Saturday, August 8Malwa News
Shadow

Author: admin

ਭਗਵੰਤ ਮਾਨ ਦਾ ਵੱਡਾ ਐਲਾਨ : ਹਵਾਈ ਅੱਡੇ ‘ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ

Breaking News
ਚੰਡੀਗੜ੍ਹ 12 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ...

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

Hot News
ਚੰਡੀਗੜ੍ਹ, 12 ਸਤੰਬਰ : ਬਰਤਾਨਵੀ ਸੰਸਦ ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਬੀਤੇ ਦਿਨ 11 ਸਤੰਬਰ ਨੂੰ ਹੋਈ ਚੋਣ ਵਿੱਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਰੱਖਿਆ ਸਿਲੈਕਟ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ।ਦੱਸਣਯੋਗ ਹੈ ਕਿ ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਰੱਖਿਆ ਸਬੰਧੀ ਬਰਤਾਨਵੀ ਸਰਕਾਰ ਦੀਆਂ ਨੀਤੀਆਂ ਦੀ ਘੋਖ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਯੂ.ਕੇ. ਦੇ ਹਾਊਸ ਆਫ਼ ਕਾਮਨਜ਼ ਦੇ 650 ਸੰਸਦ ਮੈਂਬਰ ਹੀ ਇਸ ਸਿਲੈਕਟ ਕਮੇਟੀ ਦੀ ਚੋਣ ਲਈ ਵੋਟਾਂ ਪਾ ਸਕਦੇ ਹਨ। ਇਸ ਚੋਣ ਵਿੱਚ ਮਹੱਤਵਪੂਰਨ ਗੱਲ ਇਹ ਵੀ ਹੈ ਕਿਉਂਕਿ ਤਨਮਨਜੀਤ ਸਿੰਘ ਢੇਸੀ ਇਸ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ਵਾਲੇ ਬਲੈਕ, ਏਸ਼ੀਆਈ ਪਿਛੋਕੜ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਿਤ ਪਹਿਲੇ ਸੰਸਦ ਮੈਂਬਰ ਹਨ। ਇਸ ਤੋਂ ਇਲਾਵਾ 2020 ਵਿੱਚ ਵੀ ਜਦੋਂ ਉਨ੍ਹਾਂ ਨੇ ਕਮੇਟੀ ਵਿੱਚ ਬਤੌਰ ਮੈਂਬਰ ਸੇਵਾ ਨਿਭਾਈ ਸੀ ਤਾਂ ਉਸ ਵੇਲੇ ਵੀ ਉਹ ਬਲੈਕ, ਏਸ਼ੀਆਈ ਪਿਛੋਕੜ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਤ ਇਕਲੌਤੇ ਦੂਜੇ ਸੰਸਦ ਮੈਂਬਰ ਸਨ। ਇਹ ਇੱਕ ਇਤਿਹਾਸਕ ਪਲ ਇਸ ਕਰਕੇ ਵੀ ਹੈ ਕਿਉਂਕਿ ਤਨਮਨਜੀਤ ਸਿੰਘ ਢੇਸੀ ਯੂ.ਕੇ. ਸ...

ਜਗਤ ਪੰਜਾਬੀ ਸਭਾ ਕਰਵਾਏਗੀ ਲਘੂ ਫਿਲਮ ਮੁਕਾਬਲੇ

Hot News
ਚੰਡੀਗੜ੍ਹ : ਜਗਤ ਪੰਜਾਬੀ ਸਭਾ, ਜੀ. ਐਨ. ਗਰਲਜ਼ ਕਾਲਜ ਪਟਿਆਲਾ ਤੇ ਸਾਂਝਾ ਘਰ ਵਲੋਂ ਲਘੁ ਫਿਲਮ ਮੁਕਾਬਲੇ ਕਰਾਏ ਜਾਣਗੇ I ਲਘੁ ਫ਼ਿਲਮਾਂ ਦਾ ਵਿਸ਼ਾ ਨੈਤਿਕਤਾ ਹੋਣਾ ਚਾਹੀਦਾ ਹੈ I ਇਹਨਾਂ ਮੁਕਾਬਲਿਆਂ ਦਾ ਮਕਸਦ ਹੀ , ਪੰਜਾਬੀਆਂ ਨੂੰ ਨੈਤਿਕਤਾ ਦਾ ਗਿਆਨ ਦੇਣਾ ਹੈ I ਫਿਲਮ ਦਾ ਸਮਾਂ 4 ਮਿੰਟ ਤੋਂ ਲੈ ਕੇ 8 ਮਿੰਟ ਹੋ ਸਕਦਾ ਹੈ I ਆਪ ਜੀ ਨੂੰ ਬੇਨਤੀ ਹੈ ਕਿ ਤੁਸੀਂ ਆਪ ਤਿਆਰ ਕੀਤੀ ਫਿਲਮ 15 ਦਸੰਬਰ 2024 ਤੋਂ ਪਹਿਲਾ ਈ-ਮੇਲ: jagatpunjabisabha@gmail.com ਤੇ ਭੇਜ ਦਿਓ I17 ਜਨਵਰੀ 2025 ਨੂੰ ਸਾਰੀਆਂ ਫ਼ਿਲਮਾਂ , ਜੱਜਾਂ ਵਲੋਂ ਦੇਖੀਆਂ ਜਾਣਗੀਆਂ I ਸਾਰੇ ਜੱਜ ਫ਼ਿਲਮੀ ਦੁਨੀਆ ਨਾਲ ਸਬੰਧਤ ਤੇ ਨਿਰਪੱਖ ਹੋਣਗੇ Iਪਹਿਲੇ ਨੰਬਰ ਤੇ ਆਉਣ ਵਾਲੀ ਫਿਲਮ ਨੂੰ 25,000 ਰੁਪਏ , ਦੂਜੇ ਨੰਬਰ ਤੇ ਆਉਣ ਵਾਲੀ ਫਿਲਮ ਨੂੰ 15,000 ਰੁਪਏ ਅਤੇ ਤੀਜੇ ਨੰਬਰ ਤੇ ਆਉਣ ਵਾਲੀ ਫਿਲਮ ਨੂੰ 10,000 ਰੁਪਏ ਨਗਦ ਇਨਾਮ ਦਿਤੇ ਜਾਣਗੇ I ਭਾਗ ਲੈਣ ਵਾਲੇ ਨੂੰ ਸਰਟੀਫਿਕੇਟ ਦਿਤਾ ਜਾਵੇਗਾ Iਪਹਿਲੇ ਨੰਬਰ ਤੇ ਆਉਣ ਵਾਲੀ ਫਿਲਮ ਦਾ ਨਗਦ ਇਨਾਮ, 25,000 ਰੁਪਏ ਸਰਦਾਰ ਗੁਰਦਰਸ਼ਨ ਸਿੰਘ ਸੀਰਾ ਵਲੋਂ ਦਿਤਾ ਜਾਵੇਗਾ Iਨਗਦ ਇਨਾਮ 22 ...

ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

Punjab News
ਚੰਡੀਗੜ੍ਹ, 12 ਸਤੰਬਰ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਸ. ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, ਸਕੂਲ, ਕਮਿਊਨਿਟੀ ਸੈਂਟਰ, ਹਸਪਤਾਲ ਨੂੰ ਸ਼ਾਮਲ ਕੀਤਾ ਗਿਆ ਹੈ।ਇਹ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਕਾਰਜ ਦੇ ਨੇਪਰੇ ਚੜ੍ਹਨ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਪਿੰਡ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਵੀ ਸਰਕਾਰੀ ਥਾਵਾਂ ਦੀ ਅਸਲ ਸਥਿਤੀ ਪਤਾ ਲੱਗ ਸਕੇਗੀ। ਇਸ ਨਾਲ ਵਾਰ-ਵਾਰ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦੇ ਕੰਮ ਤੋਂ ਜਿੱਥੇ ਛੁਟਕਾਰਾ ਮਿਲੇਗਾ ਉੱਥੇ ਹੀ ਸਰਕਾਰੀ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਸਮਾਂ ਬਚੇਗਾ। ਇਸ ਦੇ ਨਾਲ ਹੀ ਗੰਦੇ ਪਾਣੀ ਅਤੇ ਸੀਵਰੇ...

ਅਮਰੀਕਾ ਵਿਚ 452 ਕੰਪਨੀਆਂ ਹੋ ਗਈਆਂ ਦੀਵਾਲੀਆ

Hot News
ਵਸ਼ਿੰਗਟਨ : ਅੱਜਕੱਲ੍ਹ ਪੂਰੀ ਦੁਨੀਆਂ ਵਿਚ ਆਰਥਿਕ ਮੰਦੀ ਦਾ ਰੁਝਾਨ ਵਧਦਾ ਜਾ ਰਿਹਾ ਹੈ, ਉਥੇ ਹੀ ਅਮਰੀਕਾ ਵਿਚ ਵੀ ਇਸਦਾ ਅਸਰ ਸਾਫ ਦਿਖਣ ਲੱਗਾ ਹੈ। ਸਾਲ 2024 ਦੇ ਪਹਿਲੇ ਅੱਠ ਮਹੀਨਿਆਂ ਵਿਚ ਹੀ ਅਮਰੀਕਾ ਦੀਆਂ 452 ਵੱਡੀਆਂ ਕੰਪਨੀਆਂ ਦੀਵਾਲੀਆ ਹੋ ਚੁੱਕੀਆਂ ਹਨ। ਪਿਛਲੇ 14 ਸਾਲਾਂ ਦੌਰਾਨ ਅਜਿਹਾ ਦੂਜੀ ਵਾਰ ਹੋਇਆ ਹੈ, ਜਦੋਂ ਇੰਨੀਆਂ ਕੰਪਨੀਆਂ ਦਾ ਦੀਵਾਲਾ ਨਿਕਲ ਗਿਆ ਹੈ। ਇਸ ਤੋਂ ਪਹਿਲਾਂ ਲੌਕਡਾਊਨ ਦੌਰਾਨ ਸਾਲ 2020 ਵਿਚ ਵੀ 466 ਕੰਪਨੀਆਂ ਦੀਵਾਲੀਆ ਹੋ ਗਈਆਂ ਸਨ।ਅਮਰੀਕੀ ਅਰਥ ਵਿਵਸਥਾ ਬਾਰੇ ਪ੍ਰਾਪਤ ਅੰਕੜਿਆਂ ਅਨੁਸਾਰ ਇਸ ਸਾਲ ਅਗਸਤ ਮਹੀਨੇ ਵਿਚ 63 ਕੰਪਨੀਆਂ ਅਤੇ ਜੁਲਾਈ ਮਹੀਨੇ ਵਿਚ 49 ਕੰਪਨੀਆਂ ਦੀਵਾਲੀਆ ਹੋ ਗਈਆਂ ਹਨ। ਇਹ ਦੋ ਮਹੀਨੇ ਪਿਛਲੇ ਚਾਰ ਸਾਲਾਂ ਦੌਰਾਨ ਅਮਰੀਕੀ ਉਦਯੋਗ ਦੇ ਖੇਤਰ ਵਿਚ ਸਭ ਤੋਂ ਮਾੜੇ ਮੰਨੇ ਗਏ ਹਨ। ਪ੍ਰਾਪਤ ਅੰਕੜਿਆਂ ਅਨੁਸਾਰ ਖਪਤਕਾਰ ਅਖਤਿਆਰੀ ਖੇਤਰ ਦੀਆਂ 49 ਕੰਪਨੀਆਂ ਲਗਾਤਾਰ ਘਾਟੇ ਵਿਚ ਜਾਣ ਕਾਰਨ ਦੀਵਾਲੀਆ ਹੋ ਗਈਆਂ ਹਨ। ਇਸੇ ਤਰਾਂ ਉਦਯੋਗਿਕ ਖੇਤਰ ਦੀਆਂ 53 ਕੰਪਨੀਆਂ ਅਤੇ ਹੈਲਥ ਕੇਅਰ ਨਾਲ ਸਬੰਧਿਤ 45 ਕੰਪਨੀਆਂ ਦੀਵਾਲੀਆ ਹੋ ਗਈਆਂ ਹਨ। ਇਸ ਤਰਾਂ ਅਮਰੀਕਾ ਦੀ...

ਦੇਹ ਵਪਾਰ : ਪੁਲੀਸ ਨੇ ਛਾਪਾ ਮਾਰ ਕੇ ਕਾਬੂ ਕੀਤੇ 15 ਲੜਕੇ ਤੇ ਦੋ ਔਰਤਾਂ

Hot News
ਪਠਾਨਕੋਟ : ਪੰਜਾਬ ਵਿਚੋਂ ਦੇਹ ਵਪਾਰ ਦੇ ਧੰਦੇ ਨੂੰ ਨੱਥ ਪਾਉਣ ਲਈ ਸਰਕਾਰ ਵਲੋਂ ਕੀਤੀਆਂ ਗਈਆਂ ਹਦਾਇਤਾਂ ਪਿਛੋਂ ਪੁਲੀਸ ਵਲੋਂ ਲਗਾਤਾਰ ਸਖਤੀ ਵਰਤੀ ਜਾ ਰਹੀ ਹੈ। ਅੱਜ ਪਠਾਨਕੋਟ ਇਲਕੇ ਵਿਚ ਇਕ ਔਰਤ ਵਲੋਂ ਸ਼ਰੇਆਮ ਆਪਣੇ ਘਰ ਵਿਚ ਚਲਾਏ ਜਾ ਰਹੇ ਦੇਹ ਵਪਾਰ ਦੇ ਧੰਦੇ ਨੂੰ ਬੰਦ ਕਰਵਾਉਣ ਲਈ ਲੋਕਾਂ ਨੇ ਸ਼ਿਕਾਇਤ ਕੀਤੀ। ਪੁਲੀਸ ਨੇ ਛਾਪਾ ਮਾਰ ਕੇ ਇਸ ਘਰ ਵਿਚੋਂ ਦੋ ਔਰਤਾਂ ਅਤੇ 15 ਮੁੰਡਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।ਇਲਾਕੇ ਦੇ ਲੋਕਾਂ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਇਕ ਔਰਤ ਵਲੋਂ ਅਪਣੇ ਘਰ ਵਿਚ ਸ਼ਰੇਆਮ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਇਸ ਸ਼ਿਕਾਇਤ ਪਿਛੋਂ ਪੁਲੀਸ ਨੇ ਪਠਾਨਕੋਟ ਦੇ ਸ਼ਹਿਰੀ ਇਲਾਕੇ ਵਿਚ ਇਸ ਔਰਤ ਦੇ ਘਰ 'ਤੇ ਛਾਪਾ ਮਾਰਿਆ। ਜਦੋਂ ਪੁਲੀਸ ਨੇ ਛਾਪਾ ਮਾਰਿਆ ਤਾਂ ਘਰ ਵਿਚੋਂ ਦੋ ਔਰਤਾਂ ਅਤੇ 15 ਲੜਕਿਆਂ ਨੂੰ ਕਾਬੂ ਕਰ ਲਿਆ ਗਿਆ। ਪੁਲੀਸ ਵਲੋਂ ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਇਹ ਲੜਕੇ ਅਤੇ ਔਰਤਾਂ ਸਾਰੇ ਹੀ ਦੇਹ ਵਪਾਰ ਦੇ ਧੰਦੇ ਵਿਚ ਸ਼ਾਮਲ ਸਨ। ਪੁਲੀਸ ਨੇ ਸਾਰਿਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਸਬੰਧੀ ਪਰਚਾ ਦਰਜ ਕਰਕੇ ਗ੍ਰਿਫਤਾਰ...

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

Hot News
ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ‘’ਕਿਚਨ ਗਰੀਨਜ਼" ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਔਰਤਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਹੈ। ਇਸ ਨਵੀਂ ਪਹਿਲਕਦਮੀ ਤਹਿਤ ਸਾਰੇ ਆਂਗਣਵਾੜੀ ਕੇਂਦਰਾਂ ਵਿਖੇ ਔਸ਼ਧੀ ਅਤੇ ਪੌਸ਼ਟਿਕ ਗੁਣਾ ਵਾਲੇ ਪੌਦਿਆਂ ਲਗਾਏ ਜਾਣਗੇ ਜੋ ਇਨ੍ਹਾਂ ਕੇਂਦਰਾਂ ਨੂੰ ਪੌਸ਼ਟਿਕਤਾ ਦਾ ਕੇਂਦਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਿਚਨ ਗ੍ਰੀਨ ਪੋਸ਼ਨ ਵਾਟਿਕਾ ਪਹਿਲਕਦਮੀ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਦੂਰ ਕਰਦਿਆਂ ਉਨ੍ਹਾਂ ਦੀ ਸਿਹਤ ਨੂੰ ਤੰਦਰੁਸਤ ਬਣਾਉਣ ਲਈ ਮਹੱਤਵਪੂਰਨ ਸਾਬਤ ਹੋਵੇਗੀ।...

ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ  

Punjab News
ਫ਼ਿਰੋਜ਼ਪੁਰ, 12 ਸਤੰਬਰ : 127 ਸਾਲ ਪਹਿਲਾਂ ਸਾਰਾਗੜ੍ਹੀ ਵਿਖੇ 21 ਸੂਰਬੀਰ ਸਿੰਘਾਂ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪੰਜਾਬ ਸਰਕਾਰ ਨੇ ਜੀਵੰਤ ਕੀਤਾ ਹੈ, ਜਿਸ ਨਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਯੋਧੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿੰਦਾ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ‘‘ਸਾਰਾਗੜ੍ਹੀ ਜੰਗੀ ਯਾਦਗਾਰ’’ ਦਾ ਲੋਕ ਅਰਪਣ ਕਰਨ ਮੌਕੇ ਕੀਤਾ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਿਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਦੇ ਵਸਨੀਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਣਮੱਤੇ, ਇਤਿਹਾਸਕ ਤੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਇਸ ਕਾਰਜ ਤਹਿਤ ਰਾਜ ਵਿੱਚ ਇਤਿਹਾਸਕ ਤੇ...

ਭਾਜਪਾ ਦੀ ਹਾਲਤ ਉਸ ਫਲਾਪ ਫਿਲਮ ਵਰਗੀ ਹੈ, ਜਿਸ ਦੀ ਟਿਕਟ ਕੋਈ ਨਹੀਂ ਖਰੀਦਦਾ : ਰਾਘਵ ਚੱਢਾ

Breaking News
ਕਰਨਾਲ, 12 ਸਤੰਬਰ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਹਲਕਾ ਅਸੰਧ ਤੋਂ ਉਮੀਦਵਾਰ ਅਮਨਦੀਪ ਜੁੰਡਲਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।  ਇਸ ਤੋਂ ਪਹਿਲਾਂ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ।  ਰੋਡ ਸ਼ੋਅ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ। ਸੰਸਦ ਰਾਘਵ ਚੱਢਾ ਨੇ ਕਿਹਾ ਕਿ ਇਸ ਵਾਰ ਹਰਿਆਣਾ ਵਿਧਾਨ ਸਭਾ ਚੋਣਾਂ ਸਭ ਤੋਂ ਦਿਲਚਸਪ ਹਨ। ਕਿਉਂਕਿ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰ ਰਹੀ ਆਮ ਆਦਮੀ ਪਾਰਟੀ ਸਾਰੀਆਂ 90 ਸੀਟਾਂ 'ਤੇ ਪੂਰੀ ਤਾਕਤ ਨਾਲ ਚੋਣਾਂ ਲੜਨ ਜਾ ਰਹੀ ਹੈ।  ਆਮ ਆਦਮੀ ਪਾਰਟੀ ਜਦੋਂ ਚੋਣ ਲੜਦੀ ਹੈ ਤਾਂ ਹਾਰਨ ਲਈ ਨਹੀਂ ਲੜਦੀ, ਸਗੋਂ ਸਰਕਾਰ ਬਣਾ ਕੇ ਦੇਸ਼ ਦੀ ਸੇਵਾ ਕਰਨ ਲਈ ਚੋਣ ਲੜਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਜਨਤਾ ਨੇ ਸਾਰੀਆਂ ਪਾਰਟੀਆਂ ਨੂੰ ਇੱਕ ਮੌਕਾ ਦਿੱਤਾ ਹੈ।  ਹਰਿਆਣਾ ਲਈ ਕਿਸੇ ਨੇ ਕੰਮ ਨਹੀਂ ਕੀਤਾ, ਸਿਰਫ ਆਪਣੀ ਪਾਰਟੀ ਅਤੇ ਪਰਿਵਾਰ ਨੂੰ ਅਮੀਰ ਬਣਾਉਣ ਲਈ ਕੰਮ ਕੀਤਾ।  ...

ਵਿੱਤ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਵੱਲੋਂ ਵੱਧ ਵਿੱਤੀ ਖੁਦਮੁਖਤਿਆਰੀ ਅਤੇ ਸਰੋਤਾਂ ਦੀ ਸਮਾਨ ਵੰਡ ਦੀ ਵਕਾਲਤ

Breaking News
ਤਿਰੂਵਨੰਤਪੁਰਮ, 12 ਸਤੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪ੍ਰਮੁੱਖ ਚਿੰਤਾਵਾਂ ਨੂੰ ਬਾਖੂਬੀ ਬਿਆਨ ਕੀਤਾ ਉਥੇ ਪੰਜਾਬ ਦੇ ਦ੍ਰਿਸ਼ਟੀਕੋਣ, ਖਾਹਿਸ਼ਾਂ ਅਤੇ ਉਮੀਦਾਂ ਨੂੰ ਸੰਖੇਪ ਰੂਪ ਵਿੱਚ ਪੇਸ਼ ਕੀਤਾ। ਸੰਮੇਲਨ ਦੇ ਸਵੇਰ ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਹੱਤਵਪੂਰਨ ਇਕੱਠ ਦੀ ਮੇਜ਼ਬਾਨੀ ਕਰਨ ਲਈ ਕੇਰਲਾ ਸਰਕਾਰ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ ਅਤੇ ਰਾਜ ਦੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ। ਇਸ ਉਪਰੰਤ ਉਨ੍ਹਾਂ 16ਵੇਂ ਵਿੱਤ ਕਮਿਸ਼ਨ ਨਾਲ ਪੰਜਾਬ ਦੀ ਹੋਈ ਉਸਾਰੂ ਗੱਲਬਾਤ ਨੂੰ ਸਾਂਝੀ ਕੀਤਾ, ਸਮਾਜਿਕ ਅਤੇ ਵਿਕਾਸ ਸੰਬੰਧੀ ਖਰਚਿਆਂ ਵਿੱਚ ਭਾਰੀ ਅਸਮਾਨਤਾ ਵਰਗੇ ਮੁੱਦਿਆਂ ‘ਤੇ ਚਾਨਣਾ ਪਾਇਆ ਅਤੇ ਜੀ.ਐਸ.ਟੀ ਦੇ ਲਾਗੂ ਹੋਣ ਦੇ ਨਤੀਜੇ ਵਜੋਂ ਪੈਦਾ ਹੋਈਆਂ ਸੀਮਤ ਵਿੱਤੀ ਖੁਦਮੁਖਤਿਆਰੀ ਵਰਗੀਆਂ ਚਿੰਤਾਵਾਂ ਦਾ ਜਿਕਰ ਕੀਤਾ।...