Saturday, August 8Malwa News
Shadow

Author: admin

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

Hot News
ਬਟਾਲਾ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ  ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ 'ਤੇ ਪਾਈ ਪੋਸਟ ਵਿੱਚ ਦੱਸਿਆ, "ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।"  ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰ...

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

Punjab News
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ ਘਟਨਾ ਨੂੰ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਅੰਜ਼ਾਮ ਦਿੱਤਾ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਅਤਿ-ਆਧੁਨਿਕ 9 ਐਮ.ਐਮ. ਗਲਾਕ ਪਿਸਤੌਲ ਅਤੇ ਗੋਲੀ-ਸਿੱਕਾ ਵੀ ਬਰਾਮ...

ਆਪ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਢੋਲ, ਭੰਗੜੇ ਅਤੇ ਮਠਿਆਈਆਂ ਵੰਡ ਕੇ  ”ਸੱਚ ਅਤੇ ਜਮਹੂਰੀਅਤ ਦੀ ਜਿੱਤ” ਦਾ ਮਨਾਇਆ  ਜਸ਼ਨ

Breaking News
ਚੰਡੀਗੜ੍ਹ, 13 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ।  'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਕੋਰਟ ਦੇ ਇਸ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰ ਦੀ ਜਿੱਤ ਦੱਸਿਆ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਆਪਣੇ ਐਕਸ ਅਕਾਉਂਟ 'ਤੇ ਪੋਸਟ ਕੀਤਾ ਕਿ "ਆਖ਼ਿਰ ਸੱਚਾਈ ਦੀ ਹੋਈ ਜਿੱਤ... 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ... ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ"। 'ਆਪ' ਪੰਜਾਬ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ 'ਚ ਕੇਜਰੀਵਾਲ ਦੀ ਜ਼ਮਾਨਤ ਦਾ ਜਸ਼ਨ ਮਨਾਇਆ, ਮਿਠਾਈਆਂ ਵੰਡੀਆਂ ਅਤੇ ਢੋਲ ਦੀ ਥਾਪ' ਤੇ ਭੰਗੜਾ ਕੀਤਾ। ਪੰਜਾਬ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ ਅਤੇ ਡਾ. ਬਲਬੀਰ ਵੀ ਪਾਰਟੀ ਵਲੰਟੀਅਰਾਂ ਅਤੇ ਵਰਕਰਾਂ ਨਾਲ ਜਸ਼ਨ ਵਿੱਚ ਸ਼ਾਮਲ ਹੋਏ। ਸੰਸਦ ਮੈਂਬਰ ਮਲਵਿੰਦ...

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

Breaking News
ਚੰਡੀਗੜ੍ਹ, 13 ਸਤੰਬਰ: ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਅੱਜ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ 'ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਖਰੀਦ ‘ਤੇ ...

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ 'ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ 'ਤੇ ਬੇਨਾਮੀ ਖਾਤਿਆਂ ਵਿੱਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਦੋਸ਼ੀ ਡਰੱਗ ਇੰਸਪੈਕਟਰ ਨਾਲ ਸਬੰਧਤ 24 ਬੈਂਕ ਖਾਤਿਆਂ – ਜਿਸ ਵਿੱਚ ਕੁੱਲ ਰਕਮ 7.09 ਕਰੋੜ ਰੁਪਏ ਤੱਕ ਹੈ - ਨੂੰ ਫ੍ਰੀਜ਼ ਕਰਨ ਦੇ ਨਾਲ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਮਾਰੇ ਗਏ ਛਾਪਿਆਂ ਦੌਰਾਨ ਭਾਰੀ ਮਾਤਰਾ ਵਿੱਚ ਨਕਦੀ ਅਤੇ ਵਿਦੇਸ਼ੀ ਕਰੰਸੀ ਜ਼ਬਤ ਕਰਨ ਤੋਂ ਲਗਭਗ ਇੱਕ ਮਹੀਨੇ ਬਾਅਦ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਦੋ ਬੈਂਕ ਲਾਕਰ ਵੀ ਜ਼ਬ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 13 ਸਤੰਬਰ: ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. (ਐਮ) ਪਾਰਟੀ ਜੁਆਇਨ ਕਰ ਲਈ ਸੀ। ਕਈ ਕਿਤਾਬਾਂ ਦੇ ਲੇਖਕ ਸ੍ਰੀ ਯੇਚੂਰੀ ਸਾਲ 1992 ਤੋਂ ਸੀ.ਪੀ.ਆਈ. (ਐਮ) ਦੇ ਪੋਲਿਟ ਬਿਊਰੋ ਮੈਂਬਰ ਅਤੇ ਸਾਲ 2015 ਤੋਂ ਹੁਣ ਤੱਕ ਜਨਰਲ ਸਕੱਤਰ ਰਹੇ। ਉਹ ਦੋ ਵਾਰ ਰਾਜ ਸਭਾ ਦੇ ਮੈਂਬਰ ਵੀ ਰਹੇ। ਸਪੀਕਰ ਨੇ ਕਿਹਾ ਕਿ ਭਾਰਤੀ ਰਾਜਨੀਤੀ ਦੇ ਖੇਤਰ ਵਿੱਚ ਸ਼੍ਰੀ ਯੇਚੁਰੀ ਦੇ ਪ੍ਰਭਾਵਸ਼ਾਲੀ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ੍ਰੀ ਸੀਤਾਰਾਮ ਯੇਚੁਰੀ (72) ਨੂੰ ਨਮੂਨੀਆ ਹੋਣ ਕਾਰਨ 19 ਅਗਸਤ 2024 ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ 12 ਸਤੰਬਰ 2024 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਸ੍ਰੀ ਯੇਚੁਰੀ ਦੇ ਪਰਿਵਾਰ ਨੇ ਉਨ੍ਹਾਂ ਦਾ ਸਰੀਰ ਅਧਿਆਪਨ ਅਤੇ ਖੋਜ ...

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਿਖੇ 9 ਨਵੇਂ ਹੈਲਥਕੇਅਰ ਸਕਿੱਲ ਡਿਵੈਲਪਮੈਂਟ ਕੋਰਸਾਂ ਨੂੰ ਪ੍ਰਵਾਨਗੀ

Punjab News
ਫ਼ਰੀਦਕੋਟ, 13 ਸਤੰਬਰ 2024: ਪੰਜਾਬ ਵਿੱਚ ਸਿਹਤ ਸੰਭਾਲ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.), ਫ਼ਰੀਦਕੋਟ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ.(ਡਾ.) ਰਾਜੀਵ ਸੂਦ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਅੱਜ ਇੱਕ ਉੱਚ- ਪੱਧਰੀ ਵਰਚੁਅਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਉਦੇਸ਼ ਵਿਸ਼ੇਸ਼ ਹੈਲਥਕੇਅਰ ਟਰੇਨਿੰਗ ਰਾਹੀਂ ਆਪਣੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਰਾਜ ਦੇ ਵਿਜ਼ਨ ਦੇ ਅਨੁਸਾਰ ਨਵੀਆਂ ਪਹਿਲਕਦਮੀਆਂ ਨੂੰ ਅੰਤਿਮ ਰੂਪ ਦੇਣਾ ਸੀ।ਮੀਟਿੰਗ ਦੌਰਾਨ, BFUHS ਦੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਹੈਲਥਕੇਅਰ ਸੈਕਟਰ ਵਿੱਚ 9 ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਲਈ ਪ੍ਰਵਾਨਗੀ ਦਿੱਤੀ ਗਈ। ਇਹ ਕੋਰਸ ਸਿਹਤ ਸੰਭਾਲ ਪੇਸ਼ੇਵਰਾਂ ਦੇ ਚਾਹਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਵਿਹਾਰਕ ਹੁਨਰ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ, ਅਤੇ ਪੰਜਾਬ ਦੇ ਵਸਨੀਕਾਂ ਲਈ ਇਹ ਪੂਰੀ ਤਰ੍ਹਾਂ ਮੁਫਤ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਰਿਹਾਇਸ਼ ਬਿਨ...

ਕੇਜਰੀਵਾਲ ਨੂੰ ਮਿਲ ਗਈ ਜਮਾਨਤ

Breaking News
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਅੱਜ ਅਰਵਿੰਦ ਕੇਜਰੀਵਾਲ 177 ਦਿਨਾਂ ਬਾਅਦ ਜੇਲ੍ਹ ਵਿਚੋਂ ਬਾਹਰ ਆਉਣਗੇ। ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰਦਿਆਂ ਇਨਫੋਰਸਮੈਟ ਡਾਇਰੈਕਟੋਰੇਟ ਨੂੰ ਕਿਹਾ ਕਿ ਕੇਜਰੀਵਾਲ ਨੂੰ ਜੇਲ ਵਿਚ ਰੱਖਣਾ ਗੈਰਕਾਨੂੰਨੀ ਹ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੀ.ਪੀ.ਐਮ. ਦੇ ਆਗੂ ਸੀਤਾਰਾਮ ਯੇਚੁਰੀ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਵਾ 

Hot News
ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਸੀਨੀਅਰ ਆਗੂ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ 'ਤੇ ਡੂੰਘੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਸੀਤਾਰਾਮ ਯੇਚੁਰੀ ਦਾ ਅੱਜ ਲੰਬੀ ਬਿਮਾਰੀ ਦੇ ਚਲਦਿਆਂ ਏਮਜ਼, ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹ 72 ਸਾਲ ਦੇ ਸਨ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਸ੍ਰੀ ਯੇਚੁਰੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀਕਟਾਰੂਚੱਕ ਨੇ ਕਿਹਾ ਕਿ ਆਪਣੇ ਵਿਦਿਆਰਥੀ ਜੀਵਨ ਤੋਂ ਲੈ ਕੇ ਅੰਤ ਤੱਕ ਸੀਤਾਰਾਮ ਯੇਚੁਰੀ ਨੇ ਪੂਰੇ ਸਮਰਪਣ ਨਾਲ ਹਮੇਸ਼ਾ ਗਰੀਬਾਂ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਕੰਮ ਕੀਤਾ। ਮਰਹੂਮ ਆਗੂ ਦੇ ਦੇਹਾਂਤ ਨੂੰ ਇੱਕ ਯੁੱਗ ਦਾ ਅੰਤ ਦੱਸਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਨੂੰ ਸ੍ਰੀ ਯੇਚੁਰੀ ਦੀ ਅਗਵਾਈ ਵਿੱਚ ਕੁਝ ਸਮਾਂ ਕੰਮ ਕਰਨ ਦਾ ਮੌਕਾ ਮਿਲਿਆ ਅਤ...

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ‘ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ ‘ਤੇ ਲਿਆ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ

Punjab News
ਚੰਡੀਗੜ੍ਹ, 12 ਸਤੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਨੂੰ ਇਸ ਮਾਮਲੇ ਤੇ ਸਖਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਿਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾ...