Saturday, August 8Malwa News
Shadow

Author: admin

ਐਮ.ਪੀ. ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿੱਪ ਡਰਬੀ ਵਿਖੇ ਸਮਾਪਤ

Global News
ਚੰਡੀਗੜ੍ਹ 6 ਸਤੰਬਰ 2024 - 10ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿਪ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਲ਼ੜਕਿਆਂ ਅਤੇ ਬੀਬੀਆਂ ਨੇ ਗੱਤਕੇ ਦੇ ਜੌਹਰ ਵਿਖਾਏ। ਸ਼ਬਦ ਕੀਰਤਨ ਅਤੇ ਅਰਦਾਸ ਤੋਂ ਉਪਰੰਤ ਸ਼ੁਰੂ ਹੋਏ ਗੱਤਕਾ ਮੁਕਾਬਲਿਆਂ ਵਿੱਚ ਵੱਖ ਵੱਖ ਉਮਰ ਦੇ ਬੱਚਿਆਂ, ਬੀਬੀਆਂ ਅਤੇ ਮਰਦਾਂ ਨੇ ਭਾਗ ਲਿਆ ਜਿਹਨਾਂ ਵਿੱਚੋਂ 12 ਤੋਂ 14 ਸਾਲ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਦੂਜੇ ਸਥਾਨ ਰਹੀ।ਲੜਕੀਆਂ ਵਿੱਚੋਂ ਅਕਾਲੀ ਫੂਲਾ ਸਿੰਘ ਗੱਤਕਾ ਅਖਾੜਾ ਕਵੈਂਟਰੀ ਦੀ ਗੁਰਸੁਖਮਨ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਵਾਰਿੰਗਟਨ ਦੀ ਜੀਆ ਕੌਰ ਦੂਜੇ ਸਥਾਨ ਤੇ ਰਹੀ। ਇਸੇ ਤਰਾਂ 15 ਤੋਂ 17 ਉਮਰ ਦੇ ਲੜਕੀਆਂ ਦੇ ਮੁਕਾਬਲਿਆਂ ‘ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਜੇਤੂ ਰਹੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਗੱਤਕਾ ਅਖਾੜਾ ਡਰਬੀ ਦੀ ਟੀਮ ਉੱਪ ਜੇਤੂ ਰਹੀ। ਲੜਕਿਆਂ ‘ਚੋਂ ਬਾਬਾ ਬੰਦਾ ਸਿੰਘ ਬਹਾਦਰ ਗੱਤਕਾ ਅਖਾੜਾ ਦੀ ਟੀਮ...

ਲੁਧਿਆਣਾ ਵਿਚ ਵੱਡੀ ਘਟਨਾਂ, ਦੋ ਔਰਤਾਂ ਦੀ ਮੌਤ : ਪੁਲੀਸ ਨੇ ਗ੍ਰਿਫਤਾਰ ਕਰ ਲਈ ਪ੍ਰਸਿੱਧ ਗਾਇਕਾ

Breaking News
ਲੁਧਿਆਣਾ, 7 ਅਕਤੂਬਰ - ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਸ਼ਨੀਵਾਰ ਦੇਰ ਰਾਤ ਵਾਪਰੀ ਇੱਕ ਦਰਦਨਾਕ ਘਟਨਾ ਨੇ ਦੇਵੀ ਜਾਗਰਣ ਦੇ ਉਤਸ਼ਾਹ ਨੂੰ ਸੋਗ ਵਿੱਚ ਬਦਲ ਦਿੱਤਾ। ਹੰਬੜਾ ਰੋਡ 'ਤੇ ਸਥਿਤ ਸ਼੍ਰੀ ਗੋਵਿੰਦ ਗੋਧਾਮ ਮੰਦਰ ਦੇ ਨੇੜੇ ਆਯੋਜਿਤ ਕੀਤੇ ਗਏ ਦੇਵੀ ਜਾਗਰਣ ਦੌਰਾਨ ਅਚਾਨਕ ਆਈ ਤੇਜ਼ ਹਵਾ ਕਾਰਨ ਪੰਡਾਲ ਡਿੱਗ ਗਿਆ, ਜਿਸ ਵਿੱਚ ਦੋ ਮਹਿਲਾਵਾਂ ਦੀ ਮੌਤ ਹੋ ਗਈ ਅਤੇ ਲਗਭਗ 15 ਲੋਕ ਜ਼ਖਮੀ ਹੋ ਗਏ।ਦ੍ਵਾਰਕਾ ਐਨਕਲੇਵ ਦੇ ਵਸਨੀਕਾਂ ਵੱਲੋਂ ਮੰਦਰ ਦੇ ਪਿੱਛੇ ਖਾਲੀ ਪਏ ਮੈਦਾਨ ਵਿੱਚ ਦੇਵੀ ਜਾਗਰਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ 'ਤੇ ਮਸ਼ਹੂਰ ਗਾਇਕਾ ਪੱਲਵੀ ਰਾਵਤ ਨੂੰ ਭੇਟਾਂ ਗਾਉਣ ਲਈ ਬੁਲਾਇਆ ਗਿਆ ਸੀ। ਸ਼ਨੀਵਾਰ ਰਾਤ ਕਰੀਬ 2 ਵਜੇ ਜਦੋਂ ਪ੍ਰੋਗਰਾਮ ਚੱਲ ਰਿਹਾ ਸੀ, ਅਚਾਨਕ ਤੇਜ਼ ਹਵਾ ਚੱਲਣੀ ਸ਼ੁਰੂ ਹੋ ਗਈ।ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ, ਜਦੋਂ ਹਵਾ ਤੇਜ਼ ਹੋਈ ਤਾਂ ਕੁਝ ਲੋਕ ਉੱਠ ਕੇ ਜਾਣ ਲੱਗੇ, ਪਰ ਗਾਇਕਾ ਅਤੇ ਜਾਗਰਣ ਪਾਰਟੀ ਨੇ ਉਨ੍ਹਾਂ ਨੂੰ ਬੈਠਣ ਲਈ ਕਿਹਾ, ਇਹ ਕਹਿੰਦੇ ਹੋਏ ਕਿ ਕੁਝ ਨਹੀਂ ਹੋਵੇਗਾ। ਉਨ੍ਹਾਂ ਦੀ ਗੱਲ ਸੁਣ ਕੇ ਬਹੁਤੇ ਬੱਚੇ ਅਤੇ ਔਰਤਾਂ ਵਾਪਸ ਬੈਠ ਗਏ। ਕੁਝ ...

ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

Punjab News
ਚੰਡੀਗੜ੍ਹ, 6 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ...

ਭਗਵੰਤ ਮਾਨ ਦਾ ਪਰਾਲੀ ਸਾੜਨ ਨੂੰ ਲੈ ਕੇ ਵੱਡਾ ਐਲਾਨ

Breaking News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਲਈ ਐਲਾਨ ਕੀਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਮਸ਼ੀਨਰੀ ਉੱਪਰ 50 ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੀਆਂ ਸਹਿਕਾਰੀ ਸੋਸਾਇਟੀਆਂ ਵਲੋਂ 'ਫਸਲੀ ਰਹਿੰਦ ਖੂੰਹਦ ਪ੍ਰਬੰਧਨ ਕਰਜਾ ਯੋਜਨਾ' ਚਲਾਈ ਜਾ ਰਹੀ ਹੈ। ਇਸ ਤਹਿਤ ਕੋਈ ਵੀ ਕਿਸਾਨ ਯੋਜਨਾ ਦਾ ਲਾਹਾ ਲੈ ਸਕਦਾ ਹੈ। ਸ੍ਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਬਿੱਲਕੁੱਲ ਨਾ ਸਾੜੀ ਜਾਵੇ, ਸਗੋਂ ਸਰਕਾਰ ਦੀ ਇਸ ਯੋਜਨਾ ਦਾ ਲਾਹਾ ਲੈ ਕੇ ਰਹਿੰਦ ਖੂੰਹਦ ਸਾਫ ਕਰਨ ਵਾਲੀ ਮਸ਼ੀਨਰੀ ਖਰੀਦਣ। ਤੁਹਾਨੂੰ ਦੱਸ ਦੇਈਏ ਪਰਾਲੀ ਨੂੰ ਜ਼ਮੀਨ ਵਿਚ ਹੀ ਕੱਟ ਕੇ ਖਾਦ ਰੂਪ ਵਿਚ ਵੀ ਵਰਤਿਆ ਜਾ ਸਕਦਾ ਹੈ ਅਤੇ ਪਰਾਲੀ ਨੂੰ ਕੱਟ ਕੇ ਬਿਜਲੀ ਪੈਦਾ ਕਰਨ ਅਤੇ ਹੋਰ ਕੰਮਾਂ ਲਈ ਵੀ ਵਰਤਿਆ ਜਾ ਸਕਦਾ ਹੈ। ਇਸ ਕੰਮ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਲਈ ਸਰਕਾਰ ਵਲੋਂ ਸਬਸਿਟੀ ਦਿੱਤੀ ਜਾਂਦੀ ਹੈ। ਮੁ...

ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ, ਮਿੱਲ ਮਾਲਕਾਂ ਦੀ ਹੜਤਾਲ ਖਤਮ

Breaking News
ਚੰਡੀਗੜ੍ਹ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬੇ ਦੀ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ।ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭਾਰਤ ਸਰਕਾਰ ਕੋਲ ਫਸਲ ਦੀ ਸਟੋਰੇਜ ਦੀ ਘਾਟ ਦਾ ਮੁੱਦਾ ਉਠਾਇਆ ਹੈ ਜਿਸ ਤੋਂ ਬਾਅਦ ਕੇਂਦਰ ਸਰਕਾਰ ਦਸੰਬਰ, 2024 ਤੱਕ ਸੂਬੇ ਵਿੱਚ 40 ਲੱਖ ਟਨ ਥਾਂ ਖਾਲੀ ਕਰਨ ਅਤੇ ਮਾਰਚ, 2025 ਤੱਕ 90 ਲੱਖ ਟਨ ਜਗ੍ਹਾ ਖਾਲੀ ਕਰਨ ਲਈ ਪਹਿਲਾਂ ਹੀ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਸਬੰਧੀ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਲਿਖਤੀ ਭਰੋਸਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਫ.ਸੀ.ਆਈ. ਨੇ ਸੂਬੇ ਵਿੱਚੋਂ ਇਸ ਮਹੀਨੇ ਦੇ ਅੰਤ ਤੱਕ 15 ਲੱਖ ਟਨ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਯੋਜਨਾ ਪਹਿਲਾਂ ਹੀ ਸੌਂਪ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮਾਲਕੀ/ਭਾੜੇ ਦੇ ਗੋਦਾਮਾਂ ਵਿੱਚ 48 ਲੱਖ ਕਣਕ ਭੰਡਾਰ...

ਨੋਵਾ ਸਕੋਸ਼ੀਆ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸੰਘੀ ਸਰਕਾਰ ਵੱਲੋਂ 10 ਮਿਲੀਅਨ ਡਾਲਰ ਦੀ ਸਹਾਇਤਾ

Global News
ਨੋਵਾ ਸਕੋਸ਼ੀਆ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਇੱਕ ਵੱਡਾ ਹੁਲਾਰਾ ਮਿਲਿਆ ਹੈ। ਸੰਘੀ ਸਰਕਾਰ ਨੇ ਸੂਬੇ ਦੇ NICHE (ਨਾਵਲ ਇੰਟੀਗ੍ਰੇਸ਼ਨ ਆਫ ਕਲੀਨੀਕਲ ਹੈਲਥਕੇਅਰ ਐਜੂਕੇਸ਼ਨ) ਪ੍ਰੋਗਰਾਮ ਲਈ 10 ਮਿਲੀਅਨ ਡਾਲਰ ਦੀ ਸਹਾਇਤਾ ਦਾ ਐਲਾਨ ਕੀਤਾ ਹੈ। ਇਹ ਫੰਡਿੰਗ ਅੰਤਰਰਾਸ਼ਟਰੀ ਪੱਧਰ 'ਤੇ ਸਿਖਲਾਈ ਪ੍ਰਾਪਤ ਸਿਹਤ ਸੰਭਾਲ ਕਰਮਚਾਰੀਆਂ ਲਈ ਯੋਗਤਾ ਪ੍ਰਕਿਰਿਆ ਨੂੰ ਤੇਜ਼ ਕਰਨ ਵਿੱਚ ਮਦਦ ਕਰੇਗੀ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨੋਵਾ ਸਕੋਸ਼ੀਆ ਦੀ ਸਿਹਤ ਸੰਭਾਲ ਪ੍ਰਣਾਲੀ ਦੇ ਸਾਹਮਣੇ ਆ ਰਹੀਆਂ ਚੁਣੌਤੀਆਂ ਦਾ ਹੱਲ ਕਰਨਾ ਹੈ। ਸੰਘੀ ਸਰਕਾਰ ਨੇ ਮੰਨਿਆ ਹੈ ਕਿ ਸਿਹਤ ਸੰਭਾਲ ਸੂਬਾਈ ਜ਼ਿੰਮੇਵਾਰੀ ਹੈ, ਪਰ ਉਹ ਇਸ ਖੇਤਰ ਵਿੱਚ ਅਰਥਪੂਰਨ ਯੋਗਦਾਨ ਪਾਉਣਾ ਚਾਹੁੰਦੀ ਹੈ। ਇਸ ਲਈ, ਉਨ੍ਹਾਂ ਨੇ NICHE ਪ੍ਰੋਗਰਾਮ ਨੂੰ ਸਹਿਯੋਗ ਦੇਣ ਦਾ ਫੈਸਲਾ ਕੀਤਾ ਹੈ। NICHE ਪ੍ਰੋਗਰਾਮ ਦਾ ਮੁੱਖ ਉਦੇਸ਼ ਉਨ੍ਹਾਂ ਸਿਹਤ ਸੰਭਾਲ ਕਰਮਚਾਰੀਆਂ ਦੀ ਮਦਦ ਕਰਨਾ ਹੈ ਜੋ ਅੰਤਰਰਾਸ਼ਟਰੀ ਪੱਧਰ 'ਤੇ ਸਿਖਲਾਈ ਪ੍ਰਾਪਤ ਹਨ ਪਰ ਵਰਤਮਾਨ ਵਿੱਚ ਕੈਨੇਡਾ ਵਿੱਚ ਆਪਣੇ ਪੇਸ਼ੇ ਵਿੱਚ ਕੰਮ ਨਹੀਂ ਕਰ ਪਾ ਰਹੇ। ਇਹਨਾਂ ਵਿੱਚੋਂ ਬਹੁਤ ਸਾਰੇ ਲੋਕ ਪਹਿਲ...

ਅੰਮ੍ਰਿਤਸਰ ਤੋਂ ਫੜ੍ਹਿਆ ਗਿਆ 5 ਹਜਾਰ ਕਰੋੜ ਦੇ ਡਰੱਗ ਮਾਮਲੇ ‘ਚ ਯੂ ਕੇ ਜਾ ਰਿਹਾ ਜੱਸੀ

Hot News
ਅੰਮ੍ਰਿਤਸਰ : ਪੁਲੀਸ ਨੇ ਸ੍ਰੀ ਗੁਰੂ ਰਾਮ ਦਾਸ ਇੰਟਰਨੈਸ਼ਨਲ ਏਅਰਪੋਰਟ 'ਤੇ ਪੰਜ ਹਜਾਰ ਕਰੋੜ ਡਰੱਗ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਤਿੰਦਰ ਪਾਲ ਸਿੰਘ ਉਰਫ ਜੱਸੀ ਨਾਮ ਦਾ ਇਹ ਵਿਅਕਤੀ ਇੰਗਲੈਂਡ ਜਾਣ ਦੀ ਤਿਆਰੀ ਵਿਚ ਸੀ ਕਿ ਅੰਮ੍ਰਿਤਸਰ ਏਅਰਪੋਰਟ 'ਤੇ ਫੜ੍ਹਿਆ ਗਿਆ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 5000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਏਅਰਪੋਰਟ ਤੋਂ ਜਤਿੰਦਰ ਪਾਲ ਸਿੰਘ ਉਰਫ਼ ਜੱਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਇਸ ਮਾਮਲੇ ਵਿੱਚ ਪੰਜਵੀਂ ਗ੍ਰਿਫ਼ਤਾਰੀ ਹੈ। ਜੱਸੀ ਬ੍ਰਿਟੇਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਪੈਸ਼ਲ ਸੈੱਲ ਨੇ ਉਸ ਵਿਰੁੱਧ ਲੁੱਕ-ਆਊਟ ਸਰਕੂਲਰ ਜਾਰੀ ਕਰ ਦਿੱਤਾ ਸੀ। ਜਦੋਂ ਉਹ ਦਿੱਲੀ ਤੋਂ ਪੰਜਾਬ ਪਹੁੰਚਿਆ ਤਾਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜੱਸੀ ਪਿਛਲੇ 17 ਸਾਲਾਂ ਤੋਂ ਬ੍ਰਿਟੇਨ ਵਿੱਚ ਰਹਿ ਰਿਹਾ ਸੀ ਅਤੇ ਉਸ ਕੋਲ ਬ੍ਰਿਟਿਸ਼ ਗ੍ਰੀਨ ਕਾਰਡ ਹੈ। ਦਿੱਲੀ ਪੁਲਿਸ ਨੇ 2 ਅਕਤੂਬਰ ਨੂੰ 5000 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਸੀ ਅਤੇ ਇਸ ਮਾਮਲੇ 'ਚ ਹੁਣ ਤੱਕ 4 ਲੋਕਾਂ ਨੂ...

ਪੰਜਾਬ ਪੁਲੀਸ ਨੇ ਕਰ ਲਿਆ ਕਾਬੂ ਜੱਸਾ ਬੁਰਜ

Breaking News
ਬਠਿੰਡਾ : ਪੰਜਾਬ ਪੁਲੀਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਖਤਰਨਾਕ ਗ੍ਰੋਹ ਜੱਸਾ ਬੁਰਜ ਦੇ ਮੁਖੀ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿਚੋਂ ਅਪਰਾਧਕ ਕਾਰਵਾਈਆਂ ਨੂੰ ਬਿੱਲਕੁੱਲ ਖਤਮ ਕਰਨ ਲਈ ਪੁਲੀਸ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਨੇ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਬਠਿੰਡਾ ਪੁਲੀਸ ਨੇ ਗ੍ਰਿਫਤਾਰ ਕੀਤੇ ਗਏ ਜੱਸਾ ਬੁਰਜ ਪਾਸੋਂ 32 ਬੋਰ ਦੇ ਚਾਰ ਪਿਸਤੌਲ ਅਤੇ 11 ਕਾਰਤੂਸ ਵੀ ਬਰਾਮਦ ਕੀਤੇ ਹਨ। ਗੈਂਗਸਟਰ ਜੱਸਾ ਬੁਰਜ ਪਿਛਲੇ ਲੰਮੇ ਸਮੇਂ ਤੋਂ ਪੁਲੀਸ ਨੂੰ ਲੋੜੀਂਦਾ ਸੀ। ਉਸ ਖਿਲਾਫ ਵੱਖ ਵੱਖ ਥਾਵਾਂ 'ਤੇ 11 ਪਰਚੇ ਦਰਜ ਹਨ। ਪੁਲੀਸ ਵਲੋਂ ਕਾਫੀ ਸਮੇਂ ਤੋਂ ਜੱਸਾ ਬੁਰਜ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਸਨ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਦੇ ਲੋਕਾਂ ਨੂੰ ਅਮਨ ਕਾਨੂੰਨ ਮੁਹਈਆ ਕਰਵਾਉਣ ਲਈ ਹਰ ਕਿਸਮ ਦੇ ਅਪਰਾਧੀਆਂ ਨਾਲ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪ...

ਪੰਜਾਬ ਵਿੱਚ ਵਿਕਾਸ: ਭਗਵੰਤ ਮਾਨ ਸਰਕਾਰ ਦੇ ਢਾਈ ਸਾਲ

Punjab Development, Punjab News
By Nirmal Sadhanwalia ਚੰਡੀਗੜ੍ਹ, 5 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਨੂੰ ਅੰਜਾਮ ਦਿੱਤਾ ਹੈ। ਇਹਨਾਂ ਪ੍ਰੋਜੈਕਟਾਂ ਦਾ ਉਦੇਸ਼ ਸੂਬੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ।ਸਿੱਖਿਆ ਖੇਤਰ ਵਿੱਚ ਸੁਧਾਰਸਰਕਾਰ ਨੇ "ਸਕੂਲ ਆਫ਼ ਐਮੀਨੈਂਸ" ਪ੍ਰੋਗਰਾਮ ਤਹਿਤ 117 ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ। ਇਹਨਾਂ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਡਿਜੀਟਲ ਕਲਾਸਰੂਮ, ਅਤੇ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।ਸਿਹਤ ਸੇਵਾਵਾਂ ਦਾ ਵਿਸਤਾਰਮੁੱਖ ਮੰਤਰੀ ਦੀ ਫਲੈਗਸ਼ਿਪ ਯੋਜਨਾ "ਆਮ ਆਦਮੀ ਕਲੀਨਿਕ" ਤਹਿਤ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਰੁਜ਼ਗਾਰ ਸਿਰਜਣਾਸਰਕਾਰ ਨੇ "ਘਰ ਘਰ ਰੋਜ਼ਗਾਰ" ਯੋਜਨਾ ਤਹਿਤ ਲਗਭਗ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ, ਨਵੇਂ ਉਦਯੋਗਿਕ ਪਾਰਕਾਂ ਦੀ ਸਥਾਪਨ...

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ 4 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉ...