ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ
ਨਵੀਂ ਦਿੱਲੀ, 28 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ।
ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ ਅਤੇ ਇਸ ਵਿੱਚ ਸੂਬੇ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ।
ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦਾ ਮੰਤਵ ਸੂਬੇ ਦੇ ਮਿਉਂਸਪਲ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਮਕਸਦ ਇਹ ਵੀ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਦਿੱਲੀ ਦੀ ਤਰਜ਼ 'ਤੇ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਪਹਿਲਾਂ ਹੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ 'ਆਪ' ਸਰਕਾਰ ਨੇ ਸ਼...