ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ (ਪੀ.ਕੇ.ਐਮ.ਯੂ.) ਦੇ ਬੈਨਰ ਹੇਠ ਇੱਥੇ ਮਟਕਾ ਚੌਕ ਵਿਖੇ ਇਕੱਤਰ ਹੋਏ ਕਿਸਾਨਾਂ ਨਾਲ ਅੱਜ ਸ਼ਾਮ ਨੂੰ ਮੁਲਾਕਾਤ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਭਲਾਈ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਸੂਬੇ ਦੇ ਕਿਸਾਨਾਂ ਦੇ ਹਿੱਤਾਂ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਨਾਲ ਹਮਦਰਦੀ ਤੇ ਸੁਹਿਰਦਤਾ ਨਾਲ ਵਿਚਾਰਿਆ ਜਾਵੇਗਾ। ਖੇਤੀਬਾੜੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਕਰਨ, ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਾਲੀ ਪਹੁੰਚ ਉੱਤੇ ਜ਼ੋਰ ਦਿੰਦਿਆਂ ਕਿਸਾਨਾਂ ...
