Sunday, May 10Malwa News
Shadow

Author: admin

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

Punjab News
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਹਾਜਿਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਨਗੇ। ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਡਾ ਰਵਜੋਤ ਸਿ...
ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 25 ਸਤੰਬਰ: ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ...
ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

Punjab News
ਪਟਿਆਲਾ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ 8 ਅਤਿ-ਆਧੁਨਿਕ ਡਾਇਲਸਿਸ ਸੈਂਟਰ, ਜੋ ਹੰਸ ਫਾਊਂਡੇਸ਼ਨ ਦੇਹਰਾਦੂਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਗਏ ਹਨ, ਦਾ ਉਦਘਾਟਨ ਕੀਤਾ। ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿਖੇ ਇਸ ਸੁਵਿਧਾ ਦਾ ਉਦਘਾਟਨ ਕੀਤਾ, ਜਦਕਿ ਇਸ ਦੇ ਨਾਲ ਹੀ ਸੱਤ ਹੋਰ ਸ਼ਹਿਰਾਂ ਅੰਮ੍ਰਿਤਸਰ, ਮਲੇਰਕੋਟਲਾ, ਮੋਗਾ, ਗੋਨਿਆਣਾ, ਫਾਜ਼ਿਲਕਾ, ਫਰੀਦਕੋਟ ਅਤੇ ਜਲੰਧਰ ਵਿੱਚ ਕੇਂਦਰਾਂ ਦਾ ਉਦਘਾਟਨ ਉਨ੍ਹਾਂ ਵੱਲੋਂ ਵੀਡੀਓ ਕਾਨਫਰੰਸ ਕੀਤਾ ਗਿਆ। ਦੱਸਣਯੋਗ ਹੈ ਕਿ 27 ਫਰਵਰੀ, 2024 ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਗਰੁੱਪ ਦੀ ਸੀ...
ਅੰਬੇਦਕਰ  ਭਵਨਾਂ  ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

ਅੰਬੇਦਕਰ  ਭਵਨਾਂ  ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

Punjab News
ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।  ਇਸ ਲਈ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਸਥਾਪਤ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2024-25 ਵਾਸਤੇ 2 ਕਰੋੜ ਦੀ ਰਾਸ਼ੀ ਜ਼ਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਉਸਾਰੀ ਸਕੀਮ ਤਹਿਤ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਰੈਵੀਨਿਊ ਸਾਈਡ ਤੇ ਸਾਲ 2024-25 ਦੌਰਾਨ 2  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਅੰਬੇਦਕਰ ਭਵਨਾਂ ਲਈ ਕ੍ਰਮਵਾਰ ਅੰਮ੍ਰਿਤਸਰ ਲਈ 30 ਲੱਖ, ਫਿਰੋਜਪੁਰ ਲਈ 30.85 ਲੱਖ, ਪਟਿਆਲਾ ਲਈ 50 ਲੱਖ, ਸੰਗਰੂਰ ਲਈ 20.50 ਲੱਖ, ਫਰੀਦਕੋਟ ਲਈ 23.47 ਲੱਖ ਅਤੇ ਰੂਪਨਗਰ ਲਈ 45.18 ਲੱਖ ਰੁਪਏ ਜਾਰੀ ਕੀਤੇ ਗਏ ਹਨ। ਕੈਬਨਿ...
ਅਜੋਕੇ ਯੁੱਗ ਵਿਚ ਫਾਰਮਾਸਿਸਟਾਂ ਦੀ ਅਹਿਮੀਅਤ

ਅਜੋਕੇ ਯੁੱਗ ਵਿਚ ਫਾਰਮਾਸਿਸਟਾਂ ਦੀ ਅਹਿਮੀਅਤ

Hot News
ਕੋਟਕਪੂਰਾ : ਅੱਜ ਤੇਜ਼ ਰਫਤਾਰ ਜ਼ਿੰਦਗੀ ਵਿਚ ਜ਼ਿੰਦਗੀ ਬਹੁਤ ਤੇਜ਼ੀ ਨਾਲ ਬਦਲ ਗਈ ਹੈ ਅਤੇ ਉਜਾੜਾ ਹੋ ਗਿਆ ਹੈ। ਮਨੁੱਖ ਨੂੰ ਜਿੰਨੀਆਂ ਸਹੂਲਤਾਂ ਮਿਲੀਆਂ ਹਨ, ਉਸ ਤੋਂ ਵੱਧ ਬਿਮਾਰੀਆਂ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅੱਜ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਸਮਾਜ ਸੇਵੀ ਉਦੈ ਰਣਦੇਵ ਜੋ ਕਿ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਪੇਸ਼ੇ ਤੋਂ ਫਾਰਮਾਸਿਸਟ ਹਨ, ਉਨ੍ਹਾਂ ਦੇ ਨਾਲ ਆਪਣੇ ਸਾਥੀ ਫਾਰਮਾਸਿਸਟ ਸੁਰਿੰਦਰ ਸਿੰਘ ਦਮਦਮੀ, ਰਮਨਦੀਪ ਸਿੰਘ ਗੁਲਾਟੀ ਨੇ ਪੱਤਰਕਾਰਾ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ।ਇਹ ਇੱਕ ਗਲੋਬਲ ਹੈਲਥ ਕੇਅਰ ਈਵੈਂਟ ਹੈ, ਜੋ 2009 ਤੋਂ ਹਰ ਸਾਲ 25 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਹ ਅੰਤਰਰਾਸ਼ਟਰੀ ਫਾਰਮਾਸਿਊਟੀਕਲ ਫੈਡਰੇਸ਼ਨ ਦੀ ਵਰ੍ਹੇਗੰਢ ਨੂੰ ਦਰਸਾਉਂਦਾ ਹੈ, ਜਿਸਦੀ ਸਥਾਪਨਾ 1912 ਵਿੱਚ ਵਿਸ਼ਵ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀਆਂ ਵਿੱਚ ਫਾਰਮਾਸਿਸਟਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਮਾਨਤਾ ਦੇਣ ਲਈ ਕੀਤੀ ਗਈ ਸੀ।ਇਹ ਦਿਨ ਦਵਾਈਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਿਹਤ ਵਿੱਚ ਸੁਧਾਰ ਕਰਨ ਅਤੇ ਸਭ ਤੋਂ ਮਹੱਤਵਪੂਰਨ ਤੌਰ 'ਤੇ ਮਰੀਜ਼ਾਂ ਦੀ ਦੇਖਭਾਲ ਪ੍ਰਦ...
ਪੰਜਾਬ ਦੇ 22 ਉੱਚ ਪੁਲੀਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ

ਪੰਜਾਬ ਦੇ 22 ਉੱਚ ਪੁਲੀਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ

Breaking News
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਰਾਜ ਦੇ 22 ਆਈ ਪੀ ਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਅੱਜ ਕੀਤੇ ਗਏ ਪੁਲੀਸ ਅਫਸਰਾਂ ਦੇ ਤਬਾਦਲਿਆਂ ਵਿਚ ਨੌਨਿਹਾਲ ਸਿੰਘ ਨੂੰ ਏੇ ਡੀ ਜੀ ਪੀ ਇੰਟਰਨਲ ਵਿਜੀਲੈਂਸ ਸੈਲ, ਐਸ ਪੀ ਐਸ ਪਰਮਾਰ ਨੂੰ ਏ ਡੀ ਜੀ ਪੀ ਬਠਿੰਡਾ ਰੇਂਜ ਤੋਂ ਬਦਲ ਕੇ ਏ ਡੀ ਜੀ ਪੀ ਲਾਅ ਐਂਡ ਆਰਡਰ ਲਗਾ ਦਿੱਤਾ ਗਿਆ ਹੈ। ਇਸੇ ਤਰਾਂ ਧਨਪ੍ਰੀਤ ਕੌਰ ਨੂੰ ਆਈ ਜੀ ਲੁਧਿਆਣਾ, ਗੁਰਪ੍ਰੀਤ ਸਿੰਘ ਭੁੱਲਰ ਨੂੰ ਕਮਿਸ਼ਨਰ ਪੁਲੀਸ ਅੰਮ੍ਰਿਤਸਰ, ਮਨਦੀਪ ਸਿੰਘ ਸਿੱਧੂ ਨੂੰ ਡੀ ਆਈ ਜੀ ਪਟਿਆਲਾ ਅਤੇ ਰਣਜੀਤ ਸਿੰਘ ਢਿੱਲੋਂ ਨੂੰ ਡੀ ਆਈ ਜੀ ਫਿਰੋਜ਼ਪੁਰ ਲਗਾ ਦਿੱਤਾ ਗਿਆ ਹੈ। ਇਸੇ ਤਰਾਂ ਰਾਜਪਾਲ ਸਿੰਘ ਨੂੰ ਡੀ ਆਈ ਜੀ ਪੀ ਏ ਪੀ ਜਲੰਧਰ, ਅਜੇ ਮਲੂਜਾ ਨੂੰ ਡੀ ਆਈ ਜੀ ਐਸ ਟੀ ਐਫ ਬਠਿੰਡਾ, ਹਰਜੀਤ ਸਿੰਘ ਨੂੰ ਡੀ ਆਈ ਜੀ ਵਿਜੀਲੈਂਸ ਮੁਹਾਲੀ, ਜੇ ਇਲੈਂਸ਼ੀਅਨ ਨੂੰ ਡੀ ਆਈ ਜੀ ਕਾਊਂਟਰ ਇੰਟੈਲੀਜੈਂਸ, ਅਲਕਾ ਮੀਨਾ ਨੂੰ ਡੀ ਆਈ ਜੀ ਪ੍ਰਸੋਨਲ, ਸਤਿੰਦਰ ਸਿੰਘ ਨੂੰ ਡੀ ਆਈ ਜੀ ਬਾਰਡਰ ਰੇਂਜ਼, ਹਰਮਨਬੀਰ ਸਿੰਘ ਗਿੱਲ ਨੂੰ ਜੁਆਇੰਟ ਡਾਇਰੈਕਟਰ ਪੀ ਪੀ ਏ ਜਲੰਧਰ, ਅਤੇ ਅਸ਼ਵਨੀ ਕਪੂਰ ਨੂੰ ਡੀ ਆਈ ਜੀ ਫਰੀਦ...
ਪੰਜਾਬ ਦੇ 49 ਆਈ ਏ ਐਸ ਤੇ ਪੀ ਸੀ ਐਸ ਅਫਸਰਾਂ ਦੇ ਕੀਤੇ ਤਬਾਦਲੇ

ਪੰਜਾਬ ਦੇ 49 ਆਈ ਏ ਐਸ ਤੇ ਪੀ ਸੀ ਐਸ ਅਫਸਰਾਂ ਦੇ ਕੀਤੇ ਤਬਾਦਲੇ

Breaking News
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ 49 ਆਈ ਏ ਐਸ ਅਤੇ ਪੀ ਸੀ ਐਸ ਅਫਸਰਾਂ ਦੇੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿਚ 11 ਆਈ ਏ ਐਸ ਅਫਸਰ 38 ਪੀ ਸੀ ਐਸ ਅਫਸਰ ਸ਼ਾਮਲ ਹਨ। ਇਨ੍ਹਾਂ ਅਫਸਰਾਂ ਦੀਆਂ ਨਵੀਆਂ ਨਿਯੁਕਤੀਆਂ ਦੀ ਅਸਲ ਸੂਚੀ ਹੇਠਾਂ ਖਬਰ ਨਾਲ ਅਟੈਚ ਕੀਤੀ ਜਾ ਰਹੀ ਹੈ।
ਵਿਆਹ ਤੋਂ ਪਹਿਲਾਂ ਲੜਕੀ ਤੇ ਲੜਕੇ ਨੂੰ ਕਰਵਾਉਣਾ ਪਵੇਗਾ ਇਹ ਟੈਸਟ

ਵਿਆਹ ਤੋਂ ਪਹਿਲਾਂ ਲੜਕੀ ਤੇ ਲੜਕੇ ਨੂੰ ਕਰਵਾਉਣਾ ਪਵੇਗਾ ਇਹ ਟੈਸਟ

Breaking News
ਦਬਈ : ਵਿਆਹ ਤੋਂ ਪਿਛੋਂ ਵਿਆਹੁਤਾ ਜੋੜੀ ਦੀ ਚੰਗੀ ਸਿਹਤ ਨੂੰ ਲੈ ਕੇ ਯੂ ਏ ਈ ਸਰਕਾਰ ਨੇ ਇਕ ਵੱਡਾ ਫੈਸਲਾ ਕੀਤਾ ਹੈ। ਹੁਣ ਵਿਆਹ ਤੋਂ ਪਹਿਲਾਂ ਜੋੜੀ ਨੂੰ ਪ੍ਰੀਮੈਰੀਟਲ ਜੈਨੇਟਿਕ ਟੈਸਟਿੰਗ ਕਰਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਆਬੂ ਧਾਬੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਗਲੀਆਂ ਪੀੜ੍ਹੀਆਂ ਦੀ ਮਜਬੂਤੀ ਲਈ ਵਿਆਹ ਕਰਵਾਉਣ ਵਾਲੇ ਹਰ ਜੋੋੜੇ ਨੂੰ ਜੈਨੇਟਿਕ ਟੈਸਟ ਕਰਵਾਉਣਾ ਜਰੂਰੀ ਹੋਵੇਗਾ। ਆਬੂ ਧਾਬੀ ਸਰਕਾਰ ਨੇ ਨਵੀਂ ਪੀੜ੍ਹੀ ਨੂੰ ਸਿਹਤਮੰਦ ਬਣਾਉਣ ਅਤੇ ਚੰਗੇ ਭਵਿੱਖ ਦੀ ਸਿਰਜਣਾ ਲਈ ਸਿਹਤ ਮਾਹਿਰਾਂ ਦੀ ਕਮੇਟੀ ਬਣਾਈ ਸੀ। ਇਸ ਕਮੇਟੀ ਦੀ ਸਿਫਾਰਿਸ਼ ਦੇ ਆਧਾਰ ਤੇ ਫੈਸਲਾ ਕੀਤਾ ਹੈ ਕਿ ਵਿਆਹ ਤੋਂ ਪਹਿਲਾਂ ਪਤੀ ਪਤਨੀ ਦਾ ਜੈਨੇਟਿਕ ਟੈਸਿਟ ਕਰਵਾਉਣਾ ਜਰੂਰੀ ਹੈ। ਜੇਕਰ ਦੋਵੇਂ ਪਤੀ ਪਤਨੀ ਜੈਨੇਟੀਕਲੀ ਠੀਕ ਹੋਣ ਤਾਂ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਵੀ ਵਧੀਆ ਰਹੇਗੀ। ਜੇਕਰ ਲੜਕੀ ਲੜਕੇ ਵਿਚੋਂ ਇਕ ਨੂੰ ਵੀ ਕੋਈ ਜੈਨੇਟੀਕਲੀ ਸਮੱਸਿਆ ਹੋਵੇ ਤਾਂ ਉਨ੍ਹਾਂ ਦੇ ਬੱਚਿਆਂ ਵਿਚ ਕੋਈ ਨਾ ਕੋਈ ਜੈਨੇਟਿਕ ਡਿਸਆਰਡਰ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਸਿਹਤ ਮਾਹਿਰਾਂ ਅਨੁਸਾਰ ਅੱਜਕੱਲ੍ਹ ਬਹੁਤ ਸਾਰੀਆਂ ਬਿਮਾਰੀਆਂ ...
ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

Punjab News
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੀਟਿੰਗ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਜਾਇੰਟ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ। Punjab Rural Development and Panchayat Minister Tarunpreet S...
ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 24 ਸਤੰਬਰ: ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ  ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।   ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਵੋਟਰਾਂ ਅਤੇ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ...