Saturday, August 8Malwa News
Shadow

Author: admin

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

Hot News
ਚੰਡੀਗੜ੍ਹ, 5 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀ...

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 5 ਸਤੰਬਰ: ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਰਵਾਇਤੀ ਖੇਤੀ ਖੜੋਤ ਦੇ ਕੰਢੇ ਉਤੇ ਪੁੱਜ ਗਈ ਹੈ ਅਤੇ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਆਉਣ ਵਾਲੀਆਂ ਨਸਲਾਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਨਵੀਂ ਖੇਤੀਬਾੜੀ ਨੀਤੀ ਬਣਾਉਣ ਲਈ ਸਾਰੇ ਵੱਡੇ ਭਾਈਵਾਲਾਂ ਦੀ ਰਾਇ ਲਈ ਜਾਵੇਗੀ। ਪੰਜਾਬ ਲਈ ਨਵੀਂ ਸਿੱਖਿਆ ਨੀਤੀ ਪੇਸ਼ ਕਰਨ ਬਾਰੇ ਬਣੀ ਸਹਿਮਤੀ ਕੈਬਨਿਟ ਨੇ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਵੱਡਾ ਹੁਲ...

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

Breaking News
ਚੰਡੀਗੜ੍ਹ, 5 ਸਤੰਬਰ: ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ" ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ ਐਕਸੀਲੈਂਸ ਐਵਾਰਡ ਸਮਾਰੋਹ ਦੌਰਾਨ ਦਿੱਤਾ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵੱਕਾਰੀ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਏ.ਆਈ.ਐਫ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਅੱਜ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ, ਜੁਆਇੰਟ ਡਾਇਰੈਕਟਰ ਸ੍ਰੀ ਤਜਿੰਦਰ ਬਾਜਵਾ, ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਅਤੇ ਏ.ਆਈ.ਐਫ ਦੀ ਟੀਮ ਲੀਡਰ ਸ੍ਰੀਮਤੀ ਰਵਦੀਪ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ

Hot News
ਚੰਡੀਗੜ੍ਹ, 5 ਸਤੰਬਰ: ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬਹੁਤ ਸਾਰੇ ਲੋਕ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਸਨ ਅਤੇ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਦਿਆਂ ਬੀਤੇ ਦਿਨੀਂ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਪਾਸ ਕਰ ਦਿੱਤਾ ਗਿਆ ਹੈ ਜਿਸ ਤਹਿਤ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਜਿੰਪਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣੀ ਹੈ ਉਦੋਂ ਤੋਂ ਹੀ ਪਹਿਲ ਦੇ ਆਧਾਰ ਉੱਤੇ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਨ.ਓ.ਸੀ. ਦੀ ਸ਼ਰਤ ਖਤਮ ਹੋ ਜਾਣ ਨਾਲ ਛੋਟੇ ਪਲਾਟ ਮਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ...

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

Hot News
ਚੰਡੀਗੜ੍ਹ, 5 ਸਤੰਬਰ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ ਕਾਲਜ, ਮੁੰਬਈ (ਮਹਾਰਾਸ਼ਟਰ) ਵਿੱਚ ਇੱਕ-ਇੱਕ ਸੀਟ ਜਦਕਿ ਪੰਡਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ, ਰਾਏਪੁਰ (ਛੱਤੀਸਗੜ੍ਹ) ਵਿੱਚ ਇਸ ਵਰਗ ਲਈ ਦੋ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਯੋਗ ਵਿਦਿਆਰਥੀ ਵੀ ਇਨ੍ਹਾਂ ਸੀਟਾਂ ਲਈ ਅਪਲਾਈ ਕਰਕੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ ਲਈ ਯੋਗਤਾ ਦੇ ਮਾਪਦੰਡਾਂ ਤਹਿਤ ਉਮੀਦਵਾਰ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ ਦਾਖ਼ਲੇ ਸਮੇਂ 17 ਸਾਲ ਹੋਵੇ ਜਾਂ ਉਹ ਅੰਡਰਗਰੈਜੂਏਟ ਮੈਡੀਕਲ ਕੋਰਸ ਵਿੱਚ ਦਾਖ਼ਲੇ ਦੇ ਪਹਿਲੇ ਸਾਲ ਵਿੱਚ 31 ਦਸੰਬਰ ਨੂੰ ਜਾਂ ਇਸ...

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ।ਪੰਜਾਬ  ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਨੂੰ ਬੇਅਦਬੀ ਘਟਨਾਵਾਂ ਵਿੱਚ ਵੱਡੇ ਸੁਰਾਗ ਮਿਲੇ ਹਨ ਅਤੇ ਤਾਜ਼ਾ ਰਿਪੋਰਟ ਇਹ ਯਕੀਨੀ ਬਣਾਏਗੀ ਕਿ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਮਿਸਾਲੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਰਿਪੋਰਟ ਕਨੂੰਨੀ ਨਜ਼ਰਸਾਨੀ ਲਈ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ ਤਾਂ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕ ਕਨੂੰਨ ਦੇ ਸ਼ਿਕੰਜੇ ਤੋਂ ਬਚ ਨਾ ਨਿਕਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਉਹ ਇਸ ਮਾਮਲੇ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਨਰਮ ਪਹੁੰਚ ਅਪਣਾਉ...

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

Hot News
ਚੰਡੀਗੜ੍ਹ, 4 ਸਤੰਬਰ : ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ, 2024 ਨੂੰ ਪਾਸ ਕਰ ਦਿੱਤਾ। ਬਿੱਲ ਨੂੰ ਪੇਸ਼ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਸੋਧਾਂ ਦਾ ਜਿਕਰ ਕੀਤਾ, ਜਿਸ ਵਿੱਚ ਮਨੁੱਖੀ ਖਪਤ ਲਈ ਸ਼ਰਾਬ ਬਣਾਉਣ ਲਈ ਵਰਤੀ ਜਾਣ ਵਾਲੀ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ) ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰਾਬ ਬਣਾਉਣ ਲਈ ਵਰਤੀ ਜਾ ਰਹੀ ਈ.ਐਨ.ਏ 'ਤੇ ਸਿਰਫ ਵੈਲਿਊ ਐਡਿਡ ਟੈਕਸ (ਵੈਟ) ਵਸੂਲਿਆ ਜਾਵੇਗਾ। ਕਰਦਾਤਾਵਾਂ ਨੂੰ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਕਰਦਾਤਾਵਾਂ ਨੂੰ ਵਿੱਤੀ ਸਾਲ 2017-18 ਤੋਂ 2020-21 ਲਈ 30 ਨਵੰਬਰ, 2021 ਤੱਕ ਦਾਇਰ ਕੀਤੀਆਂ ਗਈਆਂ ਰਿਟਰਨਾ...
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

Punjab News
ਚੰਡੀਗੜ੍ਹ 4 ਸਤੰਬਰ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ  ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ  77 ਅਧਿਆਪਕਾਂ  ਨੂੰ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਵਧਾਈ ਦਿੱਤੀ ਗਈ ਪੰਜਾਬ ਸਰਕਾਰ ਵੱਲੋਂ ਜਾਰੀ  ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ  05 ਅਧਿਆਪਕਾਂ  ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ। ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰ...

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।  ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।  ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ...

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

Punjab News
ਚੰਡੀਗੜ੍ਹ, 4 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮ ਕਾਜ ਦੇ ਗਵਾਹ ਬਨਣ ਦਾ ਮੌਕਾ ਮਿਲਿਆ ਹੈ। ਇਸ ਪਹਿਲਕਦਮੀ ਨਾਲ ਪੰਜਾਬ ਵਿਧਾਨ ਸਭਾ, ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣ ਗਈ ਹੈ। ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਦੇ ਅੱਜ ਆਖਰੀ ਦਿਨ ਪੰਜਾਬ ਦੇ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕਾਂ ਨੇ ਸਦਨ ਦੀਆਂ ਵਿਧਾਨਕ ਕਾਰਵਾਈਆਂ ਨੂੰ ਵੇਖਿਆ। ਵਿਦਿਆਰਥੀਆਂ ਨੇ ਜਿੱਥੇ ਦਰਸ਼ਕ ਵਜੋਂ ਸੂਬੇ ਦੀ ਵਿਧਾਨਕ ਪ੍ਰਣਾਲੀ ਨੂੰ ਜਾਣਿਆ ਤੇ ਵੇਖਿਆ, ਉੱਥੇ ਹੀ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਦੇ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖੀ। ਇਸ ਮੌਕੇ ਸ. ਸੰਧਵਾਂ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਸਫਲ ਨੇਤਾ ਬਣਨਗੇ। ਉਨ੍ਹਾਂ ਕਿਹਾ ਕਿ ਕਿਹਾ ...