ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ ਤੇ ਅਯੋਗ ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 4 ਸਤੰਬਰ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਹੋਂਦ ਦਾ ਵਿਭਾਗ ਵੱਲੋਂ ਸਮੇਂ-ਸਮੇਂ ਤੇ ਸਰਵੇ ਕਰਵਾਇਆ ਗਿਆ। ਸਰਵੇ ਰਿਪੋਰਟ ਅਨੁਸਾਰ 2.44 ਲੱਖ ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਸਰਵੇ ਦੀ ਰਿਪੋਰਟ ਸਾਲ 2022-23 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,22,908 ਲਾਭਪਾਤਰੀ ਮ੍ਰਿਤਕ ਅਤੇ ਅਯੋਗ ਪਾਏ ਗਏ, ਜਿਨ੍ਹਾਂ ਤੋਂ 77.91 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2023-24 ਦੌਰਾਨ...