ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼
ਚੰਡੀਗੜ੍ਹ, 21 ਅਕਤੂਬਰ : ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਕਰਮਚਾਰੀ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ ਕੋਈ ਖ਼ਤਰੇ ਵਾਲਾ ਕੰਮ ਨਾ ਕਰੇ। ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ।
ਇਸ ਮੀਟਿੰਗ ਵਿੱਚ ਪ੍ਰਸ਼ਾਸਕੀ ਸਕੱਤਰ (ਬਿਜਲੀ ਵਿਭਾਗ) ਸ੍ਰੀ ਰਾਹੁਲ ਤਿਵਾੜੀ, ਵਿੱਤ ਸਕੱਤਰ ਸ੍ਰੀ ਬਸੰਤ ਗਰਗ, ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਪ੍ਰਬੰਧਕੀ ਡਾਇਰੈਕਟਰ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਸ. ਡੀ.ਪੀ.ਐਸ ਗਰੇਵਾਲ ਹਾਜ਼ਰ ਸਨ। ਕਮੇਟੀ ਨੇ ਆਪਣੇ ਮੰਗ ਪੱਤਰ ਵਿੱਚ ਯੂਨੀਅਨ ਵੱਲੋਂ ਪੇਸ਼ ਕੀਤੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਵਚਨਬੱਧਤਾ ਦੁਹਰਾਈ। ਕੈਬਨਿਟ...