ਸਿਖਲਾਈ ਪ੍ਰੋਗਰਾਮਾਂ ਵਿੱਚ ਸਾਈਬਰ ਅਪਰਾਧ ਜਾਂਚ ਰਣਨੀਤੀਆਂ ਅਤੇ ਬਲੌਕਚੈਨ ਤਕਨਾਲੋਜੀ ਹੋਵੇਗੀ ਸ਼ਾਮਲ
ਚੰਡੀਗੜ੍ਹ, 11 ਨਵੰਬਰ: ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ (ਐਮ.ਓ.ਯੂ.) ‘ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਦਾ ਉਦੇਸ਼ ਪੁਲਿਸਿੰਗ ਵਿੱਚ ਸਮਕਾਲੀ ਚੁਣੌਤੀਆਂ ਦੇ ਹੱਲ ਕਰਨ ਲਈ ਤਿਆਰ ਕੀਤੇ ਗਏ ਵਿਆਪਕ ਪ੍ਰੋਗਰਾਮਾਂ ਦੀ ਲੜੀ ਰਾਹੀਂ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਦੀਆਂ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ।
ਇਹ ਸਮਝੌਤਾ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਤਕਨੀਕੀ ਸੇਵਾਵਾਂ ਰਾਮ ਸਿੰਘ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਪ੍ਰੋ (ਡਾ.) ਕਲਪੇਸ਼ ਐਚ ਵਾਂਦਰਾ ਦਰਮਿਆਨ ਸਹੀਬੱਧ ਕੀਤਾ ਗਿਆ।
ਇਸ ਸਮਝੌਤੇ ਤਹਿਤ ਆਰ.ਆਰ.ਯੂ. ਪ੍ਰੋਗਰਾਮਾਂ ਦੀ ਇੱਕ ਵਿਭਿੰਨ ਸ਼੍ਰੇਣੀ ਪ੍ਰਦਾਨ ਕਰੇਗੀ, ਜਿਸ ਵਿੱਚ ਕਲਾਸਰੂਮ-ਅਧਾਰਤ ਸੈਸ਼ਨ, ਆਨਲਾਈਨ ਲਰਨਿੰਗ ਦੇ ਮੌਕੇ ਅਤੇ ਇਨ੍ਹਾਂ ਦੋਵਾਂ ...