Monday, May 11Malwa News
Shadow

Author: admin

‘ਆਪ’ ਨੇ ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਸਰਕਾਰ ਨੂੰ ਇਸ ਘਟਨਾ ‘ਤੇ ਕੈਨੇਡਾ ਨਾਲ ਗੱਲ ਕਰਨੀ ਚਾਹੀਦੀ ਹੈ

‘ਆਪ’ ਨੇ ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਸਰਕਾਰ ਨੂੰ ਇਸ ਘਟਨਾ ‘ਤੇ ਕੈਨੇਡਾ ਨਾਲ ਗੱਲ ਕਰਨੀ ਚਾਹੀਦੀ ਹੈ

Hot News
ਚੰਡੀਗੜ੍ਹ, 4 ਨਵੰਬਰ : ਆਮ ਆਦਮੀ ਪਾਰਟੀ (ਆਪ) ਨੇ ਕੈਨੇਡਾ ਦੇ ਬਰੈਂਪਟਨ ਵਿੱਚ ਖਾਲਿਸਤਾਨੀ ਸੰਗਠਨ ਦੇ ਲੋਕਾਂ ਵੱਲੋਂ ਹਿੰਦੂ ਮੰਦਰ 'ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ‘ਆਪ’ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਪੰਜਾਬ ਨਿਰਾਸ਼ ਹੈ। ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਧਰਮ ਨਿਰਪੱਖ ਸੂਬਾ ਹੈ। ਧਾਰਮਿਕ ਆਧਾਰ 'ਤੇ ਹਿੰਸਾ ਇੱਥੇ ਦਾ ਸਭਿਆਚਾਰ ਨਹੀਂ ਹੈ। 1980-90 ਦੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਵੀ ਇੱਥੇ ਧਰਮ ਦੇ ਆਧਾਰ 'ਤੇ ਹਿੰਸਾ ਨਹੀਂ ਹੋਈ। ਪੰਜਾਬ ਵਿੱਚ ਹਿੰਦੂ ਅਤੇ ਸਿੱਖ ਇੱਕ ਪਰਿਵਾਰ ਵਾਂਗ ਸ਼ੁਰੂ ਤੋਂ ਹੀ ਇਕੱਠੇ ਰਹਿੰਦੇ ਹਨ। ਹਿੰਸਾ ਕਰਨ ਵਾਲੇ ਲੋਕਾਂ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਇਸ ਘਟਨਾ ਤੋਂ ਪੰਜਾਬ ਦੇ ਹਰ ਭਾਈਚਾਰੇ ਦੇ ਲੋਕ ਗ਼ੁੱਸੇ ਵਿਚ ਹਨ। ਅਸੀਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਉਨ੍ਹਾਂ ਭਾਰਤ ਸਰਕਾਰ ਨੂੰ ਇਹ ਮੁੱਦਾ ਕੈਨੇਡਾ ਸਰਕਾਰ ...
ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।  ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਵਿਚ ਸੈਰ-ਸਪਾਟੇ ਦੇ ਖੇਤਰ ਵਿੱਚ ਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਵਿਲੇਜ਼ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਸਕਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ...
2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਆਪ ਵਿੱਚ ਸ਼ਾਮਲ

2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਆਪ ਵਿੱਚ ਸ਼ਾਮਲ

Hot News
ਬਰਨਾਲਾ, 4 ਨਵੰਬਰ : ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ  ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।  ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਸਵਾਗਤ ਕੀਤਾ। ਧੀਰਜ ਦਦਾਹੂਰ 26 ਸਾਲ ਤੱਕ ਭਾਜਪਾ ਵਿੱਚ ਰਹੇ।  ਉਹ 1988 ਤੋਂ ਆਰਐਸਐਸ ਨਾਲ ਵੀ ਜੁੜੇ ਹੋਏ ਸਨ। ਉਹ ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਇਲਾਕੇ ਦਾ ਨਾਮਵਰ ਕਮਿਸ਼ਨ ਏਜੰਟ ਅਤੇ ਰਾਈਸ ਸ਼ੈਲਰ ਹਨ ਅਤੇ ਕਮਿਸ਼ਨ ਏਜੰਟ ਐਸੋਸੀਏਸ਼ਨ ਬਰਨਾਲਾ ਦੇ ਚੁਣੇ ਹੋਏ ਪ੍ਰਧਾਨ ਰਹਿ ਚੁੱਕੇ ਹਨ। ਉਹ ਪੰਜਾਬ ਵਿੱਚ ਭਾਜਪਾ ਦੇ ਕਈ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਰਹਿ ਚੁੱਕੇ ਹਨ। ਧੀਰਜ ਦਦ...
ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

Punjab News
ਪਟਿਆਲਾ, 4 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ  ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ|  ਇਹ ਸਮਾਗਮ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ  ਹੋਵੇਗਾ। ਇਸ ਮੌਕੇ  ਪੰਜਾਬੀ ਭਾਸ਼ਾ ਦੇ 2022,23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਦਿੱਤੇ ਜਾਣਗੇ ਅਤੇ ਇਸ ਮੌਕੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਹੋਣਗੀਆਂ। ਭਾਸ਼ਾ ਮਾਹ ਦੌਰਾਨ ਰਾਜ ਭਰ ’ਚ ਪੰਜਾਬੀ ਭਾਸ਼ਾ ਬਾਰੇ ਗੋਸ਼ਟੀਆਂ, ਰੂਬੁਰੂ, ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਤੇ ਸੰਗੀਤਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਸਮੁੱਚੇ ਸਮਾਗਮਾਂ ਦੌਰਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਸਾਲ 2021 ਲਈ ਐਲਾਨੇ ਗਏ ਪੁਰਸਕਾਰਾਂ ਵਿੱਚ ਬਲਦੇਵ ਸਿੰਘ ਨੂੰ ਸੂਰਜ ਕਦੇ ਨਹੀਂ ਮਰਦਾ ਲਈ ਨਾਨਕ ਸਿੰਘ ਪੁਰਸਕਾਰ (ਨਾ...
ਹੁਣ 20 ਨਵੰਬਰ ਨੂੰ ਪੈਣਗੀਆਂ ਜ਼ਿਮਨੀ ਚੋਣਾਂ ਲਈ ਵੋਟਾਂ

ਹੁਣ 20 ਨਵੰਬਰ ਨੂੰ ਪੈਣਗੀਆਂ ਜ਼ਿਮਨੀ ਚੋਣਾਂ ਲਈ ਵੋਟਾਂ

Breaking News
ਚੰਡੀਗੜ੍ਹ, 4 ਨਵੰਬਰ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ, 2024 (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ, 2024 (ਬੁੱਧਵਾਰ) ਕਰ ਦਿੱਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ 13 ਨਵੰਬਰ, 2024 ਨੂੰ ਵੱਡੇ ਪੱਧਰ ’ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਰੁਝੇਵਿਆਂ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਹੋਣ ਦੀ ਸੰਭਾਵਨਾ ਹੈ ਅਤੇ ਲੌਜਿਸਟਿਕ ਸਬੰਧੀ ਵੱਖ-ਵੱਖ ਮਸਲੇ ਵੀ ਹੋ ਸਕਦੇ ਹਨ, ਜਿਸ ਨਾਲ ਚੋਣਾਂ ਦੌਰਾਨ ਵੋਟਰਾਂ ਦੀ ਸ਼ਮੂਲੀਅਤ ਘੱਟ ਸਕਦੀ ਹੈ।  ਇਸ ਲਈ ਕਮਿਸ਼ਨ ਨੇ ਇਨ੍ਹਾਂ ਕਾਰਨਾਂ ਅਤੇ ਸੰਭਾਵਨਾਵਾਂ ਨੂੰ ਵਿਚਾਰਦਿਆਂ ਜ਼ਿਮਨੀ ਚੋਣ ਦੀ ਤਾਰੀਖ 13.11.2024 (ਬੁੱਧਵਾਰ) ਤੋਂ ਬਦਲ ਕੇ 20.11.2024 (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ...
50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab News
ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀਐਫ.ਆਈ.ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50,000 ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ ...
ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

Hot News
ਚੰਡੀਗੜ੍ਹ, 3 ਨਵੰਬਰ: ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ...
डेरा बाबा नानक से ‘आप’ उम्मीदवार गुरदीप रंधावा के लिए भगवंत मान ने किया प्रचार, कलानौर में की जनसभा

डेरा बाबा नानक से ‘आप’ उम्मीदवार गुरदीप रंधावा के लिए भगवंत मान ने किया प्रचार, कलानौर में की जनसभा

Hindi
गुरदासपुर, 3 नवम्बर : डेरा बाबा नानक विधानसभा क्षेत्र से आम आदमी पार्टी (आप) उम्मीदवार गुरदीप रंधावा के लिए रविवार को मुख्यमंत्री भगवंत मान ने किया चुनाव प्रचार किया। मुख्यमंत्री ने कलानौर में जनसभा एक विशाल जनसभा को संबोधित किया और लोगों से आप उम्मीदवार का समर्थन करने की अपील की। मुख्यमंत्री ने यहां कलानौर के प्रसिद्ध शिव मंदिर के भी दर्शन किए और पूजा-अर्चना की। लोगों को संबोधित करते हुए मान ने दावा किया कि डेरा बाबा नानक में इस बार सिर्फ झाड़ू चलेगा। सभी सर्वे रिपोर्ट भी हमारी ही जीत बता रहे हैं। लोगों ने इस बार यहां से कांग्रेस को हराने का मन बना लिया है। कांग्रेस वालों ने कोई काम नहीं किया, उन्होंने सिर्फ यहां के लोगों पर झूठे पर्चे करवाए हैं।  मान ने कांग्रेस नेता और यहां से पूर्व विधायक सुखजिंदर रंधावा पर हमला बोला और कहा कि जल्द ही उनके सारे काले कारनामे उजागर करुंगा। इन ...
ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

Breaking News
ਗੁਰਦਾਸਪੁਰ, 3 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਲਾਨੌਰ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।  ਮੁੱਖ ਮੰਤਰੀ ਨੇ ਇੱਥੇ ਕਲਾਨੌਰ ਦੇ ਪ੍ਰਸਿੱਧ ਸ਼ਿਵ ਮੰਦਰ ਦੇ ਵੀ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਸਿਰਫ਼ ਝਾੜੂ ਚੱਲੇਗਾ। ਸਾਰੀਆਂ ਸਰਵੇਖਣ ਰਿਪੋਰਟਾਂ ਵੀ ਸਾਡੀ ਜਿੱਤ ਦਰਜ ਕਰਵਾ ਰਹੀਆਂ ਹਨ। ਇਸ ਵਾਰ ਲੋਕਾਂ ਨੇ ਇੱਥੋਂ ਕਾਂਗਰਸ ਨੂੰ ਹਰਾਉਣ ਦਾ ਪੂਰਾ ਮਨ ਬਣਾ ਲਿਆ ਹੈ।  ਕਾਂਗਰਸੀ ਲੋਕਾਂ ਨੇ ਕੋਈ ਕੰਮ ਨਹੀਂ ਕੀਤਾ, ਉਨ੍ਹਾਂ ਨੇ ਸਿਰਫ਼ ਇੱਥੋਂ ਦੇ ਲੋਕਾਂ 'ਤੇ ਝੂਠੇ ਪਰਚੇ ਦਰਜ ਕਰਵਾਏ ਹਨ। ਭਗਵੰਤ ਮਾਨ ਨੇ ਕਾਂਗਰਸੀ ਆਗੂ ਅਤੇ ਇੱਥੋਂ ਦੇ ਸਾਬਕਾ ਵਿਧਾਇਕ ਸੁਖਜਿੰਦਰ ਰੰਧਾਵਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੇ ਸਾਰੇ ਕਾਲੇ ਕਾਰਨਾਮਿਆਂ ...
ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

Hot News
ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਸ. ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਸਪੀਕਰ ਨੇ ਕਿਹਾ ਕਿ ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਟੈਲੀਫੋਨ ਨੰਬਰ 18001801551 'ਤੇ ਕਾਲ ਕਰਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਸਪੀਕਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਦੱਸਿਆ ਕਿ ਡੀਲਰਾਂ ਵੱਲੋਂ ਡੀ.ਏ.ਪੀ. ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀ...