ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ
ਚੰਡੀਗੜ੍ਹ, 22 ਅਕਤੂਬਰ: ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ।
ਬੀਤੇ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 46,000 ਸਰਕਾਰੀ ਨੌਕਰੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਨੌਜਵਾਨਾਂ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰਹਿ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ।
ਇਹ ਗੱਲ ਖੇਤੀਬਾੜੀ ਮੰਤਰੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮਜਾਤੜੀ ਵਿਖੇ ਸ.ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਤੀਜੀ ਮੈਗਾ ਮਾਪੇ-ਅਧਿਆਪ...