Saturday, August 8Malwa News
Shadow

Author: admin

ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ  ਨਾਲ ਗ੍ਰਿਫਤਾਰ

Breaking News
ਅੰਮ੍ਰਿਤਸਰ, 10 ਅਕਤੂਬਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ  ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ  ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।   ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ  ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ  ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ।  ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਇਹ ਕਾ...

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

Punjab News
ਚੰਡੀਗੜ੍ਹ, 10 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ ਦੇ ਵਫਦ ਨਾਲ ਕੀਤੀ ਮੁਲਾਕਾਤ ਦੌਰਾਨ ਆਖੀ ਗਈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੈਣੀ ਸਭਾ ਦੇ ਵਫਦ ਨੇ ਮੁਲਾਕਾਤ ਕਰਦਿਆਂ ਗੁਰਦਾਸਪੁਰ ਦੀ ਨਵੀਂ ਦਾਣਾ ਮੰਡੀ ਵਿਖੇ ਕਮਿਊਨਿਟੀ ਸੈਂਟਰ/ਸੈਣੀ ਭਵਨ ਬਣਾਉਣ ਦੀ ਮੰਗ ਰੱਖੀ। ਸ. ਮੁੰਡੀਆ ਨੇ ਆਖਿਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਜੀ ਨਾਲ ਗੱਲਬਾਤ ਕਰਕੇ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਪੁਰਜ਼ੋਰ ਸਿਫਾਰਸ਼ ਕਰਨਗੇ। ਸ. ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਵਰਗਾਂ ਦੀ ਮੰਗਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਜੇਕਰ ਕਮਿਊਨਿਟੀ ਸੈਂਟਰ ਜਾਂ ਸੈਣੀ ਭਵਨ ਦਾ ਨਿਰਮਾਣ ਹੁੰਦਾ ਹੈ ਤਾਂ ਸੈਣੀ ਭਾਈਚਾਰੇ ਦੇ ਲੋਕ ਅਤੇ ਗੁਰਦਾਸਪੁਰ ਵਾਸੀ ਆਪਣੇ ਵੱਖ-ਵੱਖ ਜਨਹਿੱਤਾਂ ਦੇ ਕੰਮ ਕਰ ਸਕਣਗੇ। ਕੈਬਨਿਟ ਮੰਤਰੀ ਨੇ ...

ਚੇਅਰਪਰਸਨ ਦੀ ਪੋਸਟ ਲਈ ਪੰਜਾਬ ਸਰਕਾਰ ਨੇ ਮੰਗੀਆਂ ਅਰਜੀਆਂ

Punjab News
ਚੰਡੀਗੜ੍ਹ,10 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਡਾ. ਬਲਜੀਤ ਕੌ...

ਲੁਧਿਆਣਾ ਦੇ ਗੈਸਟ ਹਾਊਸ ‘ਚ ਪ੍ਰੇਮੀ ਜੋੜੇ ਦੀ ਮੌਤ

Hot News
ਲੁਧਿਆਣਾ 10 ਅਕਤੂਬਰ : ਪੰਜਾਬ ਦੇ ਲੁਧਿਆਣਾ 'ਚ ਬੱਸ ਸਟੈਂਡ ਦੇ ਨੇੜੇ ਇੱਕ ਗੈਸਟ ਹਾਊਸ 'ਚ ਸਵੇਰੇ-ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੈਸਟ ਹਾਊਸ 'ਚ ਕਾਫ਼ੀ ਧੂੰਆਂ ਇਕੱਠਾ ਹੋ ਗਿਆ। ਗੈਸਟ ਹਾਊਸ ਦੇ ਕਮਰੇ 'ਚ ਸੁੱਤੇ ਪ੍ਰੇਮੀ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸਵੇਰੇ ਜਦੋਂ ਮੈਨੇਜਰ ਨੇ ਗੈਸਟ ਹਾਊਸ ਤੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਸਨੇ ਰੌਲਾ ਪਾਇਆ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਕੁਝ ਲੋਕ ਗੈਸਟ ਹਾਊਸ ਤੋਂ ਬਾਹਰ ਨਿਕਲ ਆਏ, ਪਰ ਇੱਕ ਪ੍ਰੇਮੀ ਜੋੜਾ ਕਮਰੇ 'ਚ ਸੁੱਤਾ ਰਿਹਾ। ਤਕਰੀਬਨ 20 ਮਿੰਟ ਦੀ ਮਿਹਨਤ ਤੋਂ ਬਾਅਦ ਜਦੋਂ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਕਮਰੇ ਦਾ ਦਰਵਾਜ਼ਾ ਤੋੜਿਆ ਗਿਆ ਤਾਂ ਪ੍ਰੇਮੀ ਜੋੜੇ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਗੈਸਟ ਹਾਊਸ ਨੂੰ ਸੀਲ ਕਰ ਦਿੱਤਾ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਰਾਇਲ ਗੈਸਟ ਹਾਊਸ ਦੇ ਮੈਨੇਜਰ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਪੁਲਿਸ ਗੈਸਟ ਹਾਊਸ 'ਚ ਅੱਗ ਤੋਂ ਸੁਰੱਖਿਆ ਦੇ ਇੰਤਜ਼ਾਮਾਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਹੋ...

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 10 ਅਕਤੂਬਰ : ​ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ​ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ। ​ਸ੍ਰੀ ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ...

ਫਰੀਦਕੋਟ ਦੀ ਪਵਨਪ੍ਰੀਤ ਨੇ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ‘ਚ ਮਾਰੀ ਬਾਜੀ

Local
ਫਰੀਦਕੋਟ : ਸਥਾਨਕ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਵਿਦਿਆਰਥਣ ਪਵਨ ਪ੍ਰੀਤ ਨੇ 99 ਜੂਨੀਅਰ ਉਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਅੰਡਰ 14 ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਹਿਸਾ ਲਿਆ | ਉਸ ਨੇ ਲੰਬੀ ਛਾਲ ,ਉੱਚੀ ਛਾਲ ,60ਮੀਟਰ ਦੋੜ ਵਿੱਚ ਤਾਂਬੇ ਦਾ ਤਗਮਾ ਜਿੱਤ ਕੇ ਤੀਜਾ ਸਥਾਨ ਹਾਸਿਲ ਕੀਤਾ । ਇਹ ਖੇਡਾਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਈਆਂ | ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ ਪਹਿਲਾ ਵੀ ਕਈ ਵਾਰ ਖੇਡਾਂ ਵਿੱਚ ਭਾਗ ਲੈ ਕੇ ਅਨੇਕ ਮੇਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ । ਅੰਤ ਵਿੱਚ ਸਕੂਲ ਦੇ ਚੇਅਰਮੈਨ ਇੰਜੀ . ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਡਾ: ਸੁਰੇਸ਼ ਸ਼ਰਮਾ ਜੀ ਨੇ ਸਕੂਲ ਪਰਤਣ ਤੇ ਵਿਦਿਆਰਥਣ ਮੈਡਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਦ੍ਰਿੜ ਇਰਾਦੇ ਅਤੇ ਯੋਗ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਵਿਦਿਆਰਥਣ ਨੇ 99 ਉਪਨ ਪੰਜਾਬ ਖੇਡਾਂ ਤੀਜਾ ਸਥਾਨ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਅਤ...

ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

Punjab News
ਚੰਡੀਗੜ੍ਹ, 9 ਅਕਤੂਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਵੱਡੇ ਪੱਧਰ 'ਤੇ ਮਜ਼ਬੂਤ ਕਰਨ ਜਾ ਰਹੀ ਹੈ। ਸੈਨਿਕ ਸਦਨ, ਫੇਜ਼ 10, ਮੋਹਾਲੀ (ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ) ਵਿਖੇ ਆਪਣੀ ਪਹਿਲੀ ਫੇਰੀ ਦੌਰਾਨ ਮੰਤਰੀ ਨੇ ਮੀਡੀਆ ਅਤੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਦੌਰੇ ਦਾ ਉਦੇਸ਼ ਮੌਜੂਦਾ ਸੈਟ-ਅਪ ਅਤੇ ਸਹੂਲਤਾਂ ਦਾ ਜਾਇਜ਼ਾ ਲੈਣਾ ਹੈ ਜੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦਫਤਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੋੜ ਪੈਣ 'ਤੇ ਰਾਜ ਕੋਲ ਉਠਾਉਂਦੇ ਹਨ।  ਜ਼ਿਲ੍ਹੇ ਦੀ ਆਪਣੀ ਪਹਿਲੀ ਫੇਰੀ ਦੌਰਾਨ ਪ...

1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਦੇ ਪਛਾਣੇ ਗਏ ਕ੍ਰਾਈਮ ਹੌਟਸਪਾਟਸ ’ਤੇ ਕੀਤੀ ਕਾਰਵਾਈ

Punjab News
ਐਸਏਐਸ ਨਗਰ, 9 ਅਕਤੂਬਰ: ਨਸ਼ਿਆਂ ਨਾਲ ਨਜਿੱਠਦਿਆਂ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖਿਅਤ ਸਮਾਜ ਲਈ ਚਲਾਏ ਵਿਆਪਕ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਕਾਸੋ ਫਾਰ ਸੇਫ਼ ਨੇਬਰਹੁੱਡ) ਦੀ ਖੁਦ ਅਗਵਾਈ ਕੀਤੀ, ਜਿਸਦਾ ਉਦੇਸ਼ ਗਲੀ-ਮੁਹੱਲਿਆਂ ਵਿੱਚ ਵਧ ਰਹੇ ਸਨੈਚਿੰਗ, ਈਵ ਟੀਜ਼ਿੰਗ, ਚੋਰੀ ਆਦਿ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ।   ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਦੇ ਨਾਲ ਬਲੌਂਗੀ ਵਿਖੇ ਬਾਰੀਕਬੀਨੀ ਨਾਲ ਚੈਕਿੰਗ ਕਰ ਰਹੀ ਪੁਲੀਸ ਦੀ ਭਾਰੀ ਤਾਇਨਾਤੀ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।   ਜ਼ਿਕਰਯੋਗ ਹੈ ਕਿ ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿ...

ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾਃ ਮੁੱਖ ਮੰਤਰੀ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ

Breaking News
ਚੰਡੀਗੜ੍ਹ, 9 ਅਕਤੂਬਰ: ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਮੰਤਵ ਨਾਲ ਲਏ ਅਹਿਮ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਦੇ ਨਾਲ ਸਰਹੱਦੀ ਚੌਕੀਆਂ ਦੀ ਰਾਖੀ ਲਈ ਸਰਹੱਦੀ ਖ਼ੇਤਰ ਵਿੱਚ 176.29 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੰਭਾਲ ਪ੍ਰਾਜੈਕਟ ਨੂੰ ਅੱਜ ਹਰੀ ਝੰਡੀ ਦੇ ਦਿੱਤੀ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਸਰਹੱਦੀ ਚੌਕੀਆਂ ਨੂੰ ਬਚਾਉਣ ਲਈ ਬੀ.ਐਸ.ਐਫ. ਤੇ ਫੌਜ ਤੋਂ ਲਗਾਤਾਰ ਬੇਨਤੀਆਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਹ ਥਾਵਾਂ ਰਾਵੀ, ਸਤਲੁਜ ਤੇ ਉਝ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਨੂੰ ਹੜ੍ਹ ਕੰਟਰੋਲ ਲਈ ਮਿਲਦੇ ਨਿਗੂਣੇ ਫੰਡਾਂ ਨੂੰ ਕੌਮੀ ਮਹੱਤਵ ਵਾਲੀਆਂ ਥਾਵਾਂ ਨੂੰ ਬਚਾਉਣ ਲਈ ਤਬਦੀਲ ਕਰ ਦਿੱਤਾ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਮਾਂ ਦੇ ਕੌਮੀ ਸੁਰੱਖਿਆ ਪਹਿਲੂ ਨੂੰ ਧਿਆਨ ਵਿੱਚ ਰੱਖਦਿਆ...

ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨਿੱਜੀ ਤੌਰ 'ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇ...