ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵੀ ਓਨੀਆਂ ਹੀ ਪ੍ਰਸੰਗਿਕ ਹਨ।
ਭਗਵੰਤ ਸਿੰਘ ਮਾਨ ਨੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਸੰਗਤਾਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ...
