ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ
ਚੰਡੀਗੜ੍ਹ, 30 ਅਕਤੂਬਰ: ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਸ੍ਰੀਮਤੀ ਗਿੱਲ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਕਾਰਜ ਪ੍ਰਣਾਲੀ ਬਾਰੇ ਗੱਲ ਕਰਦਿਆਂ ਪੰਜਾਬ ਵਿੱਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਸਮਾਜ ਅਤੇ ਆਲੇ-ਦੁਆਲੇ ਨੂੰ ਬਿਹਤਰ ਬਣਾਉਣ ਵਿੱਚ ਹਰ ਕੋਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ...

