
ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ
ਚੰਡੀਗੜ੍ਹ, 13 ਸਤੰਬਰ : ਪੰਜਾਬ ਨੂੰ ਦੁਬਾਰਾ ਪਟੜੀ ’ਤੇ ਲਿਆਉਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਇੱਕ ਵੱਡੀ ਮੁਹਿੰਮ ਛੇੜ ਦਿੱਤੀ ਹੈ। ਹੜ੍ਹ ਦਾ ਪਾਣੀ ਕਈ ਇਲਾਕਿਆਂ ਤੋਂ ਉਤਰ ਚੁਕਿਆ ਹੈ, ਪਰ ਪਿੰਡ-ਪਿੰਡ ਵਿੱਚ ਅਜੇ ਵੀ ਰੇਤ, ਗੰਦਗੀ ਅਤੇ ਮਲਬਾ ਫੈਲਿਆ ਹੋਇਆ ਹੈ। ਜਨ-ਜੀਵਨ ਨੂੰ ਪਹਿਲਾਂ ਵਾਂਗ ਕਰਨ ਲਈ ਅਤੇ ਬੀਮਾਰੀਆਂ ਤੋਂ ਬਚਾਅ ਲਈ ਸਰਕਾਰ ਨੇ ਸਫਾਈ ਤੋਂ ਲੈ ਕੇ ਸਿਹਤ ਅਤੇ ਕਿਸਾਨਾਂ ਦੀ ਮਦਦ ਤੱਕ ਦਾ ਵਿਆਪਕ ਪਲਾਨ ਬਣਾਇਆ ਹੈ।
ਮਾਨ ਸਰਕਾਰ ਨੇ ਕਿਹਾ ਹੈ ਕਿ 2300 ਤੋਂ ਜ਼ਿਆਦਾ ਪਿੰਡ ਅਤੇ ਵਾਰਡ ਵਿੱਚ ਸਫਾਈ ਦੀ ਮਹਾ-ਮੁਹਿੰਮ ਚਲੇਗੀ। ਹਰ ਪਿੰਡ ਵਿੱਚ ਜੇਸੀਬੀ, ਟਰੈਕਟਰ-ਟਰਾਲੀ ਅਤੇ ਮਜ਼ਦੂਰਾਂ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ। ਇਹ ਟੀਮਾਂ ਮਲਬਾ ਅਤੇ ਰੇਤ ਹਟਾਉਣਗੀਆਂ, ਮਰੇ ਹੋਏ ਜਾਨਵਰਾਂ ਨੂੰ ਨਸ਼ਟ ਕਰਨਗੀਆਂ ਅਤੇ ਇਸ ਤੋਂ ਬਾਅਦ ਹਰ ਪਿੰਡ ਵਿੱਚ ਫਾਗਿੰਗ ਹੋਵੇਗੀ ਤਾਂ ਜੋ ਕੋਈ ਬੀਮਾਰੀ ਨਾ ਫੈਲੇ। ਇਸ ਕੰਮ ਲਈ ₹100 ਕਰੋੜ ਦਾ ਫੰਡ ਰੱਖਿਆ ਗਿਆ ਹੈ। ਹਰ ਪਿੰਡ ਨੂੰ ਤੁਰੰਤ ₹1 ਲੱਖ ਦਿੱਤੇ ਗਏ ਹਨ ਅਤੇ ਜ਼ਰੂਰਤ ਪੈਣ ’ਤੇ ਵਾਧੂ ਪੈਸੇ ਵੀ ਮਿਲਣਗੇ। ਸਰਕਾਰ ਦਾ ਟੀਚਾ ਹੈ ਕਿ 24 ਸਤੰਬਰ ਤ...