Saturday, August 8Malwa News
Shadow

Author: admin

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

Breaking News
ਚੰਡੀਗੜ੍ਹ, 9 ਸਤੰਬਰ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-8’ ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਕੇ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਕੇਲ ਕੱਸਣ ਤੋਂ ਇਲਾਵਾ ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ’ਤੇ ਬਾਜ਼ ਅੱਖ ਰੱਖਣਾਂ  ਵੀ ਸੀ।   ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਸਮਕਾਲੀ ਤਰੀਕੇ  ਨਾਲ ਚਲਾਇਆ ਗਿਆ।   ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਸੀਨੀਅਰ ਪੁਲਿਸ ਸੁਪਰਡੰਟਾਂ (ਐਸਐਸਪੀਜ਼) ਨੂੰ ‘ਆਪ੍ਰੇਸ਼ਨ ਸੀਲ-8’ ...
ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 9 ਸਤੰਬਰ: ਪੰਜਾਬ ਸਰਕਾਰ ਨੇ " ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।...

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

Breaking News
 ਚੰਡੀਗੜ੍ਹ, 8 ਸਤੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ 'ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ।  ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਮਾਲੀਏ ਦੇ ਘਾਟੇ ਨੂੰ ਰੋਕਣ ਲਈ ਨਿਯਮਤ ਤੌਰ 'ਤੇ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਦੀ ਚੈਕਿੰਗ ਨਾਲ ਸੂਬੇ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਬਿਜਲੀ ਮੰਤਰੀ ਨੇ ਸਬੰਧਤ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ...

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

Breaking News, Punjab News
ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ।  ਉਨ੍ਹਾਂ ਕਿਹਾ ਕਿ ਕੰਪਨੀ ਓਜ਼ੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸ਼ੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨਾਲ ਸਾਂਝ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕੰਪਨੀ ਵੱਲੋਂ ਦ...

ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Hot News
ਚੰਡੀਗੜ੍ਹ, 7 ਸਤੰਬਰ : ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ ਨੂੰ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਸੁਖਦੇਵ ਸਿੰਘ ਸੋਹੀ, ਜੋ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿੱਚ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਜਲੰਧਰ ਜ਼ਿਲ੍ਹੇ ਦੇ ਢੰਡੋਵਾਲ ਸ਼ਾਹਕੋਟ ਦੇ ਰਹਿਣ ਵਾਲੇ ਅਜਾਇਬ ਸਿੰਘ ਨੇ ਜ਼ਮੀਨੀ ਝਗੜੇ ਦੇ ਚਲਦਿਆਂ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਕੇਸ ਦੀ ਪੜਤਾਲ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਹਿਸੀਲਦਾਰ ਨੇ ਉਸ ਦੇ ਹ...

ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ ‘ਤੇ ਜ਼ੋਰ

Breaking News, Punjab News
ਪਟਿਆਲਾ, 7 ਸਤੰਬਰ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਪੜ੍ਹਾਈ ਹੀ ਇੱਕ ਮਾਤਰ ਅਜਿਹਾ ਸਾਧਨ ਹੈ, ਜੋ ਪਿੰਡ-ਸ਼ਹਿਰ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰ ਸਕਦਾ ਹੈ। ਮੁੱਖ ਸਕੱਤਰ ਅੱਜ ਆਪਣੇ ਜੱਦੀ ਪਿੰਡ ਚਲੈਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੇ ਪਿਤਾ ਜੀ ਸਵਰਗੀ ਪ੍ਰੋ. ਬੀ.ਸੀ. ਵਰਮਾ ਦੀ ਨਿੱਘੀ ਯਾਦ ਵਿੱਚ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਨਵਦੀਪ ਵਰਮਾ ਤੇ ਸਪੁੱਤਰ ਆਯਾਨ ਵਰਮਾ ਵੀ ਮੌਜੂਦ ਸਨ। ਮੁੱਖ ਸਕੱਤਰ ਨੇ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਲਈ ਕਾਮਰਸ ਸਟਰੀਮ ਦੀ ਸ਼ੁਰੂਆਤ ਵੀ ਕਰਵਾਈ। ਵਿਦਿਆਰਥੀਆਂ ਨਾਲ ਰੂ-ਬ-ਰੂ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਵਿੱਦਿਆ ਦੀ ਅਹਿਮੀਅਤ ਬਾਰੇ ਆਪਣੇ ਪਰਿਵਾਰ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਵਿੱਦਿਆ ਕਰਕੇ ਹੀ ਇੱਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਵਿੱਚ ਵੱਡੀ ਤਬਦੀਲੀ ਆਈ ਹੈ। ਸ੍ਰੀ ਵਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜ੍ਹਾਈ ਵੱਲ ਵੱਧ ਤੋ...

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

Breaking News
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਸਥਾਨ 'ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾ...

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ,7 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ  750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ  750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ।ਇਹ ਕਦਮ ਸਿੱਖਿਆ ਦੇ ...

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

Breaking News, Punjab News
ਚੰਡੀਗੜ੍ਹ, 7 ਸਤੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ। ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ। ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪ...

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

Breaking News
ਚੰਡੀਗੜ੍ਹ, 7 ਸਤੰਬਰ: ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ। ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in ਉਤੇ 9 ਸਤੰਬਰ ਤੋਂ 30 ਸਤੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60% ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80% ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ। ਉਨ੍ਹਾਂ ਦੱਸਿਆ ਕਿ ਡਾਰਕ ਜ਼ੋਨ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਜ...