Saturday, August 8Malwa News
Shadow

Author: admin

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

Breaking News
ਚੰਡੀਗੜ੍ਹ, 4 ਸਤੰਬਰ : ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ।  ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ, ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ। ਤਿੰਨੇ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ। ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ।...

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ  ਮ੍ਰਿਤਕ ਤੇ ਅਯੋਗ  ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 4 ਸਤੰਬਰ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਹੋਂਦ ਦਾ ਵਿਭਾਗ ਵੱਲੋਂ ਸਮੇਂ-ਸਮੇਂ ਤੇ ਸਰਵੇ ਕਰਵਾਇਆ ਗਿਆ। ਸਰਵੇ  ਰਿਪੋਰਟ ਅਨੁਸਾਰ 2.44 ਲੱਖ ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਗਈ ਹੈ।   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਸਰਵੇ ਦੀ ਰਿਪੋਰਟ ਸਾਲ 2022-23 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,22,908 ਲਾਭਪਾਤਰੀ ਮ੍ਰਿਤਕ ਅਤੇ ਅਯੋਗ ਪਾਏ ਗਏ, ਜਿਨ੍ਹਾਂ ਤੋਂ 77.91 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2023-24 ਦੌਰਾਨ...

ਪੰਜਾਬ ਵਿਚ ਜਲਦੀ ਹੋਣਗੀਆਂ ਪੰਚਾਇਤ ਚੋਣਾ ਤੇ ਬਦਲੇਗਾ ਸਰਪੰਚੀ ਦੀਆਂ ਚੋਣਾਂ ਦਾ ਮਹੌਲ

Breaking News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਬੋਲਦਿਆਂ ਪੰਜਾਬ ਵਿਚ ਜਲਦੀ ਹੀ ਪੰਚਾਇਤ ਚੋਣਾ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਹੁਣ ਸਰਪੰਚੀ ਦੀਆਂ ਚੋਣਾ ਲਈ ਕਿਸੇ ਵੀ ਰਾਜਸੀ ਪਾਰਟੀ ਦਾ ਚੋਣ ਨਿਸ਼ਾਨ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਜੋ ਵੀ ਪਿੰਡ ਸਰਪੰਚੀ ਦੀਆਂ ਚੋਣਾ ਲਈ ਸਰਵਸੰਮਤੀ ਨਾਲ ਸਰਪੰਚ ਚੁਨਣਗੇ, ਉਨ੍ਹਾਂ ਪਿੰਡਾਂ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਰਵਸੰਮਤੀ ਵਾਲੇ ਪਿੰਡਾਂ ਨੂੰ ਸਕੂਲ, ਹਸਪਤਲਾ ਜਾਂ ਹੋਰ ਸਹੂਲਤਾਂ ਪਹਿਲ ਦੇ ਆਧਾਰ 'ਤੇ ਦਿੱਤੀਆਂ ਜਾਣਗੀਆਂ। ਅੱਜ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਮਾਨ ਨੇ ਕਿਹਾ ਕਿ ਇਸ ਵਾਰ ਪੰਚਾਇਤ ਚੋਣਾ ਬਿੱਲਕੁੱਲ ਸਾਫ ਸੁਥਰੇ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਚਾਇਤ ਚੋਣਾ ਵਿਚ ਰਾਜਸੀ ਪਾਰਟੀਆਂ ਦੀ ਦਖਲ ਅੰਦਾਜ਼ੀ ਬਿੱਲਕੁੱਲ ਖਤਮ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਪੰਚੀ ਪਿੰਡ ਦੀ ਹੁੰਦੀ ਹੈ, ਪਰ ਅੱਜਕੱਲ੍ਹ ਮਹੌਲ ਇਹ ਬਣ ਗਿਆ ਹੈ ਕਿ ਸਰਪੰਚੀ...

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

Punjab News
ਚੰਡੀਗੜ, 4 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਕਾਬਲ ਬਣਾਉਣ ਲਈ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ ਹਨ। ਅਧਿਆਪ...

ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੋਕਣ ਦੇ ਨਾਲ ਨਾਲ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰੇਗੀ ਸੋਧ: ਅਮਨ ਅਰੋੜਾ

Hot News
ਚੰਡੀਗੜ੍ਹ, 3 ਸਤੰਬਰ: ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024 ਨੂੰ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਵਿਅਕਤੀਆਂ ਲਈ ਇੱਕ ਵੱਡੀ ਰਾਹਤ ਕਰਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਕਦਮ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰਨ ਵੱਲ ਅਹਿਮ ਕਦਮ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖ਼ਰੀਦਣ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਭਵਿੱਖ ਲਈ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਨੂੰ ਠੱਲ੍ਹ ਪਾਉਣ ਵਾਲੇ ਇਸ ਬਿੱਲ ਨੂੰ ਲਿਆਉਣ ਲਈ ਸੂਬਾ ਸਰਕਾਰ ਨੇ ਢਾਈ ਸਾਲ ਮਿਹਨਤ ਕੀਤੀ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਦਾ ਸਮਰਥਨ ਕਰਨ ਲਈ ਨਿੰਦਾ ਕੀਤੀ, ਜਿਸ ਦੇ ਨਤੀਜੇ ਵਜੋਂ ਅੱਜ ਸ਼ਹਿਰਾਂ ਵਿੱਚ ਸਲੱਮ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪਾਪਰਾ ਐਕਟ, 1995 ਵਿੱਚ ਸਾਲ 2014, 2016 ਅਤੇ 2018 ਦੌਰਾਨ ਸੋਧਾਂ ਕੀਤੀਆਂ...

ਗਿਰਫ਼ਤਾਰ ਕੀਤੇ ਗੈਂਗਸਟਰ ਕੰਨੂ ਗੁੱਜਰ ਕੋਲੋਂ ਅੱਠ ਪਿਸਤੌਲਾਂ ਸਮੇਤ 55 ਜਿੰਦਾ ਕਾਰਤੂਸ ਅਤੇ ਅੱਠ ਮੈਗਜ਼ੀਨ ਕੀਤੇ ਬਰਾਮਦ

Hot News
ਜਲੰਧਰ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਦੌਰਾਨ, ਹੈਮਿਲਟਨ ਟਾਵਰ ਜਲੰਧਰ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਅਸਫਲ ਕੋਸ਼ਿਸ਼ ਕਰਦਿਆਂ ਕਥਿਤ ਗੈਂਗਸਟਰ ਜਸਕਰਨ ਗੁੱਜਰ ਉਰਫ਼ ਕੰਨੂ ਲੱਤ ’ਤੇ ਗੋਲੀ ਵੱਜਣ ਨਾਲ ਫੱਟੜ ਹੋ ਗਿਆ। ਪੁਲਿਸ ਨੇ ਉਕਤ ਦੇ ਕਬਜ਼ੇ ਚੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ  ਗਿਰਫ਼ਤਾਰ ਮੁਲਜ਼ਮ ਕੰਨੂੰ ਗੁੱਜਰ, ਜੋ ਕਿ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਅਹਿਮ ਕਾਰਕੁੰਨ  ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਗੜ੍ਹਸ਼ੰਕਰ ਦੇ ਰਾਮਪੁਰ ਬਿਲਰਾਂ ਤੋਂ ਗਿਰਫ਼ਤਾਰ ਕੀਤਾ ਹੈ।   ਇਹ ਕਾਰਵਾਈ, ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਹੋਰ ਮੈਂਬਰ ਨਵੀਨ ਉਰਫ ਕਾਕਾ ਦੀੰ ਲਾਜਪਤ ਨਗਰ ਵਿਖੇ, 27 ਅਗਸਤ ਨੂੰ , ਸੰਖੇਪ ਮੁੱਠਭੇੜ ਉਪਰੰਤ ਹੋਈ ਗ੍ਰ...

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

Punjab News
ਚੰਡੀਗੜ, 3 ਸਤੰਬਰ: ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ। ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗ...

ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ

Breaking News
ਚੰਡੀਗੜ੍ਹ, 3 ਸਤੰਬਰ:   ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰ...

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

Hot News
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ...

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਸਤੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) ਵਿੱਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਇਸ ਸੋਧ ਦੇ ਹੱਕ ਵਿੱਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਵੱਲ ਇੱਕ ਵੱਡਾ ਕਦਮ ਹੈ, ਜਿੰਨ੍ਹਾਂ ਨੂੰ 31 ਜੁਲਾਈ, 2024 ਤੋਂ ਪਹਿਲਾਂ ਲਿਖਤੀ ਸਮਝੌਤੇ ਤਹਿਤ ਖਰੀਦੇ ਗਏ ਆਪਣੇ ਛੋਟੇ-ਛੋਟੇ ਪਲਾਟਾਂ ਲਈ ਹੁਣ ਐਨ.ਓ.ਸੀ ਦੀ ਪ੍ਰਕਿਰਿਆ ਦਾ ਬੋਝ ਨਹੀਂ ਸਹਨਾ ਪਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਬਾਰੇ ਸੋਚਣ ਅਤੇ ਇਹ ਸੋਧ ਲਿਆਉਣ ਲਈ ਧੰਨਵਾਦ ਕਰਦੇ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 1995 ਵਿੱਚ ਬਣੇ ਪਾਪਰਾ ਐਕਟ ਦਾ ਉਦੇਸ਼ ਅਣਅਧਿਕ...