੁਲੈਂਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਸਪੈਸ਼ਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਆ ਨੇ ਸਕੂਲ ਦੀਆਂ ਹੋਰ ਗਤੀਵਿਧੀਆਂ ਬਾਰੇ ਜਾਣੂੰ ਕਰਵਾਇ...
ਵੈਦ ਸੁਭਾਸ਼ ਗੋਇਲ ਨੂੰ ਕੀਤਾ ਦੁਬਈ ਵਿਚ ਸਨਮਾਨਿਤ

ਵੈਦ ਸੁਭਾਸ਼ ਗੋਇਲ ਨੂੰ ਕੀਤਾ ਦੁਬਈ ਵਿਚ ਸਨਮਾਨਿਤ

Global News
ਦੁਬਈ, 19 ਨਵੰਬਰ : ਦੁਬਈ ਵਿਖੇ ਕਰਵਾਏ ਗਏ ਦੂਸਰੇ ਇੰਟਰਨੈਸ਼ਨਲ ਬਿਜਨਸ ਐਵਾਰਡ 2024 ਦੌਰਾਨ ਪ੍ਰਸਿੱਧ ਵੈਦ ਸੁਭਾਸ਼ ਗੋਇਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਹ ਅੰਤਰ ਰਾਸ਼ਟਰੀ ਸਮਾਗਮ ਦੁਬਈ ਦੇ ਹੋਟਲ ਮੈਟਰੋਪੋਲੀਟਨ ਵਿਖੇ ਕਰਵਾਇਆ ਗਿਆ, ਜਿਸ ਵਿਚ ਦੁਨੀਆਂ ਭਰ ਤੋਂ ਵੱਖ ਵੱਖ ਖੇਤਰਾਂ ਵਿਚ ਵੱਡੀਆਂ ਮੱਲਾਂ ਮਾਰਨ ਵਾਲੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ।ਇਸ ਸਨਮਾਨ ਸਮਾਰੋਹ ਵਿਚ ਹੈਲਥ ਕੇਅਰ ਕੈਟੇਗਰੀ ਦਾ ਐਵਾਰਡ ਪੰਜਾਬ ਦੇ ਮਸ਼ਹੂਰ ਵੈਦ ਸੁਭਾਸ਼ ਗੋਇਲ ਨੂੰ ਦਿੱਤਾ ਗਿਆ। ਸੁਭਾਸ਼ ਗੋਇਲ ਪ੍ਰਸਿੱਧ ਕੰਪਨੀ ਵੈਦ ਬਾਨ ਆਯੁਰਵੈਦਿਕ ਦੇ ਮਾਲਕ ਨੇ ਅਤੇ ਪਿਛਲੇ 30 ਸਾਲ ਤੋਂ ਚੰਡੀਗੜ੍ਹ ਵਿਚ ਰਹਿ ਕੇ ਆਯੁਰਵੈਦਿਕ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰ ਰਹੇ ਨੇ। ਸੁਭਾਸ਼ ਗੋਇਲ ਨੂੰ ਆਮ ਤੌਰ 'ਤੇ ਦੇਸੀ ਨੁਸਖਿਆਂ ਦੀ ਮਸ਼ੀਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਸ ਲਈ ਆਯੁਰਵੇਦ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਾਰਨ ਉਸ ਨੂੰ ਦੁਬਈ ਵਿਖੇ ਐਕਸੀਲੈਂਸੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਦੁਬਈ ਵਿਖੇ ਕੱਲ੍ਹ ਕਰਵਾਏ ਗਏ ਸਮਾਗਮ ਵਿਚ ਦੁਨੀਆਂ ਭਰ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਸ਼ਾਮਲ ਹੋਈਆਂ। ਪਿਕਸੀ ਜ...
ਨਵੀਆਂ ਪੰਚਾਇਤਾਂ ਦਾ ਮੁੱਖ ਨਿਸ਼ਾਨਾ ਪਿੰਡਾਂ ਦਾ ਵਿਕਾਸ ਹੀ ਹੋਵੇ : ਭਗਵੰਤ ਮਾਨ

ਨਵੀਆਂ ਪੰਚਾਇਤਾਂ ਦਾ ਮੁੱਖ ਨਿਸ਼ਾਨਾ ਪਿੰਡਾਂ ਦਾ ਵਿਕਾਸ ਹੀ ਹੋਵੇ : ਭਗਵੰਤ ਮਾਨ

Breaking News
ਸੰਗਰੂਰ, 19 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਵਿਚ ਜਿਲੇ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਆਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਚੁਣੇ ਪੰਚਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡਾਂ ਦੇ ਵਿਕਾਸ ਲਈ ਧੁਰੇ ਦਾ ਕੰਮ ਕਰਨ।ਜਿਲਾ ਸੰਗਰੂਰ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਂ ਦਾ ਮੁੱਖ ਨਿਸ਼ਾਨਾਂ ਆਪਣੇ ਪਿੰਡਾਂ ਦਾ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਆਪਣੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਵਲੋਂ ਮਤੇ ਪਾਸ ਕੀਤੇ ਜਾਣ ਅਤੇ ਲੋੜ ਮੁਤਾਬਿਕ ਸਹੂਲਤਾਂ ਦੀ ਮੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਦੇ ਮਤਿਆਂ ਮੁਤਾਬਿਕ ਹੀ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਲਾਇਬਰੇਰੀਆਂ ਸਥਾਪਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਲਾਇਬਰੇਰੀਆਂ ਨਾਲ ਹੀ ਨਵੀਂ ਪੀੜ੍ਹੀ ਸਾਹਿਤ ਨਾਲ ਜੁੜੇਗੀ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਪੁ...