ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ
ਐਸਏਐਸ ਨਗਰ, 14 ਅਕਤੂਬਰ: ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ।
ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ...








