Saturday, August 8Malwa News
Shadow

Author: admin

ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਗ੍ਰਿਫ਼ਤਾਰ

Punjab News
ਚੰਡੀਗੜ੍ਹ, 19 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰਾਂ ਖਿਲਾਫ  ਐਫ.ਆਈ.ਆਰ. ਨੰਬਰ 11 ਮਿਤੀ 16.08.2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਹੈ ਜਿਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਡਿ...

ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਅਤੇ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ

Hot News
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼  ਘਰੇਲੂ ਹਿੰਸਾ ਦੇ ਪੀੜਤਾਂ ਨੂੰ ਸਸ਼ਕਤ ਕਰਨ ਲਈ ਜ਼ਰੂਰੀ ਮਨੋਵਿਗਿਆਨਕ-ਸਮਾਜਿਕ-ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਅਤੇ ਉਹਨਾਂ ਨੂੰ ਹਿੰਸਾ-ਮੁਕਤ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਇਹ ਪ੍ਰੋਜੈਕਟ, ਪੀੜਤਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਬਾਰੇ ਫੈਸਲਾ ਲੈਣ ਵਿੱਚ ਮਦਦ ਕਰਨ ਲਈ ਲੋੜੀਂਦੇ ਸਰੋਤਾਂ ਅਤੇ ਸੇਵਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।   ਇਹ ਪ੍ਰੋਜੈਕਟ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਨਈ ਸ਼ੁਰੂਆਤ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਇੱਕ ਇੰਦੌਰ-ਅਧਾਰਤ ਐਨ.ਜੀ.ਓ. ਹੈ , ਦੇ ਵਿਚਕਾਰ ਇੱਕ ਸਾਂਝੀ ਪਹਿਲਕਦ...

ਟਰਾਂਸਪੋਰਟ ਮੰਤਰੀ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਕਾਰਵਾਈ

Hot News
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਟਰਾਂਸਪੋਰਟ ਖੇਤਰ ਵਿੱਚ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਅੱਜ ਪੰਜਾਬ ਮੋਟਰ ਵਹੀਕਲ ਨਿਯਮ, 1989 ਦੇ ਨਿਯਮ 80-ਏ ਤਹਿਤ ਜਾਰੀ ਕੀਤੇ ਗਏ ਸਾਰੇ ਕੰਪੋਜ਼ਿਟ ਪਰਮਿਟਾਂ (ਸੀ.ਪੀ.) ਦੀ ਵਿਆਪਕ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਟਰਾਂਸਪੋਰਟ ਖੇਤਰ ਵਿੱਚ ਸਟੇਜ ਕੈਰੇਜ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਅਤੇ ਵਰਤੋਂ ਸਬੰਧੀ ਬੇਨਿਯਮੀਆਂ ਦੇ ਮੁੱਦੇ ਨੂੰ ਹੱਲ ਕਰਨ ਦੇ ਮੱਦੇਨਜ਼ਰ ਅਮਲ ਵਿੱਚ ਲਿਆਂਦੀ ਗਈ ਹੈ। ਕਈ ਸੀ.ਪੀ. ਪਰਮਿਟਾਂ ਦੇ ਸਮੂਹ ਦੀ ਬਜਾਏ ਇਕ-ਸਮਾਨ ਗਿਣਤੀ ਵਿੱਚ ਵਾਪਸੀ ਟਰਿੱਪਾਂ ਸਮੇਤ ਇੱਕੋ ਸੰਯੁਕਤ ਪਰਮਿਟ ਜਾਰੀ ਕਰਨ ਦੇ ਨਿਯਮ ਦੀ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਨਿਰਦੇਸ਼ ਦਿੱਤੇ ਹਨ ਕਿ ਨਿਯਮ 80-ਏ ਦੀ ਉਲੰਘਣਾ ਕਰਨ ਵਾਲੇ ਪਰਮਿਟਾਂ ਦੀ ਢੁਕਵੀਂ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡੀ-ਕਲੱਬਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀ ਅਸ...

ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਪੰਜ ਪੁਲੀਸ ਅਧਿਕਾਰੀ ਸਸਪੈਂਡ

Breaking News
ਜਲੰਧਰ : ਲੋਕਾਂ ਨੂੰ ਖੱਜਲ ਖੁਆਰ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਦੇ ਦੋਸ਼ਾਂ ਅਧੀਨ ਜਲੰਧਰ ਰੂਰਲ ਪੁਲੀਸ ਦੇ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਐਸ ਐਸ ਪੀ ਹਰਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਖਿਲਾਫ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ। ਇਸ ਲਈ ਇਨ੍ਹਾਂ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। In a move to uphold accountability, SSP Jalandhar Rural has suspended 5 officers for duty lapses across multiple stations. Departmental inquiry initiated to address negligence and reinforce public trust. #JalandharRuralPolice #PoliceReforms pic.twitter.com/Nm1VCnQDLO— Jalandhar Rural Police (@Jal_R_Police) September 19, 2024 ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਸਾਫ ਸੁਥਰਾ ਪ੍ਰਬੰਧ ਮੁਹਈਆ ਕਰਵਾਉਣ ਲਈ ਲਗਾਤਾਰ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪੁਲੀਸ ਅਤੇ ਪ੍ਰਸਾਸ਼ਨਿ...
ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ

ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ

Breaking News
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚੌਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ।ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ  ਐਫ.ਸੀ.ਆਈ. ਕੋਲ ਸਪੁਰਦਗੀ ਲਈ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਐਫ.ਸੀ.ਆਈ. ਕੋਲ ਵਿਸ਼ੇਸ਼ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਗੰਭੀਰ ਰੂਪ ਵਿੱਚ ਥਾਂ ਦੀ ਘਾਟ ਹੈ ਜਿਸ ਕਾਰਨ ਸੂਬੇ ਦੇ ਰਾਈਸ ਮਿੱਲਰਾਂ ਵੱਲੋਂ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਸਪੁਰਦਗੀ ਕਰਨ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਰਾਈਸ ਮਿੱਲਰਾਂ ਵਿੱਚ ਆਗਾਮੀ ਸਾਉਣੀ ਸੀਜ਼ਨ 2024-25 ਦ...

ਆਯੁਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।ਸਿਹਤ ਮੰਤਰੀ ਅੱਜ ਇੱਥੇ ਸਟੇਟ ਹੈਲਥ ਏਜੰਸੀ ਦੀ ਸਬ-ਕਮੇਟੀ ਨਾਲ ਪਾਲਿਸੀ ਸਬੰਧੀ ਮਾਮਲਿਆਂ, ਕਰਮਚਾਰੀਆਂ ਦੀ ਘਾਟ ਅਤੇ ਸਟੇਟ ਹੈਲਥ ਏਜੰਸੀ ਦੇ ਚੱਲ ਰਹੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਅਤੇ ਸਟੇਟ ਹੈਲਥ ਏਜੰਸੀ (ਐਸਐਚਏ) ਪੰਜਾਬ ਦੀ ਸੀਈਓ ਮਿਸ ਬਬੀਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਦੀ ਭਰਤੀ ਦਾ ਉਦੇਸ਼ ਦਾਅਵੇ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾ...

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

Breaking News
ਚੰਡੀਗੜ੍ਹ, 18 ਸਤੰਬਰ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀ.ਐਚ.ਜੀ. ਵਿੱਚ ਸੇਵਾ ਨਿਭਾੳਂੁਦੇ ਆਪਣੇ ਚਾਚੇ ਦੀ ਮੌਤ ਉਪਰੰਤ , ਸਾਲ 2017 ਵਿੱਚ ਜ਼ਿਲ੍ਹਾ ਕਮਾਂਡ...

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

Punjab News
ਚੰਡੀਗੜ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵ...

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 18 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤ...

ਬਠਿੰਡਾ ਵਿਚ ਭਿਆਨਕ ਅੱਗ ਨਾਲ ਤਿੰਨ ਮਜਦੂਰ ਜਿੰਦਾ ਸੜੇ

Breaking News
ਬਠਿੰਡਾ : ਸ਼ਹਿਰ ਦੇ ਡੱਬਵਾਲੀ ਰੋਡ 'ਤੇ ਸਥਿੱਤ ਇਕ ਗੱਦਾ ਫੈਕਟਰੀ ਵਿਚ ਲੱਗੀ ਭਿਆਨਕ ਅੱਗ ਵਿਚ ਤਿੰਨ ਮਜਦੂਰ ਜਿੰਦਾ ਜਲ ਗਏ ਅਤੇ ਕਈ ਹੋਰ ਮਜਦੂਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਅੱਗ ਨੂੰ ਬੁਝਾਉਣ ਲਈ ਆਪ ਪਾਸ ਦੇ ਸ਼ਹਿਰਾਂ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ ਹਨ। ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਫੈਕਟਰੀ ਦਾ ਸ਼ੈੱਡ ਵੀ ਡਿੱਗ ਪਿਆ। ਇਸ ਭਿਆਨਕ ਅੱਗ ਦੀਆਂ ਲਾਟਾਂ 10 ਕਿੱਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਅੱਗ ਦੀ ਸੂਚਨਾ ਮਿਲਦਿਆਂ ਹੀ ਜਿਲਾ ਅਤੇ ਪੁਲੀਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਆਸ ਪਾਸ ਦੇ ਜਿਲਿਆਂ ਤੋਂ ਮੰਗਵਾਈਆਂ ਗਈਆਂ ਫਾਇਰ ਬ੍ਰਿਗੇਡ ਦੀਆਂ 65 ਗੱਡੀਆਂ ਨੇ ਕਈ ਘੰਟੇ ਦੇ ਯਤਨਾਂ ਪਿਛੋਂ ਅੱਗ ਉੱਪਰ ਕਾਬੂ ਪਾਇਆ। ਇਸ ਹਾਦਸੇ ਵਿਚ ਮਾਰੇ ਗਏ ਮਜਦੂਰਾਂ ਦੀ ਪਛਾਣ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਵਜੋਂ ਕੀਤੀ ਗਈ ਹੈ। ਇਸ ਫੈਕਟਰੀ ਖੜ੍ਹਾ ਇਕ ਟਰੱਕ ਵੀ ਅੱਗ ਦੀ ਲਪੇਟ ਵਿਚ ਆ ਗਿਆ। ਇਸ ਅੱਗ ਹਾਦਸੇ ਵਿਚੋਂ ਬਚ ਗਏ ਮਜਦੂਰਾਂ ਨੇ ਦੱਸਿਆ ਕਿ ਜਦੋਂ ਅੱਗ ਦੀਆਂ ਭਿਆਨਕ ਲਾਟਾਂ ਨਿਕਲਣ ਲੱਗੀਆਂ ਤੋਂ ਉਹ ਭੱਜ ਕੇ ਫੈਕਟਰੀ ਤੋਂ ਬਾਹਰ ਆ ਗਏ, ਪਰ ਉਨ੍ਹਾਂ ...