Saturday, August 8Malwa News
Shadow

Author: admin

ਅੰਕੁਸ਼ ਭਯਾ ਗੈਂਗ ਦਾ ਪਰਦਾਫਾਸ਼; ਗਿਰੋਹ ਦੇ ਸਰਗਨੇ ਅਤੇ ਪੁਲਿਸ ਕਾਂਸਟੇਬਲ ਸਮੇਤ ਨੌਂ ਵਿਅਕਤੀ ਕਾਬੂ

Hot News
ਜਲੰਧਰ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਕ ਨੈੱਟਵਰਕ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਅੰਕੁਸ਼ ਭਯਾ ਸੰਗਠਿਤ ਅਪਰਾਧਕ ਗਿਰੋਹ ਦੇ 7 ਕਾਰਕੁਨਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗਿਰੋਹ ਦਾ ਸਰਗਨਾ ਅੰਕੁਸ਼ ਸੱਭਰਵਾਲ ਉਰਫ਼ ਭਯਾ ਵੀ ਸ਼ਾਮਲ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇਸ ਗਿਰੋਹ ਦੇ ਅਮਰੀਕਾ ਅਧਾਰਤ ਗੋਲਡੀ ਬਰਾੜ, ਵਿਕਰਮ ਬਰਾੜ ਅਤੇ ਰਵੀ ਬਲਾਚੋਰੀਆ ਸਮੇਤ ਵੱਡੇ ਅਪਰਾਧਕ ਸਿੰਡੀਕੇਟਾਂ ਨਾਲ ਸਬੰਧਾਂ ਦਾ ਪਰਦਾਫਾਸ਼ ਹੋਇਆ ਹੈ। ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੈਂਬਰਾਂ ਦੀ ਪਛਾਣ ਨਕੋਦਰ ਦੇ ਮੁਹੱਲਾ ਰਿਸ਼ੀ ਨਗਰ ਦੇ ਪੰਕਜ ਸੱਭਰਵਾਲ ਉਰਫ਼ ਪੰਕੂ, ਨਕੋਦਰ ਦੇ ਰਿਸ਼ੀ ਨਗਰ ਦੇ ਵਿਸ਼ਾਲ ਸੱਭਰਵਾਲ ਉਰਫ ਭੜਥੂ; ਨਕੋਦਰ ਦੇ ਮੁਹੱਲਾ ਰੌਂਤਾ ਦੇ ਹਰਮਨਪ੍ਰੀਤ ਸਿੰਘ ਉਰਫ਼ ਹਰਮਨ; ਨਕੋਦਰ ਦੇ ਮੁਹੱਲਾ ਗੌਂਸ ਦੇ ਜਸਕਰਨ ਸਿੰਘ ਪੁਰੇ...
ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

Punjab News
ਚੰਡੀਗੜ੍ਹ, 14 ਸਤੰਬਰ : ਸੂਭੇ ਭਰ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਯਤਨਾਂ ਵਜੋਂ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸਟੇਟ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਮੈਗਾ ਈਵੈਂਟ ਦਾ ਉਦੇਸ਼ ਪੰਜਾਬ ਸੂਭੇ ਭਰ ਵਿੱਚ ਲੰਬਿਤ ਮੁਕੱਦਮਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਨਾ ਹੈ। ਇਸ ਕੌਮੀ ਲੋਕ ਅਦਾਲਤ ਦੌਰਾਨ 22 ਜ਼ਿਲ੍ਹਿਆਂ ਵਿੱਚ 366 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਸ ਵਿੱਚ ਨਿਪਟਾਰੇ ਲਈ 3,76,000 ਤੋਂ ਵੱਧ ਕੇਸ ਪੇਸ਼ ਕੀਤੇ ਗਏ। ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਲਗਾਈ ਕੌਮੀ ਲੋਕ ਅਦਾਲਤ ਦਾ ਉਦੇਸ਼ ਨਾ ਸਿਰਫ਼ ਲੰਬਿਤ ਮੁਕੱਦਮਿਆਂ ਦੇ ਬੋਝ ਨੂੰ ਘਟਾਉਣਾ ਹੈ ਬਲਕਿ ਮੁਕੱਦਮੇ ਤੋਂ ਪਹਿਲਾਂ ਹੀ ਕੇਸ ਦੇ ਨਿਪਟਾਰਾ ਨੂੰ ਉਤਸ਼ਾਹਿਤ ਕਰਨ ਦਾ ਯਤਨ ਕਰਨਾ ਹ...

ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

Breaking News
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ। ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਦੀ ਅਗਵਾਈ ਵਾਲੇ ਵਫ਼ਦ ਨਾਲ ਹੰਗਾਮੀ ਮੀਟਿੰਗ ਕਰਕੇ ਡਾਕਟਰਾਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹੜਤਾਲ ਕਰਕੇ ਮਰੀਜ਼ਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ  ਬੇਸ਼ੱਕ ਕੇਂਦਰ ਸਰਕਾਰ ਸੂਬੇ ਦੇ ਰੁਕੇ ਹੋਏ ਫੰਡ ਜਾਰੀ ਕਰੇ ਜਾਂ ਨਾ ਕਰੇ ਪਰ ਉਨ੍ਹਾਂ ਦੀ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਸੀ.ਐਮ.ਐਸ.ਏ. ਦੀਆਂ ਪ੍ਰਵਾਨਿਤ ਮੰਗਾਂ ਨੂੰ ਲਾਗੂ ਕਰਨ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ – ਆਪ

Hot News
ਚੰਡੀਗੜ੍ਹ, 14 ਸਤੰਬਰ : ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਵੱਲੋਂ ਸੀਬੀਆਈ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਖ਼ਤ ਆਲੋਚਨਾ ਕੀਤੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ‘ਆਪ’ ਦੇ ਬੁਲਾਰੇ ਗੋਵਿੰਦਰ ਮਿੱਤਲ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਰਤੀ ਜਨਤਾ ਪਾਰਟੀ ਅਤੇ ਖਾਸ ਕਰਕੇ ਗ੍ਰਹਿ ਮੰਤਰੀ ਅਮਿਤ ਦੀ ਸਾਜ਼ਿਸ਼ ਹੈ। ਇਹ ਗੱਲ ਸੁਪਰੀਮ ਕੋਰਟ ਦੇ ਫੈਸਲੇ ਨੇ ਸੱਚ ਸਾਬਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਸੀਬੀਆਈ 22 ਮਹੀਨੇ ਚੁੱਪ ਰਹੀ, ਫਿਰ ਈਡੀ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੀ ਲੋੜ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਸੀਬੀਆਈ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗ...

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ – ਹਰਚੰਦ ਸਿੰਘ ਬਰਸਟ

Hot News
ਚੰਡੀਗੜ੍ਹ, 14 ਸਤੰਬਰ,: ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਖੁਸ਼ੀ ਜਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਮਾਨਯੋਗ ਸੁਪਰੀਮ ਕੋਰਟ ਤੇ ਪੂਰਾ ਯਕੀਨ ਸੀ, ਕਿਉਂਕਿ ਸੱਚ ਨੂੰ ਜ਼ਿਆਦਾ ਸਮੇਂ ਤੱਕ ਛੁਪਾ ਕੇ ਨਹੀਂ ਰੱਖਿਆ ਜਾ ਸਕਦਾ। ਕਦੇ ਨਾ ਕਦੇ ਇਹ ਸਾਰਿਆਂ ਦੇ ਸਾਹਮਣੇ ਆ ਹੀ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਹਨੇਰੀ ਨੂੰ ਰੋਕਣ, ਬਦਲੇ ਦੀ ਭਾਵਨਾ ਅਤੇ ਵਿਰੋਧੀਆਂ ਨੂੰ ਦਬਾਉਣ ਦੇ ਉਦੇਸ਼ ਨਾਲ ਕਾਰਜ਼ ਕੀਤੇ ਜਾ ਰਹੇ ਹਨ। ਇਸੇ ਲਈ ਵਿਰੋਧੀ ਪਾਰਟੀਆਂ ਖਿਲਾਫ਼ ਝੂਠੇ ਕੇਸ ਦਰਜ਼ ਕਰਕੇ ਜਾਂਚ ਨੂੰ ਲੰਮਾ ਖਿੱਚਿਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਵਰਗਲਾਇਆ ਜਾ ਸਕੇ। ਪਰ ਸੁਪਰੀਮ ਕੋਰਟ ਦੇ ਫੈਸਲੇ ਨੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਇਆ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਫੈਸਲਾ ਨਿਆਂ ਪ੍ਰਣਾਲੀ ਅਤੇ ਦੇਸ਼ ...

ਚੰਡੀਗੜ੍ਹ ਧਮਾਕੇ ਦੀ ਯੋਜਨਾ ਪਾਕਿਸਤਾਨ ਵਿਚ ਬੈਠੇ ਹਰਵਿੰਦਰ ਰਿੰਦਾ ਨੇ ਬਣਾਈ

Hot News
ਚੰਡੀਗੜ੍ਹ : ਪੰਜਾਬ ਵਿਚ ਹੋ ਰਹੇ ਅਪਰਾਧਾਂ ਨੂੰ ਪੂਰੀ ਤਰਾਂ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਅਮਨ ਸ਼ਾਂਤੀ ਵਾਲੀ ਜ਼ਿੰਦਗੀ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਅਮਨ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਖਿਲਾਫ ਸਖਤੀ ਵਰਤੀ ਜਾ ਰਹੀ ਹੈ। ਅੱਜ ਇਥੇ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 10 ਵਿਚ 11 ਸਤੰਬਰ ਨੂੰ ਹੋਏ ਧਮਾਕੇ ਦੇ ਤਾਰ ਪਾਕਿਸਾਨ ਨਾਲ ਜੁੜ ਰਹੇ ਹਨ।ਪੁਲੀਸ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਤੋਂ ਕੀਤੀ ਗਈ ਪੁੱਛ ਪੜਤਾਲ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਘਟਨਾਂ ਦਾ ਮਾਸਟਰ ਮਾਂਈਂਡ ਹਰਿੰਦਰ ਸਿੰਘ ਰਿੰਦਾ ਹੈ, ਜੋ ਕਿ ਇਸ ਵੇਲੇ ਪਾਕਿਸਤਾਨ ਵਿਚ ਰਹਿ ਰਿਹਾ ਹੈ। ਉਸ ਨੇ ਅਮਰੀਕਾ ਵਿਚ ਰਹਿੰਦੇ ਗੈਂਗਸਟਰ ਹੈਪੀ ਪਾਸੀਆ ਰਾਹੀਂ ਚੰਡੀਗੜ੍ਹ ਵਿਚ ਧਮਾਕਾ ਕਰਵਾਇਆ ਹੈ। ਪੁਲੀਸ ਮੁਤਾਬਕ ਇਸ ਘਟਨਾਂ ਵਿਚ ਗ੍ਰਿਫਤਾਰ ਕੀਤੇ ਗਏ ਰੋਹਨ ਮਸੀਹ ਤੋਂ ਬਹੁਤ ਹੀ ਅਹਿਮ ਜਾਣਕਾਰੀ ਮਿਲੀ ਹੈ। ਰੋਹਨ ਮਸੀਹ ਨੂੰ ਗ੍ਰਿਫਤਾਰ ਕਰਨ ਪਿਛੋਂ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸਦਾ 6 ਦਿਨਾਂ ਦਾ ਰਿਮਾਂਡ ਦਿੱਤਾ ਹੈ। ਹ...

ਏਅਰਪੋਰਟ ‘ਤੇ ਫੜ੍ਹ ਲਿਆ ਐਨ ਆਰ ਆਈ

Hot News
ਅੰਮ੍ਰਿਤਸਰ : ਅੱਜ ਏਅਰਪੋਰਟ 'ਤੇ ਇਕ ਐਨ ਆਰ ਆਈ ਨੂੰ 9 ਐਮ ਐਮ ਦੇ ਰੌਂਦਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਅੱਜ ਜਦੋਂ ਸੀ ਆਈ ਐਸ ਐਫ ਨੇ ਉਸਦੇ ਸਮਾਨ ਦੀ ਤਲਾਸ਼ੀ ਲਈ ਤਾਂ ਸਮਾਨ ਵਿਚੋਂ 9 ਐਮ ਐਮ ਪਿਸਟਲ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਹ ਐਨ ਆਰ ਆਈ ਅਮਰੀਕਾ ਨੂੰ ਜਾਣ ਲੱਗਾ ਸੀ ਅਤੇ ਆਪਣੇ ਬੈਗ ਵਿਚ ਪਾ ਕੇ ਗੋਲੀਆਂ ਵੀ ਅਮਰੀਕਾ ਲੈ ਕੇ ਜਾ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਜਿਲੇ ਦਾ ਇਹ ਵਿਅਕਤੀ ਅਮਰੀਕਾ ਵਿਚ ਨਿਊਜਰਸੀ ਵਿਚ ਰਹਿੰਦਾ ਹੈ। ਪਿਛਲੇ ਕਾਫੀ ਸਮੇਂ ਤੋਂ ਉਹ ਆਪਣੇ ਪਿੰਡ ਆਇਆ ਹੋਇਆ ਸੀ ਅਤੇ ਪਿੰਡ ਵਿਚ ਹੀ ਰਹਿ ਰਿਹਾ ਸੀ। ਅੱਜ ਉਹ ਵਾਪਸ ਅਮਰੀਕਾ ਜਾ ਰਿਹਾ ਸੀ। ਜਦੋਂ ਉਹ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚਿਆ ਤਾਂ ਉਸਦੇ ਸਮਾਨ ਦੀ ਤਲਾਸ਼ੀ ਲਈ ਗਈ। ਉਸਦੇ ਇਕ ਬੈਗ ਵਿਚੋਂ 9 ਐਮ ਐਮ ਦੀਆਂ 15 ਗੋਲੀਆਂ ਬਰਾਮਦ ਕੀਤੀ ਗਈਆਂ। ਸੀ ਆਈ ਐਸ ਐਫ ਦੇ ਜਵਾਨਾਂ ਨੇ ਉਸਦੇ ਸਮਾਨ ਨੂੰ ਵੀ ਜਬਤ ਕਰ ਲਿਆ ਅਤੇ ਇਸ ਐਨ ਆਰ ਆਈ ਨੂੰ ਗ੍ਰਿਫਤਾਰ ਕਰ ਲਿਆ। ਸੀ ਆਈ ਐਸ ਐਫ ਦੇ ਅਧਿਕਾਰੀਆਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਨਿਊਜਰਸੀ ਦੇ ਵਾਸੀ ਅਮਰਦੀਪ ਸਿੰਘ ਵਜੋਂ ਹੋਈ ਹੈ। ਜ...

ਕੇਜਰੀਵਾਲ ਹਰ ਫਾਈਲ ‘ਤੇ ਕਰ ਸਕਦੇ ਹਨ ਦਸਤਖਤ : ਆਮ ਵਾਂਗ ਹੀ ਚੱਲੇਗਾ ਦਿੱਲੀ ਸਰਕਾਰ ਦਾ ਕੰਮ

Breaking News
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ ਵਿਚੋਂ ਰਿਹਾਅ ਹੋਣ ਪਿਛੋਂ ਵਿਰੋਧੀਆਂ ਵਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਬਾਰੇ ਸਪਸ਼ਟੀਕਰਨ ਦਿੰਦਿਆਂ ਸ੍ਰੀ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂੰ ਨੇ ਦੱਸਿਆ ਕਿ ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਕੇਜਰੀਵਾਲ ਸਾਰੀਆਂ ਫਾਈਲਾਂ ਉੱਪਰ ਦਸਤਖਤ ਕਰ ਸਕਦੇ ਹਨ। ਕੇਵਲ ਕੁੱਝ ਕੁ ਫਾਈਲਾਂ ਹਨ, ਜਿਨ੍ਹਾਂ 'ਤੇ ਦਸਤਖਤ ਨਹੀਂ ਕੀਤੇ ਜਾ ਸਕਦੇ। ਅਦਾਲਤ ਦੇ ਹੁਕਮਾਂ ਬਾਰੇ ਜਾਣਕਾਰੀ ਦਿੰਦਿਆਂ ਅਭਿਸ਼ੇਕ ਮਨੂੰ ਨੇ ਦੱਸਿਆ ਕਿ ਆਬਕਾਰੀ ਨੀਤੀ ਨੂੰ ਛੱਡ ਕੇ ਬਾਕੀ ਬਾਕੀ ਸਾਰੀਆਂ ਫਾਈਲਾਂ 'ਤੇ ਦਸਤਖਤ ਕਰ ਸਕਦੇ ਹਨ ਅਤੇ ਹਰ ਤਰਾਂ ਦਾ ਫੈਸਲਾ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ ਹਨ ਅਤੇ ਦਿੱਲੀ ਦੀ ਸਰਕਾਰ ਲੋਕਾਂ ਨੇ ਖੁਦ ਚੁਣੀ ਹੈ। ਇਸ ਲਈ ਮੁੱਖ ਮੰਤਰੀ ਨੂੰ ਚੁਣੇ ਹੋਏ ਵਿਧਾਇਕਾਂ ਦੀ ਬਹੁਗਿਣਤੀ ਜਾਂ ਫਿਰ ਰਾਸ਼ਟਰਪਤੀ ਸਾਸ਼ਨ ਦੀ ਸੂਰਤ ਵਿਚ ਹੀ ਮੁੱਖ ਮੰਤਰੀ ਨੂੰ ਬਦਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਗੁੰਮਰਾਹ...

ਭਾਈ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰੀ ਖਤਰੇ ‘ਚ : ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ

Breaking News
ਚੰਡੀਗੜ੍ਹ : ਖਾਲਿਸਤਾਨੀ ਸਮਰੱਥਕ ਆਗੂ ਅਤੇ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਦੀ ਮੈਂਬਰੀ 'ਤੇ ਇਕ ਵਾਰ ਫੇਰ ਸੁਆਲੀਆ ਚਿੰਨ ਲੱਗ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਹੈ।ਭਾਈ ਅੰਮ੍ਰਿਤਪਾਲ ਸਿੰਘ ਇਸ ਵੇਲੇ ਐਨ ਐਸ ਏ ਅਧੀਨ ਆਸਾਮ ਦੀ ਦਿਬੜੂਗੜ ਜੇਲ ਵਿਚ ਬੰਦ ਹਨ। ਪਿਛਲੀਆਂ ਲੋਕ ਸਭਾ ਚੋਣਾ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਹਲਕਾ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਅਤੇ ਜਿੱਤ ਹਾਸਲ ਕੀਤੀ ਸੀ। ਇਸੇ ਹਲਕੇ ਤੋਂ ਚੋਣ ਲੜਨ ਵਾਲੇ ਵਿਕਰਮਜੀਤ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦਿੱਤੀ ਸੀ। ਵਿਕਰਮਜੀਤ ਸਿੰਘ ਨੇ ਦੋਸ਼ ਲਾਇਆ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰਾਂ ਵਿਚ ਕਈ ਜਾਣਕਾਰੀਆਂ ਛੁਪਾਈਆਂ ਹਨ। ਇਸ ਲਈ ਉਸ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕੀਤੀ ਜਾਵੇ। ਹੁਣ ਹਾਈ ਕੋਰਟ ਨੇ ਇਸ ਮਾਮਲੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਪਾਸੋ...

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

Hot News
ਚੰਡੀਗੜ੍ਹ, 13 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਪਰੀਮ ਕੋਰਟ ਦੇ ਫੈਸਲੇ ਜਿਸ ਵਿੱਚ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੇ ਜਾਣ ਦੇ ਨਾਲ-ਨਾਲ ਸੀ.ਬੀ.ਆਈ ਨੂੰ ਕੇਂਦਰ ਸਰਕਾਰ ਦੇ 'ਤੋਤੇ' ਵਾਂਗ ਕੰਮ ਕਰਨ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਦਾ ਭਰਵਾਂ ਸਵਾਗਤ ਕੀਤਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਭਾਜਪਾ ਦੇ ਤਾਨਾਸ਼ਾਹੀ ਰਵੱਈਆਂ ਲਈ ਵੱਡਾ ਝਟਕਾ ਕਰਾਰ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ ਅਤੇ ਭਾਜਪਾ ਦੀ ਤਾਨਾਸ਼ਾਹੀ ਹਕੂਮਤ ਦੇ ਮੂੰਹ ’ਤੇ ਕਰਾਰੀ ਚਪੇੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇਸ਼ ਦੇ ਲੋਕਾਂ ਨੇ ਭਾਜਪਾ ਨੂੰ ਪਹਿਲਾਂ ਹੀ ਸਬਕ ਸਿਖਾ ਦਿੱਤਾ ਹੈ ਅਤੇ ਉਹ ਆਉਣ ਵਾਲੀਆਂ ਰਾਜਾਂ ਦੀਆਂ ਚੋਣਾਂ ਵਿੱਚ ਵੀ ਇੱਕ ਵਾਰ ਫਿਰ ਅਜਿਹਾ ਹੀ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦ...